Connect with us

Mohali

ਦੇਸ਼ ਦੇ ਲੱਖਾਂ ਵਿਦਿਆਰਥੀਆਂ ਦਾ ਭਰੋਸਾ ਮੁੜ ਕਾਇਮ ਕਰਨਾ ਜਰੂਰੀ : ਇਪਟਾ

Published

on

ਐਸ ਏ ਐਸ ਨਗਰ, 28 ਜੁਲਾਈ (ਸ.ਬ.) ਇਪਟਾ ਨੇ ਕਿਹਾ ਹੈ ਕਿ ਨੀਟ ਪ੍ਰੀਖਿਆ ਨਾਲ ਜੁੜੇ ਵਿਵਾਦ ਅਤੇ ਵਿਦਿਆਰਥੀਆਂ ਦੇ ਲਗਾਤਾਰ ਵਿਰੋਧ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਸਿਰਫ਼ ਅਸਤੀਫ਼ਾ ਹੀ ਕਾਫ਼ੀ ਨਹੀਂ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਨਿਰਪੱਖਤਾ ਅਤੇ ਭਰੋਸੇਯੋਗਤਾ ਯਕੀਨੀ ਬਣਾਉਣ ਲਈ ਠੋਸ ਸੁਧਾਰ ਕਰਕੇ ਦੋਸ਼ੀਆਂ ਖ਼ਿਲਾਫ਼ ਨਿਰਪੱਖ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਗੱਲ ਦੇ ਵੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।

ਇੱਥੇ ਜਾਰੀ ਬਿਆਨ ਵਿੱਚ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਕਿਹਾ ਦੇਸ਼ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਰੋਸਾ ਮੁੜ ਕਾਇਮ ਕਰਨਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਇਸ ਅੰਦੋਲਨ ਨੇ ਕੇਂਦਰ ਸਰਕਾਰ ਨੂੰ ਝੁਕਣ ਲਹਈ ਮਜਬੂਰ ਕੀਤਾ ਹੈ ਅਤੇ ਨਾਲ ਹੀ ਇਸ ਅੰਦੋਲਨ ਨੇ ਦੇਸ਼ ਦੀ ਸਿਖਆ ਅਤੇ ਬੇਰੁਜ਼ਗਾਰੀ ਵਰਗੀ ਸਭ ਤੋਂ ਵੱਡੀ ਸਮਸਿਆ ਨੂੰ ਮੁੜ ਤੋਂ ਜਨਤਕ ਬਹਿਸ ਦੇ ਕੇਂਦਰ ਵਿਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ।

ਬਿਆਨ ਵਿੱਚ ਇਪਟਾ, ਪੰਜਾਬ ਦੇ ਜਰਨਲ ਸਕੱਤਰ ਇੰਦਰਜੀਤ ਰੂਪੋਵਾਲੀ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਤੇ ਜਨਰਲ ਸਕੱਤਰ ਕਮਲ ਨੈਨ ਸਿੰਘ ਸੇਖੋਂ ਤੇ ਇਪਟਾ, ਪੰਜਾਬ ਦੇ ਆਗੂ ਬਠਿੰਡਾ ਤੋਂ ਗੁਰਮੀਤ ਸਿੰਘ, ਮਾਨਸਾ ਤੋਂ ਮੇਘ ਰਾਜ ਰੱਲਾ, ਸੰਗਰੂਰ ਤੋਂ ਗੁਰਦਿਆਲ ਨਿਰਮਾਣ, ਦਲਬਾਰ ਸਿੰਘ ਚੱਠਾ ਸੇਖਵਾਂ, ਪਟਿਆਲਾ ਤੋਂ ਹਰਜੀਤ ਕੈਂਥ ਅਤੇ ਡਾ. ਕੁਲਦੀਪ ਸਿੰਘ ਦੀਪ, ਮੁਹਾਲੀ ਤੋਂ ਨਰਿੰਦਰਪਾਲ ਨੀਨਾ ਅਤੇ ਡਾ. ਅਮਨ ਭੋਗਲ, ਰੋਪੜ ਤੋਂ ਸੁਿਰੰਦਰ ਰਸੂਲਪੁਰ ਤੇ ਰਾਬਿੰਦਰ ਰੱਬੀ, ਅਮ੍ਰਿੰਤਸਰ ਤੋਂ ਬਲਬੀਰ ਮੂਧਲ ਅਤੇ ਦਲਜੀਤ ਸੋਨਾ, ਗੁਰਦਾਸਪੁਰ ਤੋਂ ਗੁਰਮੀਤ ਪਾਹੜਾ, ਪਠਾਨਕੋਟ ਤੋਂ ਸੁਰੇਸ਼ ਮਹਿਤਾ, ਕਪੂਰਥਲਾ ਤੋਂ ਡਾ. ਹਰਭਜਨ ਸਿੰਘ, ਲੁਧਿਆਣਾ ਤੋਂ ਪ੍ਰਦੀਪ ਸ਼ਰਮਾ, ਮੋਗੇ ਤੋਂ ਇੰਦਰਜੀਤ ਮੋਗਾ ਅਤੇ ਅਵਤਾਰ ਸਿੰਘ ਮੋਗਾ, ਜਲੰਧਰ ਤੋਂ ਨੀਰਜ ਕੌਸ਼ਿਕ ਤੇ ਗੁਰਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਅਸ਼ੋਕ ਪੁਰੀ ਅਤੇ ਸਰਘੀ ਪ੍ਰੀਵਾਰ ਦੇ ਰੰਗਕਰਮੀ ਕੁੱਕੂ ਦੀਵਾਨ, ਰੰਜੀਵਨ ਸਿੰਘ, ਨਰਿੰਦਰ ਨਸਰੀਨ ਅਤੇ ਗੁਰਵਿੰਦਰ ਬਾਕਰਪੁਰੀਆ ਨੇ ਕਿਹਾ ਹੈ ਕਿ ਨੌਜਵਾਨਾ ਦੇ ਦੇਸ਼ ਪੱਧਰੀ ਅੰਦੋਲਨ ਦੌਰਾਨ ਗੁਰੂਦੁਆਰਿਆਂ ਅਤੇ ਘਰਾਂ ਵਿਚ ਲੰਗਰ, ਠਹਿਰਣ ਅਤੇ ਇਲਾਜ਼ ਲਈ ਦਵਾਈਆਂ ਦਾ ਪ੍ਰਬੰਧ ਕਰਕੇ ਸਿੱਖਾਂ ਅਤੇ ਪੰਜਾਬੀਆਂ ਨੇ ਸਿੱਧ ਕਰ ਦਿੱਤਾ ਹੈ ਕਿ ਉਹ ਗੁਰੂਆਂ, ਪੀਰਾਂ, ਪੈਗੰਬਰਾਂ ਅਤੇ ਦੇਸ਼ ਭਗਤਾ ਦੇ ਅਸਲ ਵਾਰਿਸ ਹਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending