Mohali
ਫੇਜ਼ 11 ਦੇ ਆਮ ਆਦਮੀ ਕਲੀਨਿਕ ਵਿੱਚ ਲਗਾਤਾਰ ਦੋ ਵਾਰ ਹੋਈ ਚੋਰੀ
ਐਸ ਏ ਐਸ ਨਗਰ, 29 ਜੁਲਾਈ (ਸ.ਬ.) ਮੁਹਾਲੀ ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਬੁਲੰਦ ਹਨ ਅਤੇ ਉਹ ਲਗਾਤਾਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸਦਾ ਅੰਦਾਜ ਫੇਜ਼ 11 ਦੇ ਆਮ ਆਦਮੀ ਕਲੀਨਿਕ ਵਿੱਚ ਦੋ ਦਿਨਾਂ ਵਿੱਚ ਦੋ ਵਾਰ ਹੋਈ ਚੋਰੀ ਦੀ ਵਾਰਦਾਤ ਤੋਂ ਵੀ ਲਗਾਇਆ ਜਾ ਸਕਦਾ ਹੈ।
ਫੇਜ਼ 11 ਵਿਚਲੇ ਆਮ ਆਦਮੀ ਕਲੀਨਿਕ ਵਿੱਚ ਹੋਈ ਚੋਰੀ ਬਾਰੇ ਜਾਣਕਾਰੀ ਦਿੰਦਿਆਂ ਮੈਡੀਕਲ ਆਫਿਸਰ ਸਰਬਜੀਤ ਸਿੰਘ ਰਾਏ ਨੇ ਦੱਸਿਆ ਕਿ 26 ਜੁਲਾਈ ਦੀ ਰਾਤ ਨੂੰ ਆਮ ਆਦਮੀ ਪਾਰਟੀ ਕਲੀਨਿਕ ਫੇਜ਼ 11 ਵਿੱਚ ਚੋਰਾਂ ਵੱਲੋਂ ਏ ਸੀ ਸਮੇਤ ਕਾਫੀ ਸਮਾਨ ਚੋਰੀ ਕਰ ਲਿਆ ਗਿਆ। ਉਹਨਾਂ ਦੱਸਿਆ ਕਿ ਰਾਤ ਨੂੰ ਕੁਝ ਚੋਰ ਪਿਛਲੇ ਪਾਸਿਓਂ ਆਏ ਅਤੇ ਮੈਡੀਕਲ ਅਫਸਰ ਦੇ ਵਿੰਡੋ ਏਸੀ ਨੂੰ ਤੋੜ ਕੇ ਉਸਦੇ ਵਿੱਚੋਂ ਕਲੀਨਿਕ ਵਿੱਚ ਦਾਖਲ ਹੋਏ। ਉਹਨਾਂ ਦੱਸਿਆ ਕਿ ਚੋਰਾਂ ਵਲੋਂ ਏਸੀ, ਕੁੱਝ ਟੂਟੀਆਂ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ ਅਤੇ ਉਹ ਫਰਾਰ ਹੋ ਗਏ।
ਸ੍ਰੀ ਰਾਏ ਅਨੁਸਾਰ ਉਹਨਾਂ ਨੇ ਸੋਮਵਾਰ ਨੂੰ ਇਸ ਦੀ ਰਿਪੋਰਟ ਮੁਹਾਲੀ ਫੇਜ਼ 11 ਪੁਲੀਸ ਸਟੇਸ਼ਨ ਵਿੱਚ ਕਰਵਾ ਦਿੱਤੀ ਸੀ ਪਰ ਪੁਲੀਸ ਦੇ ਨਾ ਆਉਣ ਕਾਰਨ ਉਥੇ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਮੰਗਲਵਾਰ ਦੀ ਰਾਤ ਨੂੰ ਚੋਰ ਦੁਬਾਰਾ ਉੱਥੇ ਆਏ ਅਤੇ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਪੁਲੀਸ ਨੂੰ ਲਿਖੀ ਸ਼ਿਕਾਇਤ ਵਿੱਚ ਸ੍ਰੀ ਰਾਏ ਨੇ ਬੇਨਤੀ ਕੀਤੀ ਹੈ ਕਿ ਚੋਰਾਂ ਦਾ ਥਹੁੰ ਪਤਾ ਲਗਾਇਆ ਜਾਵੇ ਤੇ ਇਸ ਸਬੰਧੀ ਕਾਰਵਾਈ ਕਰਕੇ ਚੋਰਾਂ ਨੂੰ ਫੜਿਆ ਜਾਵੇ।
ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਅਕਾਲੀ ਆਗੂ ਗੁਰਦੀਪ ਸਿੰਘ ਅਤੇ ਸਮਾਜ ਸੇਵੀ ਕੈਪਟਨ ਕਰਨੈਲ ਸਿੰਘ ਨੇ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਕਲੀਨਿਕ ਵਿੱਚ ਨਵੀਆਂ ਟੂਟੀਆਂ ਲਗਵਾਈਆਂ ਸਨ, ਜਿਹੜੀਆਂ ਚੋਰੀ ਹੋ ਗਈਆਂ ਹਨ।
ਇਸ ਮੌਕੇ ਸ੍ਰੀ ਗੁਰਦੀਪ ਸਿੰਘ ਨੇ ਕਿਹਾ ਕਿ ਜੇ ਸਰਕਾਰੀ ਡਿਸਪੈਂਸਰੀ ਹੀ ਸੁਰੱਖਿਅਤ ਨਹੀਂ ਹੈ ਤਾਂ ਹੋਰ ਕੀ ਸੁਰੱਖਿਅਤ ਰਹਿ ਸਕਦਾ ਹੈ। ਉਹਨਾਂ ਦੱਸਿਆ ਕਿ ਕੁੱਲ ਸਮਾਨ ਦੇ ਵਿੱਚ ਏਸੀ, ਵਾਸ਼ ਬੇਸਣ, ਐਲਸੀਡੀ, ਟੂਟੀਆਂ ਅਤੇ ਹੋਰ ਮੈਡੀਕਲ ਇੰਪਰੂਵਮੈਂਟ ਚੋਰੀ ਹੋਏ ਹਨ। ਇਸ ਸਮੇਂ ਡਿਸਪੈਂਸਰੀ ਵਿੱਚ ਕੈਪਟਨ ਕਰਨੈਲ ਸਿੰਘ ਤੇ ਗੁਰਦੀਪ ਸਿੰਘ ਤੋਂ ਇਲਾਵਾ ਇੰਸਪੈਕਟਰ ਰਘਬੀਰ ਸਿੰਘ ਅਤੇ ਤਰਸੇਮ ਬੰਗਾ ਨੇ ਮੌਕੇ ਤੇ ਪਹੁੰਚ ਕੇ ਭਰੋਸਾ ਦਿੱਤਾ ਹੈ ਕਿ ਆਪਣੀ ਪੱਧਰ ਤੇ ਫਿਰ ਟੂਟੀਆਂ ਵਗੈਰਾ ਜੋ ਵੀ ਲੋੜ ਹੈ ਉਹ ਲਵਾਉਣਗੇ ਤਾਂ ਕਿ ਹਸਪਤਾਲ ਦੇ ਸਟਾਫ ਨੂੰ ਜਾਂ ਉਥੇ ਆਉਣ ਵਾਲੇ ਲੋਕਾਂ ਨੂੰ ਪਾਣੀ ਪੀਣ ਦੀ ਕੋਈ ਸਮੱਸਿਆ ਨਾ ਹੋਵੇ। ਉਹਨਾਂ ਮੰਗ ਕੀਤੀ ਕਿ ਮੁਹਾਲੀ ਪੁਲੀਸ ਇਹਨਾਂ ਚੋਰਾਂ ਨੂੰ ਤੁਰੰਤ ਫੜ ਕੇ ਉਹਨਾਂ ਨੂੰ ਬਣਦੀ ਸਜ਼ਾ ਦੇਵੇ ਅਤੇ ਮੁਹਾਲੀ ਵਿੱਚ ਹਰ ਰੋਜ਼ ਹੋ ਰਹੀਆਂ ਚੋਰੀਆਂ ਤੇ ਨਕੇਲ ਕੱਸੀ ਜਾਵੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
