Connect with us

Mohali

ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਰਪਾ ਇੰਮੀਗ੍ਰੇਸ਼ਨ ਦਾ ਲਾਇਸੰਸ ਰੱਦ

Published

on

ਐਸ ਏ ਐਸ ਨਗਰ, 29 ਜੁਲਾਈ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇੰਮੀਗ੍ਰੇਸ਼ਨ ਫਰਮ ਕਿਰਪਾ ਇੰਮੀਗ੍ਰੇਸ਼ਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਿਰਪਾ ਇੰਮੀਗ੍ਰੇਸ਼ਨ ਐਸ. ਸੀ. ਐਫ. ਨੰਬਰ 40, ਦੂਜੀ ਮੰਜ਼ਿਲ, ਫੇਜ਼-3ਬੀ2, ਮੁਹਾਲੀ ਦੇ ਮਾਲਕ ਸ਼੍ਰੀ ਹਰਕਿਰਨ ਸਿੰਘ ਨੂੰ ਟਰੈਵਲ ਏਜੰਸੀ ਅਤੇ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਨੰ:488/ਆਈ.ਸੀ., ਮਿਤੀ 18 ਅਪ੍ਰੈਲ 2022 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 17 ਅਪ੍ਰੈਲ 2027 ਤੱਕ ਸੀ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਫਰਮ ਦੇ ਮਾਲਕ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਰਖ਼ਾਸਤ ਦੇ ਕੇ ਸੂਚਿਤ ਕੀਤਾ ਗਿਆ ਸੀ ਕਿ ਕਿਰਪਾ ਇੰਮੀਗ੍ਰੇਸ਼ਨ ਕਾਫ਼ੀ ਸਮਾਂ ਪਹਿਲਾਂ ਉਕਤ ਦਫ਼ਤਰ ਖਾਲੀ ਕਰਕੇ ਆਪਣਾ ਕਾਰੋਬਾਰ ਬੰਦ ਕਰ ਚੁੱਕੀ ਹੈ ਅਤੇ ਇਮਾਰਤ ਨੂੰ ਕਿਸੇ ਹੋਰ ਕਿਰਾਏਦਾਰ ਨੂੰ ਲੀਜ਼ ਤੇ ਦੇ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਬੰਦ ਹੋ ਚੁੱਕੀ ਫਰਮ ਦਾ ਲਾਇਸੰਸ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਫਰਮ ਦੇ ਮਾਲਕ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਗਿਆ, ਨਾਲ ਹੀ ਲਾਇਸੰਸ ਜਾਰੀ ਹੋਣ ਤੋਂ ਬਾਅਦ ਕੀਤੀਆਂ ਗਤੀਵਿਧੀਆਂ, ਕਰਵਾਏ ਗਏ ਸੈਮੀਨਾਰਾਂ, ਜਾਰੀ ਕੀਤੇ ਇਸ਼ਤਿਹਾਰਾਂ ਅਤੇ ਮਹੀਨਾਵਾਰ ਰਿਪੋਰਟਾਂ ਸਬੰਧੀ ਵੇਰਵਾ ਵੀ ਮੰਗਿਆ ਗਿਆ। ਨੋਟਿਸ ਦਫ਼ਤਰੀ ਰਿਕਾਰਡ ਵਿੱਚ ਦਰਜ ਈ-ਮੇਲ ਰਾਹੀਂ ਵੀ ਭੇਜਿਆ ਗਿਆ, ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਫਰਮ ਵੱਲੋਂ ਨਾ ਤਾਂ ਕੋਈ ਜਵਾਬ ਦਿੱਤਾ ਗਿਆ ਅਤੇ ਨਾ ਹੀ ਕੋਈ ਸਪੱਸ਼ਟੀਕਰਨ ਪੇਸ਼ ਕੀਤਾ ਗਿਆ।

ਉਹਨਾਂ ਦੱਸਿਆ ਕਿ ਫਰਮ ਵੱਲੋਂ ਨੋਟਿਸ ਦਾ ਜਵਾਬ ਨਾ ਦੇਣਾ ਅਤੇ ਐਕਟ ਅਧੀਨ ਲਾਜ਼ਮੀ ਸ਼ਰਤਾਂ ਦੀ ਪਾਲਣਾ ਨਾ ਕਰਨਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੀ ਉਲੰਘਣਾ ਹੈ। ਉਕਤ ਤੱਥਾਂ ਦੇ ਸਨਮੁੱਖ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ, 2012 ਦੀ ਧਾਰਾ 6 (1) (ਈ) ਦੇ ਉਪਬੰਧਾਂ ਤਹਿਤ ਕਿਰਪਾ ਇੰਮੀਗ੍ਰੇਸ਼ਨ ਫਰਮ ਨੂੰ ਜਾਰੀ ਲਾਇਸੰਸ ਨੰ: 488 ਆਈ.ਸੀ.ਮਿਤੀ 18 ਅਪ੍ਰੈਲ 2022 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਪ੍ਰਾਰਥੀ/ਫਰਮ/ਮਾਲਕ ਦੇ ਖਿਲਾਫ ਜੇਕਰ ਭਵਿੱਖ ਵਿੱਚ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ ਫਰਮ/ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਜ਼ਿੰਮੇਵਾਰ ਹੋਣਗੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending