Mohali
ਅੰਬ ਸਾਹਿਬ ਕਲੋਨੀ ਵਿੱਚ ਸ਼ਰੇਆਮ ਚਲਦਾ ਹੈ ਨਸ਼ੇ ਦਾ ਕਾਰੋਬਾਰ : ਅਮਰਜੀਤ ਸਿੰਘ ਜੀਤੀ ਸਿੱਧੂ
ਨਸ਼ੇ ਕਾਰਨ ਉਜੜ ਰਹੀਆਂ ਹਨ ਮਾਵਾਂ ਦੀਆਂ ਕੁੱਖਾਂ, ਭੈਣਾਂ ਦੀਆਂ ਕਲਾਈਆਂ ਤੇ ਸੁਆਣੀਆਂ ਦੇ ਸੁਹਾਗ
ਐਸ ਏ ਐਸ ਨਗਰ, 30 ਜੁਲਾਈ (ਸ.ਬ.) ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਲਜਾਮ ਲਗਾਇਆ ਹੈ ਕਿ ਮੁਹਾਲੀ ਦੇ ਫੇਜ਼-11 ਨਾਲ ਲੱਗਦੀ ਅੰਬ ਸਾਹਿਬ ਕਲੋਨੀ ਵਿੱਚ ਨਸ਼ਿਆਂ ਦਾ ਕਾਲਾ ਕਾਰੋਬਾਰ ਸ਼ਰੇਆਮ ਚਲਦਾ ਹੈ ਜਿਸ ਕਾਰਨ ਨਾ ਸਿਰਫ਼ ਮਾਵਾਂ ਦੀਆਂ ਕੁੱਖਾਂ ਉੱਜੜ ਗਈਆਂ ਹਨ, ਸਗੋਂ ਭੈਣਾਂ ਦੀਆਂ ਕਲਾਈਆਂ ਸੁੰਨੀਆਂ ਕਰ ਦਿੱਤੀਆਂ ਹਨ ਅਤੇ ਵਿਆਹੀਆਂ ਔਰਤਾਂ ਦੇ ਸੁਹਾਗ ਖਤਮ ਹੋ ਗਏ ਹਨ ਪਰੰਤੂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਤੇ ਕਾਬੂ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਇਸ ਪੱਖੋਂ ਨਕਾਰਾ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਹਾਲਾਤ ਦੀ ਗੰਭੀਰਤਾ ਦਾ ਅੰਦਾਜਾ ਇਸ ਨਾਲ ਲਗਾਇਆ ਜਾ ਸਕਦਾ ਹੈ ਕਿ ਹਰ ਰੋਜ਼ ਕਿਸੇ ਨਾ ਕਿਸੇ ਘਰ ਤੋਂ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਨਿਕਲ ਰਹੀ ਹੈ ਅਤੇ ਹਰ ਗਲੀ ਵਿੱਚ ਚੀਕਾਂ, ਹੰਝੂਆਂ ਅਤੇ ਬੇਬਸੀ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ।
ਉਹਨਾਂ ਕਿਹਾ ਕਿ ਇਸ ਕਲੋਨੀ ਵਿੱਚ ਵੱਡੀ ਗਿਣਤੀ ਵਿੱਚ ਪ੍ਰਵਾਸੀ ਅਤੇ ਦਿਹਾੜੀਦਾਰ ਮਜ਼ਦੂਰ ਪਰਿਵਾਰ ਰਹਿੰਦੇ ਹਨ, ਜਿਨ੍ਹਾਂ ਲਈ ਦੋ ਵਕਤ ਦੀ ਰੋਟੀ ਜੋੜਨੀ ਹੀ ਮੁਸ਼ਕਲ ਹੈ। ਅਜਿਹੇ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨ ਹਰ ਰੋਜ਼ ਘਰਾਂ ਤੋਂ ਪੈਸੇ ਮੰਗਦੇ ਹਨ, ਨਾ ਮਿਲਣ ਤੇ ਘਰ ਦਾ ਸਮਾਨ ਤੋੜਦੇ ਹਨ, ਭਾਂਡੇ ਵੇਚ ਦਿੰਦੇ ਹਨ ਅਤੇ ਆਪਣੇ ਹੀ ਪਰਿਵਾਰਾਂ ਲਈ ਡਰ ਦਾ ਕਾਰਨ ਬਣ ਚੁੱਕੇ ਹਨ।
ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਸ ਦਰਦ ਅਤੇ ਬੇਬਸੀ ਦੇ ਵਿਚਕਾਰ ਜੀ ਰਹੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੀ ਦਰਦ ਭਰੀ ਕਹਾਣੀ ਸੁਣੀ। ਉਹਨਾਂ ਕਿਹਾ ਕਿ ਮੁਹਾਲੀ ਦੇ ਫੇਜ਼-11 ਨਾਲ ਲੱਗਦੀ ਅੰਬ ਸਾਹਿਬ ਕਲੋਨੀ ਵਿੱਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਬਹੁਤ ਵੱਧ ਹੈ। ਪੀੜਤ ਪਰਿਵਾਰਾਂ ਨੇ ਦੱਸਿਆ ਕਿ ਕਈ ਪਰਿਵਾਰ ਆਪਣੇ ਜਵਾਨ ਪੁੱਤਰ ਗੁਆ ਚੁੱਕੇ ਹਨ ਅਤੇ ਕਈ ਹੋਰ ਨੌਜਵਾਨ ਅਜੇ ਵੀ ਨਸ਼ਿਆਂ ਦੇ ਮਕੜਜਾਲ ਵਿੱਚ ਫਸੇ ਹੋਏ ਹਨ। ਮੌਕੇ ਤੇ ਮੌਜੂਦ ਦੋ ਨੌਜਵਾਨਾਂ, ਜੋ ਖੁਦ ਨਸ਼ਿਆਂ ਦੇ ਆਦੀ ਹਨ, ਨੇ ਵੀ ਦਾਅਵਾ ਕੀਤਾ ਕਿ ਇਲਾਕੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ।
ਪੀੜਤ ਪਰਿਵਾਰਾਂ ਨਾਲ ਮੁਲਾਕਾਤ ਤੋਂ ਬਾਅਦ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਕਿਹਾ ਕਿ ਅੰਬ ਸਾਹਿਬ ਕਲੋਨੀ ਦੀ ਸਥਿਤੀ ਇਸ ਗੱਲ ਦੀ ਗਵਾਹ ਹੈ ਕਿ ਨਸ਼ਾ ਅਜੇ ਵੀ ਖੁੱਲ੍ਹੇਆਮ ਵਿਕ ਰਿਹਾ ਹੈ, ਜਿਸ ਕਾਰਨ ਮਾਵਾਂ ਆਪਣੇ ਜਵਾਨ ਪੁੱਤਰਾਂ ਨੂੰ ਗੁਆ ਰਹੀਆਂ ਹਨ। ਇਸ ਦੌਰਾਨ ਉਹਨਾਂ ਭਰੋਸਾ ਦਿੱਤਾ ਕਿ ਨਸ਼ਾ ਪੀੜਤ ਨੌਜਵਾਨਾਂ ਨੂੰ ਇਕੱਠਾ ਕਰਕੇ ਸੈਕਟਰ-66 ਸਥਿਤ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਕਰਵਾਇਆ ਜਾਵੇਗਾ, ਤਾਂ ਜੋ ਉਨ੍ਹਾਂ ਦਾ ਇਲਾਜ ਸ਼ੁਰੂ ਹੋ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਆਪਣੇ ਬੱਚਿਆਂ ਨੂੰ ਨਸ਼ਿਆਂ ਕਾਰਨ ਗੁਆ ਚੁੱਕੇ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ।
ਸz. ਜੀਤੀ ਸਿੱਧੂ ਨੇ ਕਿਹਾ ਕਿ ਸਰਕਾਰ ਅਤੇ ਪੁਲੀਸ ਜੇਕਰ ਇੱਛਾ ਸ਼ਕਤੀ ਨਾਲ ਕੰਮ ਕਰਨ ਤਾਂ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾ ਸਕਦੀ ਹੈ ਅਤੇ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਇਸ ਗੰਭੀਰ ਮਸਲੇ ਤੇ ਬਿਨਾਂ ਦੇਰੀ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਉਹਨਾਂ ਕਿਹਾ ਕਿ ਜੇਕਰ ਆਉਂਦੇ 15 ਦਿਨਾਂ ਵਿੱਚ ਇਸ ਸਬੰਧੀ ਸਖਤ ਕਾਰਵਾਈ ਨਹੀਂ ਹੁੰਦੀ ਅਤੇ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਜਾਂਦਾ ਤਾਂ ਉਹ ਇਲਾਕਾ ਵਾਸੀਆਂ ਨੂੰ ਲੈ ਕੇ ਸੜਕ ਜਾਮ ਕਰਨਗੇ ਜਿਸ ਦੀ ਪੂਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
