Connect with us

Mohali

ਦੋ ਰੋਜ਼ਾ 21ਵੀਂ ਜ਼ਿਲ੍ਹਾ ਅਥਲੈਟਿਕ ਚੈਂਪੀਅਨਸ਼ਿਪ ਦਾ ਆਗਾਜ਼

Published

on

ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਕੀਤਾ

ਐਸ ਏ ਐਸ ਨਗਰ, 1 ਅਗਸਤ (ਸ.ਬ.) ਗੌਰਮਿੰਟ ਕਾਲਜ, ਫੇਜ਼-6, ਮੁਹਾਲੀ ਵਿਖੇ ਜ਼ਿਲ੍ਹਾ ਅਥਲੈਟਿਕ ਐਸੋਸੀਏਸ਼ਨ, ਐਸ. ਏ. ਐਸ. ਨਗਰ ਵੱਲੋਂ 1 ਅਤੇ 2 ਅਗਸਤ ਨੂੰ ਕਰਵਾਈ ਜਾ ਰਹੀ ਦੋ ਰੋਜ਼ਾ 21ਵੀਂ ਜ਼ਿਲ੍ਹਾ ਅਥਲੈਟਿਕ ਚੈਂਪੀਅਨਸ਼ਿਪ ਆਰੰਭ ਹੋ ਗਈ ਹੈ। ਚੈਂਪੀਅਨਸ਼ਿਪ ਦੇ ਪਹਿਲੇ ਦਿਨ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੇਂਬਰ, ਜਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਵਾਰਡ ਨੰਬਰ 18 ਤੋਂ ਕੌਂਸਲਰ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਵੱਲੋਂ ਜ਼ਿਲ੍ਹਾ ਅਥਲੈਟਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮਿਲ ਕੇ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਅਤੇ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ।

ਇਸ ਮੌਕੇ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਕਿ ਜ਼ਿਲ੍ਹਾ ਅਥਲੈਟਿਕ ਐਸੋਸੀਏਸ਼ਨ ਮੁਹਾਲੀ ਪਿਛਲੇ ਕਈ ਸਾਲਾਂ ਤੋਂ ਨਿਰਸਵਾਰਥ ਭਾਵਨਾ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਰਹੀ ਹੈ ਅਤੇ ਐਸੋਸੀਏਸ਼ਨ ਦੇ ਚੀਫ਼ ਪੈਟਰਨ ਸ੍ਰੀ ਸਵਰਨ ਸਿੰਘ, ਲਾਈਫ ਟਾਈਮ ਪ੍ਰਧਾਨ ਸ੍ਰੀ ਪ੍ਰੀਤਮ ਸਿੰਘ, ਪ੍ਰਧਾਨ ਸ੍ਰੀ ਮਲਕੀਤ ਸਿੰਘ, ਜਨਰਲ ਸਕੱਤਰ ਐਸ.ਆਈ.ਐਸ. ਕੋਹਰਾ, ਕੈਸ਼ੀਅਰ ਸਿਮਰਨਜੀਤ ਸਿੰਘ ਅਤੇ ਕੈਸ਼ੀਅਰ ਸ੍ਰੀ ਰਾਮ ਕੁਮਾਰ ਦੀ ਅਗਵਾਈ ਹੇਠ ਕਈ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚੇ ਹਨ ਅਤੇ ਮੁਹਾਲੀ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕੀਤਾ ਹੈ।

ਅੱਜ ਹੋਏ ਮੁਕਾਬਲਿਆਂ ਵਿੱਚ ਅੰਡਰ-10 ਲੜਕਿਆਂ ਦੀ 100 ਮੀਟਰ ਦੌੜ ਵਿੱਚ ਗੌਤਮ ਨੇ ਪਹਿਲਾ ਅਤੇ ਲਵਜੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਓਪਨ ਮਹਿਲਾ ਸ਼ਾਟਪੁੱਟ ਵਿੱਚ ਤ੍ਰਿਮਨਜੋਤ ਪਹਿਲੇ, ਅਸ਼ਪ੍ਰੀਤ ਕੌਰ ਦੂਜੇ ਅਤੇ ਜਸਮੀਤ ਕੌਰ ਤੀਜੇ ਸਥਾਨ ਤੇ ਰਹੇ। ਅੰਡਰ-20 ਸ਼ਾਟਪੁੱਟ ਵਿੱਚ ਸਾਹਿਬਜੀਤ ਪਹਿਲੇ, ਪ੍ਰਭਦੀਪ ਬਰਾੜ ਦੂਜੇ ਅਤੇ ਪਰਮ ਬੈਦਵਾਨ ਤੀਜੇ ਸਥਾਨ ਤੇ ਰਹੇ। ਅੰਡਰ-18 ਲੜਕੀਆਂ ਦੀ ਲਾਂਗ ਜੰਪ ਵਿੱਚ ਵਿਪਨੀਤ ਕੌਰ ਨੇ ਪਹਿਲਾ ਅਤੇ ਗੁਰਮਨ ਢਿੱਲੋਂ ਨੇ ਦੂਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਕੋਚ ਸ੍ਰੀ ਗੁਰਿੰਦਰ ਸਿੰਘ ਢੇਸੀ, ਡਾ. ਹਰਿੰਦਰਜੀਤ ਸਿੰਘ, ਸ੍ਰੀ ਹਰਕੰਵਲ ਸਿੰਘ ਅਤੇ ਸ੍ਰੀਮਤੀ ਮਨਦੀਪ ਕੌਰ ਨੇ ਖਿਡਾਰੀਆਂ ਦੀ ਤਕਨੀਕੀ ਰਹਿਨੁਮਾਈ ਅਤੇ ਮੁਕਾਬਲਿਆਂ ਦੇ ਸਫ਼ਲ ਸੰਚਾਲਨ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਸ੍ਰੀ ਪਰਮਦੀਪ ਬੈਦਵਾਨ (ਜਨਰਲ ਸਕੱਤਰ, ਪੰਜਾਬ ਕਿਸਾਨ ਯੂਨੀਅਨ), ਸ੍ਰੀ ਰਾਜਨ ਪੁਰੀ, ਸ੍ਰੀ ਸੁਖਜੀਤ ਸਿੰਘ ਅਤੇ ਸ੍ਰੀ ਬਲਵਿੰਦਰ ਸਿੰਘ ਮੀਆਂਪੁਰ ਨੇ ਵੀ ਚੈਂਪੀਅਨਸ਼ਿਪ ਦੇ ਸਫ਼ਲ ਪ੍ਰਬੰਧਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending