National
ਗੁਰਦੁਆਰਾ ਸਾਹਿਬ ਤੇ ਪਥਰਾਅ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ
ਬਠਿੰਡਾ, 2 ਸਤੰਬਰ (ਸ.ਬ.) ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰ ਨੇ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ ਦੇ ਬਾਹਰ ਪਥਰਾਅ ਕਰ ਕੇ ਸ਼ੀਸ਼ੇ ਤੋੜ ਦਿੱਤੇ ਅਤੇ ਫਰਾਰ ਹੋ ਗਿਆ। ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ, ਜਿਸ ਦੇ ਆਧਾਰ ਤੇ ਪੁਲੀਸ ਨੇ ਜਾਂਚ ਕਰ ਕੇ ਕੁਝ ਘੰਟਿਆਂ ਵਿੱਚ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾ ਨੂੰ ਲੈ ਕੇ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਸੀ, ਜਿਸ ਕਾਰਨ ਪੁਲੀਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਸ਼ੀਸ਼ੇ ਤੋੜੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਮੌਕੇ ਤੇ ਪਹੁੰਚ ਕਿ ਪੁਲੀਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਦੁਆਰਾ ਸਾਹਿਬ ਦੇ ਅੰਦਰ ਨਹੀਂ ਵੜਿਆ, ਸਗੋਂ ਬਾਹਰੋਂ ਹੀ ਫਰਾਰ ਹੋ ਗਿਆ।
ਸੂਚਨਾ ਮਿਲਣ ਤੇ ਡੀ. ਐਸ. ਪੀ. ਸਿਟੀ-2 ਸਰਬਜੀਤ ਸਿੰਘ ਬਰਾੜ ਅਤੇ ਪੁਲੀਸ ਪਾਰਟੀ ਨੇ ਵੀ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ। ਪੁਲੀਸ ਨੇ ਸੀ. ਸੀ. ਟੀ. ਵੀ. ਫੁਟੇਜ ਦੀ ਵੀ ਜਾਂਚ ਕੀਤੀ ਗਈ, ਜਿਸ ਦੇ ਆਧਾਰ ਤੇ ਪੁਲੀਸ ਨੇ ਮੁਲਜ਼ਮ ਦੀ ਪਛਾਣ ਕਰ ਲਈ। ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਉਰਫ ਫ਼ੌਜੀ ਵਾਸੀ ਝੁੱਗੀਆਂ, ਨੇੜੇ 100 ਫੁੱਟ ਰੋਡ, ਸ਼ਾਂਤ ਨਗਰ ਵਜੋਂ ਹੋਈ, ਜੋ ਪੇਂਟਰ ਦਾ ਕੰਮ ਕਰਦਾ ਸੀ। ਪੁਲੀਸ ਦੀਆਂ ਸਪੈਸ਼ਲ ਟੀਮਾਂ ਨੇ ਛਾਪੇਮਾਰੀ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ।
National
ਦਿੱਲੀ ਦੀ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਤੇ ਪਹੁੰਚੀ
ਨਵੀਂ ਦਿੱਲੀ, 23 ਨਵੰਬਰ (ਸ.ਬ.) ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ 420 ਦੇ ਏ ਕਿਊ ਆਈ ਦੇ ਨਾਲ ਫਿਰ ਤੋਂ ਗੰਭੀਰ ਸ਼੍ਰੇਣੀ ਤੇ ਪਹੁੰਚ ਗਈ।
ਰਾਸ਼ਟਰੀ ਰਾਜਧਾਨੀ ਦੇ 38 ਨਿਗਰਾਨੀ ਸਟੇਸ਼ਨਾਂ ਵਿੱਚੋਂ, 9 ਵਿੱਚ ਹਵਾ ਗੁਣਵੱਤਾ ਸੂਚਕਾਂਕ (ਏ ਕਿਊ ਆਈ) 450 ਤੋਂ ਉੱਪਰ ਦਰਜ ਕੀਤਾ ਗਿਆ ਹੈ ਜਦੋਂਕਿ 19 ਹੋਰ ਕੇਂਦਰਾਂ ਵਿੱਚ ਹਵਾ ਦੀ ਗੁਣਵੱਤਾ 400 ਅਤੇ 450 ਦੇ ਵਿਚਕਾਰ ਦਰਜ ਕੀਤੀ ਗਈ ਸੀ। ਹੋਰ ਕੇਂਦਰਾਂ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ।
ਦਿੱਲੀ ਵਿੱਚ ਸਵੇਰੇ 8:30 ਵਜੇ ਨਮੀ ਦਾ ਪੱਧਰ 97 ਫੀਸਦੀ ਰਿਹਾ। ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਜਿਕਰਯੋਗ ਹੈ ਕਿ ਦਿੱਲੀ ਦੀ ਹਵਾ ਦੀ ਗੁਣਵੱਤਾ ਪਿਛਲੇ 20 ਦਿਨਾਂ ਤੋਂ ਵੱਧ ਸਮੇਂ ਤੋਂ ਖ਼ਤਰਨਾਕ ਬਣੀ ਹੋਈ ਹੈ।
National
ਪੁਲੀਸ ਨਾਲ ਮੁਕਾਬਲੇ ਦੌਰਾਨ ਇੱਕ ਗਊ ਤਸਕਰ ਜ਼ਖਮੀ, ਨਾਜਾਇਜ਼ ਪਿਸਤੌਲ, ਕਾਰਤੂਸ ਅਤੇ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ
ਨੋਇਡਾ, 23 ਨਵੰਬਰ (ਸ.ਬ.) ਨੋਇਡਾ ਵਿੱਚ ਚੈਕਿੰਗ ਦੌਰਾਨ ਬੀਟਾ 2 ਪੁਲੀਸ ਦਾ ਇੱਕ ਗਊ ਤਸਕਰ ਨਾਲ ਮੁਕਾਬਲਾ ਹੋ ਗਿਆ। ਮੁਕਾਬਲੇ ਦੌਰਾਨ ਬਾਈਕ ਸਵਾਰ ਇੱਕ ਗਊ ਤਸਕਰ ਦੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਭੇਜਿਆ ਗਿਆ ਹੈ। ਪੁਲੀਸ ਇਸ ਗਊ ਤਸਕਰ ਦੇ ਹੋਰ ਸਾਥੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਨਾਜਾਇਜ਼ ਪਿਸਤੌਲ, ਕਾਰਤੂਸ ਅਤੇ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ।
ਦਰਅਸਲ ਪੁਲੀਸ ਕਮਿਸ਼ਨਰ ਗੌਤਮ ਬੁੱਧ ਨਗਰ ਲਕਸ਼ਮੀ ਸਿੰਘ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਵਿੱਚ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਚੈਕਿੰਗ ਮੁਹਿੰਮ ਦੌਰਾਨ ਥਾਣਾ ਬੀਟਾ 2 ਦੀ ਪੁਲੀਸ ਅੱਜ ਸਵੇਰੇ ਪੀ3 ਚੌਕ ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲੀਸ ਦਾ ਮੁਕਾਬਲਾ ਬਾਈਕ ਸਵਾਰ ਇੱਕ ਗਊ ਤਸਕਰ ਨਾਲ ਹੋ ਗਿਆ। ਪੁਲੀਸ ਦੀ ਗੋਲੀਬਾਰੀ ਕਾਰਨ ਗਊ ਤਸਕਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਐਡੀਸ਼ਨਲ ਡੀਸੀਪੀ ਗ੍ਰੇਟਰ ਨੋਇਡਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਟਾ ਡੋ ਪੁਲੀਸ ਸਟੇਸ਼ਨ ਪੀ-3 ਚੌਕ ਤੇ ਅੱਜ ਸਵੇਰੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਉਦੋਂ ਪੁਲੀਸ ਨੇ ਇਕ ਵਿਅਕਤੀ ਨੂੰ ਸ਼ੱਕੀ ਮੋਟਰਸਾਈਕਲ ਤੇ ਆਉਂਦੇ ਦੇਖਿਆ। ਪੁਲੀਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਕਤ ਵਿਅਕਤੀ ਮੋਟਰਸਾਈਕਲ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲੀਸ ਟੀਮ ਵੱਲੋਂ ਜਦੋਂ ਉਸ ਦਾ ਪਿੱਛਾ ਕੀਤਾ ਗਿਆ ਤਾਂ ਬਦਮਾਸ਼ ਮੋਟਰਸਾਈਕਲ ਤੋਂ ਉਤਰ ਗਿਆ ਅਤੇ ਉਸ ਨੂੰ ਮਾਰਨ ਦੀ ਨੀਅਤ ਨਾਲ ਪੁਲੀਸ ਟੀਮ ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਟੀਮ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਇੱਕ ਗਊ ਤਸਕਰ ਦੀ ਲੱਤ ਵਿੱਚ ਗੋਲੀ ਲੱਗ ਗਈ।
ਮੁਕਾਬਲੇ ਵਿੱਚ ਜ਼ਖ਼ਮੀ ਹੋਏ ਗਊ ਤਸਕਰ ਦੀ ਪਛਾਣ ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਦੌਜ ਥਾਣਾ ਖੇਤਰ ਦੇ ਪਿੰਡ ਆਲਮਪੁਰ ਵਾਸੀ ਆਲਮ ਵਜੋਂ ਹੋਈ ਹੈ। ਦੋਸ਼ੀ ਗਊ ਤਸਕਰ ਦੇ ਖਿਲਾਫ ਗੌਤਮ ਬੁੱਧ ਨਗਰ ਵਿੱਚ ਪਸ਼ੂ ਬੇਰਹਿਮੀ ਐਕਟ ਅਤੇ ਗਊ ਸਲਾਟਰ ਐਕਟ ਦੇ ਤਹਿਤ ਕਈ ਮਾਮਲੇ ਦਰਜ ਹਨ, ਜਿਸ ਵਿੱਚ ਦੋਸ਼ੀ ਫਰਾਰ ਸੀ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਨਜਾਇਜ਼ ਪਿਸਤੌਲ, ਦੋ ਜਿੰਦਾ ਕਾਰਤੂਸ, ਇੱਕ ਕੱਟਾ ਕਾਰਤੂਸ ਅਤੇ ਮਯੂਰ ਵਿਹਾਰ, ਦਿੱਲੀ ਤੋਂ ਚੋਰੀ ਕੀਤਾ ਇੱਕ ਮੋਟਰਸਾਈਕਲ ਸਪਲੈਂਡਰ ਪਲੱਸ ਬਰਾਮਦ ਕੀਤਾ ਹੈ। ਪੁਲੀਸ ਨੇ ਜ਼ਖਮੀ ਗਊ ਤਸਕਰ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਉਸ ਦੇ ਹੋਰ ਅਪਰਾਧਿਕ ਇਤਿਹਾਸ ਦੀ ਜਾਂਚ ਕਰ ਰਹੀ ਹੈ।
National
ਮਾਂ ਵੱਲੋਂ ਆਪਣੀ ਬੱਚੀ ਦਾ ਗਲਾ ਘੁੱਟ ਕੇ ਕਤਲ
ਨਵੀਂ ਦਿੱਲੀ, 23 ਨਵੰਬਰ (ਸ.ਬ.) ਉੱਤਰ-ਪੱਛਮ ਦਿੱਲੀ ਵਿੱਚ ਇਕ ਮਾਂ ਵਲੋਂ ਆਪਣੀ 5 ਸਾਲਾ ਧੀ ਦਾ ਗਲ਼ ਘੁੱਟ ਕੇ ਕਤਲ ਕਰ ਦਿੱਤਾ ਗਿਆ। ਦੋਸ਼ੀ ਮਾਂ ਨੇ ਇੰਸਟਾਗ੍ਰਾਮ ਤੇ ਮਿਲੇ ਇਕ ਵਿਅਕਤੀ ਨਾਲ ਵਿਆਹ ਕਰਨ ਲਈ ਆਪਣੀ ਮਾਸੂਮ ਧੀ ਕਤਲ ਕਰ ਦਿੱਤਾ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨ ਦੀਪ ਚੰਦ ਬੰਧੂ ਹਸਪਤਾਲ ਤੋਂ ਸੂਚਨਾ ਮਿਲੀ ਕਿ ਬੱਚੀ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਬੱਚੀ ਦੇ ਗਲ਼ੇ ਤੇ ਘੁੱਟਣ ਦੇ ਨਿਸ਼ਾਨ ਮਿਲੇ। ਦਿੱਲੀ ਪੁਲੀਸ ਨੇ ਇਕ ਬਿਆਨ ਵਿੱਚ ਦੱਸਿਆ ਕਿ ਤੁਰੰਤ ਮਾਮਲਾ ਦਰਜ ਕਰ ਲਿਆ ਗਿਆ ਅਤੇ ਬੱਚੀ ਦੀ ਮਾਂ ਸਮੇਤ ਉਸ ਦੇ ਰਿਸ਼ਤੇਦਾਰਾਂ ਤੋਂ ਪੁੱਛ-ਗਿੱਛ ਕੀਤੀ ਗਈ। ਲਗਾਤਾਰ ਪੁੱਛ-ਗਿੱਛ ਤੋਂ ਬਾਅਦ ਮਾਂ ਟੁੱਟ ਗਈ ਅਤੇ ਉਸ ਨੇ ਦੱਸਿਆ ਕਿ ਉਸ ਨੇ ਹੀ ਆਪਣੀ ਧੀ ਦਾ ਗਲ਼ ਘੁੱਟ ਕੇ ਕਤਲ ਕੀਤਾ ਹੈ।
ਪੁੱਛ-ਗਿੱਛ ਦੌਰਾਨ ਔਰਤ ਨੇ ਦੱਸਿਆ ਕਿ ਉਸ ਦੇ ਪਹਿਲੇ ਪਤੀ ਨੇ ਉਸ ਨੂੰ ਛੱਡ ਦਿੱਤਾ ਸੀ, ਜਿਸ ਤੋਂ ਬਾਅਦ ਉਹ ਇੰਸਟਾਗ੍ਰਾਮ ਰਾਹੀਂ ਰਾਹੁਲ ਨਾਂ ਦੇ ਇਕ ਵਿਅਕਤੀ ਦੇ ਸੰਪਰਕ ਵਿੱਚ ਆਈ। ਬਾਅਦ ਵਿੱਚ ਉਹ ਉਸ ਨਾਲ ਵਿਆਹ ਕਰਨ ਦੇ ਇਰਾਦੇ ਨਾਲ ਦਿੱਲੀ ਆ ਗਈ। ਉਸ ਨੇ ਅੱਗੇ ਦੱਸਿਆ ਕਿ ਹਾਲਾਂਕਿ ਰਾਹੁਲ ਅਤੇ ਉਸ ਦੇ ਪਰਿਵਾਰ ਨੇ ਬੱਚੀ ਨੂੰ ਸਵੀਕਾਰ ਨਹੀਂ ਕੀਤਾ ਅਤੇ ਇਸ ਲਈ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਗੁੱਸੇ ਵਿੱਚ ਮਾਂ ਨੇ ਬੱਚੀ ਦਾ ਗਲ਼ ਘੁੱਟ ਕੇ ਹੱਤਿਆ ਕਰ ਦਿੱਤੀ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ