Mohali
ਪੰਜਾਬ ਕਾਂਗਰਸ ਦੀ ਤਾਣੀ ਹੋਰ ਉਲਝੀ, ਮੁਕਤਸਰ ਸਾਹਿਬ ਵਿਖੇ ਪਾਰਟੀ ਤੇ ਪ੍ਰੋਗਰਾਮ ਦੌਰਾਨ ਲੱਗੇ ਬਘੇਲ ਵਿਰੋਧੀ ਨਾਹਰੇ
ਪਾਰਟੀ ਦੀ ਅੰਦਰੂਨੀ ਲੜਾਈ ਸੜਕਾਂ ਤੇ ਆਉਣ ਨਾਲ ਵਿਧਾਨਸਭਾ ਚੋਣਾਂ ਦੌਰਾਨ ਹੋ ਸਕਦਾ ਹੈ ਭਾਰੀ ਨੁਕਸਾਨ
ਭੁਪਿੰਦਰ ਸਿੰਘ
ਐਸ ਏ ਐਸ ਨਗਰ, 4 ਅਗਸਤ
ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਖਤਮ ਹੁੰਦੀ ਨਹੀਂ ਦਿਖ ਰਹੀ ਅਤੇ ਇਸ ਵਿੱਚ ਧੜੇਬਾਜੀ ਹੋਰ ਵੀ ਵੱਧ ਗਈ ਹੈ। ਕਾਂਗਰਸ ਪਾਰਟੀ ਵਲੋਂ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜਬੂਤ’ ਮੁਹਿੰਮ ਦੇ ਦੌਰਾਨ ਪਾਰਟੀ ਵਲੋਂ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੌਰਾਨ ਪਾਰਟੀ ਮਜਬੂਤ ਹੋਣ ਦੀ ਥਾਂ ਹੋਰ ਖਿੰਡਦੀ ਦਿਖ ਰਹੀ ਹੈ ਅਤੇ ਇਸ ਦੌਰਾਨ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਪਣੇ ਜਿਲ੍ਹੇ ਮੁਕਤਸਰ ਸਾਹਿਬ ਵਿੱਚ ਕਾਂਗਰਸ ਦੇ ਇਸ ਪ੍ਰੋਗਰਾਮ ਦੌਰਾਨ ਪਾਰਟੀ ਦੇ ਨਾਰਾਜ ਧੜੇ ਵਲੋਂ ਜਨਰਲ ਡਾਇਰ ਦੀ ਤਸਵੀਰ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਦਾ ਚਿਹਰਾ ਲਗਾ ਕੇ ਬਘੇਲ ਗੋ ਬੈਕ ਦੇ ਪੋਸਟਰ ਵਿਖਾਏ ਜਾਣ ਨਾਲ ਇਹ ਲੜਾਈ ਪੂਰੀ ਤਰ੍ਹਾਂ ਸੜਕਾਂ ਤੇ ਆ ਗਈ ਹੈ।
ਇੱਥੇ ਜਿਕਰਯੋਗ ਹੈ ਕਿ ਪੰਜਾਬ ਦੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਬਦਲਣ ਦੀ ਮੰਗ ਨੂੰ ਲੈ ਕੇ ਪਾਰਟੀ ਦੇ ਚੰਨੀ ਧੜਾ ਪੂਰੀ ਤਰ੍ਹਾਂ ਸਰਗਰਮ ਹੈ। ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸz. ਪ੍ਰਤਾਪ ਸਿੰਘ ਬਾਜਵਾ, ਮੈਂਬਰ ਪਾਰਟੀਮੈਂਟ ਸz. ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਅਤੇ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁੁਰਜੀਤ ਸਿੰਘ ਵਲੋਂ ਪਹਿਲਾਂ ਹੀ ਸz. ਚੰਨੀ ਨਾਲ ਸੁਰ ਮਿਲਾਇਆ ਜਾ ਚੁੱਕਿਆ ਹੈ। ਇਸਦੇ ਇਲਾਵਾ ਪਾਰਟੀ ਦੇ ਇੱਕ ਦਰਜਨ ਤੋਂ ਵੱਧ ਮੌਜੂਦਾ ਵਿਧਾਇਕ, ਸਾਬਕਾ ਮੰਤਰ, ਸਾਬਕਾ ਵਿਧਾਇਕ ਅਤੇ ਹੋਰ ਆਗੂ ਵੀ ਚੰਨੀ ਦੇ ਹੱਕ ਵਿੱਚ ਖੜ੍ਹ ਚੁੱਕੇ ਹਨ।
ਇਸ ਦੌਰਾਨ ਭਾਵੇਂ ਚੰਨੀ ਧੜੇ ਵਲੋਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਨਾਲ ਖੜ੍ਹਣ ਦੇ ਇਲਜਾਮ ਲਗਾਏ ਜਾਂਦੇ ਰਹੇ ਹਨ, ਪਰੰਤੂ ਇਹ ਸਾਰਾ ਕੁੱਝ ਅੰਦਰਖਾਤੇ ਹੀ ਸੀਮਿਤ ਸੀ। ਇਸ ਦੌਰਾਨ ਹੁਣ ਜਿਸ ਤਰੀਕੇ ਨਾਲ ਪਾਰਟੀ ਆਗੂਆਂ ਵਲੋਂ ਸ੍ਰੀ ਭੂਪੇਸ਼ ਬਘੇਲ ਦੀ ਜਨਰਲ ਡਾਇਰ ਨਾਲ ਤੁਲਨਾ ਕਰਦਿਆਂ ਉਹਨਾਂ ਦਾ ਜਨਤਕ ਵਿਰੋਧ ਕੀਤਾ ਗਿਆ ਹੈ ਉਸ ਨਾਲ ਪਾਰਟੀ ਦੀ ਇਹ ਲੜਾਈ ਸੜਕਾਂ ਤੇ ਆ ਗਈ ਹੈ।
ਹਾਲਾਂਕਿ ਇਸਤੋਂ ਪਹਿਲਾਂ ਵੀ ਪੰਜਾਬ ਕਾਂਗਰਸ ਵਲੋਂ ਆਯੋਜਿਤ ਕੀਤੇ ਜਾ ਰਹੇ ਹਰ ਬੂਥ ਕਾਂਗਰਸ ਮਜਬੂਤ ਪ੍ਰੋਗਰਾਮ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਾਹਰੇ ਲੱਗਦੇ ਰਹੇ ਹਨ ਅਤੇ ਵੱਖ ਵੱਖ ਜਿਲ੍ਹਿਆਂ ਵਿੱਚ ਚਲ ਰਹੇ ਇਹਨਾਂ ਪ੍ਰੋਗਰਾਮਾਂ ਦੌਰਾਨ ਚੰਨੀ ਸਮਰਥਕਾਂ ਵਲੋਂ ਆਪਣਾ ਜੋਰ ਵੀ ਵਿਖਾਇਆ ਜਾਂਦਾ ਰਿਹਾ ਹੈ ਪਰੰਤੂ ਹੁਣ ਜਿਸ ਤਰੀਕੇ ਨਾਲ ਭੂਪੇਸ਼ ਬਘੇਲ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ ਹੈ ਉਸ ਨਾਲ ਪਾਰਟੀ ਵਿੱਚ ਸਿੱਧੀ ਬਗਾਵਤ ਹੋ ਗਈ ਹੈ।
ਇਸ ਦੌਰਾਨ ਇਹ ਚਰਚਾ ਵੀ ਚਲ ਰਹੀ ਹੈ ਕਿ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੀ ਇਸ ਲੜਾਈ ਤੇ ਕਾਬੂ ਕਰਨ ਲਈ ਮੌਜੂਦਾ ਪ੍ਰਧਾਨ ਨੂੰ ਬਦਲਣ ਦਾ ਫੈਸਲਾ ਕਰ ਲਿਆ ਗਿਆ ਹੈ। ਹਾਲਾਂਕਿ ਇਹ ਚਰਚਾ ਵੀ ਜੋਰਾਂ ਤੇ ਹੈ ਕਿ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਪ੍ਰਧਾਨ ਨਹੀਂ ਬਣਾਇਆ ਜਾਵੇਗਾ। ਪਾਰਟੀ ਹਾਈਕਮਾਨ ਵੀ ਇਸ ਗੱਲ ਨੂੰ ਸਮਝਦੀ ਹੈ ਕਿ ਪਾਰਟੀ ਵਿੱਚ ਚਲ ਰਹੀ ਇਹ ਅੰਦਰੂਨੀ ਜੰਗ ਵਿਧਾਨਸਭਾ ਚੋਣਾਂ ਦੌਰਾਨ ਪਾਰਟੀ ਦਾ ਵੱਡਾ ਨੁਕਸਾਨ ਕਰ ਸਕਦੀ ਹੈ ਅਤੇ ਜੇਕਰ ਪਾਰਟੀ ਵਲੋਂ ਇਸ ਲੜਾਈ ਤੇ ਛੇਤੀ ਹੀ ਕਾਬੂ ਨਾ ਕੀਤਾ ਗਿਆ ਤਾਂ ਇਸਦਾ ਭਾਰੀ ਖਾਮਿਆਜਾ ਭੁਗਤਣਾ ਪੈ ਸਕਦਾ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
