Connect with us

Punjab

ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

Published

on

ਸ੍ਰੀ ਕੀਰਤਪੁਰ ਸਾਹਿਬ, 7 ਅਗਸਤ (ਸ.ਬ.) ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਦੇ 9 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪੰਜ ਅਗਸਤ ਨੂੰ ਪਾਏ ਗਏ ਸਨ, ਉਸ ਉਪਰੰਤ ਦੂਜੀ ਲੜੀ ਤਹਿਤ 11 ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਦੇ ਭੋਗ ਅੱਜ ਗੁਰਦੁਆਰਾ ਸੀਸ ਮਹਿਲ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ।

ਇਸ ਦੌਰਾਨ ਮਹਾਨ ਗੁਰਮਤੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜੋ ਸਵੇਰੇ 10 ਵਜੇ ਤੋਂ ਆਰੰਭ ਹੋ ਕੇ ਸ਼ਾਮ 3 ਵਜੇ ਤੱਕ ਚੱਲਿਆ ਅਤੇ ਉਸ ਤੋਂ ਉਪਰੰਤ 7 ਵਜੇ ਸ਼ਾਮ ਧਾਰਮਿਕ ਸਮਾਗਮ ਦੌਰਾਨ ਪੰਥ ਦੇ ਮਹਾਨ ਕੀਰਤਨੀਏ ਕਥਾਵਾਚਕ ਰਾਗੀ ਢਾਡੀ ਬੀਤੀ ਦੇਰ ਰਾਤ 11 ਵਜੇ ਤੱਕ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ ਅਤੇ ਕਥਾ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਮਹਾਨ ਗੁਰਮਤਿ ਸਮਾਗਮ ਦੌਰਾਨ ਭਾਈ ਜਗਦੀਪ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਕੁਲਵਿੰਦਰ ਸਿੰਘ ਮਾਹਲ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਤਲਵਿੰਦਰ ਸਿੰਘ ਸਹਜਪੁਰ ਹਜੂਰੀ ਰਾਗੀ ਗੁਰਦੁਆਰਾ ਬੁਰਜ ਸਾਹਿਬ ਪਾਤਸ਼ਾਹੀ ਪੰਜਵੀਂ ਧਾਲੀਵਾਲ, ਭਾਈ ਸ਼ੇਰ ਸਿੰਘ ਕਥਾਵਾਚਕ ਸਮੇਤ ਪੰਥ ਦੇ ਮਹਾਨ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਕਥਾ ਵਿਚਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਉਣਗੇ।

ਇਸ ਪਾਵਨ ਮੌਕੇ ਤੇ ਵੱਡੀ ਗਿਣਤੀ ਵਿੱਚ ਗੁਰੂ ਪਿਆਰੀਆਂ ਸੰਗਤਾਂ ਅਤੇ ਕਾਰ ਸੇਵਾ ਵਾਲੇ ਮਹਾਪੁਰਖ ਹਾਜ਼ਰ ਸਨ। ਇਸ ਪਾਵਨ ਪਵਿੱਤਰ ਦਿਹਾੜੇ ਤੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਤਨਾਮ ਸਿੰਘ ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਸ਼ਾਲ ਸ਼ੈਡ ਨੁਮਾ ਹਾਲ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਅੱਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵੱਲੋਂ ਇਸ ਪਵਿੱਤਰ ਅਸਥਾਨ ਤੇ ਮੁਰੰਮਤ ਦੀ ਕਾਰ ਸੇਵਾ ਨਿਰੰਤਰ ਜਾਰੀ ਹੈ। ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵੱਲੋਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਸੰਗਤਾਂ ਲਈ ਮਾਲ ਪੂੜੇ, ਖੀਰ ਸਮੇਤ ਅੰਬਾਂ ਦਾ ਲੰਗਰ ਵੀ ਲਗਾਇਆ ਗਿਆ। ਲੰਗਰਾਂ ਦੀ ਸੇਵਾ ਦਿਨ ਰਾਤ ਚੱਲ ਰਹੀ ਹੈ।

ਇਸ ਮੌਕੇ ਵਿਸ਼ੇਸ਼ ਤੌਰ ਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ, ਐਸਜੀਪੀਸੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਐਸਜੀਪੀਸੀ ਹਿਮਾਚਲ ਪ੍ਰਦੇਸ਼ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਜੋਗਿੰਦਰ ਸਿੰਘ, ਐਡਵੋਕੇਟ ਹਰਦੇਵ ਸਿੰਘ ਹੈਪੀ, ਗੁਰਦੁਆਰਾ ਪਤਾਲਪੁਰੀ ਸਾਹਿਬ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਬਾਬਾ ਗੁਰਦਿੱਤਾ ਜੀ ਮੈਨੇਜਰ ਸੁਖਬੀਰ ਸਿੰਘ, ਗੁਰਦੁਆਰਾ ਸ਼ੀਸ਼ ਮਹਿਲ ਹੈਡ ਗ੍ਰੰਥੀ ਭਾਈ ਜਰਨੈਲ ਸਿੰਘ ਸਮੇਤ ਦੇਸ਼ਾਂ ਵਿਦੇਸ਼ਾਂ ਤੋਂ ਆਈਆਂ ਹੋਈਆਂ ਸੰਗਤਾਂ ਸਮੇਤ ਇਲਾਕੇ ਦੀ ਸੰਗਤ ਮੌਜੂਦ ਸੀ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending