Connect with us

Chandigarh

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

Published

on

ਚੰਡੀਗੜ੍ਹ, 7 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਦੀ ਕਾਰਵਾਈ ਦੌਰਾਨ ਵੱਖ-ਵੱਖ ਮੁੱਦਿਆਂ ਤੇ ਚਰਚਾ ਹੋਈ, ਜਿਸ ਤੋਂ ਬਾਅਦ ਸਪੀਕਰ ਵੱਲੋਂ ਕਾਰਵਾਈ ਨੂੰ ਅਗਲੇ ਕਾਰਜ ਦਿਵਸ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਦੇ ਬਾਹਰ ਜ਼ੋਰਦਾਰ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ, ਜਦਕਿ ਸਿਫ਼ਰ ਕਾਲ ਦੌਰਾਨ ਗ਼ੈਰਕਾਨੂੰਨੀ ਮਾਈਨਿੰਗ ਅਤੇ ਅਫ਼ਸਰਾਂ ਦੀ ਪਦਉੱਨਤੀ ਦਾ ਮੁੱਦਾ ਗਰਮਾਇਆ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਿਫ਼ਰ ਕਾਲ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਲੰਘੇ ਦਿਨ ਕੈਬਨਿਟ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਕਿਤੇ ਵੀ ਮਾਈਨਿੰਗ ਨਹੀਂ ਹੋ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਮੰਤਰੀ ਵੱਲੋਂ ਇੱਕ ਬੀ. ਡੀ. ਪੀ. ਓ. ਨੂੰ ਪਦ-ਉੱਨਤ ਕਰਕੇ ਡੀ. ਡੀ. ਪੀ. ਓ. ਅਤੇ ਏ. ਡੀ. ਸੀ. ਪ੍ਰਮੋਟ ਕੀਤਾ ਗਿਆ, ਜਿਸ ਨੇ 92 ਏਕੜ ਜ਼ਮੀਨ ਕੌੜੀਆਂ ਦੇ ਭਾਅ ਇੱਕ ਵਿਅਕਤੀ ਨੂੰ ਦੇ ਦਿੱਤੀ ਅਤੇ 28 ਫ਼ਰਵਰੀ ਨੂੰ ਸੇਵਾਮੁਕਤ ਹੋ ਗਿਆ। ਇਸ ਸਬੰਧੀ ਜਦੋਂ ਰਾਜਪਾਲ ਨੂੰ ਪੱਤਰ ਲਿਖਿਆ ਗਿਆ ਤਾਂ ਉਸ ਪੱਤਰ ਦੇ ਆਧਾਰ ਤੇ 20 ਜੁਲਾਈ 2026 ਨੂੰ ਈ. ਡੀ. ਨੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ, ਪਰ ਸਰਕਾਰ ਦਾ ਅਜੇ ਵੀ ਇਹੋ ਕਹਿਣਾ ਹੈ ਕਿ ਸੂਬੇ ਵਿੱਚ ਕੋਈ ਮਾਈਨਿੰਗ ਨਹੀਂ ਹੋ ਰਹੀ।

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੋਲਣ ਦੀ ਆਜ਼ਾਦੀ ਤੇ ਲਗਾਈ ਪਾਬੰਦੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਸੋਸ਼ਲ ਮੀਡੀਆ ਖਾਤੇ ਨੂੰ ਬੰਦ ਕਰਨ ਦੇ ਹਵਾਲੇ ਨਾਲ ਭਾਜਪਾ ਦੀ ਨਿੰਦਾ ਕੀਤੀ ਜਾਂਦੀ ਹੈ, ਪਰ ਉਹ ਖ਼ੁਦ ਕੇਜਰੀਵਾਲ ਨੂੰ ਮਿਲ ਕੇ ਪੰਜਾਬ ਵਿੱਚ ਵਿਰੋਧੀ ਧਿਰ ਅਤੇ ਪੱਤਰਕਾਰਾਂ ਦੀ ਕੀਤੀ ਜਾ ਰਹੀ ਜ਼ਬਾਨਬੰਦੀ ਦੀ ਗੱਲ ਰੱਖਣਾ ਚਾਹੁੰਦੇ ਹਨ।

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸਿਫ਼ਰ ਕਾਲ ਵਿੱਚ ਮੁਲਾਜ਼ਮਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਦੇ ਡੀ. ਏ. ਦੇ 15,000 ਕਰੋੜ ਰੁਪਏ ਦੇਣ ਦੇ ਹੁਕਮ ਦਿੱਤੇ ਗਏ ਹਨ, ਜੋ ਕਿ ਜਲਦ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਇਆਲੀ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਤਾਂ ਵਧਾ ਦਿੱਤੀਆਂ ਗਈਆਂ ਸਨ, ਪਰ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਅਧਿਆਪਕਾਂ ਨੂੰ ਜਲਦ ਪੱਕਾ ਕੀਤਾ ਜਾਵੇ।

ਇਸ ਤੋਂ ਇਲਾਵਾ ਪ੍ਰਸ਼ਨ ਕਾਲ ਦੌਰਾਨ ਸਰਕਾਰ ਵੱਲੋਂ ਰਾਏਕੋਟ ਵਿੱਚ ਸਕੂਲਾਂ ਦੀ ਨਵੀਨੀਕਰਨ ਯੋਜਨਾ, ਮਖੂ ਵਿੱਚ ਰੇਲਵੇ ਓਵਰ ਬ੍ਰਿਜ, ਜ਼ੀਰਾ ਵਿੱਚ ਨਵੀਆਂ ਲਿੰਕ ਸੜਕਾਂ, ਫ਼ਰੀਦਕੋਟ ਵਿੱਚ ਖਾਲਿਆਂ ਦੀ ਉਸਾਰੀ ਅਤੇ ਅਬੋਹਰ ਵਿੱਚ ਸੀਵਰੇਜ ਸੋਧ ਪ੍ਰੋਜੈਕਟ ਵਰਗੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਵੀ ਪੇਸ਼ ਕੀਤਾ ਗਿਆ।

ਸੈਸ਼ਨ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਹਲਕਾ ਰਾਏਕੋਟ ਵਿੱਚ ਨਵਾਂ ਜੁਡੀਸ਼ੀਅਲ ਕੰਪਲੈਕਸ ਜ਼ਮੀਨ ਨਾ ਹੋਣ ਕਰਕੇ ਨਹੀਂ ਬਣਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਜ਼ਮੀਨ ਮਿਲਣ ਤੋਂ ਬਾਅਦ ਜੁਡੀਸ਼ੀਅਲ ਕੰਪਲੈਕਸ ਬਣਾਉਣ ਬਾਰੇ ਵਿਚਾਰ ਕੀਤਾ ਜਾਵੇਗਾ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਜ਼ੀਰਾ ਅਧੀਨ 142 ਕਿਲੋਮੀਟਰ ਦੇ 89 ਕੱਚੇ ਰਸਤਿਆਂ ਅਤੇ ਨਵੀਆਂ ਲਿੰਕ ਸੜਕਾਂ ਲਈ 54.69 ਕਰੋੜ ਰੁਪਏ ਪ੍ਰਵਾਨ ਹੋ ਚੁੱਕੇ ਹਨ। ਇਹਨਾਂ ਸੜਕਾਂ ਦੀ ਉਸਾਰੀ ਜਲਦ ਸ਼ੁਰੂ ਕਰ ਦਿੱਤੀ ਜਾਵੇਗੀ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਜਲਾਲਾਬਾਦ ਵਿਖੇ ਮਹਿਲਾ ਹਾਟ ਬਣਾਈ ਜਾਵੇਗੀ, ਜਿੱਥੇ ਔਰਤਾਂ ਲਈ 46 ਸ਼ੋਅਰੂਮ ਬਣਾਏ ਜਾਣਗੇ। ਇਸ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਸ਼ੋਅਰੂਮਾਂ ਵਿੱਚ ਔਰਤਾਂ ਬੁਟੀਕ ਅਤੇ ਹੋਰ ਕੰਮ ਕਰ ਸਕਣਗੀਆਂ। ਇਹ ਪੰਜਾਬ ਦਾ ਔਰਤਾਂ ਲਈ ਪਹਿਲਾ ਵੱਡਾ ਪ੍ਰੋਜੈਕਟ ਹੋਵੇਗਾ।

ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਵਿੱਚ ਸਬ ਡਿਵੀਜ਼ਨ ਕੰਪਲੈਕਸ ਬਣਾਉਣ ਦੀ ਮੰਗ ਕੀਤੀ ਜਿਸਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੇਰਾਬੱਸੀ ਵਿੱਚ ਨਵਾਂ ਜੁਡੀਸ਼ੀਅਲ ਕੰਪਲੈਕਸ ਬਣ ਰਿਹਾ ਹੈ, ਉਸ ਦੇ ਬਣਨ ਤੋਂ ਬਾਅਦ ਕੋਰਟ ਕੰਪਲੈਕਸ ਸ਼ਿਫ਼ਟ ਕਰ ਦਿੱਤਾ ਜਾਵੇਗਾ ਅਤੇ ਇਸ ਨਾਲ ਡੇਰਾਬੱਸੀ ਨੂੰ ਸਬ ਡਿਵੀਜ਼ਨ ਕੰਪਲੈਕਸ ਮਿਲ ਜਾਵੇਗਾ।

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਫ਼ਰੀਦਕੋਟ ਹਲਕੇ ਵਿੱਚ 17.12 ਕਰੋੜ ਰੁਪਏ ਨਾਲ 39 ਖਾਲੇ ਬਣਾਏ ਗਏ ਹਨ। ਇਨ੍ਹਾਂ ਦੀ ਲੰਬਾਈ 103.94 ਕਿਲੋਮੀਟਰ ਹੈ, ਜਿਸ ਨਾਲ 13083 ਏਕੜ ਰਕਬੇ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਵਿੱਚ 18.64 ਕਰੋੜ ਰੁਪਏ ਨਾਲ 23 ਨਵੇਂ ਕੰਮ ਕੀਤੇ ਜਾ ਰਹੇ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ 1032 ਲੈਕਚਰਾਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਦਿਹਾਤੀ ਖੇਤਰਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਇਹ ਭਰਤੀ 3-4 ਮਹੀਨਿਆਂ ਵਿੱਚ ਪੂਰੀ ਕਰ ਲਈ ਜਾਵੇਗੀ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਨੈਸ਼ਨਲ ਹਾਈਵੇਅ 54 ਤੇ ਹਲਕਾ ਜ਼ੀਰਾ ਦੇ ਕਸਬਾ ਮਖੂ ਵਿਖੇ ਬਣਨ ਵਾਲੇ ਰੇਲਵੇ ਓਵਰ ਬ੍ਰਿਜ ਦਾ 36 ਫ਼ੀਸਦ ਕੰਮ ਮੁਕੰਮਲ ਹੋ ਗਿਆ ਹੈ, ਜਿਸ ਨੂੰ 28 ਜੁਲਾਈ 2027 ਤੱਕ ਪੂਰਾ ਕਰ ਲਿਆ ਜਾਵੇਗਾ।

ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਮੁਲਾਜ਼ਮਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਬੈਂਕ ਵਿੱਚ 1130 ਮੁਲਾਜ਼ਮ ਸਨ। ਇਨ੍ਹਾਂ ਵਿੱਚੋਂ 147 ਮੁਲਾਜ਼ਮਾਂ ਦੀ ਉਮਰ 70 ਸਾਲ ਤੋਂ ਟੱਪ ਗਈ ਹੈ, ਪਰ ਹਾਲੇ ਤੱਕ ਉਨ੍ਹਾਂ ਦੀ ਪੈਨਸ਼ਨ ਨਹੀਂ ਲੱਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 147 ਮੁਲਾਜ਼ਮਾਂ ਵਿੱਚੋਂ 13 ਦੀ ਮੌਤ ਵੀ ਹੋ ਚੁੱਕੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਦੀ ਪੈਨਸ਼ਨ ਜਲਦ ਤੋਂ ਜਲਦ ਲਗਾਈ ਜਾਵੇ।

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending