Chandigarh
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਆਖ਼ਰੀ ਦਿਨ ਸਦਨ ਦੇ ਅੰਦਰ ਅਤੇ ਬਾਹਰ ਹੋਇਆ ਜ਼ਬਰਦਸਤ ਹੰਗਾਮਾ
ਵਿਰੋਧੀ ਧਿਰ ਨੇ ਇੱਕੋ ਦਿਨ ਵਿੱਚ 8 ਬਿੱਲ ਪੇਸ਼ ਕਰਨ, ਬਾਹਰੀ ਸੂਬਿਆਂ ਦੇ ਉਮੀਦਵਾਰਾਂ ਨੂੰ ਨੌਕਰੀਆਂ ਦੇਣ ਅਤੇ ਇਕਮੁਸ਼ਤ ਨਿਪਟਾਰਾ ਦੇ ਮੁੱਦੇ ਤੇ ਘੇਰੀ ਸਰਕਾਰ
ਚੰਡੀਗੜ੍ਹ, 10 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਸਦਨ ਦੇ ਅੰਦਰ ਅਤੇ ਬਾਹਰ ਜ਼ਬਰਦਸਤ ਹੰਗਾਮਾ ਹੋਇਆ। ਵਿਰੋਧੀ ਧਿਰ ਕਾਂਗਰਸ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਇੱਕੋ ਦਿਨ ਵਿੱਚ 8 ਬਿੱਲ ਪੇਸ਼ ਕਰਨ, ਬਾਹਰੀ ਸੂਬਿਆਂ ਦੇ ਉਮੀਦਵਾਰਾਂ ਨੂੰ ਨੌਕਰੀਆਂ ਦੇਣ ਅਤੇ ਓ.ਪੀ.ਐਸ. ਵਰਗੇ ਵਾਅਦੇ ਪੂਰੇ ਨਾ ਕਰਨ ਤੇ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਚੁੱਕੇ ਗਏ।
ਸਦਨ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀ ਭਰਤੀ ਵਿੱਚ 237 ਵਿੱਚੋਂ ਸਿਰਫ਼ 13 ਉਮੀਦਵਾਰ ਹਰਿਆਣਾ ਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 51.30 ਲੱਖ ਪਰਿਵਾਰ ਰਜਿਸਟਰਡ ਹੋ ਚੁੱਕੇ ਹਨ ਅਤੇ 1009.35 ਕਰੋੜ ਰੁਪਏ ਦੇ ਇਲਾਜ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਪੰਜਾਬ ਵਿਧਾਨ ਸਭਾ ਵਿੱਚ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਤਿੰਨ ਬਿੱਲ, ਕਲਾਊਡ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ 2026, ਐਮ.ਐਸ. ਡਿਜੀਟਲ ਯੂਨੀਵਰਸਿਟੀ ਪਟਿਆਲਾ ਬਿੱਲ 2026 ਅਤੇ ਫਿਜ਼ਿਕਸ ਵਾਲਾ ਡਿਜੀਟਲ ਯੂਨੀਵਰਸਿਟੀ ਪਟਿਆਲਾ ਬਿੱਲ 2026 ਸਰਬਸੰਮਤੀ ਨਾਲ ਪਾਸ ਕਰ ਦਿੱਤੇ ਗਏ। ਇਸ ਮੌਕੇ ਕਾਂਗਰਸੀ ਵਿਧਾਇਕ ਪਰਗਟ ਸਿੰਘ, ਅਵਤਾਰ ਸਿੰਘ ਜੂਨੀਅਰ ਅਤੇ ਕੁਲਦੀਪ ਸਿੰਘ ਢਿੱਲੋਂ ਨੇ ਬਹਿਸ ਵਿੱਚ ਹਿੱਸਾ ਲਿਆ, ਜਦਕਿ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਸ ਮੌਕੇ ਵਿਰੋਧ ਜਤਾਇਆ।
ਉਦਯੋਗ ਮੰਤਰੀ ਅਮਨ ਅਰੋੜਾ ਵੱਲੋਂ ਸੂਬੇ ਦੇ ਉਦਯੋਗਿਕ ਖੇਤਰਾਂ ਵਿੱਚ ਸਾਂਝੀਆਂ ਸਹੂਲਤਾਂ ਜਿਵੇਂ ਕਿ ਸੜਕਾਂ, ਸਟ੍ਰੀਟ ਲਾਈਟਾਂ, ਸਫ਼ਾਈ ਅਤੇ ਡਰੇਨੇਜ ਸਿਸਟਮ ਦੀ ਸਾਂਭ-ਸੰਭਾਲ ਨੂੰ ਬਿਹਤਰ ਬਣਾਉਣ ਲਈ ਪੇਸ਼ ‘ਦਿ ਪੰਜਾਬ ਕਾਮਨ ਇਨਫ਼ਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਅਮੈਂਡਮੈਂਟ ਬਿਲ, 2026’ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿਫਰ ਕਾਲ ਦੌਰਾਨ ਸਪੀਕਰ ਤੋਂ ਸੈਸ਼ਨ ਇਕ ਦੋ ਦਿਨਾਂ ਲਈ ਹੋਰ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਏਨੇ ਥੋੜ੍ਹੇ ਸਮੇਂ ਵਿੱਚ 9 ਬਿੱਲ ਤੇ ਚਰਚਾ ਮੁਸ਼ਕਲ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੱਖ-ਵੱਖ ਮੁੱਦਿਆਂ ਤੇ ਸਰਕਾਰ ਦੀ ਘੇਰਾਬੰਦੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਕਈ ਦਿਨਾਂ ਦੇ ਲੰਬੇ ਸੈਸ਼ਨ ਵਿੱਚ ਕੁਝ ਨਾ ਕਰਦਿਆਂ ਅੱਜ ਇੱਕੋ ਦਿਨ ਵਿੱਚ ਅੱਠ ਬਿੱਲ ਰੱਖ ਲਏ ਹਨ। ਇਸ ਤਰ੍ਹਾਂ ਬਿੱਲਾਂ ਉੱਤੇ ਚਰਚਾ ਕਰਨਾ ਬਹੁਤ ਮੁਸ਼ਕਿਲ ਹੈ।
ਬਾਜਵਾ ਨੇ ਪੰਜਾਬ ਵਿੱਚ 65,000 ਨੌਕਰੀਆਂ ਤੇ ਮੁੜ ਤੋਂ ਸਵਾਲ ਚੁੱਕਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ 70 ਫ਼ੀਸਦ ਨੌਕਰੀਆਂ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਹਨ, ਇਸ ਬਾਰੇ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਦੀਆਂ 13 ਅਸਾਮੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ13 ਅਸਾਮੀਆਂ ਹਰਿਆਣਾ ਦੇ ਨੌਜਵਾਨਾਂ ਨੂੰ ਦਿੱਤੀਆਂ ਗਈਆਂ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਓ. ਪੀ. ਐਸ., ਡੀ. ਏ. ਦੇ ਮੁੱਦੇ ਅਤੇ ਹੋਰ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਜੋ ਪੂਰੇ ਨਹੀਂ ਹੋਏ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
