Connect with us

Mohali

ਖਾਲੀ ਪਏ ਪਲਾਟ ਵਿੱਚ ਨਿੰਮ ਦੇ ਬੂਟੇ ਲਗਾਏ

Published

on

ਐਸ ਏ ਐਸ ਨਗਰ, 12 ਅਗਸਤ (ਭਗਵੰਤ ਸਿੰਘ ਬੇਦੀ) ਸਮਾਜ ਸੇਵੀ ਕੈਪਟਨ ਕਰਨੈਲ ਸਿੰਘ ਵੱਲੋਂ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਾਹਮਣੇ ਸਥਿਤ ਵੇਰਕਾ ਬੂਥ ਦੇ ਨਾਲ ਪਏ ਪਲਾਟ ਦੀ ਸਫਾਈ ਕਰਵਾ ਕੇ ਉਸ ਨੂੰ ਚਾਰੇ ਪਾਸੇ ਤੋਂ ਤਾਰਾਂ ਨਾਲ ਬੰਦ ਕਰਕੇ ਉਸ ਨੂੰ ਰੇਹੜੀ ਫੜੀ ਵਾਲਿਆਂ ਤੋਂ ਆਜ਼ਾਦ ਕਰਵਾਇਆ ਗਿਆ ਸੀ ਅਤੇ ਉੱਥੋਂ ਸਫਾਈ ਕਰਵਾਈ ਗਈ ਸੀ।

ਹੁਣ ਵਸਨੀਕਾਂ ਵਲੋਂ ਉਸ ਪਲਾਟ ਦੇ ਵਿੱਚ ਬੂਟੇ ਲਗਾ ਕੇ ਉਸ ਨੂੰ ਹੋਰ ਸੁੰਦਰ ਬਣਾਉਣ ਦਾ ਉਪਰਾਲਾ ਕੀਤਾ ਹੈ। ਵਸਨੀਕਾਂ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ ਸਮਾਜ ਸੇਵੀ ਕੈਪਟਨ ਕਰਨੈਲ ਸਿੰਘ ਕੋਲੋਂ ਇੱਕ ਨਿੰਮ ਦਾ ਬੂਟਾ ਲਵਾ ਕੇ ਕੀਤੀ ਗਈ।

ਇਸ ਮੌਕੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕੈਪਟਨ ਕਰਨੈਲ ਸਿੰਘ ਨੇ ਕਿਹਾ ਕਿ ਉਹਨਾਂ ਨੇ ਹੁਣ ਨਿਸ਼ਚਾ ਕੀਤਾ ਕਿ ਉਹ ਫੇਜ਼ 11 ਵਿੱਚ ਖਾਲੀ ਪਈਆਂ ਥਾਵਾਂ ਨੂੰ ਸਾਫ ਸੁਥਰਾ ਕਰਨਗੇ ਉਹਨਾਂ ਦੀ ਦੇਖਭਾਲ ਕਰਨਗੇ ਅਤੇ ਜੋ ਲੋਕ ਪਹਿਲਾਂ ਦੇਖਭਾਲ ਕਰ ਰਹੇ ਹਨ ਉਹਨਾਂ ਦਾ ਸਹਿਯੋਗ ਕਰਨਗੇ ਤਾਂ ਕਿ ਫੇਜ਼ 11 ਨੂੰ ਸੁੰਦਰ ਬਣਾਇਆ ਜਾ ਸਕੇ ਅਤੇ ਜਿੱਥੋਂ ਤੱਕ ਹੋ ਸਕੇ ਅੰਦਰੂਨੀ ਕੂੜੇ ਕਰਕਟ ਤੋਂ ਇਸ ਨੂੰ ਮੁਕਤ ਕੀਤਾ ਜਾ ਸਕੇ। ਇਸ ਮੌਕੇ ਇਲਾਕੇ ਦੇ ਪਤਵੰਤੇ ਗੁਰਮੇਲ ਸਿੰਘ ਮੌਜੋਵਾਲ, ਅਮਰਜੀਤ ਸਿੰਘ, ਸੁਰਿੰਦਰ ਪਾਲ ਸਿੰਘ, ਇੰਸਪੈਕਟਰ ਰਘਬੀਰ ਸਿੰਘ, ਸੂਬੇਦਾਰ ਮੇਜਰ ਹਰਬੰਸ ਸਿੰਘ, ਡਾਕਟਰ ਮਨਿੰਦਰ ਕੌਰ, ਬਿਰਗੇਡੀਅਰ ਐਚ ਪੀ ਐਸ ਪਾਲ, ਮੈਡਮ ਨੀਨਾ ਪਾਲ, ਇੰਦਰਪਾਲ ਸਿੰਘ ਵੀ ਹਾਜਿਰ ਸਨ।

Continue Reading

Mohali

ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਵਿੱਚ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ

Published

on

By

ਐਸ ਏ ਐਸ ਨਗਰ, 15 ਅਗਸਤ (ਸ.ਬ.) ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਵਿਖੇ ਦੇਸ਼ ਦਾ ਆਜਾਦੀ ਦਿਹਾੜਾ ਪੂਰੇ ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਝੰਡਾ ਲਹਿਰਾਉਣ ਤੋਂ ਬਾਅਦ ਸਾਰੇ ਹਾਜ਼ਰੀਨ ਵੱਲੋਂ ਸਤਿਕਾਰ ਅਤੇ ਮਾਣ ਨਾਲ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਦੌਰਾਨ ਕਾਲਜ ਦੇ ਚੇਅਰਮੈਨ ਸ੍ਰੀ ਸੁੰਦਰ ਲਾਲ ਅਗਰਵਾਲ, ਡਾਇਰੈਕਟਰ ਸ੍ਰੀ ਕਾਰਤਿਕ ਅਗਰਵਾਲ, ਮੁੱਖ ਮਹਿਮਾਨ ਐਡਵੋਕੇਟ ਰੁਚੀ ਸੇਖਰੀ, ਪ੍ਰਿੰਸੀਪਲ ਬਿਲਕਿਸ ਵਿਕਟਰ, ਰਤਨ ਨਰਸਿੰਗ ਕਾਲਜ, ਵਾਇਸ ਪ੍ਰਿੰਸੀਪਲ ਡਾ.ਮਨਦੀਪ ਕੌਰ ਰਤਨ ਐਜੂਕੇਸ਼ਨ ਕਾਲਜ ਅਤੇ ਵਾਇਸ ਪ੍ਰਿੰਸੀਪਲ ਰੀਨਾ ਪਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਸਮਾਰੋਹ ਦੌਰਾਨ ਵੱਖ-ਵੱਖ ਸਮੈਸਟਰਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਸੰਬੰਧੀ ਭਾਸ਼ਣ, ਕਵਿਤਾਵਾਂ, ਗੀਤ ਅਤੇ ਨਾਚ ਪੇਸ਼ ਕੀਤੇ ਗਏ। ਨੈਨਾ, ਨਿਤਿਕਾ ਸ਼ਰਮਾ, ਤੁਸ਼ਾਲੀ, ਏ.ਐਨ.ਐਮ ਰਿਆ, ਸ਼ਗੁਨ ਸ਼ਰਮਾ, ਗਰੀਮਾ, ਸੋਨਾਲੀ, ਅਰਸ਼ਦੀਪ, ਰੈਨੂੰ, ਰਾਸ਼ੀ ਸੈਣੀ, ਸ਼ਰਵਿਯਾ ਨੇ ਵੱਖ-ਵੱਖ ਪੇਸ਼ਕਾਰੀਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਸਮਾਗਮ ਦੌਰਾਨ ਦੇਸ਼ ਦੀ ਆਜ਼ਾਦੀ ਦੀ ਮਹੱਤਤਾ, ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਨੌਜਵਾਨ ਪੀੜ੍ਹੀ ਦੀਆਂ ਜ਼ਿੰਮੇਵਾਰੀਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਆਜ਼ਾਦੀ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਸਗੋਂ ਇਸ ਦੀ ਰੱਖਿਆ ਕਰਨਾ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।

ਸਮਾਰੋਹ ਦੇ ਅੰਤ ਵਿੱਚ ਸਨਮਾਨ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਰੰਗੋਲੀ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲਾ ਸਥਾਨ ਯਸ਼ਿਕਾ ਅਤੇ ਗਰੁੱਪ ਨੇ ਹਾਸਲ ਕੀਤਾ, ਜਦਕਿ ਦੂਜਾ ਸਥਾਨ ਸ਼ਗੁਨ ਅਤੇ ਗਰੁੱਪ ਨੇ ਪ੍ਰਾਪਤ ਕੀਤਾ। ਪ੍ਰੋਗਰਾਮ ਦੀ ਮੇਜ਼ਬਾਨੀ ਸੋਮਿਲ ਅਤੇ ਯਸ਼ਪ੍ਰੀਤ ਜਾਗਤਾ ਵੱਲੋਂ ਬੜੇ ਹੀ ਸੁਚੱਜੇ ਢੰਗ ਨਾਲ ਕੀਤੀ ਗਈ।

Continue Reading

Mohali

ਪੌਦੇ ਲਗਾ ਕੇ ਮਨਾਇਆ ਆਜ਼ਾਦੀ ਦਿਹਾੜਾ

Published

on

By

ਐਸ ਏ ਐਸ ਨਗਰ, 15 ਅਗਸਤ (ਸ.ਬ.) ਹੈਲਪਏਜ ਵੈਲਫੇਅਰ ਸੋਸਾਇਟੀ (ਰਜਿ.) ਮੁਹਾਲੀ ਵੱਲੋਂ ਪੌਦੇ ਲਗਾ ਕੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਵੇਕ ਹਾਈ ਸਕੂਲ ਸੈਕਟਰ 70 ਵਿੱਚ ਪੌਦੇ ਲਗਾਏ ਗਏ। ਇਸ ਮੌਕੇ ਸਾਬਕਾ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ (ਜੋ ਸੁਸਾਇਟੀ ਦੇ ਮੈਂਬਰ ਵੀ ਹਨ) ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਪ੍ਰੋਗਰਾਮ ਦੀ ਅਗਵਾਈ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਚੌਹਾਨ ਨੇ ਦੱਸਿਆ ਕਿ ਦੇਸ਼ ਦੀ ਵੰਡ ਵੇਲੇ ਜਨਮੇ ਰਣਜੀਤ ਸਿੰਘ ਅਤੇ ਪ੍ਰੇਮ ਕੁਮਾਰ ਚੰਦ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਅਤੇ ਸਾਬਕਾ ਸਟੇਟ ਮਹਿਲਾ ਕਮਿਸ਼ਨ ਪਰਮਿੰਦਰ ਕੌਰ ਛੀਨਾ, ਪੰਜਾਬ ਸਟੇਟ ਕਾਂਗਰਸ ਕਮੇਟੀ ਦੀ ਸਕੱਤਰ ਚਰਨਜੀਤ ਕੌਰ, ਅਮਰਜੀਤ ਕੌਰ, ਦਲਵੀਰ ਕੌਰ ਚੌਹਾਨ, ਮਧੂ ਕੌਂਸਲ ਨੇ ਵੀ ਆਪਣੀ ਹਾਜ਼ਰੀ ਲਗਵਾਈ।

ਸਟੇਜ ਦੀ ਸੇਵਾ ਹੈਲਪਏਜ ਵੈਲਫੇਅਰ ਸੋਸਾਇਟੀ ਦੇ ਜਨਰਲ ਸਕੱਤਰ ਬਲਰਾਜ ਸਿੰਘ ਨੇ ਨਿਭਾਈ। ਇਸ ਮੌਕੇ ਗੋਪਾਲ ਕ੍ਰਿਸ਼ਨ ਸ਼ਰਮਾ, ਮਹੇਸ਼ ਕੁਮਾਰ ਐਸ ਡੀ ਓ, ਗਗਨਦੀਪ ਸਿੰਘ ਗੈਰੀ (ਸਟਾਰ ਅਸਟੇਟ), ਰਾਜੀਵ ਸੂਦ, ਨਰਿੰਦਰ ਗੰਭੀਰ, ਰਣਜੀਤ ਸਿੰਘ, ਪੀ ਕੇ ਚਾਂਦ, ਤੇਜਿੰਦਰ ਸਿੰਘ ਸ਼ੇਰਗਿਲ, ਜਗਜੀਤ ਸਿੰਘ ਆਡਿਟ ਅਫਸਰ, ਰਾਮ ਅਸੀਸ, ਦਿਆਲ, ਸੰਦੀਪ ਕੁਮਾਰ ਅਤੇ ਹੋਰ ਮੈਂਬਰ ਹਾਜ਼ਰ ਸਨ।

Continue Reading

Mohali

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਦੇਸ਼ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ 80ਵਾਂ ਆਜ਼ਾਦੀ ਦਿਹਾੜਾ

Published

on

By

ਐਸ ਏ ਐਸ ਨਗਰ, 15 ਅਗਸਤ (ਸ.ਬ.) ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਕੋਰਟ ਕੰਪਲੈਕਸ, ਐਸ. ਏ. ਐਸ. ਨਗਰ ਵਿਖੇ ਆਜ਼ਾਦੀ ਦਿਹਾੜਾ ਦੇਸ਼ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ. ਏ.ਐਸ. ਨਗਰ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸਾਰਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਅਨੁਸਾਰ ਇੱਕ ਨਿਆਂਪੂਰਨ, ਸਮਾਨਤਾ-ਅਧਾਰਿਤ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।

ਸਮਾਗਮ ਦੌਰਾਨ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਅਤੇ ਰਾਸ਼ਟਰ ਗਾਇਨ ਪੇਸ਼ ਕੀਤਾ ਗਿਆ।

Continue Reading

Latest News

Trending