Connect with us

Mohali

ਆਮ ਆਦਮੀ ਪਾਰਟੀ ਦੀ ਹਾਰ ਦਾ ਮੁੱਖ ਕਾਰਨ ਬਣੇਗਾ ਜਨਰਲ ਵਰਗ : ਫ਼ੈਡਰੇਸ਼ਨ

Published

on

ਐਸ ਏ ਐਸ ਨਗਰ, 12 ਅਗਸਤ (ਸ.ਬ.) ਜਨਰਲ ਕੈਟਾਗਿਰੀ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਦੇ ਆਗੂਆਂ ਸੁਖਬੀਰ ਸਿੰਘ, ਜਸਵੀਰ ਸਿੰਘ ਗੜਾਂਗ, ਦਿਲਬਾਗ ਸਿੰਘ, ਹਰਚੰਦ ਸਿੰਘ, ਕੋਮਲ ਸ਼ਰਮਾ, ਜਸਵੰਤ ਸਿੰਘ ਬਰਾੜ, ਅਮਰਜੀਤ ਸਿੰਘ ਗੋਂਦਾਰਾ, ਵਰਿੰਦਰ ਸਿੰਘ ਸੰਧੂ ਅਤੇ ਗੁਰਨੈਬ ਸਿੰਘ ਬਰਾੜ ਨੇ ਕਿਹਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਰਮਨਾਕ ਹਾਰ ਹੋਵੇਗੀ।

ਫ਼ੈਡਰੇਸ਼ਨ ਨੇ ਕਿਹਾ ਹੈ ਕਿ ਇਸ ਸਮੇਂ ਸਮੁੱਚਾ ਜਨਰਲ ਵਰਗ ਆਮ ਆਦਮੀ ਪਾਰਟੀ ਦੀਆਂ ਜਨਰਲ ਵਰਗ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕਾ ਹੈ, ਤੇ ਉਹ ਆਪਣਾ ਗੁੱਸਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਗਟ ਕਰੇਗਾ। ਬੁਲਾਰਿਆਂ ਨੇ ਕਿਹਾ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਜਨਰਲ ਵਰਗ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਕਈ ਵਾਰ ਕਹਿਣ ਦੇ ਬਾਵਜੂਦ ਵੀਂ ਜਨਰਲ ਵਰਗ ਦੀਆਂ ਸਮੱਸਿਆਵਾਂ ਦੱਸਣ ਲਈ ਫ਼ੈਡਰੇਸ਼ਨ ਨੂੰ ਮੀਟਿੰਗ ਲਈ ਟਾਈਮ ਨਹੀ ਦਿੱਤਾ ਜਾ ਰਿਹਾ, ਜਿਸ ਲਈ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆਂ, ਅਮਨ ਅਰੋੜਾ ਅਤੇ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਸਿੱਧੇ ਤੌਰ ਤੇ ਜਿੰਮੇਵਾਰ ਹੈ।

ਫ਼ੈਡਰੇਸ਼ਨ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਹੀ ਚਾਹੁੰਦੇ ਕਿ 2021 ਵਿਚ ਬਣਿਆ ਦਾ ਕਮਿਸ਼ਨ ਫ਼ਾਰ ਜਨਰਲ ਕੈਟਾਗਿਰੀ ਪੰਜਾਬ ਕੰਮ ਕਰੇ। ਇਸ ਕਰਕੇ ਜਨਰਲ ਵਰਗ ਦੀ ਮੰਗ ਦੇ ਬਾਵਜੂਦ ਵੀਂ ਇਸ ਕਮਿਸ਼ਨ ਨੂੰ ਕੰਮ ਨਹੀ ਕਰਨ ਦਿੱਤਾ ਜਾ ਰਿਹਾ, ਜੋ ਆਮ ਆਦਮੀ ਪਾਰਟੀ ਦੀ ਜਨਰਲ ਵਰਗ ਵਿਰੋਧੀ ਨੀਤੀ ਦਾ ਸਪੱਸਟ ਸਬੂਤ ਹੈ। ਮੌਜੂਦਾ ਸਮੇਂ ਵਿਚ ਜਨਰਲ ਵਰਗ ਕੋਲ ਕੋਈ ਵੀਂ ਅਜਿਹਾ ਪਲੇਟ ਫ਼ਾਰਮ ਨਹੀ ਹੈ। ਜਿਹੜਾ ਜਨਰਲ ਵਰਗ ਨਾਲ ਹੋ ਰਹੀਆਂ ਵਧੀਕੀਆਂ ਦੀ ਗੱਲ ਸੁਣ ਸਕੇ ਅਤੇ ਉਨ੍ਹਾਂ ਨੂੰ ਇਨਸਾਫ਼ ਦੇ ਸਕੇ, ਜਦੋਂਕਿ ਦੂਸਰੇ ਪਾਸੇ ਹੋਰ ਵਰਗਾਂ ਕੋਲ ਨਾ ਕੇਵਲ ਆਪਣੇ ਕਮਿਸ਼ਨ ਮਜੂਦ ਹਨ ਬਲਕਿ ਵੱਖਰਾਂ ਮੰਤਰਾਲਾ ਅਤੇ ਭਲਾਈ ਬੋਰਡ ਵੀ ਬਣੇ ਹੋਏ ਹਨ। ਇਸ ਤੋਂ ਬਿਨ੍ਹਾਂ ਇਸ ਸਰਕਾਰ ਦੀਆਂ ਸਾਰੀਆਂ ਸਕੀਮਾਂ ਜਿਵਂੇ ਬਿਜਲੀ ਮੁਆਫ਼ੀਂ, ਮਾਵਾਂ ਧੀਆਂ ਯੋਜਨਾ ਤਹਿਤ ਪੈਸੇ ਦੀ ਅਦਾਇਗੀ ਅਤੇ ਮੁੱਖ ਮੰਤਰੀ ਵਜੀਫ਼ਾ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਵਿਤੀ ਸਹਾਇਤਾ ਦਿੰਦੇ ਸਮੇਂ ਵਿਚ ਹੀ ਜਨਰਲ ਵਰਗ ਨਾਲ ਵਿਤਕਰੇਬਾਜੀ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਅਜਿਹੇ ਮਹੌਲ ਵਿਚ ਜਨਰਲ ਵਰਗ ਦੇ ਵਿਦਿਆਰਥੀ, ਮੁਲਾਜਮ, ਕਿਸਾਨ, ਦੁਕਾਨਦਾਰ, ਵਿਉਪਾਰੀ, ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਫ਼ੈਡਰੇਸ਼ਨ ਨੇ ਫ਼ੈਸਲਾ ਕੀਤਾ ਹੈ ਕਿ ਅਜਿਹੀ ਜਨਰਲ ਵਰਗ ਵਿਰੋਧੀ ਸਰਕਾਰ ਦਾ ਬਕਾਇਦਾ ਪ੍ਰੋਗਰਾਮ ਬਣਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਬਰਦਸਤ ਵਿਰੋਧ ਕੀਤਾ ਜਾਵੇਗਾ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending