Mohali
ਕਲੱਬ ਦੇ ਖਰਚੇ ਲਈ ਕੀਤੀ ਜਾ ਰਹੀ ਜਬਰੀ ਵਸੂਲੀ ਨੂੰ ਲੈ ਕੇ ਵਸਨੀਕਾਂ ਵਲੋਂ ਟੀ. ਡੀ. ਆਈ. ਬਿਲਡਰ ਖਿਲਾਫ ਧਰਨਾ
ਐਸ ਏ ਐਸ ਨਗਰ, 14 ਅਗਸਤ (ਸ.ਬ.) ਸੈਕਟਰ 110, ਮੁਹਾਲੀ ਦੇਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਦੀ ਅਗਵਾਈ ਵਿੱਚ ਇਥੋਂ ਦੇਵਸਨੀਕਾਂ ਵੱਲੋਂ ਟੀ. ਡੀ. ਆਈ. ਬਿਲਡਰ ਦੇ ਮੁੱਖ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ।
ਇਸ ਮੌਕੇ ਸੋਸਾਇਟੀ ਦੇ ਆਗੂਆਂ ਨੇ ਦੱਸਿਆ ਕਿ ਇਹ ਧਰਨਾ ਬਿਲਡਰ ਦੀਆਂ ਮਨਮਾਨੀਆਂ ਨੂੰ ਲੈ ਕੇ ਦਿੱਤਾ ਗਿਆ ਹੈ। ਉਹਨਾਂ ਇਲਜਾਮ ਲਗਾਇਆ ਕਿ ਬਿਲਡਰ ਨੇ ਗਮਾਡਾ ਦੇ ਅਧਿਕਾਰੀਆਂ ਨਾਲ ਮਿਲੀ ਭੁਗਤ ਕਰਕੇ ਕਮਿਊਨਿਟੀ ਸੈਂਟਰ ਦੀ ਜਗ੍ਹਾ ਤੇ ਹੀ ਕਲੱਬ ਪਾਸ ਕਰਵਾ ਲਿਆ ਅਤੇ ਹੁਣ ਇਹਨਾਂ ਸੈਕਟਰਾਂ ਵਿੱਚ ਕਮਿਊਨਿਟੀ ਸੈਂਟਰ ਦੀ ਕੋਈ ਜਗ੍ਹਾ ਹੀ ਨਹੀਂ ਹੈ। ਉਹਨਾਂ ਕਿਹਾ ਕਿ ਲੋਕਾਂ ਕੋਲੋਂ ਇਸ ਕਲੱਬ ਦੀ ਲਾਈਫ ਮੈਂਬਰਸ਼ਿਪ ਤੋਂ ਇਲਾਵਾ ਸਲਾਨਾ ਖਰਚੇ ਦੇ ਨਾਂ ਤੇ ਜਬਰੀ ਵਸੂਲੀ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਲੋਕਾਂ ਕੋਲੋਂ ਉਹਨਾਂ ਦੀਆਂ ਜਾਇਦਾਦਾਂ ਦੀ ਖਰੀਦੋ-ਫਰੋਖਤ ਵੇਲੇ ਐਨ. ਓ. ਸੀ. ਦੇਣ ਦੀ ਆੜ ਵਿੱਚ ਵਰਤਮਾਨ ਵਸੂਲੀ ਦੇ ਨਾਲ-ਨਾਲ ਬੀਤ ਚੁੱਕੇ ਸਮੇਂਦੀ ਵੀ ਜਬਰੀ ਵਸੂਲੀ ਕੀਤੀ ਜਾਂਦੀ ਹੈ। ਜਦੋਂਕਿ ਉਹਨਾਂ ਲੋਕਾਂ ਨੇ ਕਲੱਬ ਦੀ ਵਰਤੋਂ ਕੀਤੀ ਹੀ ਨਹੀਂ ਹੁੰਦੀ। ਜਦੋਂ ਕੋਈ ਨਵਾਂ ਮੈਂਬਰ ਕਲੱਬ ਦੀ ਵਰਤੋਂ ਕਰਨ ਲਈ ਇਹਨਾਂ ਤੱਕ ਪਹੁੰਚ ਕਰਦਾ ਹੈ ਤਾਂ ਉਸਤੋਂ ਵੀ ਪਿਛਲੇ ਸਾਲਾਂ ਦੇ ਖਰਚਿਆਂ ਦੀ ਵਸੂਲੀ ਕੀਤੀ ਜਾ ਰਹੀ ਹੈ ਅਤੇ ਉਸ ਮੈਂਬਰ ਨੂੰ ਉਦੋਂ ਤੱਕ ਰਜਿਸਟਰ ਨਹੀਂ ਕੀਤਾ ਜਾਂਦਾ ਜਦੋਂ ਤੱਕ ਉਹ ਪਿਛਲੇ ਸਮੇਂ ਦੇਖਰਚਿਆਂ ਦਾ ਭੁਗਤਾਨ ਨਹੀਂ ਕਰਦਾ। ਉਹਨਾਂ ਕਿਹਾ ਕਿ ਇਸ ਕਾਰਨ ਵਸਨੀਕਾਂ ਵਿੱਚ ਬਿਲਡਰ ਖਿਲਾਫ ਭਾਰੀ ਰੋਸ ਅਤੇ ਗੁੱਸਾ ਹੈ।
ਉਹਨਾਂ ਇਲਜਾਮ ਲਗਾਇਆ ਕਿ ਪ੍ਰਾਪਰਟੀ ਦੇ ਤਬਾਦਲਿਆਂ ਸਮੇਂ ਵੀ ਮਨਮਰਜ਼ੀ ਦੀਆਂ ਰਕਮਾਂ ਵਸੂਲੀਆਂ ਜਾ ਰਹੀਆਂ ਹਨ। ਨਾਨ-ਰਜਿਸਟਰੇਸ਼ਨ ਅਤੇ ਕਨਸਟ੍ਰੰਸ਼ਨ ਨਾ ਕਰਨ ਤੇ ਲੋਕਾਂ ਤੇ ਭਾਰੀ ਜੁਰਮਾਨੇ ਲਾਏ ਜਾਂਦੇ ਹਨ। ਲੋਕਾਂ ਤੋਂ ਮੈਂਟੇਨੈਂਸ ਲੈਣ ਦੇ ਬਾਵਜੂਦ ਸੜਕਾਂ ਦੀ ਮੁਰੰਮਤ ਨਹੀਂ ਕੀਤੀ ਜਾਂਦੀ, ਜਿਸ ਕਾਰਨ ਸੜਕਾਂ ਦੀ ਹਾਲਤ ਬੜੀ ਤਰਸਯੋਗ ਬਣੀ ਹੋਈ ਹੈ। ਲੋਕਾਂ ਤੋਂ ਇਕੱਠੇ ਕੀਤੇ ਮੈਂਟੇਨੈਂਸ ਦੀ ਰਾਸ਼ੀ ਦੇ ਆਮਦਨ ਅਤੇ ਖਰਚ ਦੇ ਵੇਰਵੇ ਵੀ ਲੋਕਾਂ ਨੂੰ ਨਹੀਂ ਦੱਸੇ ਜਾਂਦੇ ਅਤੇ ਮੈਂਟੇਨੈਂਸ ਦੀ ਦਰ ਵਿੱਚ ਮਰਜ਼ੀ ਨਾਲ ਹੀ ਵਾਧਾ ਕਰ ਦਿੱਤਾ ਜਾਂਦਾ ਹੈ।
ਆਗੂਆਂ ਨੇ ਕਿਹਾ ਕਿ ਬਿਲਡਰ ਕੋਲ ਟਰੀਟਡ ਵਾਟਰ ਛੱਡਣ ਲਈ ਵੀ ਲੋੜੀਂਦੀ ਜਗ੍ਹਾ ਨਾ ਹੋਣ ਕਾਰਨ ਰੈਜੀਡੈਂਸ ਏਰੀਏ ਵਿੱਚ ਪਈ ਸਕੂਲ ਦੀ ਸਾਈਟ ਵਿੱਚ ਹੀ ਗੰਦਾ ਪਾਣੀ ਛੱਡ ਦਿੱਤਾ ਜਾਂਦਾ ਹੈ, ਜਿਸ ਕਾਰਨ ਇਸ ਇਲਾਕੇ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਇਨ੍ਹਾਂ ਸੈਕਟਰਾਂ ਵਿੱਚ ਸਕਿਓਰਟੀ ਸਿਸਟਮ ਬੁਰੀ ਤਰ੍ਹਾਂ ਫੇਲ ਹੋ ਚੱੱਕਿਆ ਹੈ। ਪਿਛਲੇਤਿੰਨ ਸਾਲਾਂ ਤੋਂ ਲੋੜੀਦੇ ਸਕਿਓਰਟੀ ਗਾਰਡ ਹੀ ਪੂਰੇ ਨਹੀਂ ਹਨ, ਜਿਸ ਕਾਰਨ ਇਸ ਇਲਾਕੇ ਵਿੱਚ ਰੋਜ਼ਾਨਾ ਚੋਰੀਆਂ ਹੋ ਰਹੀਆਂ ਹਨ।
ਇਸ ਮੌਕੇ ਰੈਂਜੀਡੈਂਸ ਵੈਲਫੇਅਰ ਸੋਸਾਇਟੀ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਲਡਰ ਨੇ ਆਪਣੀਆਂ ਮਨਮਾਨੀਆਂ ਬੰਦ ਨਾ ਕੀਤੀਆਂ ਅਤੇ ਸੋਸਾਇਟੀ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਿਲਡਰ ਵਿਰੁੱਧ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸਦੀ ਜਿੰਮੇਵਾਰੀ ਬਿਲਡਰ ਦੀ ਹੋਵੇਗੀ। ਇਸ ਮੌਕੇ ਐਮ. ਐਲ. ਸ਼ਰਮਾ, ਅਮਰਜੀਤ ਸਿੰਘ ਸ਼ੇਖੋਂ, ਹਰਮਿੰਦਰ ਸਿੰਘ ਸੋਹੀ, ਬੰਤ ਸਿੰਘ ਭੁੱਲਰ, ਹਰਪਾਲ ਸਿੰਘ, ਮੋਹਿਤ ਮਦਾਨ, ਸੰਜੇ ਵੀਰ, ਪ੍ਰਕਾਸ਼ ਸ਼ਰਮਾ, ਅਸ਼ਵਨੀ ਰਾਣਾ, ਹਰਜਿੰਦਰ ਸਿੰਘ, ਸੁਨੀਲ ਗੁਪਤਾ, ਅਰਵਿੰਦ ਸ਼ਰਮਾ, ਮਾਸਟਰ ਸੁਰਮੁੱਖ ਸਿੰਘ ਅਤੇਜਸਵੀਰ ਸਿੰਘ ਗੜਾਂਗ ਨੇ ਵੀ ਸੰਬੋਧਨ ਕੀਤਾ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
