Connect with us

Chandigarh

ਈ ਡੀ ਵਲੋਂ ਸੰਨਟੈਕ ਸਿਟੀ ਮੈਗਾ ਪ੍ਰੋਜੈਕਟ ਮਾਮਲੇ ਵਿੱਚ ਆਈ ਏ ਐਸ ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ ਤਲਬ, 18 ਅਗਸਤ ਨੂੰ ਹੋਣਗੇ ਪੇਸ਼

Published

on

ਚੰਡੀਗੜ੍ਹ, 17 ਅਗਸਤ (ਸ.ਬ.) ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਮੁਹਾਲੀ ਦੇ ਸੰਨਟੈਕ ਸਿਟੀ ਮੈਗਾ ਪ੍ਰੋਜੈਕਟ ਮਾਮਲੇ ਵਿੱਚ ਕੀਤੀ ਜਾ ਰਹੀ ਜਾਂਚ ਦੇ ਸੰਬੰਧ ਵਿੱਚ ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ ਨੂੰ 18 ਅਗਸਤ ਨੂੰ ਤਲਬ ਕੀਤਾ ਹੈ। ਪ੍ਰੋਜੈਕਟ ਲਈ ਸੋਧੇ ਹੋਏ ਸੀ ਐਲ ਯੂ (ਜ਼ਮੀਨ ਦੀ ਵਰਤੋਂ ਵਿੱਚ ਬਦਲਾਅ) ਦੀ ਮਨਜ਼ੂਰੀ ਅਤੇ ਇਸ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੌਰਾਨ ਅਧਿਕਾਰੀ ਨੂੰ ਸੰਮਨ ਭੇਜਿਆ ਗਿਆ ਹੈ।

ਕੰਵਲਪ੍ਰੀਤ ਕੌਰ ਬਰਾੜ ਸਾਲ 2024 ਵਿੱਚ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਦੀ ਡਾਇਰੈਕਟਰ ਸਨ। ਇਸੇ ਸਮੇਂ ਦੌਰਾਨ ਸੰਨਟੈਕ ਸਿਟੀ ਪ੍ਰੋਜੈਕਟ ਨਾਲ ਸਬੰਧਤ ਮਨਜ਼ੂਰੀਆਂ ਦਿੱਤੀਆਂ ਗਈਆਂ ਸਨ। ਈ ਡੀ ਦੀ ਜਾਂਚ ਵਿੱਚ ਉਨ੍ਹਾਂ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਹੈ, ਜੋ ਉਸ ਸਮੇਂ ਹਾਊਸਿੰਗ ਵਿਭਾਗ ਵਿੱਚ ਤਾਇਨਾਤ ਸਨ। ਸੂਤਰਾਂ ਅਨੁਸਾਰ, ਈਡੀ ਨੇ ਅਧਿਕਾਰੀ ਨੂੰ ਈ-ਮੇਲ ਰਾਹੀਂ ਸੰਮਨ ਭੇਜ ਕੇ 18 ਅਗਸਤ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ।

ਜਾਂਚ ਏਜੰਸੀ ਦੀ ਪੜਤਾਲ ਸੰਨਟੈਕ ਸਿਟੀ ਮੈਗਾ ਪ੍ਰੋਜੈਕਟ ਲਈ ਸੀ ਐਲ ਯੂ ਦੀ ਮਨਜ਼ੂਰੀ ਹਾਸਲ ਕਰਨ ਦੀ ਪ੍ਰਕਿਰਿਆ ਨਾਲ ਵੀ ਜੁੜੀ ਹੋਈ ਹੈ। ਇਲਜਾਮ ਹੈ ਕਿ ਪ੍ਰੋਜੈਕਟ ਲਈ ਜ਼ਮੀਨ ਮਾਲਕਾਂ ਦੇ ਜਾਅਲੀ ਦਸਤਖ਼ਤ ਅਤੇ ਅੰਗੂਠੇ ਦੇ ਨਿਸ਼ਾਨਾਂ ਵਾਲੇ ਫਰਜ਼ੀ ਸਹਿਮਤੀ ਪੱਤਰਾਂ ਦੀ ਵਰਤੋਂ ਕੀਤੀ ਗਈ। ਇਹਨਾਂ ਹੀ ਦਸਤਾਵੇਜ਼ਾਂ ਦੇ ਆਧਾਰ ਤੇ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾਉਣ ਦੀ ਪ੍ਰਕਿਰਿਆ ਅੱਗੇ ਵਧਾਈ ਗਈ। ਈਡੀ ਇਹ ਪਤਾ ਲਗਾਉਣ ਦਾ ਯਤਨ ਕਰ ਰਹੀ ਹੈ ਕਿ ਫਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਿਸ ਪੱਧਰ ਤੇ ਹੋਈ ਅਤੇ ਮਨਜ਼ੂਰੀ ਦੇਣ ਤੋਂ ਪਹਿਲਾਂ ਸਬੰਧਤ ਵਿਭਾਗਾਂ ਵੱਲੋਂ ਦਸਤਾਵੇਜ਼ਾਂ ਦੀ ਕਿਸ ਤਰ੍ਹਾਂ ਜਾਂਚ ਕੀਤੀ ਗਈ। ਜਾਂਚ ਏਜੰਸੀ ਪ੍ਰੋਜੈਕਟ ਨਾਲ ਜੁੜੇ ਅਧਿਕਾਰੀਆਂ ਅਤੇ ਹੋਰ ਸਬੰਧਤ ਲੋਕਾਂ ਦੀ ਭੂਮਿਕਾ ਦੀ ਵੀ ਛਾਣਬੀਣ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਹੋਰਨਾਂ ਅਧਿਕਾਰੀਆਂ ਅਤੇ ਪ੍ਰੋਜੈਕਟ ਨਾਲ ਜੁੜੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।

Continue Reading

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending