Connect with us

National

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਮਿਲੀ ਵੱਡੀ ਰਾਹਤ

Published

on

ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਕਾਂਗਰਸ ਆਗੂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ਵਿੱਚ ਅੱਗੇ ਕਾਰਵਾਈ ਨਾ ਕਰਨ ਲਈ ਕਿਹਾ

ਨਵੀਂ ਦਿੱਲੀ, 17 ਅਗਸਤ (ਸ.ਬ.) ਸੁਪਰੀਮ ਕੋਰਟ ਨੇ ਲੋਕਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਦਿੰਦਿਆਂ ਇਲਾਹਾਬਾਦ ਹਾਈ ਕੋਰਟ ਨੂੰ ਕਾਂਗਰਸ ਆਗੂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ਵਿੱਚ ਅੱਗੇ ਕਾਰਵਾਈ ਨਾ ਕਰਨ ਲਈ ਕਿਹਾ ਹੈ। ਦੇਸ਼ ਦੀ ਸਰਵਉਚ ਅਦਾਲਤ ਨੇ ਸੀ.ਬੀ.ਆਈ. ਅਤੇ ਈ.ਡੀ. ਨੂੰ ਵੀ ਇਸ ਮਾਮਲੇ ਵਿੱਚ ਹਾਈ ਕੋਰਟ ਦੀਆਂ ਹਦਾਇਤਾਂ ਤਹਿਤ ਕੋਈ ਵੀ ਰਿਪੋਰਟ ਦਾਖ਼ਲ ਨਾ ਕਰਨ ਲਈ ਕਿਹਾ ਹੈ।

ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਆਏ ਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਗਾਂਧੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਰਨਾਟਕ ਦੇ ਰਹਿਣ ਵਾਲੇ ਐਸ. ਵਿਗਨੇਸ਼ ਸ਼ਿਸ਼ੀਰ (ਜਿਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ), ਸੀ.ਬੀ.ਆਈ. ਅਤੇ ਈ.ਡੀ. ਨੂੰ ਨੋਟਿਸ ਜਾਰੀ ਕੀਤੇ ਹਨ।

ਹਾਈ ਕੋਰਟ ਦੇ ਹੁਕਮ ਵਿਰੁੱਧ ਗਾਂਧੀ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ਤੇ ਸੁਣਵਾਈ ਕਰ ਰਹੇ ਬੈਂਚ ਨੇ ਹਾਈ ਕੋਰਟ ਨੂੰ ਨਿਰਦੇਸ਼ ਦਿੱਤਾ ਕਿ ਉਹ ਸੁਪਰੀਮ ਕੋਰਟ ਵਿੱਚ ਅਗਲੀ ਸੁਣਵਾਈ ਦੀ ਤਾਰੀਖ਼ ਤੱਕ ਆਪਣੀ ਅਗਲੀ ਸੁਣਵਾਈ ਨੂੰ ਮੁਲਤਵੀ ਰੱਖੇ।

ਸੁਣਵਾਈ ਦੌਰਾਨ ਸਿੱਬਲ ਨੇ ਕਿਹਾ ਕਿ ਇਹ ਇੱਕ ਸ਼ਿਕਾਰ ਮੁਹਿੰਮ (ਵਿੱਚ-ਹੰਟ) ਦੀ ਪ੍ਰਕਿਰਿਆ ਹੈ ਜਿਸ ਨੂੰ ਕਾਨੂੰਨ ਰਾਹੀਂ ਮਾਨਤਾ ਪ੍ਰਾਪਤ ਨਹੀਂ ਹੈ। ਇਹ ਬਹੁਤ ਮਾਣਹਾਨੀ ਵਾਲੀ ਗੱਲ ਹੈ। ਇਸੇ ਪਟੀਸ਼ਨਰ ਵੱਲੋਂ ਵਾਰ-ਵਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਨ ਵਾਲੇ ਵਿਗਨੇਸ਼ ਸ਼ਿਸ਼ੀਰ ਦੇ ਲੋਕਸ (ਅਧਿਕਾਰ ਖੇਤਰ) ਤੇ ਵੀ ਸਵਾਲ ਉਠਾਏ। ਉਹਨਾਂ ਕਿਹਾ ਕਿ ਇਹ ਬੰਦ ਲਿਫ਼ਾਫ਼ੇ ਦੀ ਪ੍ਰਕਿਰਿਆ ਹੈ। ਅਖ਼ਬਾਰਾਂ ਵਿੱਚ ਰਿਪੋਰਟਾਂ ਕਿਵੇਂ ਆਉਂਦੀਆਂ ਹਨ? ਜੱਜਾਂ ਨੂੰ ਪੁੱਛਣਾ ਚਾਹੀਦਾ ਸੀ ਕਿ ਇਹ ਅਖ਼ਬਾਰਾਂ ਵਿੱਚ ਕਿਵੇਂ ਆਇਆ।

ਹਾਈ ਕੋਰਟ ਵਿੱਚ ਗਾਂਧੀ ਵਿਰੁੱਧ ਪਟੀਸ਼ਨ ਦਾਖ਼ਲ ਕਰਨ ਵਾਲੇ ਸ਼ਿਸ਼ੀਰ ਨੇ ਆਨਲਾਈਨ ਪੇਸ਼ ਹੋ ਕੇ ਹਾਈ ਕੋਰਟ ਦੇ ਹੁਕਮ ਵਿਰੁੱਧ ਗਾਂਧੀ ਦੀ ਪਟੀਸ਼ਨ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿਇਹ ਐਫ. ਆਈ. ਆਰ. ਤੋਂ ਪਹਿਲਾਂ ਦੇ ਪੜਾਅ ਦਾ ਇੱਕ ਸਧਾਰਨ ਮਾਮਲਾ ਹੈ। ਮੁਲਜਮ ਨੂੰ ਐਫ. ਆਈ. ਆਰ. ਤੋਂ ਪਹਿਲਾਂ ਦੇ ਪੜਾਅ ਵਿੱਚ ਸੁਣਵਾਈ ਦਾ ਕੋਈ ਅਧਿਕਾਰ ਨਹੀਂ ਹੈ।

ਕੇਂਦਰੀ ਜਾਂਚ ਏਜੰਸੀਆਂ ਵੱਲੋਂ ਪੇਸ਼ ਹੋਏ ਵਧੀਕ ਸੌਲੀਸਿਟਰ ਜਨਰਲ ਐਸ.ਵੀ. ਰਾਜੂ ਨੇ ਕਿਹਾ ਕਿ ਹੁਣ ਤੱਕ ਇਸ ਮਾਮਲੇ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ ਅਤੇ ਜੇਕਰ ਸ਼ਿਕਾਇਤ ਵਿੱਚ ਧੋਖਾਧੜੀ ਵਾਲੇ ਅਪਰਾਧਾਂ ਦਾ ਖੁਲਾਸਾ ਹੁੰਦਾ ਹੈ, ਤਾਂ ਇਹ ਬਹੁਤ ਗੰਭੀਰ ਮਾਮਲਾ ਹੈ। ਜਸਟਿਸ ਬਾਗਚੀ ਨੇ ਜਾਂਚ ਏਜੰਸੀਆਂ ਦੀ ਨੁਮਾਇੰਦਗੀ ਕਰ ਰਹੇ ਕਾਨੂੰਨੀ ਅਧਿਕਾਰੀ ਨੂੰ ਪੁੱਛਿਆ ਕਿ ਜੇਕਰ ਇਹ ਇੰਨਾ ਗੰਭੀਰ ਹੈ, ਤਾਂ ਤੁਹਾਡੀ ਏਜੰਸੀ ਕਿਉਂ ਚੁੱਪ ਰਹੀ? ਕੀ ਤੁਹਾਨੂੰ ਅਦਾਲਤ ਤੋਂ ਨਿਰਦੇਸ਼ ਦੀ ਲੋੜ ਹੈ?

ਸੀ. ਬੀ. ਆਈ. ਦੇ ਜਵਾਬ ਤੋਂ ਅਸੰਤੁਸ਼ਟੀ ਜ਼ਾਹਰ ਕਰਦਿਆਂ, ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 20 ਜੁਲਾਈ ਨੂੰ ਏਜੰਸੀ ਦੇ ਸੀਨੀਅਰ ਅਧਿਕਾਰੀ ਨੂੰ ਨਿੱਜੀ ਤੌਰ ਤੇ ਇੱਕ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਵਿੱਚ ਗਾਂਧੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦੀ ਜਾਂਚ ਵਿੱਚ ਹੋਈ ਪ੍ਰਗਤੀ ਦਾ ਵੇਰਵਾ ਦਿੱਤਾ ਗਿਆ ਹੋਵੇ। ਹਾਈ ਕੋਰਟ ਨੇ ਇਹ ਵੀ ਟਿੱਪਣੀ ਕੀਤੀ ਸੀ ਕਿ ਜੇਕਰ ਜਾਂਚ ਦੌਰਾਨ ਈ. ਡੀ. ਨੂੰ ਕੋਈ ਅਜਿਹੀ ਸਮੱਗਰੀ ਅਤੇ ਦਸਤਾਵੇਜ਼ ਮਿਲਦੇ ਹਨ ਜੋ ਕਿਸੇ ਗੈਰਕਾਨੂੰਨੀ ਕੰਮ ਵੱਲ ਇਸ਼ਾਰਾ ਕਰਦੇ ਹਨ, ਤਾਂ ਉਹ ਕਾਨੂੰਨ ਅਨੁਸਾਰ ਅੱਗੇ ਵਧਣ ਲਈ ਸੁਤੰਤਰ ਹੋਵੇਗੀ।

ਰਾਹਬਲ ਗਾਂਧੀ ਨੇ ਪਹਿਲਾਂ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ ਵਿੱਚ ਸੀ. ਬੀ. ਆਈ. ਅਤੇ ਈ.ਡੀ. ਨੂੰ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦੀ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

National

ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।

ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।

ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।

Continue Reading

National

2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ

Published

on

By

ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।

ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ

Published

on

By

ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।

ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।

ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending