Connect with us

Mohali

6 ਸਤੰਬਰ ਨੂੰ ਪਿੰਡ ਬਾਕਰਪੁਰ ਵਿਖੇ ਲੱਗੇਗਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ

Published

on

 

 

ਬੜੀ, ਬਾਕਰਪੁਰ, ਮਟਰਾਂ ਅਤੇ ਸਫੀਪੁਰ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ

ਐਸ ਏ ਐਸ ਨਗਰ, 3 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਸਬ ਡਵੀਜ਼ਨ ਮੁਹਾਲੀ ਵਿੱਚ ਪੈਂਦੇ 4 ਪਿੰਡਾਂ ਦਾ ਇੱਕ ਵਿਸ਼ੇਸ਼ ਕੈਂਪ 6 ਸਤੰਬਰ ਨੂੰ ਪਿੰਡ ਬਾਕਰਪੁਰ ਵਿਖੇ 6 ਸਤੰਬਰ ਨੂੰ ਸਵੇਰੇ 10 ਤੋਂ ਦੁਪਿਹਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਪਿੰਡ ਬੜੀ, ਬਾਕਰਪੁਰ, ਮਟਰਾ ਅਤੇ ਸਫੀਪੁਰ ਪਿੰਡਾਂ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।

ਐਸ. ਡੀ. ਐਮ. ਮੁਹਾਲੀ ਸ੍ਰੀ ਦੀਪਾਂਕਰ ਗਰਗ ਨੇ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਮੁੱਖ ਸੇਵਾਵਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਐਸ. ਸੀ., ਬੀ. ਸੀ., ਓ. ਬੀ. ਸੀ. ਅਤੇ ਜਨਰਲ ਜਾਤੀ ਦੇ ਸਰਟੀਫਿਕੇਟ ਅਤੇ ਡੋਮੀਸਾਈਲ ਸਰਟੀਫ਼ਿਕੇਟ, ਮਾਸਿਕ ਸਹਾਇਤਾ ਸਕੀਮਾਂ (ਬੁਢਾਪਾ ਪੈਨਸ਼ਨਾਂ ਆਦਿ), ਵਿਆਹ ਰਜਿਸਟ੍ਰੇਸ਼ਨ, ਐਫੀਡੇਵਿਟ ਤਸਦੀਕ, ਮਾਲ ਰਿਕਾਰਡਾਂ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਦੀ ਸੇਵਾ), ਭਾਰ ਰਹਿਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਜਨਰੇਸ਼ਨ, ਦਸਤਾਵੇਜ਼ਾਂ ਦੀ ਕਾਊਂਟਰ ਸਾਈਨਿੰਗ, ਮੁਆਵਜ਼ੇ ਦੇ ਬਾਂਡ, ਬਾਰਡਰ ਸਰਟੀਫਿਕੇਟ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ. ਆਰ. ਆਈ. ਦੇ ਦਸਤਾਵੇਜ਼ਾਂ ਤੇ ਕਾਊਂਟਰ ਦਸਤਖਤ, ਪੁਲੀਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ), ਉਸਾਰੀ ਮਜ਼ਦੂਰਾਂ/ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਰਜਿਸਟ੍ਰੇਸ਼ਨਦਾ ਨਵੀਨੀਕਰਨ, ਆਮਦਨ ਅਤੇ ਸੰਪਤੀ ਸਰਟੀਫਿਕੇਟ (ਈ.ਡਬਲਯੂ. ਐੱਸ.), ਸ਼ਗਨ ਸਕੀਮ (ਕੇਸ ਦੀ ਮਨਜ਼ੂਰੀ ਲਈ), ਅਪੰਗਤਾ ਸਰਟੀਫਿਕੇਟ/ਯੂ ਡੀ ਆਈ ਡੀ ਕਾਰਡ, ਬਿਜਲੀ ਬਿੱਲ ਦਾ ਭੁਗਤਾਨ (ਪਾਵਰ) ਅਤੇ ਪੇਂਡੂ ਖੇਤਰ ਸਰਟੀਫਿਕੇਟ (ਪੇਂਡੂ) ਆਦਿ ਸ਼ਾਮਿਲ ਹਨ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਕਾਬੂ

Published

on

By

 

ਫੇਜ਼ 5 ਵਿੱਚ ਬਿਨਾ ਲਾਈਸੰਸ ਤੋਂ ਚੱਲ ਰਿਹਾ ਸੀ ਇਮੀਗੇ੍ਰਸ਼ਨ ਸਲਾਹਕਾਰ ਦਾ ਦਫਤਰ

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ਵਿੱਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗਰੇਸ਼ਨ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ ਇੱਕ ਦੇ ਠਾਣੇ ਦੇ ਐਸਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਐਸ ਸੀ ਐਫ ਇੱਕ ਪਹਿਲੀ ਮੰਜ਼ਿਲ, ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟੀ ਤੇ ਨਾਮ ਤੇ ਦਫਤਰ ਖੁੱਲਿਆ ਹੋਇਆ ਹੈ ਜਿਸਦਾ ਮਾਲਕ ਜਸਵਿੰਦਰ ਸਿੰਘ ਵਾਸੀ ਭਿੱਖੀ ਜਿਲ੍ਹਾ ਮਾਨਸਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗਰੇਸ਼ਨ ਦਾ ਦਫਤਰ ਚਲਾਉਣ ਲਈ ਕੋਈ ਲਾਈਸੈਂਸ ਨਹੀਂ ਹੈ ਅਤੇ ਉਸ ਵਲੋਂ ਆਪਣਾ ਕੰਮ ਚਲਾਉਣ ਲਈ ਪੰਜ ਛੇ ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਿਲ ਕਰਕੇ ਉਹਨਾਂ ਨੂੰ ਆਪਣੇ ਦਫਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਅਤੇ ਭੋਲੇ ਭਾਲੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਅਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਹਨਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।

ਉਹਨਾਂ ਦੱਸਿਆ ਕਿ ਜਾਣਕਾਰੀ ਹਾਸਿਲ ਹੋਣ ਤੇ ਪੁਲੀਸ ਨੇ ਉਕਤ ਦਫਤਰ ਵਿੱਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੰਨੀ ਦੇਰ ਤੋਂ ਠੱਗੀ ਦਾ ਅੱਡਾ ਚਲਾ ਰਿਹਾ ਸੀ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਿਆ ਹੈ। ਪੁਲੀਸ ਇਹ ਵੀ ਪਤਾ ਲਗਾਏਗੀ ਕਿ ਇਸ ਤੋਂ ਪਹਿਲਾਂ ਉਸ ਦੇ ਹੋਰ ਕਿੰਨੇ ਦਫਤਰ ਚੱਲ ਰਹੇ ਹਨ ਜਾਂ ਇਸ ਤੋਂ ਪਹਿਲਾਂ ਹੋਰ ਕਿਹੜੇ ਸ਼ਹਿਰਾਂ ਵਿੱਚ ਇਹ ਠੱਗੀ ਮਾਰ ਕੇ ਮੁਹਾਲੀ ਵਿੱਚ ਆ ਕੇ ਦਫਤਰ ਖੋਲ੍ਹਿਆ ਹੈ।

 

Continue Reading

Mohali

ਨਗਰ ਨਿਗਮ ਦੀ ਟੀਮ ਨੇ ਸੋਹਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਚੁਕਵਾਏ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਹੇਠ ਸੋਹਾਣਾ ਵਿੱਚ ਦੁਕਾਨਦਾਰਾਂ ਵਲੋਂ ਮੁੱਖ ਸੜਕ ਦੇ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ੇ ਚੁਕਵਾ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਸz. ਹਰਜੀਤ ਸਿੰਘ ਭੋਲੂ ਅਤੇ ਸਿੰਘ ਸ਼ਹੀਦਾਂ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਨਿਗਮ ਦੀ ਟੀਮ ਦਾ ਸਾਥ ਦਿੱਤਾ ਗਿਆ ਅਤੇ ਨਾਲ ਲੱਗ ਕੇ ਕਬਜ਼ੇ ਦੂਰ ਕਰਵਾਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਮਾਰਕੀਟ ਦੇ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਸੜਕ ਦੀ ਥਾਂ ਵਿੱਚ 15-15 ਫੁੱਟ ਤਕ ਕਬਜ਼ੇ ਕਰਕੇ ਸ਼ੈਡ ਪਾ ਦਿੱਤੇ ਗਏ ਸਨ ਅਤੇ ਉਸਤੋਂ ਵੀ ਅੱਗੇ ਤਕ ਸਾਮਾਨ ਖਿਲਾਰ ਕੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇੱਕ ਦੁਕਾਨਦਾਰ ਵਲੋਂ ਤਾਂ ਸੜਕ ਦੀ ਥਾਂ ਤੋਂ ਹੀ ਪੌੜੀਆਂ ਬਣਾ ਦਿੱਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਇਹਨਾਂ ਕਬਜ਼ਿਆਂ ਕਾਰਨ ਇੱਥੇ ਆਵਾਜਾਈ ਦੀ ਗੰਭੀਰ ਸਮੱਸਿਆ ਆਉਂਦੀ ਹੈ ਅਤੇ ਅਕਸਰ ਜਾਮ ਲੱਗਣ ਦੀ ਨੌਬਤ ਹੋ ਜਾਂਦੀ ਹੈ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵੀ ਇਹਨਾਂ ਕਬਜ਼ਿਆਂ ਦਾ ਵਿਰੋਧ ਕੀਤਾ ਗਿਆ ਸੀ ਪਰੰਤੂ ਅੜੀਅਲ ਦੁਕਾਨਦਾਰ ਕਿਸੇ ਦੀ ਨਹੀਂ ਸੁਣਦੇ ਸਨ ਜਿਸਤੇ ਨਗਰ ਨਿਗਮ ਦੀ ਟੀਮ ਬੁਲਾ ਕੇ ਇਹ ਕਬਜ਼ੇ ਦੂਰ ਕਰਵਾਏ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ੍ਰੀ ਜਸ਼ਨ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।

 

Continue Reading

Mohali

ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਕਿਤੇ ਵੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਲੈਂਦੇ ਹਨ। ਸਥਾਨਕ ਫੇਜ਼ 4 ਦੇ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿੱਚ ਅੱਜ ਇੱਕ ਵਿਆਹ ਸੰਬੰਧੀ ਚਲ ਰਹੇ ਆਨੰਦ ਕਾਰਜਾਂ ਦੌਰਾਨ ਇੱਕ 12-13 ਸਾਲ ਦਾ ਬੱਚਾ ਲਾੜੀ ਦੀ ਮਾਂ ਦਾ ਬੈਗ (ਜਿਸ ਵਿੱਚ ਨਕਦੀ ਅਤੇ ਗਹਿਣੇ ਸਨ) ਲੈ ਕੇ ਭੱਜ ਗਿਆ। ਹਾਲਾਂਕਿ ਲਾੜੀ ਦੀ ਮਾਂ ਵਲੋਂ ਰੌਲਾ ਪਾਉਣ ਤੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਬਾਹਰ ਜਾ ਰਹੇ ਇਸ ਬੱਚੇ ਨੂੰ ਕਾਬੂ ਕਰ ਲਿਆ ਅਤੇ ਇਸ ਵਾਰਦਾਤ ਦੌਰਾਨ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ। ਇਸ ਬੱਚੇ ਨੂੰ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।

ਫੇਜ਼- 4 ਦੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਗੁਰੂਦੁਆਰਾ ਸਾਹਿਬ ਵਿਖੇ ਫੇਜ਼ 4 ਦੇ ਇੱਕ ਪਰਿਵਾਰ ਦੀ ਲੜਕੀ ਦੇ ਆਨੰਦ ਕਾਰਜ ਹੋ ਰਹੇ ਸਨ ਜਿਸ ਦੌਰਾਨ ਇੱਕ ਬੱਚਾ ਕੋਟ ਪੈਂਟ ਪਾ ਕੇ ਅਤੇ ਪੂਰੀ ਤਰ੍ਹਾਂ ਤਿਆਰ ਹੋ ਕੇ ਉੱਥੇ ਪਹੁੰਚਿਆ ਸੀ। ਉਹਨਾਂ ਦੱਸਿਆ ਕਿ ਆਨੰਦ ਕਾਰਜ ਦੌਰਾਨ ਜਦੋਂ ਲਾੜੀ ਦੀ ਮਾਂ ਪੱਲਾ ਫੜਾਉਣ ਲਈ ਜੋੜੇ ਕੋਲ ਗਈ ਤਾਂ ਉਸਨੇ ਆਪਣਾ ਪਰਸ ਉੱਥੇੇ ਹੀ ਰੱਖ ਦਿੱਤਾ ਜਿਸਨੂੰ ਇਸ ਬੱਚੇ ਨੇ ਚੁੱਕ ਲਿਆ ਅਤੇ ਬਾਹਰ ਵੱਲ ਚਲਾ ਗਿਆ। ਪੱਲਾ ਫੜਾਉਣ ਤੋਂ ਬਾਅਦ ਜਦੋਂ ਕੁੜੀ ਦੀ ਮਾਂ ਨੇ ਵੇਖਿਆ ਕਿ ਉਸਦਾ ਪਰਸ ਗਾਇਬ ਹੈ ਤਾਂ ਉਹ ਬਾਹਰ ਨੂੰ ਭੱਜੀ ਅਤੇ ਉਸ ਬੱਚੇ ਦੇ ਹੱਥ ਵਿੱਚ ਪਰਸ ਦੇਖ ਕੇ ਸੇਵਾਦਾਰ ਨੂੰ ਉਸਨੂੰ ਰੋਕਣ ਲਈ ਕਿਹਾ। ਉਹਨਾਂ ਦੱਸਿਆ ਕਿ ਉਦੋਂ ਤੱਕ ਬੱਚਾ ਗੇਟ ਤਕ ਪਹੁੰਚ ਗਿਆ ਸੀ ਅਤੇ ਸੇਵਾਦਾਰ ਵਲੋਂ ਡੰਡਾ ਅੜਾ ਕੇ ਰਾਹ ਰੋਕਣ ਤੇ ਉਹ ਪਰਸ ਸੁੱਟ ਕੇ ਭੱਜ ਗਿਆ ਜਿਸਨੂੰ ਕਾਬੂ ਕਰ ਲਿਆ ਗਿਆ ਅਤੇ ਫਿਰ ਪੀ ਸੀ ਆਰ ਬੁਲਾ ਕੇ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਇਸ ਵਾਰਦਾਤ ਵਿੱਚ ਭਾਵੇਂ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ ਹੈ ਪਰੰਤੂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਚੇਤੰਨ ਰਹਿਣ ਅਤੇ ਅਜਿਹੇ ਸਮਾਗਮ ਮੌਕੇ ਕੀਮਤੀ ਸਾਮਾਨ ਦਾ ਪੂਰੀ ਤਰ੍ਹਾਂ ਧਿਆਨ ਰੱਖਣ ਤਾਂ ਜੋ ਅਜਿਹੀ ਕਿਸੇ ਵਾਰਦਾਤ ਤੋਂ ਬਚਿਆ ਜਾ ਸਕੇ।

Continue Reading

Latest News

Trending