Connect with us

International

ਐਡਮੰਟਨ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਨਸਲੀ ਹਮਲੇ ਦੌਰਾਨ ਦੋ ਵਿਅਕਤੀ ਜ਼ਖ਼ਮੀ

Published

on

ਐਡਮੰਟਨ, 22 ਅਗਸਤ (ਸ.ਬ.) ਐਡਮੰਟਨ ਦੇ ਨਾਨਕਸਰ ਗੁਰਦੁਆਰੇ ਵਿਚ ਅੱਜ ਇਕ ਹਮਲਾਵਰ ਵਲੋਂ ਚਾਕੂ ਨਾਲ ਹਮਲਾ ਕਰ ਕੇ ਦੋ ਜਣਿਆਂ ਨੂੰ ਜ਼ਖਮੀ ਕਰ ਦਿੱਤਾ ਗਿਆ। ਪੁਲੀਸ ਨੇ ਇਸ ਮਾਮਲੇ ਦੀ ਇਕ ਸ਼ੱਕੀ ਨੂੰ ਗ੍ਰਿਫਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਇਹ ਸਪਸ਼ਟ ਨਹੀਂ ਹੋਇਆ ਕਿ ਇਸ ਵਿਅਕਤੀ ਨੇ ਹਮਲਾ ਕਿਉਂ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ੱਕੀ ਦੀ ਪਛਾਣ ਗੋਰੇ ਵਜੋਂ ਹੋਈ ਹੈ ਪਰ ਪੁਲੀਸ ਨੇ ਇਸ ਦੀ ਪੁਸ਼ਟੀ ਨਾ ਕੀਤੀ।

ਉੱਤਰ-ਪੂਰਬੀ ਐਡਮੰਟਨ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਅੱਜ ਤੜਕੇ ਵਾਪਰੀ ਘਟਨਾ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਐਡਮੰਟਨ ਪੁਲੀਸ ਨੇ ਘਟਨਾ ਸਬੰਧੀ ਇੱਕ ਬਾਲਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਜਾਂਚ ਜਾਰੀ ਹੋਣ ਕਾਰਨ ਗੁਰਦੁਆਰਾ ਸਾਹਿਬ ਨੂੰ ਥੋੜ੍ਹੀ ਦੇਰ ਵਾਸਤੇ ਲੋਕਾਂ ਲਈ ਬੰਦ ਕਰ ਦਿੱਤਾ ਗਿਆ। ਸੇਵਾਦਾਰ ਸ਼ੇਰ ਸਿੰਘ ਮੁਤਾਬਕ ਸੇਵਾਦਾਰਾਂ ਨੇ ਹਮਲਾਵਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨੇੜੇ ਜਾਣ ਤੋਂ ਰੋਕ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਕਾਰਨ ਪਾਵਨ ਸਰੂਪ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਤੋਂ ਬਚਾਅ ਲਿਆ ਗਿਆ।

ਐਡਮੰਟਨ ਪੁਲੀਸ ਸਰਵਿਸ ਮੁਤਾਬਕ ਅਧਿਕਾਰੀ ਸਵੇਰੇ 5 ਵਜੇ ਤੋਂ ਥੋੜ੍ਹੀ ਦੇਰ ਬਾਅਦ ਮੌਕੇ ਤੇ ਪਹੁੰਚੇ ਅਤੇ ਇੱਕ ਬਾਲਗ ਨੂੰ ਹਿਰਾਸਤ ਵਿੱਚ ਲੈ ਲਿਆ। ਪੈਰਾ ਮੈਡੀਕਲ ਟੀਮ ਨੇ ਵੀ ਮੌਕੇ ਤੇ ਪਹੁੰਚ ਕੇ ਇਲਾਜ ਕੀਤਾ। ਪੁਲੀਸ ਨੇ ਹਮਲੇ ਦੇ ਸੰਭਾਵਿਤ ਮਕਸਦ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ।

ਡਬਲਿਊ ਐਸ ਓ ਦੇ ਪ੍ਰਧਾਨ ਦਾਨਿਸ਼ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸੰਗਠਨ ਲਗਾਤਾਰ ਚਿਤਾਵਨੀ ਦਿੰਦਾ ਆ ਰਿਹਾ ਹੈ ਕਿ ਕੈਨੇਡਾ ਵਿੱਚ ਸਿੱਖ ਵਿਰੋਧੀ ਨਫ਼ਰਤ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਨਾਨਕਸਰ ਗੁਰਦੁਆਰੇ ਵਿੱਚ ਜੋ ਕੁਝ ਵਾਪਰਿਆ, ਉਸ ਤੋਂ ਅਸੀਂ ਬਹੁਤ ਪ੍ਰੇਸ਼ਾਨ ਹਾਂ। ਡਬਲਿਊ ਐਸ ਓ ਐਡਮੰਟਨ ਪੁਲੀਸ ਤੋਂ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕਰ ਰਿਹਾ ਹੈ, ਤਾਂ ਜੋ ਇਹ ਪਤਾ ਲੱਗ ਸਕੇ ਕਿ ਹਮਲੇ ਵਿੱਚ ਨਫ਼ਰਤ ਨੇ ਕੋਈ ਭੂਮਿਕਾ ਨਿਭਾਈ ਹੈ ਜਾਂ ਨਹੀਂ। ਉਨ੍ਹਾਂ ਸਰਕਾਰਾਂ ਨੂੰ ਵੀ ਪੂਜਾ ਸਥਾਨਾਂ ਦੀ ਸੁਰੱਖਿਆ ਲਈ ਮੌਜੂਦਾ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਫ਼ਿਲਹਾਲ ਪੁਲੀਸ ਨੇ ਇਸ ਘਟਨਾ ਨੂੰ ਅਧਿਕਾਰਤ ਤੌਰ ਤੇ ‘ਹੇਟ ਕ੍ਰਾਈਮ’ ਨਹੀਂ ਐਲਾਨਿਆ ਹੈ।

ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਅਲਬਰਟਾ ਵਿੱਚ ਸਿੱਖ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧ ਰਹੀਆਂ ਹਨ। ਵੀਰਵਾਰ ਨੂੰ ਕੈਲਗਰੀ ਪੁਲੀਸ ਨੇ ਉੱਤਰ-ਪੂਰਬੀ ਕੈਲਗਰੀ ਦੇ ਦੋ ਸਿੱਖ ਗੁਰਦੁਆਰਿਆਂ ਨੂੰ ਮਿਲੀਆਂ ਧਮਕੀ ਭਰੀਆਂ ਕਾਲਾਂ ਦੀ ਜਾਂਚ ਦੀ ਪੁਸ਼ਟੀ ਕੀਤੀ ਸੀ। ਇਨ੍ਹਾਂ ਵਿੱਚ ਦਸਮੇਸ਼ ਕਲਚਰ ਸੈਂਟਰ ਨੂੰ ਮਿਲੀਆਂ ਧਮਕੀਆਂ ਵੀ ਸ਼ਾਮਲ ਸਨ। ਕੈਲਗਰੀ ਦੇ ਮੇਅਰ ਜੇਰੋਮੀ ਫਰਕਾਸ ਨੇ ਇਨ੍ਹਾਂ ਧਮਕੀਆਂ ਦੀ ਨਿੰਦਾ ਕੀਤੀ ਸੀ।

Continue Reading

International

ਇਮਰਾਨ ਖਾਨ ਨੂੰ ਸ਼ਿਫਾ ਹਸਪਤਾਲ ਤੋਂ ਵਾਪਸ ਅਦਿਆਲਾ ਜੇਲ੍ਹ ਭੇਜਿਆ

Published

on

By

ਇਸਲਾਮਾਬਾਦ, 21 ਅਗਸਤ (ਸ.ਬ.) ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਦੇ ਸ਼ਿਫਾ ਹਸਪਤਾਲ ਤੋਂ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਪਾਰਟੀ ਦੇ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੱਤੀ।

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਬੀਤੀ ਦੇਰ ਰਾਤ ਇਸਲਾਮਾਬਾਦ ਦੇ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸੰਸਥਾਪਕ ਇਮਰਾਨ ਖਾਨ ਨੂੰ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਵਿੱਚ ਮੈਡੀਕਲ ਜਾਂਚ ਤੋਂ ਬਾਅਦ ਵਾਪਸ ਅਦਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਣਾ ਸੁਰੱਖਿਅਤ ਸਮਝਿਆ।

ਖਾਨ ਨੂੰ ਸਖ਼ਤ ਸੁਰੱਖਿਆ ਹੇਠ ਅਦਿਆਲਾ ਜੇਲ੍ਹ ਦੇ ਗੇਟ ਨੰਬਰ 1 ਤੋਂ ਇਸਲਾਮਾਬਾਦ ਦੇ ਹਸਪਤਾਲ ਲਿਜਾਇਆ ਗਿਆ ਅਤੇ ਪੁਲੀਸ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਹਸਪਤਾਲ ਲਿਜਾਣ ਤੋਂ ਬਾਅਦ ਮਾਹਿਰ ਡਾਕਟਰਾਂ ਦੀ ਛੇ ਮੈਂਬਰੀ ਟੀਮ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਜਾਂਚ ਕੀਤੀ। ਜਾਂਚ ਤੋਂ ਬਾਅਦ, ਡਾਕਟਰਾਂ ਨੇ ਫੈਸਲਾ ਕੀਤਾ ਕਿ ਉਹ ਸੁਰੱਖਿਅਤ ਰੂਪ ਨਾਲ ਜੇਲ੍ਹ ਵਿੱਚ ਰਹਿ ਸਕਦੇ ਹਨ।

ਜੇਲ ਸੂਤਰਾਂ ਨੇ ਦੱਸਿਆ ਕਿ ਖਾਨ ਨੂੰ ਫਿਰ ਅਡਿਆਲਾ ਜੇਲ ਵਿਚ ਉਸ ਦੀ ਕੋਠੜੀ ਵਿਚ ਵਾਪਸ ਭੇਜ ਦਿੱਤਾ ਗਿਆ।

ਇਸ ਤੋਂ ਪਹਿਲਾਂ ਇਸਲਾਮਾਬਾਦ ਦੇ ਪੁਲੀਸ ਇੰਸਪੈਕਟਰ ਜਨਰਲ ਸਈਦ ਅਲੀ ਨਾਸਿਰ ਰਿਜ਼ਵੀ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਨਾਲ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਦਾ ਦੌਰਾ ਕੀਤਾ ਸੀ।

ਖਾਨ ਦੇ ਆਉਣ ਤੋਂ ਪਹਿਲਾਂ ਹਸਪਤਾਲ ਦੇ ਬਾਹਰ ਭਾਰੀ ਪੁਲੀਸ ਬਲ ਵੀ ਤਾਇਨਾਤ ਕੀਤਾ ਗਿਆ ਸੀ। ਹਸਪਤਾਲ ਦੇ ਸੂਤਰਾਂ ਮੁਤਾਬਕ ਖਾਨ ਦੀ ਜਾਂਚ ਕਰਨ ਅਤੇ ਲੋੜ ਪੈਣ ਤੇ ਉਨ੍ਹਾਂ ਨੂੰ ਦਾਖਲ ਕਰਵਾਉਣ ਲਈ ਹਸਪਤਾਲ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।

Continue Reading

International

ਅਲਾਸਕਾ ਵਿੱਚ ਚਾਰਟਰਡ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 8 ਵਿਅਕਤੀਆਂ ਦੀ ਮੌਤ

Published

on

By

ਅਲਾਸਕਾ, 21 ਅਗਸਤ (ਸ.ਬ.) ਅਮਰੀਕਾ ਦੇ ਅਲਾਸਕਾ ਵਿੱਚ ਇੱਕ ਚਾਰਟਰ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਹਾਦਸੇ ਵਿਚ ਜਹਾਜ਼ ਸਵਾਰ ਸਾਰੇ ਅੱਠ ਵਿਅਕਤੀਆਂ ਦੀ ਮੌਤ ਹੋ ਗਈ। ਅਮਰੀਕੀ ਫੌਜ ਨੇ ਦੱਸਿਆ ਕਿ ਅੱਠ ਵਿਅਕਤੀਆਂ ਨੂੰ ਲੈ ਕੇ ਜਾ ਰਿਹਾ ਇਹ ਚਾਰਟਰ ਜਹਾਜ਼ ਪੱਛਮੀ ਅਲਾਸਕਾ ਵਿੱਚ ਇੱਕ ਦੂਰ-ਦੁਰਾਡੇ ਰਾਡਾਰ ਸਥਾਨ ਤੇ ਹਾਦਸਾਗ੍ਰਸਤ ਹੋ ਗਿਆ, ਜਿਸ ਨਾਲ ਜਹਾਜ਼ ਵਿੱਚ ਸਵਾਰ ਸਾਰੇ ਵਿਅਕਤੀਆਂ ਦੀ ਮੌਤ ਹੋ ਗਈ।

ਇਹ ਹਾਦਸਾ ਬੀਤੇ ਦਿਨ ‘ਕੇਪ ਨਿਊਨਹੈਮ ਲੌਂਗ ਰੇਂਜ ਰਾਡਾਰ ਸਾਈਟ’ ਹਵਾਈ ਅੱਡੇ ਤੇ ਵਾਪਰਿਆ। ਅਲਾਸਕਾ ਦੀ ਸੈਨੇਟਰ ਲੀਜ਼ਾ ਮੁਰਕੋਵਸਕੀ ਨੇ ਵੀ ਇਸ ਘਟਨਾ ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਐਕਸ ਤੇ ਲਿਖਿਆ ਕਿ ਅੱਜ ਕੇਪ ਨਿਊਨਹੈਮ ਵਿਖੇ ਵਾਪਰੇ ਜਹਾਜ਼ ਹਾਦਸੇ ਬਾਰੇ ਜਾਣ ਕੇ, ਮੈਂ ਅਲਾਸਕਾ ਦੇ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦੀ ਹਾਂ।

Continue Reading

International

ਕੋਲੰਬੀਆ ਵਿੱਚ ਭੂਚਾਲ ਕਾਰਨ ਹੁਣ ਤੱਕ 164 ਮੌਤਾਂ, ਕਈ ਜ਼ਖ਼ਮੀ

Published

on

By

ਬਗੋਟਾ, 11 ਅਗਸਤ (ਸ.ਬ.) ਪੱਛਮੀ ਕੋਲੰਬੀਆ ਵਿੱਚ 7.4 ਸ਼ਿੱਦਤ ਵਾਲਾ ਭੂਚਾਲ ਆਇਆ ਜਿਸ ਕਾਰਨ 164 ਲੋਕਾਂ ਦੀ ਮੌਤ ਹੋ ਗਈ। ਇਸ ਭੂਚਾਲ ਕਾਰਨ ਸੈਂਕੜੇ ਲੋਕ ਮਲਬੇ ਹੇਠਾਂ ਦੱਬ ਗਏ ਅਤੇ ਰਾਜਧਾਨੀ ਬਗੋਟਾ ਵਿਚ ਰਹਿੰਦੇ ਲੋਕਾਂ ਨੂੰ ਆਪਣੇ ਘਰ ਛੱਡ ਕੇ ਬਾਹਰ ਨਿਕਲਣਾ ਪਿਆ।

ਇਸ ਦੇ ਝਟਕੇ ਗੁਆਂਢੀ ਦੇਸ਼ਾਂ ਇਕਵਾਡੋਰ ਅਤੇ ਪਨਾਮਾ ਵਿੱਚ ਵੀ ਮਹਿਸੂਸ ਕੀਤੇ ਗਏ। ਪਰੇਰਾ, ਕਿਬਡੋ, ਕੈਲੀ ਅਤੇ ਮਾਨੀਜ਼ਾਲੇਸ ਵਰਗੇ ਸ਼ਹਿਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਕੋਲੰਬੀਆ ਦੇ ਭੂ-ਵਿਗਿਆਨਕ ਸੇਵਾ ਕੇਂਦਰ ਨੇ ਦੱਸਿਆ ਕਿ ਇਹ ਪਿਛਲੇ ਦਹਾਕੇ ਵਿੱਚ ਦੇਸ਼ ਵਿੱਚ ਦਰਜ ਕੀਤਾ ਗਿਆ ਸਭ ਤੋਂ ਵੱਧ ਤੀਬਰਤਾ ਵਾਲਾ ਭੂਚਾਲ ਹੈ, ਜਿਸ ਤੋਂ ਬਾਅਦ 2.8 ਅਤੇ 4.8 ਤੀਬਰਤਾ ਦੇ ਦੋ ਝਟਕੇ ਵੀ ਆਏ।

ਪੱਛਮੀ ਕੋਲੰਬੀਆ ਵਿੱਚ ਬੀਤੇ ਦਿਨ ਆਏ ਭੂਚਾਲ ਦੇ ਵੱਡੇ ਝਟਕੇ ਲੱਗੇ ਜਿਨ੍ਹਾਂ ਦੀ ਰਿਕਟਰ ਸਕੇਲ ਤੇ ਤੀਬਰਤਾ 7.4 ਮਾਪੀ ਗਈ। ਇਸ ਦੌਰਾਨ 164 ਜਣੇ ਮਾਰੇ ਗਏ ਤੇ ਸੈਂਕੜੇ ਜ਼ਖਮੀ ਹੋ ਗਏ। ਇਸ ਦੌਰਾਨ ਕਈ ਇਮਾਰਤਾਂ ਡਿੱਗ ਗਈਆਂ ਤੇ ਕਈਆਂ ਦੇ ਤਰੇੜਾਂ ਆ ਗਈਆਂ। ਇਸ ਦੌਰਾਨ ਅਫਰਾ ਤਫਰੀ ਦਾ ਮਾਹੌਲ ਬਣ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਦੇ ਵੱਡੇ ਝਟਕਿਆਂ ਨਾਲ ਦੱਖਣੀ ਅਮਰੀਕੀ ਦੇਸ਼ ਅਤੇ ਗੁਆਂਢੀ ਦੇਸ਼ ਇਕਵਾਡੋਰ ਦੇ ਲੋਕ ਸਹਿਮ ਗਏ। ਇਸ ਭੂਚਾਲ ਕਾਰਨ ਲੋਕ ਆਪਣੇ ਘਰਾਂ ਅਤੇ ਇਮਾਰਤਾਂ ਵਿੱਚੋਂ ਬਾਹਰ ਆ ਗਏ।

ਅਮਰੀਕੀ ਭੂ-ਵਿਗਿਆਨ ਸਰਵੇਖਣ ਅਤੇ ਕੋਲੰਬੀਆ ਦੇ ਸਬੰਧਤ ਵਿਭਾਗ ਨੇ ਦੱਸਿਆ ਕਿ ਇਸ ਭੂਚਾਲ ਦਾ ਕੇਂਦਰ ਕੋਲੰਬੀਆ ਦੀ ਰਾਜਧਾਨੀ ਬੋਗੋਟਾ ਤੋਂ ਲਗਪਗ 400 ਕਿਲੋਮੀਟਰ ਪੱਛਮ ਵਿੱਚ ਚੋਕੋ ਖੇਤਰ ਦੀ ਨਗਰਪਾਲਿਕਾ ਸਾਨ ਜੋਸੇ ਡੇਲ ਪਾਲਮਾਰ ਵਿੱਚ ਸੀ।

ਯੂ.ਐਸ.ਜੀ.ਐਸ. ਮੁਤਾਬਕ ਇਹ ਭੂਚਾਲ ਜ਼ਮੀਨ ਤੋਂ 107 ਕਿਲੋਮੀਟਰ ਦੀ ਡੂੰਘਾਈ ਵਿੱਚ ਆਇਆ ਸੀ। ਚੋਕੋ ਦੇ ਗਵਰਨਰ ਨੂਬੀਆ ਕੋਰਡੋਬਾ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਕਿ ਖੇਤਰੀ ਰਾਜਧਾਨੀ ਵਿੱਚ ਕੁਝ ਲੋਕ ਜ਼ਖ਼ਮੀ ਹੋਏ ਹਨ ਅਤੇ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਕੋਲੰਬੀਆ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਕੈਲੀ ਦੇ 64 ਸਾਲਾ ਟੈਕਸੀ ਡਰਾਈਵਰ ਜੌਰਗੇ ਮੋਂਕਾਯੋ ਨੇ ਦੱਸਿਆ ਕਿ ਉਨ੍ਹਾਂ ਨੇ ਪਹਾੜਾਂ ਵਿੱਚ ਆਪਣੇ ਘਰ ਤੋਂ ਦੇਖਿਆ ਕਿ ਭੂਚਾਲ ਕਾਰਨ ਕਈ ਇਮਾਰਤਾਂ ਡਿੱਗ ਰਹੀਆਂ ਹਨ ਤੇ ਪੂਰੇ ਸ਼ਹਿਰ ਵਿੱਚ ਧੂੜ ਦੇ ਗੁਬਾਰ ਉੱਠ ਰਹੇ ਸਨ। ਇਸ ਦੌਰਾਨ ਸ਼ਹਿਰ ਦੇ ਨਿਵਾਸੀ ਅਤੇ ਬਚਾਅ ਕਰਮਚਾਰੀ ਡਿੱਗੀਆਂ ਇਮਾਰਤਾਂ ਦੇ ਮਲਬੇ ਵਿੱਚ ਭਾਲ ਕਰਦੇ ਦੇਖੇ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੂਰਾ ਘਰ ਹਿੱਲ ਗਿਆ। ਉਨ੍ਹਾਂ ਕਦੇ ਵੀ ਇੰਨਾ ਸ਼ਕਤੀਸ਼ਾਲੀ ਭੂਚਾਲ ਨਹੀਂ ਦੇਖਿਆ।

ਕੌਫੀ ਉਤਪਾਦਕ ਪਹਾੜਾਂ ਵਿੱਚ ਵੱਸੇ ਸ਼ਹਿਰ ਮਾਨੀਜ਼ਾਲੇਸ ਵਿੱਚ ਗੋਥਿਕ ਸ਼ੈਲੀ ਦੇ ਗਿਰਜਾਘਰ ਦਾ ਇੱਕ ਟਾਵਰ ਡਿੱਗ ਕੇ ਹਾਲ ਉੱਤੇ ਆ ਡਿੱਗਾ। ਮਾਨੀਜ਼ਾਲੇਸ ਦੇ ਮੇਅਰ ਜੌਰਗੇ ਐਡੁਆਰਡੋ ਰੋਜਾਸ ਨੇ ਕਿਹਾ ਕਿ ਸ਼ਹਿਰ ਵਿੱਚ ਭੂਚਾਲ ਕਾਰਨ ਕਈ ਮੌਤਾਂ ਹੋ ਗਈਆਂ ਹਨ ਅਤੇ ਉਨ੍ਹਾਂ ਨੇ ਨਿਵਾਸੀਆਂ ਨੂੰ ਝਟਕਿਆਂ ਤੋਂ ਬਚਣ ਲਈ ਬਾਹਰ ਹੀ ਰਹਿਣ ਦੀ ਅਪੀਲ ਕੀਤੀ ਹੈ।

Continue Reading

Latest News

Trending