Connect with us

Mohali

ਪੰਜਾਬ ਸਰਕਾਰ ਨੇ ਔਰਤਾਂ ਦੀ ਭਲਾਈ ਲਈ ਲਾਮਿਸਾਲ ਕੰਮ ਕੀਤਾ : ਡਾ. ਗੁਰਪ੍ਰੀਤ ਕੌਰ ਮਾਨ

Published

on

ਨੌਜਵਾਨ ਪੀੜ੍ਹੀ ਨੂੰ ਲੋਕ ਰਵਾਇਤਾਂ ਅਤੇ ਲੋਕ ਗੀਤਾਂ ਨਾਲ ਜੋੜਨਾ ਸਮੇਂ ਦੀ ਲੋੜ : ਜਸਵੰਤ ਕੌਰ

ਐਸ ਏ ਐਸ ਨਗਰ, 25 ਅਗਸਤ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਔਰਤਾਂ ਦੀ ਭਲਾਈ ਲਈ ਲਾਮਿਸਾਲ ਕੰਮ ਕੀਤਾ ਹੈ। ਵਿਧਾਇਕ ਕੁਲਵੰਤ ਸਿੰਘ ਅਤੇ ਮੁਹਾਲੀ ਦੇ ਮੇਅਰ ਸz. ਸਰਬਜੀਤ ਸਿੰਘ ਵਲੋਂ ਸੈਕਟਰ-89 ਵਿਖੇ ਤੀਆਂ ਤੀਜ ਦੀਆਂ ਨੂੰ ਲੈ ਕੇ ਕਰਵਾਏ ਗਏ ਸਮਾਗਮ ਵਿੱਚ ਸ਼ਮੂਲੀਅਤ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਦੇ ਖਾਤੇ ਵਿੱਚ 1000 ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਮਹਿਲਾਵਾਂ ਦੇ ਖਾਤੇ ਵਿੱਚ 1500 ਰੁਪਏ ਆਉਣੇ ਸ਼ੁਰੂ ਹੋ ਚੁੱਕੇ ਹਨ ਅਤੇ ਜਿਹੜੀਆਂ ਮਹਿਲਾਵਾਂ ਦੇ ਖਾਤੇ ਵਿੱਚ ਹਾਲੇ ਤੱਕ ਪੈਸੇ ਨਹੀਂ ਆਏ, ਉਹਨਾਂ ਨਾਲ ਸੰਬੰਧਿਤ ਰਜਿਸਟਰੇਸ਼ਨ ਪ੍ਰਕਿਰਿਆ ਤੇਜੀ ਨਾਲ ਚਲਾਈ ਜਾ ਰਹੀ ਹੈ।

ਸਮਾਗਮ ਦੌਰਾਨ ਸ਼ਾਮਿਲ ਹੋਈਆਂ ਔਰਤਾਂ ਦੀ ਵੱਡੀ ਗਿਣਤੀ ਨੂੰ ਵੇਖਕੇ ਉਹਨਾਂ ਕਿਹਾ ਕਿ ਤੀਆਂ ਦੇ ਇਸ ਮਹੀਨੇ ਵਿੱਚ ਉਹਨਾਂ ਵਲੋਂ ਹੁਣ ਤੱਕ ਜਿੰਨੇ ਵੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗਈ ਹੈ, ਉਹਨਾਂ ਸਾਰਿਆਂ ਵਿੱਚੋਂ ਇਹ ਸਮਾਗਮ ਹੁਣ ਤੱਕ ਦਾ ਸਭ ਤੋਂ ਵੱਡਾ ਸਮਾਗਮ ਹੈ। ਉਹਨਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਦੇ ਵਿੱਚ ਔਰਤਾਂ ਦੀ ਸ਼ਮੂਲੀਅਤ ਯੋਜਨਾਵੱਧ ਪ੍ਰਬੰਧ ਦੀ ਇੱਕ ਬੇਹਤਰੀਨ ਮਿਸਾਲ ਹੈ। ਇਹ ਸਮਾਗਮ ਵਿਧਾਇਕ ਕੁਲਵੰਤ ਸਿੰਘ ਦੀ ਪਤਨੀ ਜਸਵੰਤ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।

ਉਹਨਾਂ ਕਿਹਾ ਕਿ ਇੰਨੇ ਯੋਜਨਾ ਵੱਧ ਢੰਗ ਦੇ ਨਾਲ ਵੱਡੀ ਗਿਣਤੀ ਦੇ ਵਿੱਚ ਮਹਿਲਾਵਾਂ ਦਾ ਇਕੱਠ ਕਰਨਾ ਆਪਣੇ ਆਪ ਵਿੱਚ ਇੱਕ ਵੱਡੀ ਗੱਲ ਹੈ ਅਤੇ ਮਹਿਲਾਵਾਂ ਵੀ ਪੂਰੀ ਤਰ੍ਹਾਂ ਸਜ ਕੇ ਚਾਵਾਂ ਅਤੇ ਉਤਸ਼ਾਹ ਦੇ ਨਾਲ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਈਆਂ ਹਨ, ਜੋ ਕਿ ਸਮਾਜਿਕ ਚੌਗਿਰਦੇ ਦੀ ਬਿਹਤਰੀ ਦੇ ਲਈ ਇੱਕ ਵੱਡੀ ਅਤੇ ਮਾਣ ਵਾਲੀ ਗੱਲ ਹੈ।

ਇਸ ਮੌਕੇ ਸ੍ਰੀਮਤੀ ਜਸਵੰਤ ਕੌਰ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਹਨ ਅਤੇ ਅਜਿਹੇ ਸਮਾਗਮ ਔਰਤਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਪੰਜਾਬ ਦੀਆਂ ਲੋਕ ਰਵਾਇਤਾਂ, ਗਿੱਧੇ, ਬੋਲੀਆਂ ਅਤੇ ਲੋਕ ਗੀਤਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ।

ਇਸ ਮੌਕੇ ਕਲਾਕਾਰ ਗੁਰਮੀਤ ਕਲਾਰ ਨੇ ਸਰੋਤਿਆਂ ਦਾ ਮਨੋਰੰਜਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਇਕਬਾਲ ਗੁੰਨੋਮਾਜਰੀਆ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਪਤਨੀ ਰੂਪੰਜਲੀ, ਮਨਪ੍ਰੀਤ ਸਿੰਘ ਸਮਾਣਾ ਦੀ ਪਤਨੀ ਖੁਸ਼ਬੂ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ, ਜ਼ਿਲਾ ਯੋਜਨਾ ਕਮੇਟੀ ਮੁਹਾਲੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਗੁਰਮੀਤ ਕੌਰ ਸੈਣੀ, ਕਮਲਜੀਤ ਕੌਰ ਸੋਹਾਣਾ, ਸ਼ਰਨਜੀਤ ਕੌਰ ਸੋਹਾਣਾ, ਰਮਨਪ੍ਰੀਤ ਕੌਰ ਕੁੰਬੜਾ, ਗੁਰਪ੍ਰੀਤ ਕੌਰ ਮਟੌਰ, ਹਰਵਿੰਦਰ ਕੌਰ, ਜਗਵਿੰਦਰ ਕੌਰ, ਸਵਰਨ ਲਤਾ, ਰਮਨਦੀਪ ਕੌਰ, ਰਜਨੀ ਗੋਇਲ, ਗੁਰਜੀਤ ਸਿੰਘ ਮਟੌਰ (ਸਾਰੇ ਮੌਜੂਦਾ ਕੌਂਸਲਰ), ਕਰਮਜੀਤ ਕੌਰ ਅਤੇ ਜਸਵੀਰ ਕੌਰ ਅਤਲੀ (ਸਾਬਕਾ ਕੌਂਸਲਰ), ਮਨਪ੍ਰੀਤ ਸਿੰਘ ਸਮਾਣਾ, ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਟੇਟ ਅਵਾਰਡੀ ਫੂਲਰਾਜ ਸਿੰਘ, ਗੁਰਮੀਤ ਸਿੰਘ ਸੈਣੀ, ਰਮਨਦੀਪ ਸਿੰਘ, ਰਣਦੀਪ ਸਿੰਘ ਮਟੌਰ ਵੀ ਹਾਜ਼ਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending