Connect with us

Chandigarh

ਹੜਤਾਲੀ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਦੇ ਰੌਂਅ ਵਿੱਚ ਸਰਕਾਰ

Published

on

27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਵਾਲੇ ਮੁਲਾਜ਼ਮਾਂ ਨੂੰ ਜਾਰੀ ਹੋਣਗੇ ਕਾਰਨ ਦੱਸੋ ਨੋਟਿਸ

ਚੰਡੀਗੜ੍ਹ, 29 ਅਗਸਤ (ਸ.ਬ.) ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਵਾਲੇ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਤਾਜ਼ਾ ਹੁਕਮ ਅਮਲਾ ਵਿਭਾਗ ਦੇ ਉਸ ਪਹਿਲੇ ਹੁਕਮ ਤੋਂ ਬਾਅਦ ਆਇਆ ਹੈ ਜਿਸ ਵਿੱਚ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਉਨ੍ਹਾਂ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਸੀ ਜਿਨ੍ਹਾਂ ਨੇ 27 ਅਗਸਤ ਨੂੰ ‘ਬਿਨਾਂ ਪ੍ਰਵਾਨਗੀ ਵਾਲੀ ਛੁੱਟੀ’ ਲਈ ਸੀ।

ਜਿਕਰਯੋਗ ਹੈ ਕਿ 27 ਅਗਸਤ ਨੂੰ ਪੰਜਾਬ ਦੇ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਮਹਾਬੰਦ ਦਾ ਐਲਾਨ ਕੀਤਾ ਸੀ ਅਤੇ ਮੁਲਾਜਮਾਂ ਦਾ ਇਹ ਪ੍ਰਦਰਸ਼ਨ ਹਾਲ ਦੇ ਸਾਲਾਂ ਵਿੱਚ ਮੁਲਜਾਮਾਂ ਵਲੋਂ ਸਰਕਾਰ ਦੇ ਖਿਲਾਫ ਕੀਤੇ ਗਏ ਸਭ ਤੋਂ ਵੱਡੇ ਵਿਰੋਧ ਪ੍ਰਦਰਸ਼ਨਾਂ ਵਿੱਚੋਂ ਇੱਕ ਸੀ।

ਪ੍ਰਾਪਤ ਜਾਣਕਾਰੀ ਲਈ ਨੋਟਿਸ ਵਿੱਚ ਮੁਲਾਜ਼ਮਾਂ ਤੋਂ ਇਸ ਗੱਲ ਦਾ ਜਵਾਬ ਮੰਗਿਆ ਜਾਵੇਗਾ ਕਿ 27 ਅਗਸਤ ਨੂੰ ‘ਬਿਨਾਂ ਪ੍ਰਵਾਨਗੀ ਵਾਲੀ ਛੁੱਟੀ’ ਤੇ ਜਾਣ ਲਈ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਇੱਥੇ ਜਿਕਰ ਕਰਨਾ ਬਣਾ ਹੈ ਕਿ ਇੱਕ ਪਾਸੇ ਸਰਕਾਰ ਵਲੋਂ ਮੁਲਾਜਮਾਂ ਨੰ ਨੋਟਿਸ ਦਿੱਤੇ ਜਾਣ ਦੀ ਕਵਾਇਦ ਆਰੰਭ ਕੀਤੀ ਗਈ ਹੈ ਅਤੇ ਦੂਜੇ ਪਾਸੇ ਮੁਲਾਜ਼ਮ ਯੂਨੀਅਨਾਂ ਐਤਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਆਪਣੀ ਅੱਗੇ ਦੀ ਰਣਨੀਤੀ ਬਾਰੇ ਫੈਸਲਾ ਕਰਨ ਦੀ ਤਿਆਰੀ ਕਰ ਰਹੀਆਂ ਹਨ।

ਮੁਲਾਜ਼ਮ ਆਗੂ ਸਰਕਾਰ ਦੇ ਇਸ ਤਾਜ਼ਾ ਕਦਮ ਨੂੰ ਉਨ੍ਹਾਂ ਤੇ ਦਬਾਅ ਬਣਾਉਣ ਅਤੇ ਉਨ੍ਹਾਂ ਨੂੰ ਗੱਲਬਾਤ ਦੀ ਮੇਜ਼ ਤੇ ਵਾਪਸ ਲਿਆਉਣ ਦੀ ਕੋਸ਼ਿਸ਼ ਵਜੋਂ ਦੇਖ ਰਹੇ ਹਨ, ਜਦੋਂ ਕਿ ਯੂਨੀਅਨਾਂ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਸੰਭਾਵਨਾ ਤੇ ਵਿਚਾਰ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਤੇ ਬਕਾਇਆ ਮਹਿੰਗਾਈ ਭੱਤਾ (ਡੀ ਏ) ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਅਤੇ ਹੋਰ ਲੰਮੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਬਾਅ ਪਾਉਣ ਵਾਸਤੇ ਉਸ ਦਿਨ ਲਗਪਗ ਚਾਰ ਲੱਖ ਪੰਜਾਬ ਦੇ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਤੇ ਗਏ ਸਨ।

ਮੁਲਾਜ਼ਮਾਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਦੇ ਸਰਕਾਰ ਦੇ ਫੈਸਲੇ ਉੱਤੇ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਕਰਮਚਾਰੀਆਂ ਨੂੰ ਡਰਾਉਣ ਦੀ ਬਜਾਏ, ਇਹ ਕਦਮ ਸਰਕਾਰ ਪ੍ਰਤੀ ਉਨ੍ਹਾਂ ਦੇ ਰੁਖ ਨੂੰ ਹੋਰ ਸਖ਼ਤ ਕਰ ਸਕਦਾ ਹੈ। ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਅਤੇ ਪ੍ਰਮੁੱਖ ਮੁਲਾਜ਼ਮ ਆਗੂ ਸੁਖਚੈਨ ਖਹਿਰਾ ਨੇ ਕਿਹਾ ਕਿ ਸਰਕਾਰ ਦੋਵੇਂ ਕੰਮ ਇੱਕੋ ਸਮੇਂ ਨਹੀਂ ਕਰ ਸਕਦੀ । ਇੱਕ ਪਾਸੇ, ਖੁਫੀਆ ਅਧਿਕਾਰੀਆਂ ਨੂੰ ਸਾਡੇ ਘਰਾਂ ਵਿੱਚ ਇਹ ਸੁਨੇਹਾ ਦੇ ਕੇ ਭੇਜ ਰਹੀ ਹੈ ਕਿ ਉਹ ਸਾਨੂੰ 18 ਫੀਸਦੀ ਡੀ ਏ ਦੇਣ ਅਤੇ ਤਿੰਨ ਸਾਲਾਨਾ ਕਿਸ਼ਤਾਂ ਵਿੱਚ ਬਕਾਏ ਜਾਰੀ ਕਰਨ ਲਈ ਤਿਆਰ ਹਨ, ਅਤੇ ਦੂਜੇ ਪਾਸੇ, ਕਾਰਵਾਈ ਦੀ ਧਮਕੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਉਨ੍ਹਾਂ ਤੋਂ ਡਰਦੇ ਨਹੀਂ ਹਾਂ। ਅਸੀਂ ਵਿਰੋਧ ਕਰਨ ਦੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਦੇ ਰਹਾਂਗੇ।

Continue Reading

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending