Mohali
ਪੰਜਾਬ ਸਰਕਾਰ ਵੱਲੋਂ ਐਨ. ਓ. ਸੀ. ਸਬੰਧੀ ਲਏ ਫੈਸਲੇ ਨੂੰ ਪੱਖਪਾਤੀ ਦੱਸਿਆ
ਮੈਗਾ ਪ੍ਰਜੈਕਟਾਂ ਦੇ ਵਸਨੀਕਾਂ ਨੂੰ ਇਸ ਫੈਸਲੇ ਦਾ ਲਾਭ ਦੇਣ ਲਈ ਪਾਪਰਾ ਐਕਟ ਤੋਂ ਦਿੱਤੀ ਛੋਟ ਵਾਪਸ ਲੈਣ ਦੀ ਮੰਗ ਕੀਤੀ
ਐਸ ਏ ਐਸ ਨਗਰ, 4 ਸਤੰਬਰ (ਸ.ਬ.) ਕਮੇਟੀ ਆਫ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨਜ਼ ਅਤੇ ਸੋਸਾਇਟੀਜ਼ (ਮੈਗਾ) ਮੁਹਾਲੀ ਦੇ ਪ੍ਰਧਾਨ ਰਾਜਵਿੰਦਰ ਸਿੰਘ, ਸਰਪਰਸਤ ਪਾਲ ਸਿੰਘ ਰੱਤੂ ਅਤੇ ਆਗੂਆਂ ਮਨੋਜ਼ ਸ਼ਰਮਾ, ਗੌਰਵ ਗੋਇਲ, ਭੁਪਿੰਦਰ ਸਿੰਘ ਸੈਣੀ, ਕੰਵਰ ਸਿੰਘ ਗਿੱਲ, ਦਲਜੀਤ ਸਿੰਘ ਸੈਣੀ, ਹਰਬੰਸ ਸਿੰਘ, ਅਮਰਜੀਤ ਸਿੰਘ, ਬੀ.ਆਰ ਕ੍ਰਿਸ਼ਨਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਕਰਵਾਉਣ ਅਤੇ ਹੋਰ ਵੱਖ-ਵੱਖ ਲਾਭ ਲੈਣ ਲਈ ਹਟਾਈ ਗਈ ਐਨ.ਓ.ਸੀ ਦੀ ਸ਼ਰਤ ਦਾ ਪਾਪਰਾ ਐਕਟ ਤੋਂ ਛੋਟ ਵਾਲੇ ਮੈਗਾ ਹਾਊਸਿੰਗ ਪ੍ਰਜੈਕਟਾਂ ਦੇ ਵਸਨੀਕਾਂ ਨੂੰ ਕੋਈ ਲਾਭ ਨਹੀਂ ਮਿਲੇਗਾ।
ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਇਹ ਫੈਸਲਾ ਪਾਪਰਾ ਐਕਟ 1995 ਦੀ ਧਾਰਾ 20 ਦੀ ਉਪ-ਧਾਰਾ (4) ਵਿੱਚ ਸ਼ਾਮਿਲ ਕਰਕੇ ਲਿਆ ਗਿਆ ਹੈ ਜਦੋਂਕਿ ਮੈਗਾ ਹਾਊਸਿੰਗ ਪ੍ਰਜੈਕਟਾਂ ਨੂੰ ਪੰਜਾਬ ਸਰਕਾਰ ਨੇ ਬੜੇ ਲੰਮੇ ਸਮੇਂ ਤੋਂ ਪਾਪਰਾ ਤੋਂ ਛੋਟ ਦਿੱਤੀ ਹੋਈ ਹੈ, ਇਸ ਕਰਕੇ ਇਨ੍ਹਾਂ ਮੈਗਾ ਪ੍ਰਜੈਕਟਾਂ ਦੇ ਵਸਨੀਕ ਇਸ ਐਨ. ਓ. ਸੀ ਵਾਲੀ ਛੋਟ ਤੋਂ ਵਾਂਝੇ ਰਹਿ ਜਾਣਗੇ, ਜਦੋਂਕਿ ਨਾਜਾਇਜ਼ ਕਲੋਨੀਆਂ ਦੇ ਵਸਨੀਕ ਇਸ ਦਾ ਲਾਭ ਲੈ ਜਾਣਗੇ।
ਉਹਨਾਂ ਕਿਹਾ ਕਿ ਪਾਪਰਾ ਐਕਟ ਤੋਂ ਛੋਟ ਮਿਲਣ ਕਾਰਨ ਬਿਲਡਰ ਐਨ. ਓ. ਸੀ. ਜਾਰੀ ਕਰਨ ਸਮੇਂ ਵੱਖ-ਵੱਖ ਤਰੀਕਿਆਂ ਨਾਲ ਵਸਨੀਕਾਂ ਦੀ ਲੁੱਟ ਕਰ ਰਹੇ ਹਨ। ਇਸਦੇ ਨਾਲ ਹੀ ਬਿਲਡਰ, ਗਮਾਡਾ ਦੀਆਂ ਨੀਤੀਆਂ ਦੇ ਉਲਟ ਰਜਿਸਟਰੀਆਂ ਕਰਵਾਉਣ ਦੀ ਬਜਾਏ ਮੋਟੀਆਂ ਰਕਮਾਂ ਲੈ ਕੇ ਜਾਇਦਾਦਾਂ ਟਰਾਂਸਫਰ ਕਰ ਰਹੇ ਹਨ, ਜਿਸ ਨਾਲ ਸਰਕਾਰ ਦੇ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਹੈ ਅਤੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਵੀ ਵੱਖ-ਵੱਖ ਸਮੇਂ ਤੇ ਨਜਾਇਜ਼ ਕਲੋਨੀਆਂ ਨੂੰ ਮਾਨਤਾ ਦਿੰਦੀਆਂ ਰਹੀਆਂ ਹਨ ਅਤੇ ਨਾਜਾਇਜ਼ ਕਲੋਨੀਆਂ ਦੀ ਉਸਾਰੀ ਦਾ ਕੰਮ ਲਗਾਤਾਰ ਜਾਰੀ ਹੈ। ਉਹਨਾਂ ਕਿਹਾ ਕਿ ਜੇਕਰ ਨਜਾਇਜ਼ ਕਲੋਨੀਆਂ ਨੂੰ ਇਸੇ ਤਰ੍ਹਾਂ ਲਾਭ ਦਿੱਤੇ ਜਾਂਦੇ ਰਹੇ ਤਾਂ ਆਉਣ ਵਾਲੇ ਸਮੇਂ ਵਿੱਚ ਨਜਾਇਜ਼ ਕਲੋਨੀਆਂ ਉਸਾਰਨ ਵਾਲੇ ਬਿਲਡਰ ਹੋਰ ਉਤਸ਼ਾਹਿਤ ਹੋਣਗੇ ਅਤੇ ਲੋਕਾਂ ਦੀ ਲੁੱਟ ਜਾਰੀ ਰਹੇਗੀ।
ਉਹਨਾਂ ਮੰਗ ਕੀਤੀ ਕਿ ਇਸ ਸਬੰਧੀ ਸਖਤ ਕਾਨੂੰਨ ਬਣਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਨਜਾਇਜ਼ ਕਲੋਨੀਆਂ ਵਿੱਚ ਉਸਾਰੀਆਂ ਨੂੰ ਰੋਕਿਆ ਜਾ ਸਕੇ। ਇਸਦੇ ਨਾਲ ਹੀ ਨਜਾਇਜ਼ ਕਲੋਨੀਆਂ ਦੀ ਉਸਾਰੀ ਨੂੰ ਸ਼ੁਰੂ ਵਿੱਚ ਹੀ ਰੋਕਣ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਿੰਮੇਵਾਰੀ ਤਹਿ ਹੋਣੀ ਚਾਹੀਦੀ ਹੈ ਅਤੇ ਜਿਸ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਦੇ ਸਮੇਂ ਵਿੱਚ ਨਜਾਇਜ਼ ਕਲੋਨੀ ਉਸਾਰੀ ਹੋਵੇ ਤਾਂ ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖਤ ਵਿਭਾਗੀ ਕਾਰਵਾਈ ਹੋਣੀ ਅਤਿ ਜਰੂਰੀ ਹੈ।
ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਮੈਗਾ ਹਾਊਸਿੰਗ ਪ੍ਰਜੈਕਟਾਂ ਦੇ ਬਿਲਡਰਾਂ ਨੂੰ ਪਾਪਰਾ ਐਕਟ ਤੋਂ ਦਿੱਤੀ ਗਈ ਛੋਟ ਨੂੰ ਰੱਦ ਕੀਤਾ ਜਾਵੇ ਤਾਂ ਕਿ ਇਨ੍ਹਾਂ ਜਾਇਜ਼ ਪ੍ਰਜੈਕਟਾਂ ਦੇ ਵਸਨੀਕਾਂ ਨੂੰ ਵੀ ਐਨ.ਓ.ਸੀ ਵਾਲੀ ਸ਼ਰਤ ਦਾ ਲਾਭ ਮਿਲ ਸਕੇ।
Mohali
ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ
ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।
ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।
ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
Mohali
ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।
ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
Mohali
ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।
ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।
ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months agoਸਵ. ਐਨ ਕੇ ਮਰਵਾਹਾ ਦੀ ਬਰਸੀ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ
-
Mohali2 months agoਪੂਰਨਮਾਸ਼ੀ ਦਾ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ
-
National1 month agoਭਾਰੀ ਬਰਫ਼ਬਾਰੀ ਕਾਰਨ ਅਟਲ ਟਨਲ ਕੋਲ ਫਸੇ ਕਈ ਵਾਹਨ
-
Chandigarh1 month agoਪੰਜਾਬ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ : ਡਾ. ਬਲਜੀਤ ਕੌਰ
