Connect with us

Chandigarh

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ 598.75 ਲੱਖ ਰੁਪਏ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ : ਡਾ. ਬਲਜੀਤ ਕੌਰ

Published

on

1 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋਵੈਗੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ

ਚੰਡੀਗੜ੍ਹ, 1 ਸਤੰਬਰ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਰ ਵਿੱਚ ਸਟੇਟ ਐਕਸ਼ਨ ਪਲੈਨ ਫਾਰ ਸੀਨੀਅਰ ਸਿਟੀਜ਼ਨ 2026-27 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉੱਚ ਪੱਧਰੀ ਸਟੇਕਹੋਲਡਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸੀਨੀਅਰ ਨਾਗਰਿਕਾਂ ਦੀ ਸਿਹਤ ਸੰਭਾਲ, ਦੇਖਭਾਲ, ਸਮਾਜਿਕ ਸੁਰੱਖਿਆ, ਮਾਨਸਿਕ ਤੰਦਰੁਸਤੀ ਅਤੇ ਖੁਸ਼ਹਾਲ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਹੋਰ ਪ੍ਰਭਾਵਸ਼ਾਲੀ ਤਾਲਮੇਲ ਸਥਾਪਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੀਨੀਅਰ ਨਾਗਰਿਕਾਂ ਪ੍ਰਤੀ ਸਤਿਕਾਰ, ਸਨਮਾਨ ਅਤੇ ਸੰਵੇਦਨਸ਼ੀਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ। ਇਸ ਦੇ ਨਾਲ-ਨਾਲ ਬਜ਼ੁਰਗਾਂ ਦੇ ਅਧਿਕਾਰਾਂ, ਭਲਾਈ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਾਲ ਪਰਿਵਾਰਾਂ, ਵਿਦਿਅਕ ਸੰਸਥਾਵਾਂ, ਨੌਜਵਾਨਾਂ, ਸਮਾਜਿਕ ਸੰਸਥਾਵਾਂ ਅਤੇ ਸਥਾਨਕ ਭਾਈਚਾਰਿਆਂ ਨੂੰ ਵੀ ਉਨ੍ਹਾਂ ਦੀ ਦੇਖਭਾਲ ਅਤੇ ਸਨਮਾਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੀਨੀਅਰ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ, ਸਮਾਜਿਕ ਸੁਰੱਖਿਆ, ਭਾਵਨਾਤਮਕ ਸਹਾਰਾ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਹਨਾਂ ਦੱਸਿਆ ਕਿ ਸਟੇਟ ਐਕਸ਼ਨ ਪਲੈਨ ਨੂੰ ਲਾਗੂ ਕਰਨ ਲਈ 598.75 ਲੱਖ ਰੁਪਏ ਦੀ ਵਿੱਤੀ ਵਿਵਸਥਾ ਕੀਤੀ ਗਈ ਹੈ। ਇਸ ਰਾਸ਼ੀ ਦੀ ਵਰਤੋਂ ਮੁਫ਼ਤ ਸਿਹਤ ਜਾਂਚ ਅਤੇ ਸਿਹਤ ਮੁਲਾਂਕਣ ਕੈਂਪ, ਅੱਖਾਂ ਦੀ ਜਾਂਚ ਅਤੇ ਲੋੜਵੰਦ ਸੀਨੀਅਰ ਨਾਗਰਿਕਾਂ ਦੀ ਕੈਟਰੇਕਟ ਸਰਜਰੀ, ਜੈਰੀਐਟ੍ਰਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ (ਪੀ. ਐਸ. ਡੀ. ਐਮ.) ਦੇ ਸਹਿਯੋਗ ਨਾਲ ਜੈਰੀਐਟ੍ਰਿਕ ਕੇਅਰਗਿਵਰਾਂ ਦੀ ਸਿਖਲਾਈ, ਡਿਜੀਟਲ ਅਤੇ ਵਿੱਤੀ ਸਾਖਰਤਾ, ਸਰਗਰਮ ਬਜ਼ੁਰਗ ਜੀਵਨ ਨੂੰ ਉਤਸ਼ਾਹਿਤ ਕਰਨ ਵਾਲੇ ਪ੍ਰੋਗਰਾਮਾਂ, ਜਾਗਰੂਕਤਾ ਮੁਹਿੰਮਾਂ, ਪੀੜ੍ਹੀਆਂ ਵਿਚਕਾਰ ਸਾਂਝ ਵਧਾਉਣ ਵਾਲੀਆਂ ਗਤੀਵਿਧੀਆਂ, ਮੀਡੀਆ ਜਾਗਰੂਕਤਾ ਅਤੇ ਹੋਰ ਭਲਾਈ ਪ੍ਰੋਗਰਾਮਾਂ ਤੇ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੀਨੀਅਰ ਨਾਗਰਿਕਾਂ ਲਈ ਨਿਯਮਿਤ ਸਿਹਤ ਕੈਂਪ ਲਗਾਏ ਜਾਣ ਅਤੇ ਸਮੇਂ ਸਿਰ ਜਾਂਚ, ਇਲਾਜ, ਅੱਖਾਂ ਦੀ ਸੰਭਾਲ ਅਤੇ ਲੋੜ ਅਨੁਸਾਰ ਰੈਫਰਲ ਸੇਵਾਵਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਜੈਰੀਐਟ੍ਰਿਕ ਕੇਅਰ ਨੂੰ ਹੋਰ ਮਜ਼ਬੂਤ ਕਰਨ ਅਤੇ ਸਿਖਲਾਈ ਪ੍ਰਾਪਤ ਕੇਅਰਗਿਵਰਾਂ ਦੀ ਉਪਲਬਧਤਾ ਵਧਾਉਣ ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ, ਤਾਂ ਜੋ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਮਿਆਰੀ, ਸੰਵੇਦਨਸ਼ੀਲ ਅਤੇ ਸਮੇਂ ਸਿਰ ਦੇਖਭਾਲ ਮਿਲ ਸਕੇ। ਉਹਨਾਂ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਸੀ ਤਾਲਮੇਲ ਅਤੇ ਪੂਰੀ ਵਚਨਬੱਧਤਾ ਨਾਲ ਸਟੇਟ ਐਕਸ਼ਨ ਪਲੈਨ ਨੂੰ ਜ਼ਮੀਨੀ ਪੱਧਰ ਤੇ ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਡਾ. ਸ਼ੇਨਾ ਅਗਰਵਾਲ,ਮਿਸ਼ਨ ਡਾਇਰੈਕਟਰ ਪੰਜਾਬ ਸਕਿੱਲ ਡਿਵੈਲਪਮੈਂਟ, ਅੰਮ੍ਰਿਤ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ, ਡਾ. ਹਿਤੇਂਦਰ ਕੌਰ ਸਮੇਤ ਆਯੂਸ਼, ਸੂਚਨਾ ਤੇ ਲੋਕ ਸੰਪਰਕ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending