Mohali
ਲਗਾਤਾਰ ਵਾਪਰਦੀਆਂ ਚੋਰੀ ਚਕਾਰੀ ਦੀਆਂ ਘਟਨਾਵਾਂ ਦੇ ਕਾਰਨ ਦਹਿਸ਼ਤ ਦੇ ਸਾਏ ਹੇਠ ਜੀ ਰਹੇ ਹਨ ਫੇਜ਼ 4 ਦੇ ਵਸਨੀਕ
ਪਿੰਡ ਮਦਨਪੁਰ ਤੋਂ ਲੇਬਰ ਚੌਂਕ ਨੂੰ ਤਬਦੀਲ ਕਰਨ ਅਤੇ ਉੱਥੇ ਨਾਜਇਜ ਤੌਰ ਤੇ ਲੱਗਦੀ ਫਰਨੀਚਰ ਮਾਰਕੀਟ ਹਟਾਉਣ ਦੀ ਮੰਗ
ਐਸ ਏ ਐਸ ਨਗਰ, 7 ਸਤੰਬਰ (ਸ.ਬ.) ਫੇਜ਼ 4 ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਇੱਕ ਵਫਦ ਵਲੋਂ ਵਾਰਡ ਨੰਬਰ 8 ਦੇ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਦੀ ਅਗਵਾਈ ਹੇਠ ਵਾਰਡ ਵਿੱਚ ਦਰਪੇਸ਼ ਆਉਂਦੀਆਂ ਸਮੱਸਿਆਵਾਂ ਦੇ ਸੰਬੰਧ ਵਿੱਚ ਨਗਰ ਨਿਗਮ ਦੇ ਮੇਅਰ ਸz. ਸਰਬਜੀਤ ਸਿੰਘ ਸਮਾਣਾ ਨੂੰ ਨਿੱਜੀ ਤੌਰ ਤੇ ਮਿਲ ਕੇ ਮੰਗ ਪੱਤਰ ਦਿੱਤਾ। ਇਸਦੇ ਨਾਲ ਹੀ ਵਫਦ ਵਲੋਂ ਜਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਨਾਲ ਵੀ ਮੁਲਾਕਾਤ ਕੀਤੀ ਗਈ ਹੈ ਅਤੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਫੇਜ਼ 4 ਵਿੱਚ ਆਏ ਦਿਨ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਇਲਾਕਾ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਇਲਾਕੇ ਵਿੱਚ ਪੁਲੀਸ ਦੀ ਗਸ਼ਤ ਵਧਾਈ ਜਾਵੇ ਅਤੇ ਗੁਰਦੁਆਰਾ ਸਾਹਿਬ ਸ਼੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਦੇ ਨੇੜੇ ਬਣਦੇ ਟੀ ਪੁਆਇੰਟ ਵਿੱਚ ਇੱਕ ਬੀਟ ਸਥਾਪਿਤ ਕੀਤਾ ਜਾਵੇ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਮਦਨਪੁਰ ਚੌਂਕ ਤੋਂ ਲੇਬਰ ਚੌਂਕ ਨੂੰ ਕਿਸੇ ਹੋਰ ਢੁੱਕਵੀਂ ਥਾਂ ਤੇ ਤਬਦੀਲ ਕੀਤਾ ਜਾਵੇ। ਵਸਨੀਕਾਂ ਨੇ ਕਿਹਾ ਕਿ ਇਸ ਲੇਬਰ ਚੌਕ ਤੇ ਪਹੁੰਚਣ ਵਾਲੇ ਬੇਰੋਜ਼ਗਾਰ ਵਿਅਕਤੀ ਸਾਰਾ ਸਾਰਾ ਦਿਨ ਨਾਲ ਲੱਗਦੇ ਪਾਰਕਾਂ ਵਿੱਚ ਬੈਠ ਕੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਕਈ ਤਰ੍ਹਾਂ ਦੇ ਨਸ਼ੇ ਆਦਿ ਕਰਦੇ ਹਨ ਅਤੇ ਰਾਤ ਵੇਲੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇੱਥੇ ਸਵੇਰੇ ਸਕੂਲ ਅਤੇ ਆਪਣੇ ਕੰਮਾਂ ਕਾਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਇੱਥੇ ਭਾਰੀ ਟ੍ਰੈਫਿਕ ਜਾਮ ਲੱਗਾ ਰਹਿੰਦਾ ਹੈ।
ਵਫਦ ਵਲੋਂ ਮੇਅਰ ਸz. ਸਰਬਜੀਤ ਸਿੰਘ ਸਮਾਣਾ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਫੇਜ਼ 4 ਵਿੱਚ ਆਵਾਰਾ ਕੁੱਤਿਆਂ ਦੇ ਆਤੰਕ ਬਾਰੇ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਫੇਜ਼ 4 ਵਿੱਚ ਆਵਾਰਾ ਕੁੱਤਿਆਂ ਦੀ ਮਾਤਰਾ ਬਹੁਤ ਜਿਆਦਾ ਵੱਧ ਗਈ ਹੈ ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਡਰ ਦਾ ਮਾਹੌਲ ਹੈ। ਉਹਨਾਂ ਮੰਗ ਕੀਤੀ ਕਿ ਇਹਨਾਂ ਅਵਾਰਾ ਕੁੱਤਿਆਂ ਨੂੰ ਫੜ ਕੇ ਇਹਨਾ ਦੀ ਸਮੇਂ-ਸਮੇਂ ਤੇ ਵੈਕਸੀਨੇਸ਼ਨ ਕਰਵਾਈ ਜਾਵੇ ਅਤੇ ਖਤਰਨਾਕ ਕੁੱਤਿਆਂ ਨੂੰ ਡਾਗ ਸ਼ੈਲਟਰ ਜਾਂ ਕਿਸੇ ਹੋਰ ਢੁੱਕਵੀਂ ਥਾਂ ਤੇ ਰੱਖਣ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਸz. ਪਰਮਜੀਤ ਸਿੰਘ ਜੇ ਐਲ ਪੀ ਐਲ, ਕੌਂਸਲਰ ਸz. ਗੁਰਮੁੱਖ ਸਿੰਘ ਸੋਹਲ ਅਤੇ ਕੌਂਸਲਰ ਅਰਵਿੰਦਰ ਕੌਰ ਵੱਲੋਂ ਸਾਂਝੇ ਤੌਰ ਤੇ ਮਦਨਪੁਰ ਚੌਂਕ ਤੋਂ ਮੰਦਰ ਫੇਜ਼ 4 ਤੱਕ ਪੁਰਾਣੇ ਫਰਨੀਚਰ ਦੀਆਂ ਦੁਕਾਨਾਂ ਨੂੰ ਵੀ ਪੱਕੇ ਤੌਰ ਤੇ ਚੁਕਵਾਉਣ ਲਈ ਮੰਗ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਸੁਰਿੰਦਰ ਸਿੰਘ ਸੋਢੀ, ਕਾਰਜਕਾਰੀ ਪ੍ਰਧਾਨ ਨਿਰਮਲ ਸਿੰਘ, ਜਨਰਲ ਸਕੱਤਰ ਬਲਦੇਵ ਰਾਮ, ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਪਿੰਕੀ ਵੀ ਹਾਜ਼ਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
