Connect with us

Chandigarh

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਕਾਂਗਰਸੀ ਵਰਕਰਾਂ ਦੀ ਪੁਲੀਸ ਨਾਲ ਹੋਈ ਝੜਪ

Published

on

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਣੇ 100 ਤੋਂ ਵੱਧ ਕਾਂਗਰਸੀ ਹਿਰਾਸਤ ਵਿੱਚ

ਚੰਡੀਗੜ੍ਹ, 8 ਸਤੰਬਰ (ਸ.ਬ.) ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਕਾਂਗਰਸੀ ਵਰਕਰਾਂ ਦੀ ਪੁਲੀਸ ਨਾਲ ਹੋਈ ਝੜਪ ਤੋਂ ਬਾਅਦ ਚੰਡੀਗੜ੍ਹ ਪੁਲੀਸ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਣੇ 100 ਤੋਂ ਵੱਧ ਕਾਂਗਰਸੀ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਉਹਨਾਂ ਨੂੰ ਥਾਣੇ ਲੈ ਗਈ।

ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਡਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਆਗੂ ਚੰਡੀਗੜ੍ਹ ਪਹੁੰਚੇ। ਕਾਂਗਰਸ ਪਾਰਟੀ ਨੇ ਪ੍ਰਦਰਸ਼ਨ ਵਿੱਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਹੈ। ਰੋਸ ਪ੍ਰਦਰਸ਼ਨ ਵਿਚ ਕਾਂਗਰਸ ਦੇ ਕਈ ਸੀਨੀਅਰ ਆਗੂ, ਵਿਧਾਇਕ ਤੇ ਸਾਬਕਾ ਮੰਤਰੀ ਸ਼ਾਮਲ ਹੋਏ।

ਚੰਡੀਗੜ੍ਹ ਦੇ ਸੈਕਟਰ 5 ਵਿੱਚ ਸਥਿਤ ਪੰਜਾਬ ਕਾਂਗਰਸ ਭਵਨ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਦੇ ਇਕੱਠੇ ਹੋਣ ਕਾਰਨ ਆਵਾਜਾਈ ਵਿਵਸਥਾ ਪ੍ਰਭਾਵਿਤ ਹੋਈ। ਕੁਰਾਲੀ ਤੋਂ ਲੈ ਕੇ ਚੰਡੀਗੜ੍ਹ ਤਕ ਕਈ ਥਾਵਾਂ ਤੇ ਜਾਮ ਵਰਗੀ ਸਥਿਤੀ ਬਣੀ ਰਹੀ। ਭੀੜ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲੀਸ ਨੇ ਵੀ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਸਨ।

ਇਸ ਮੌਕੇ ਪਾਰਟੀ ਆਗੂਆਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ, ਮਹਿੰਗਾਈ, ਮੁਲਾਜ਼ਮਾਂ ਨੂੰ ਡੀਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ। ਪ੍ਰਦਰਸ਼ਨ ਤੋਂ ਬਾਅਦ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਕਾਂਗਰਸ ਭਵਨ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰਨ ਦਾ ਫੈਸਲਾ ਕੀਤਾ ਅਤੇ ਮੁੱਖ ਮੰਤਰੀ ਦੇ ਨਿਵਾਸ ਵੱਲ ਕੂਚ ਕਰ ਦਿੱਤਾ।

ਚੰਡੀਗੜ੍ਹ ਪੁਲੀਸ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵੱਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਸੈਕਟਰ-11/15 ਦੇ ਚੌਕ ਨੇੜੇ ਬੈਰੀਕੇਡਿੰਗ ਕਰਕੇ ਰੋਕ ਦਿੱਤਾ। ਇਸ ਦੌਰਾਨ ਪੁਲੀਸ ਅਤੇ ਕਾਂਗਰਸੀ ਵਰਕਰਾਂ ਵਿਚ ਧੱਕਾ-ਮੁੱਕੀ ਅਤੇ ਝੜਪ ਹੋ ਗਈ। ਸਥਿਤੀ ਨੂੰ ਕਾਬੂ ਕਰਨ ਲਈ ਚੰਡੀਗੜ੍ਹ ਪੁਲੀਸ ਵਲੋਂ ਵਾਟਰ ਕੈਨਨ ਦੀ ਵਰਤੋਂ ਵੀ ਕਰਨੀ ਪਈ। ਝੜਪ ਦੌਰਾਨ ਕੁਝ ਕਾਂਗਰਸੀ ਸਮਰਥਕਾਂ ਦੇ ਮਾਮੂਲੀ ਤੌਰ ਤੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਕਾਂਗਰਸ ਵੱਲੋਂ ਇਕ ਵਰਕਰ ਦੀ ਅੱਖ ਤੇ ਸੱਟ ਲੱਗਣ ਦੀ ਗੱਲ ਵੀ ਕਹੀ ਗਈ।

ਬਾਅਦ ਵਿੱਚ ਚੰਡੀਗੜ੍ਹ ਪੁਲੀਸ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੇ ਨਾਲ 100 ਤੋਂ ਵੱਧ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ। ਪੁਲੀਸ ਸਾਰਿਆਂ ਨੂੰ ਬੱਸਾਂ ਵਿਚ ਬਿਠਾ ਕੇ ਸੈਕਟਰ-11 ਥਾਣੇ ਲੈ ਗਈ। ਪੁਲੀਸ ਕਾਰਵਾਈ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਸੈਕਟਰ-11 ਥਾਣੇ ਲਿਜਾਇਆ ਗਿਆ। ਪ੍ਰਦਰਸ਼ਨ ਕਾਰਨ ਇਲਾਕੇ ਵਿਚ ਕੁਝ ਸਮੇਂ ਲਈ ਤਣਾਅਪੂਰਨ ਸਥਿਤੀ ਬਣੀ ਰਹੀ ਅਤੇ ਪੁਲੀਸ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ।

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending