Connect with us

Mohali

ਰੱਬ ਤੋਂ ਬਾਅਦ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦੇਣ ਵਾਲਾ ਡਾਕਟਰ ਹੀ ਸਭ ਤੋਂ ਵੱਡਾ ਸਹਾਰਾ: ਵਿਧਾਇਕ ਕੁਲਵੰਤ ਸਿੰਘ

Published

on

ਆਟਿਜ਼ਮ ਸੈਂਟਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਤੋਂ ਹੋਰ ਫੰਡ ਲਿਆਉਣ ਦਾ ਭਰੋਸਾ ਦਿੱਤਾ

ਐਸ ਏ ਐਸ ਨਗਰ, 11 ਸਤੰਬਰ (ਸ.ਬ.) ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਡਾਕਟਰੀ ਪੇਸ਼ਾ ਸੇਵਾ ਦਾ ਪੇਸ਼ਾ ਹੈ ਅਤੇ ਡਾਕਟਰ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਥਾਨਕ ਸੈਕਟਰ-79 ਸਥਿਤ ਆਟਿਜ਼ਮ ਸੈਂਟਰ ਵਿਖੇ ਡਾਕਟਰਾਂ ਦੀ ਟੀਮ ਨਾਲ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੈਂਟਰ ਦੇਸ਼ ਵਿੱਚ ਆਪਣੀ ਕਿਸਮ ਦਾ ਵਿਲੱਖਣ ਉਪਰਾਲਾ ਹੈ, ਜਿੱਥੇ ਆਟਿਜ਼ਮ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀਆਂ ਇਲਾਜ ਅਤੇ ਥੈਰੇਪੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਸੈਂਟਰ ਵਿੱਚ ਲੜਕਿਆਂ ਲਈ 6 ਅਤੇ ਲੜਕੀਆਂ ਲਈ 6 ਕਮਰੇ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੇ ਮਾਪਿਆਂ ਲਈ ਵੀ ਇੱਥੇ ਰਹਿਣ ਦੀ ਸੁਵਿਧਾ ਮੁਹੱਈਆ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਆਟਿਜ਼ਮ ਸੈਂਟਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਹੋਰ ਲੋੜੀਂਦੀ ਸਹਾਇਤਾ ਲਿਆਂਦੀ ਜਾਵੇਗੀ ਅਤੇ ਸੈਂਟਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਟਿਡ ਵੱਲੋਂ ਇਸ ਸੈਂਟਰ ਲਈ ਪਹਿਲਾਂ ਹੀ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਸੈਂਟਰ ਦੀਆਂ ਹੋਰ ਲੋੜਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਤੋਂ ਲੋੜੀਂਦੀ ਵਿੱਤੀ ਸਹਾਇਤਾ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਸੈਂਟਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਾ. ਪਰਮਿੰਦਰ ਸਿੰਘ, ਡਾਕਟਰ ਨਿਧੀ ਮਲਹੋਤਰਾ, ਡਾ. ਛਾਇਆ ਪ੍ਰਸ਼ਾਦ, ਡਾ. ਹਰਵਿੰਦਰ ਪਾਲ ਸਿੰਘ ਚੀਮਾ ਅਤੇ ਹੋਰ ਮੈਡੀਕਲ ਸਟਾਫ਼ ਵੱਲੋਂ ਨਿੱਜੀ ਦਿਲਚਸਪੀ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਡਾਕਟਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਉਹਨਾਂ ਕਿਹਾ ਕਿ ਸਾਰਿਆਂ ਵੱਲੋਂ ਮਿਲ ਕੇ ਇਸ ਸੈਂਟਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਮਿਸ਼ਨ ਵਜੋਂ ਕੰਮ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੈਂਟਰ ਵੱਲੋਂ ਹੁਣ ਤੱਕ 240 ਬੱਚਿਆਂ ਨੂੰ ਇਲਾਜ ਅਤੇ ਥੈਰੇਪੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇੱਥੇ ਹੁਣ ਤੱਕ 3,000 ਤੋਂ ਵੱਧ ਥੈਰੇਪੀ ਸੈਸ਼ਨ ਹੋ ਚੁੱਕੇ ਹਨ ਅਤੇ ਰੋਜ਼ਾਨਾ ਲਗਭਗ 25 ਤੋਂ 30 ਪਰਿਵਾਰ ਸੈਂਟਰ ਵਿੱਚ ਪਹੁੰਚ ਰਹੇ ਹਨ।

ਇਸ ਮੌਕੇ ਡਾਕਟਰ ਪਰਮਿੰਦਰ ਸਿੰਘ, ਐਸ.ਐਮ.ਓ., ਡਾਕਟਰ ਨਵਦੀਪ ਸੈਣੀ, ਪ੍ਰਿੰਸੀਪਲ ਮੈਡੀਕਲ ਕਾਲਜ, ਡਾਕਟਰ ਨਿਧੀ ਮਲਹੋਤਰਾ, ਹੈਡ ਸਾਈਕਿਆਟ੍ਰਿਸਟ ਅਤੇ ਆਟਿਜ਼ਮ ਸੈਂਟਰ ਇੰਚਾਰਜ, ਡਾਕਟਰ ਛਾਇਆ ਪ੍ਰਸ਼ਾਦ, ਸੀਨੀਅਰ ਪੀਡੀਆਟ੍ਰੀਸ਼ਨ, ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਰਣਦੀਪ ਸਿੰਘ ਅਤੇ ਹਰਮੇਸ਼ ਸਿੰਘ ਕੁੰਬੜਾ ਵੀ ਹਾਜ਼ਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending