Mohali
ਚੰਡੀਗੜ੍ਹ ਦੇ ਸੈਕਟਰ 52 ਦੇ ਪੈਟਰੋਲ ਪੰਪ ਤੇ ਮੁਹਾਲੀ ਪੁਲੀਸ ਦਾ ਫੇਜ਼ 10 ਦੇ ਫਿਰੌਤੀ ਮਾਮਲੇ ਦੇ ਮੁਲਜਮ ਨਾਲ ਹੋਇਆ ਮੁਕਾਬਲਾ?
ਮੁਕਾਬਲੇ ਵਿੱਚ ਜਖਮੀ ਵਿਅਕਤੀ ਪੀ ਜੀ ਆਈ ਵਿੱਚ ਦਾਖਿਲ
ਐਸ ਏ ਐਸ ਨਗਰ, 12 ਸਤੰਬਰ (ਸ.ਬ.) ਮੁਹਾਲੀ ਦੇ ਇੱਕ ਪ੍ਰਮੁੱਖ ਸ਼ਾਪਿੰਗ ਮਾਲ ਦੇ ਭਾਈਵਾਲ ਦੇ ਫੇਜ਼-10 ਸਥਿਤ ਘਰ ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਮੁਲਜਮ ਦਾ ਪਿੱਛਾ ਕਰਦਿਆਂ ਮੁਹਾਲੀ ਪੁਲੀਸ ਵੱਲੋਂ ਬੀਤੀ ਦੇਰ ਰਾਤ ਸੈਕਟਰ 52 ਦੇ ਪੈਟਰੋਲ ਪੰਪ ਤੇ ਮੁਲਜਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਮੁਲਜਮ ਵਲੋਂ ਕਥਿਤ ਤੌਰ ਤੇ ਪੁਲੀਸ ਮੁਲਾਜਮਾਂ ਉੱਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਦਿਆਂ ਗੱਡੀ ਭਜਾ ਲਈ ਗਈ ਅਤੇ ਬਾਅਦ ਵਿੱਚ ਗੋਲੀਆਂ ਲੱਗਣ ਨਾਲ ਜਖਮੀ ਇਹ ਵਿਅਕਤੀ ਪੀ ਜੀ ਆਈ ਵਿੱਚ ਦਾਖਿਲ ਹੋ ਗਿਆ ਜਿੱਥੇ ਚੰਡੀਗੜ੍ਹ ਪੁਲੀਸ ਉਸਦੀ ਨਿਗਰਾਨੀ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੀ ਆਈ ਏ ਸਟਾਫ ਦੀ ਟੀਮ ਵਲੋਂ ਇਸ ਸ਼ੱਕੀ ਵਿਅਕਤੀ ਦਾ ਸੈਕਟਰ 79 ਤੋਂ ਪਿੱਛਾ ਕੀਤਾ ਜਾ ਰਿਹਾ ਸੀ ਅਤੇ ਜਦੋਂ ਉਹ ਸੈਕਟਰ 52 ਵਿੱਚ ਚੰਡੀਗੜ੍ਹ ਵਿੱਚ ਦਾਖਲ ਹੋਇਆ ਤਾਂ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੌਰਾਨ ਉਸਤੇ ਗੋਲੀ ਚਲਾਈ ਗਈ।
ਪੁਲੀਸ ਸੂਤਰਾਂ ਅਨੁਸਾਰ ਪੈਟਰੋਲ ਪੰਪ ਤੇ ਪੁਲੀਸ ਮੁਲਾਜਮ ਵਲੋਂ ਉਸਨੂੰ ਆਪਣੀ ਆਈ ਡੀ ਵਿਖਾਉਂਦਿਆਂ ਗੱਡੀ ਤੋਂ ਬਾਹਰ ਆਉਣ ਲਈ ਕਿਹਾ ਗਿਆ ਪਰੰਤੂ ਉਸਨੇ ਆਪਣੀ ਗੱਡੀ ਭਜਾ ਲਈ ਅਤੇ ਪੁਲੀਸ ਮੁਲਾਜਮ ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਜਿਸਤੋਂ ਬਾਅਦ ਪੁਲੀਸ ਵਲੋਂ ਗੋਲੀ ਚਲਾ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸ਼ੱਕੀ ਨੂੰ ਦੋ ਗੋਲੀਆਂ ਲੱਗੀਆਂ, ਪਰ ਉਹ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਅਤੇ ਪੀ ਜੀ ਆਈ ਚੰਡੀਗੜ੍ਹ ਵਿੱਚ ਦਾਖਿਲ ਹੋ ਗਿਆ। ਉਸ ਵਿਅਕਤੀ ਵਲੋਂ ਫਰਾਰ ਹੋਣ ਦੌਰਾਨ ਸੈਕਟਰ 52 ਪੈਟਰੋਲ ਪੰਪ ਦੇ ਨੇੜੇ ਇੱਕ ਵਾਹਨ ਨੂੰ ਟੱਕਰ ਮਾਰ ਕੇ ਉਸਦਾ ਵੀ ਨੁਕਸਾਨ ਕੀਤਾ ਗਿਆ। ਇਸ ਸੰਬੰਧੀ ਚੰਡੀਗੜ੍ਹ ਪੁਲੀਸ ਵਲੋਂ ਵੀ ਇਸ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਹਸਪਤਾਲ ਤੋਂ ਛੁੱਟੀ ਮਿਲਣ ਤੇ ਉਸ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ।
ਸੂਤਰਾਂ ਨੇ ਦੱਸਿਆ ਕਿ ਸੋਮਵਾਰ ਨੂੰ ਫਿਰੌਤੀ ਦੀ ਮੰਗ ਨੂੰ ਲੈ ਕੇ ਇੱਕ ਫੇਜ਼ 10 ਘਰ ਵਿੱਚ ਇੱਕ ਘਰ ਤੇ ਛੇ ਗੋਲੀਆਂ ਚਲਾਈਆਂ ਗਈਆਂ ਸਨ। ਤਿੰਨ ਦਿਨ ਪਹਿਲਾਂ, ਕਾਰੋਬਾਰੀ ਦੇ ਸਾਂਝੇਦਾਰ ਨੂੰ ਵੀ ਗੋਲੀਆਂ ਚਲਾ ਕੇ ਡਰਾਇਆ ਧਮਕਾਇਆ ਗਿਆ ਸੀ। ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਸੀ ਸੀ ਟੀ ਵੀ ਫੁਟੇਜ ਦੌਰਾਨ ਇਸ ਗੱਡੀ ਦਾ ਨੰਬਰ ਮਿਲਿਆ ਸੀ ਅਤੇ ਗੱਡੀ ਦੀ ਪਹਿਚਾਨ ਹੋ ਗਈ ਸੀ। ਪਹਿਲਾਂ ਇਸ ਵਿਅਕਤੀ ਦੀ ਲੋਕੇਸ਼ਨ ਖਰੜ ਨੇੜੇ ਦੀ ਆ ਰਹੀ ਸੀ ਅਤੇ ਪੁਲੀਸ ਇਸਦਾ ਪਿੱਛਾ ਕਰ ਰਹੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮਨੀਸ਼ ਨਾਮ ਦੇ ਇਸ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਐਨ ਡੀ ਪੀ ਐਸ ਦਾ ਇੱਕ ਮਾਮਲਾ ਦਰਜ ਹੈ ਅਤੇ ਉਹ ਬੀਤੀ 18 ਤਰੀਕ ਨੂੰ ਹੀ ਰਿਹਾ ਹੋਇਆ ਸੀ।
ਮਨੀਸ਼ ਦੀ ਮਹਿਲਾ ਮਿੱਤਰ ਅਤੇ ਭੈਣ ਨੇ ਬਿਨਾ ਕਿਸੇ ਭੜਕਾਹਟ ਦੇ ਗੋਲੀ ਮਾਰਨ ਦਾ ਇਲਜਾਮ ਲਗਾਇਆ
ਦੂਜੇ ਪਾਸੇ ਹਸਪਤਾਲ ਵਿੱਚ ਦਾਖਿਲ ਹੋਏ ਮਨੀਸ਼ ਨਾਮ ਦੇ ਇਸ ਵਿਅਕਤੀ ਦੀ ਮਹਿਲਾ ਮਿੱਤਰ ਹਰਮਨਦੀਪ ਕੌਰ ਨੇ ਇਲਜਾਮ ਲਗਾਇਆ ਕਿ ਬੀਤੀ ਰਾਤ ਉਹ ਮਨੀਸ਼ ਨਾਲ ਸੀ ਅਤੇ ਉਹ ਗੱਡੀ ਵਿੱਚ ਤੇਲ ਭਰਵਾਉਣ ਗਏ ਸਨ ਜਦੋਂ ਅਚਾਨਕ ਉੱਥੇ ਗੱਡੀਆਂ ਵਿੱਚ ਆਏ ਵਿਅਕਤੀਆਂ ਵਲੋਂ ਮਨੀਸ਼ ਨੂੰ ਬਿਨਾ ਕਿਸੇ ਭੜਕਾਹਟ ਦੇ ਗੋਲੀਆਂ ਮਾਰ ਦਿੱਤੀਆਂ। ਉਸਨੇ ਦੱਸਿਆ ਕਿ ਮਨੀਸ਼ ਨੇ ਕਿਸੇ ਤਰ੍ਹਾਂ ਉੱਥੋਂ ਗੱਡੀ ਭਜਾਈ ਅਤੇ ਆਪਣੇ ਦੋਸਤਾਂ ਨੂੰ ਮਦਦ ਲਈ ਸੱਦਿਆਂ ਜਿਹਨਾਂ ਨੇ ਉਸਨੂੰ ਪੀ ਜੀ ਆਈ ਪਹੁੰਚਾ ਕੇ ਦਾਖਿਲ ਕਰਵਾਇਆ। ਇਸ ਮੌਕੇ ਮਨੀਸ਼ ਦੀ ਭੈਣ ਵੰਦਨਾ ਨੇ ਕਿਹਾ ਕਿ ਉਸਦਾ ਭਰਾ ਪੂਰੀ ਤਰ੍ਹਾਂ ਬੇਕਸੂਰ ਹੈ ਅਤੇ ਪੁਲੀਸ ਵਲੋਂ ਉਸਨੂੰ ਬਿਨਾ ਵਜ੍ਹਾ ਝੂਠੇ ਮੁਕਾਬਲੇ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
