Mohali
ਦੋਹਤੀ ਦੇ 9 ਮਹੀਨੇ ਪੂਰੇ ਹੋਣ ਦੀ ਖੁਸ਼ੀ ਮੌਕੇ ਬੂਟਾ ਲਗਾਇਆ
ਐਸ ਏ ਐਸ ਨਗਰ, 5 ਸਤੰਬਰ (ਆਰ ਪੀ ਵਾਲੀਆ) ਸਮਾਜਸੇਵੀ ਸੰਸਥਾ ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ ਦੇ ਪ੍ਰਧਾਨ ਜਸਬੀਰ ਸਿੰਘ ਅਤੇ ਉਹਨਾਂ ਦੇ ਪਰਿਵਾਰ ਵਲੋਂ ਆਪਣੀ ਦੋਹਤੀ ਮਾਏਸ਼ਾ ਸਿੰਘ ਦੇ 9 ਮਹੀਨੇ ਦੀ ਹੋ ਕੇ ਪਹਿਲੀ ਵਾਰ ਨਾਨਕੇ ਘਰ ਆਉਣ ਦੀ ਖੁਸ਼ੀ ਮੌਕੇ ਆਪਣੇ ਘਰ ਦੇ ਵਿਹੜੇ ਵਿੱਚ ਦੋਹਤੀ ਤੋਂ ਇੱਕ ਹਰਬਲ ਬੂਟਾ ਲਗਵਾਇਆ ਗਿਆ।
ਇਸ ਮੌਕੇ ਸz. ਜਸਬੀਰ ਸਿੰਘ ਨੇ ਕਿਹਾ ਕਿ ਪਹਿਲਾ ਵੀ ਘਰ ਦੇ ਹਰ ਮੈਂਬਰ ਦੇ ਜਨਮ ਦਿਨ ਮੌਕੇ ਬੂਟੇ ਲਗਾਏ ਜਾਂਦੇ ਹਨ ਅਤੇ ਸਾਰਿਆਂ ਨੂੰ ਹਰ ਖੁਸ਼ੀ ਮੌਕੇ ਇੱਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ। ਇਸ ਮੌਕੇ ਬੱਚੀ ਦੀ ਮਾਤਾ ਦਵਿੰਦਰ ਕੌਰ ਤੇ ਨਾਨੀ ਗੁਰਮੀਤ ਕੌਰ ਵੀ ਹਾਜਿਰ ਸਨ।
Mohali
ਸੰਤ ਈਸ਼ਰ ਸਿੰਘ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਅਤੇ ਸੈਕਟਰ 70 ਮੁਹਾਲੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਫੇਜ਼ 7 ਸਕੂਲ ਕੈਂਪਸ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸੰਬੰਧੀ ਵਿਸ਼ੇਸ਼ ਤੌਰ ਤੇ ਸਜਾਏ ਗਏ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ, ਜਿਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।
ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਸ਼ਬਦ, ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ।
ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਸਕੂਲ ਦੇ ਪ੍ਰਬੰਧਕ ਅਮਰਜੀਤ ਸਿੰਘ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੇ ਸਿਧਾਂਤਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।
Mohali
ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਲਾਇਬਰੇਰੀ ਦਾ ਦੌਰਾ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਅੱਜ ਸਥਾਨਕ ਫੇਜ਼ 3 ਬੀ 1 ਦੇ ਰੋਜ ਗਾਰਡਨ ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਮੈਮੋਰੀਅਲ ਲਾਇਬਰੇਰੀ ਰੋਜ਼ਗਾਰ ਦਾ ਦੌਰਾ ਕੀਤਾ ਗਿਆ।
ਲਾਈਬਰੇਰੀ ਦੇ ਪ੍ਰਸ਼ਾਸ਼ਕ ਸ੍ਰੀ ਪ੍ਰਿੰਸੀਪਲ ਸਵਰਨ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਉਹਨਾਂ ਲਾਈਬਰੇਰੀ ਦਾ ਰਿਕਾਰਡ ਚੈੱਕ ਕਰਨ ਤੋਂ ਬਾਅਦ ਲਾਇਬਰੇਰੀ ਨੂੰ ਦੋ ਤਿੰਨ ਹੋਰ ਰੈਕ ਲੈ ਕੇ ਦੇਣ ਦਾ ਵਾਇਦਾ ਕੀਤਾ ਅਤੇ ਭਵਿੱਖ ਵਿੱਚ ਵੀ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉੱਥੇ ਮੌਜੂਦ ਸz. ਸੁਰਿੰਦਰ ਸਿੰਘ ਬੇਦੀ ਵਲੋਂ ਸ੍ਰੀ ਬੈਨਿਥ ਨੂੰ ਲਾਈਬਰੇਰੀ ਬਾਰੇ ਪੂਰਾ ਵੇਰਵਾ ਦਿੱਤਾ ਗਿਆ। ਇਸ ਮੌਕੇ ਲਾਇਬਰੇਰੀਅਨ ਸ਼੍ਰੀਮਤੀ ਸੀਮਾ ਰਾਵਤ ਅਤੇ ਨੀਤੂ ਅਤੇ ਲਾਇਬਰੇਰੀ ਵਿੱਚ ਪੜ੍ਹਣ ਆਏ ਵਿਦਿਆਰਥੀ ਵੀ ਹਾਜ਼ਰ ਸਨ।
Mohali
ਸਿਵਲ ਹਸਪਤਾਲ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਲਿਓ ਕਲੱਬ ਮੁਹਾਲੀ ਸਮਾਈਲਿੰਗ, ਡਿਸਟ੍ਰਿਕਟ 321-ਐਫ ਵਲੋਂ ਸਿਵਲ ਹਸਪਤਾਲ, ਫੇਜ਼ 6, ਮੁਹਾਲੀ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ।
ਕਲੱਬ ਦੇ ਪ੍ਰਧਾਨ ਜਾਫਿਰ ਨੇ ਦੱਸਿਆ ਕਿ ਇੰਟਰਨੈਸ਼ਨਲ ਐਸੋਸੀਏਸ਼ਨ ਦੇ ਟੀਚਿਆਂ ਅਨੁਸਾਰ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਮਰੀਜਾਂ ਦੇ ਨਾਲ ਆਏ ਲੋਕਾਂ ਨੂੰ ਚਾਹ ਦੇ ਨਾਲ-ਨਾਲ ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ। ਇਸ ਮੌਕੇ ਕਲੱਬ ਦੇ ਸਕੱਤਰ ਆਯੂਸ਼ ਭਸੀਨ, ਖਜਾਂਚੀ ਹਰਦੀਪ ਅਤੇ ਹੋਰ ਮੈਂਬਰ ਸਤਨਾਮ ਸਿੰਘ ਚਾਹਲ, ਪਿੰਕੇਸ਼ ਅਤੇ ਰਾਹੁਲ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ