Connect with us

Mohali

ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ ਪੰਜਾਬ : ਭਗਵੰਤ ਸਿੰਘ ਮਾਨ

Published

on

27 ਅਕਤੂਬਰ ਤੋਂ 5 ਨਵੰਬਰ ਤਕ ਚਲੇਗੀ ਚੈਂਪੀਅਨਸ਼ਿਪ ਲੀਗ, ਭਾਰਤ ਅਤੇ ਪਾਕਿਸਤਾਨ ਵਿਚਕਾਰ ਇਤਿਹਾਸਕ ਮੁਕਾਬਲਾ 1 ਨਵੰਬਰ ਨੂੰ

ਐਸ ਏ ਐਸ ਨਗਰ, 14 ਸਤੰਬਰ (ਸ.ਬ.) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚਣ ਜਾ ਰਿਹਾ ਹੈ। ਏਸ਼ੀਅਨ ਹਾਕੀ ਫੈਡਰੇਸ਼ਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਟੂਰਨਾਮੈਂਟ ਦਾ ਲੋਗੋ ਜਾਰੀ ਕਰਨ ਮੌਕੇ ਸz. ਮਾਨ ਨੇ ਕਿਹਾ ਕਿ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਏ ਜਾਣ ਵਾਲੀ ਇਸ ਚੈਂਪੀਅਨਸ਼ਿਪ ਤੇ ਦੇ ਲੀਗ ਮੈਚ ਜਲੰਧਰ ਵਿੱਚ ਅਤੇ ਸੈਮੀ-ਫਾਈਨਲ ਤੇ ਫਾਈਨਲ ਮੁਕਾਬਲੇ ਮੁਹਾਲੀ ਵਿੱਚ ਖੇਡੇ ਜਾਣਗੇ।

ਉਹਨਾਂ ਕਿਹਾ ਕਿ ਇਸ ਦੌਰਾਨ ਸਭ ਤੋਂ ਵੱਧ ਉਡੀਕਿਆ ਜਾਣ ਵਾਲਾ ਭਾਰਤ-ਪਾਕਿਸਤਾਨ ਮੁਕਾਬਲਾ ਪਹਿਲੀ ਨਵੰਬਰ (ਪੰਜਾਬ ਦਿਵਸ) ਨੂੰ ਸ਼ਾਮ 7 ਵਜੇ ਜਲੰਧਰ ਵਿਖੇ ਖੇਡਿਆ ਜਾਵੇਗਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਚੈਂਪੀਅਨਸ਼ਿਪ ਕਰਵਾਉਣ ਲਈ 25.40 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਸਮੁੱਚਾ ਸਰਕਾਰੀ ਤੰਤਰ ਇਸ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਅਤੇ ਹਾਕੀ ਪ੍ਰੇਮੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸਾਰੇ ਮੈਚਾਂ ਲਈ ਐਂਟਰੀ ਬਿਲਕੁਲ ਮੁਫ਼ਤ ਰੱਖੀ ਗਈ ਹੈ।

ਉਹਨਾਂ ਕਿਹਾ ਕਿ ਇਹ ਚੈਂਪੀਅਨਜ਼ ਸਿਰਫ਼ ਇੱਕ ਹਾਕੀ ਟੂਰਨਾਮੈਂਟ ਨਹੀਂ ਹੈ। ਇਹ ਉਸ ਧਰਤੀ ਤੇ ਇਸ ਖੇਡ ਦੀ ਵਾਪਸੀ ਹੈ, ਜਿਸ ਨੇ ਭਾਰਤੀ ਹਾਕੀ ਦੇ ਕਈ ਨਾਇਕਾਂ ਨੂੰ ਜਨਮ ਦਿੱਤਾ ਹੈ। ਪੰਜਾਬ ਪਹਿਲੀ ਵਾਰ ਆਪਣੀ ਧਰਤੀ ਤੇ ਇੰਨੇ ਵੱਡੇ ਪੱਧਰ ਦੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੇ 50 ਤੋਂ ਵੱਧ ਓਲੰਪਿਕ ਤਗਮਾ ਜੇਤੂ ਅਤੇ 10 ਕੌਮੀ ਕਪਤਾਨ ਪੈਦਾ ਕੀਤੇ ਹਨ, ਜਿਨ੍ਹਾਂ ਵਿੱਚ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਊਧਮ ਸਿੰਘ ਅਤੇ ਅਜੀਤ ਪਾਲ ਸਿੰਘ ਵਰਗੇ ਮਹਾਨ ਖਿਡਾਰੀ ਸ਼ਾਮਲ ਹਨ, ਜਿਨ੍ਹਾਂ ਨੇ ਕਈ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਰੰਪਰਾ ਅੱਜ ਵੀ ਜਾਰੀ ਹੈ। ਪੈਰਿਸ 2024 ਓਲੰਪਿਕ ਦੌਰਾਨ ਪੰਜਾਬ ਦੇ 10 ਖਿਡਾਰੀਆਂ ਨੇ ਭਾਰਤ ਦੀ ਨੁਮਾਇੰਦਗੀ ਕੀਤੀ ਅਤੇ ਹਰਮਨਪ੍ਰੀਤ ਸਿੰਘ ਨੇ ਕੌਮੀ ਟੀਮ ਦੀ ਅਗਵਾਈ ਕੀਤੀ।

ਉਹਨਾਂ ਕਿਹਾ ਕਿ ਜਲੰਧਰ ਵਿੱਚ ਉਦਘਾਟਨੀ ਸਮਾਰੋਹ ਅਤੇ ਲੀਗ ਪੜਾਅ ਦੇ ਮੁਕਾਬਲੇ ਕਰਵਾਏ ਜਾਣਗੇ, ਜਦਕਿ ਮੁਹਾਲੀ ਵਿੱਚ ਫੈਸਲਾਕੁੰਨ ਸੈਮੀ-ਫਾਈਨਲ ਅਤੇ ਫਾਈਨਲ ਮੈਚ ਖੇਡੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੀ ਸ਼ਮੂਲੀਅਤ ਨਾਲ ਇਹ ਚੈਂਪੀਅਨਸ਼ਿਪ ਹੋਰ ਵੀ ਅਹਿਮ ਬਣ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ, ਪਾਕਿਸਤਾਨ, ਜਾਪਾਨ, ਦੱਖਣੀ ਕੋਰੀਆ, ਮਲੇਸ਼ੀਆ ਅਤੇ ਚੀਨ ਮੁਕਾਬਲਾ ਕਰਨਗੇ, ਜਦਕਿ ਓਮਾਨ ਅਤੇ ਬੰਗਲਾਦੇਸ਼ ਰਿਜ਼ਰਵ ਟੀਮਾਂ ਵਜੋਂ ਸ਼ਾਮਲ ਹੋਣਗੇ। ਚੈਂਪੀਅਨਸ਼ਿਪ ਦੀ ਸਮਾਪਤੀ 5 ਨਵੰਬਰ ਨੂੰ ਮੁਹਾਲੀ ਵਿਖੇ ਫਾਈਨਲ ਮੈਚ ਅਤੇ ਸ਼ਾਨਦਾਰ ਸਮਾਪਤੀ ਸਮਾਰੋਹ ਨਾਲ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਲਈ 1,743 ਕਰੋੜ ਰੁਪਏ ਦਾ ਇਤਿਹਾਸਕ ਖੇਡ ਬਜਟ ਰੱਖਿਆ ਹੈ ਅਤੇ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 750 ਦਾ ਉਦਘਾਟਨ ਹੋ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ 6,000 ਆਧੁਨਿਕ ਜਿੰਮ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 500 ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕੇ ਹਨ।

ਇਸ ਮੌਕੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ, ਡਾਇਰੈਕਟਰ ਜਨਰਲ ਕਮਾਂਡਰ ਆਰ.ਕੇ. ਸ਼੍ਰੀਵਾਸਤਵ, ਕਾਰਜਕਾਰੀ ਬੋਰਡ ਮੈਂਬਰ ਆਰ.ਪੀ. ਸਿੰਘ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਹਾਜ਼ਰ ਸਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending