Connect with us

Mohali

ਆਈ ਟੀ ਸਿਟੀ ਦੇ ਪਲਾਟਾਂ ਦੀ ਕੀਮਤ ਵਿੱਚ ਵਾਧੇ ਸੰਬੰਧੀ ਕੀਤੀ ਗਈ ਜਨਤਕ ਸੁਣਵਾਈ ਦੌਰਾਨ ਵਸਨੀਕਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਪਾਇਆ ਗਮਾਡਾ : ਨਸੀਬ ਸਿੰਘ ਸੰਧੂ

Published

on

ਗਮਾਡਾ ਵਲੋਂ ਹੁਣ 29 ਸਤੰਬਰ ਨੂੰ ਮੁੜ ਕੀਤੀ ਜਾਵੇਗੀ ਜਨਤਕ ਸੁਣਵਾਈ

ਐਸ ਏ ਐਸ ਨਗਰ, 15 ਸਤੰਬਰ (ਸ.ਬ.) ਆਈ ਟੀ ਸਿਟੀ ਸਕੀਮ ਦੇ ਪਲਾਟਾਂ ਦੀ ਕੀਮਤ ਵਿੱਚ ਵਾਧਾ ਕਰਕੇ ਪਲਾਟ ਮਾਲਕਾਂ ਨੂੰ ਭੇਜੇ ਗਏ ਨੋਟਿਸਾਂ ਦੇ ਖਿਲਾਫ ਆਈ ਟੀ ਸਿਟੀ ਦੇ ਇੱਕ ਪਲਾਟ ਮਾਲਕ ਪਰਮਜੀਤ ਸਿੰਘ ਵਲੋਂ ਪਾਏ ਗਏ ਕੇਸ ਤੇ ਸੁਣਵਾਈ ਕਰਦਿਆਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਗਮਾਡਾ ਦੇ ਇਨਹਾਂਸਮੈਂਟ ਦੇ ਨੋਟਿਸਾਂ ਨੂੰ ਰੱਦ ਕਰਨ ਸੰਬੰਧੀ ਬੀਤੀ 29 ਅਗਸਤ ਨੂੰ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਗਮਾਡਾ ਵਲੋਂ ਇਨਹਾਂਸਮੈਂਟ ਦੀ ਕਾਰਵਾਈ ਨੂੰ ਨਵੇਂ ਸਿਰੇ ਤੋਂ ਆਰੰਭ ਕਰਦਿਆਂ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਜਨਤਕ ਸੁਣਵਾਈ ਲਈ ਅੱਜ ਸੱਦੀ ਗਈ ਮੀਟਿੰਗ ਦੌਰਾਨ ਗਮਾਡਾ ਅਧਿਕਾਰੀ ਵਸਨੀਕਾਂ ਵਲੋਂ ਕੀਤੇ ਸਵਾਲਾਂ ਦਾ ਤਸੱਲੀਬਖਸ਼ ਜਵਾਬ ਨਹੀਂ ਦੇ ਪਾਏ ਅਤੇ ਅਖੀਰਕਾਰ ਗਮਾਡਾ ਅਧਿਕਾਰੀਆਂ ਵਲੋਂ ਇਸ ਜਨਤਕ ਸੁਣਵਾਈ ਨੂੰ 29 ਸਤੰਬਰ ਤਕ ਮੁਲਤਵੀ ਕਰ ਦਿੱਤਾ ਗਿਆ ਹੈ।

ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਮਾਣਯੋਗ ਅਦਾਲਤ ਵਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਜੇਕਰ ਗਮਾਡਾ ਚਾਹੇ ਤਾਂ ਇਸ ਮਾਮਲੇ ਵਿੱਚ ਨਵੇਂ ਸਿਰੇ ਤੋਂ ਪਲਾਟਾਂ ਦੀ ਵਧੀ ਹੋਈ ਕੀਮਤ ਦੀ ਮੰਗ ਕਰਨ ਦੀ ਕਾਰਵਾਈ ਆਰੰਭ ਸਕਦਾ ਹੈ ਪਰੰਤੂ ਗਮਾਡਾ ਦੀ ਇਹ ਕਾਰਵਾਈ ਕੁਦਰਤੀ ਨਿਆਂ ਦੇ ਤਹਿਤ ਹੀ ਹੋਣੀ ਚਾਹੀਦੀ ਹੈ ਜਿਸਤੋਂ ਬਾਅਦ ਗਮਾਡਾ ਵਲੋਂ ਬੀਤੇ ਦਿਨੀਂ ਵੱਖ ਵੱਖ ਅਖਬਾਰਾਂ ਵਿੱਚ ਇਸ਼ਤਿਹਾਰ ਜਾਰੀ ਕਰਕੇ ਪਲਾਟ ਮਾਲਕਾਂ ਨੂੰ ਇਸ ਕਾਰਵਾਈ ਦੀ ਜਾਣਕਾਰੀ ਦੇਣ ਲਈ 15 ਸਤੰਬਰ ਨੂੰ ਇਹ ਮੀਟਿੰਗ ਸੱਦੀ ਗਈ ਸੀ।

ਆਈ ਟੀ ਸਿਟੀ ਦੇ ਮਿਉਂਸਪਲ ਕੌਂਸਲਰ ਸz. ਨਸੀਬ ਸਿੰਘ ਸੰਧੂ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਵਲੋਂ ਸੱਦੀ ਗਈ ਇਸ ਮੀਟਿੰਗ ਦੌਰਾਨ ਗਮਾਡਾ ਦੇ ਉੱਚ ਅਧਿਕਾਰੀਆਂ ਅਤੇ ਆਈ ਟੀ ਸਿਟੀ ਦੇ ਵੱਖ ਵੱਖ ਖੇਤਰਾਂ ਦੇ ਪਲਾਟ ਮਾਲਕਾਂ ਵਲੋਂ ਭਾਗ ਲਿਆ ਗਿਆ। ਮੀਟਿੰਗ ਵਿੱਚ ਗਮਾਡਾ ਦੇ ਖਿਲਾਫ ਕੇਸ ਕਰਨ ਵਾਲੇ ਸz. ਪਰਮਜੀਤ ਸਿੰਘ ਸਮੇਤ ਆਈ ਟੀ ਸਿਟੀ ਦੀਆਂ ਵੱਖ ਵੱਖ ਨਾਗਰਿਕ ਭਲਾਈ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ।

ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਵਸਨੀਕਾਂ ਵਲੋਂ ਗਮਾਡਾ ਅਧਿਕਾਰੀਆਂ ਨੂੰ ਸਵਾਲ ਕੀਤਾ ਗਿਆ ਕਿ ਪਹਿਲਾਂ ਇਹ ਦੱਸਿਆ ਜਾਵੇ ਕਿ ਇਨਹਾਂਸਮੈਂਟ ਲਾਗੂ ਕਰਨ ਦੀ ਕਾਰਵਾਈ ਕਿਸ ਆਧਾਰ ਤੇ ਕੀਤੀ ਜਾ ਰਹੀ ਹੈ ਅਤੇ ਵਸਨੀਕਾਂ ਨੂੰ ਦੱਸਿਆ ਜਾਵੇ ਕਿ ਗਮਾਡਾ ਵਲੋਂ 2011 ਵਿੱਚ ਜਦੋਂ ਇਹ ਜਮੀਨ ਅਕਵਾਇਅਰ ਕੀਤੀ ਗਈ ਸੀ ਤਾਂ ਜਮੀਨ ਦੀ ਕੀਮਤ ਦੇ ਇਲਾਵਾ ਵਿਕਾਸ ਦੇ ਖਰਚੇ ਅਤੇ ਗਮਾਡਾ ਦਾ ਮੁਨਾਫਾ ਮਿਲਾ ਕੇ ਕੁਲ ਕਿੰਨੀ ਰਕਮ (ਪ੍ਰਤੀ ਵਰਗ ਗਜ ਬਣਤੀ ਹੈ) ਅਤੇ ਗਮਾਡਾ ਨੇ ਪਹਿਲਾਂ ਪਲਾਟ ਵੇਚ ਕੇ ਕਿੰਨਾ ਮੁਨਾਫਾ ਕਮਾਇਆ ਹੈ।

ਇਸ ਮੌਕੇ ਵਸਨੀਕਾਂ ਵਲੋਂ ਸਵਾਲ ਕੀਤਾ ਗਿਆ ਕਿ 2011 ਵਿੱਚ ਜਦੋਂ ਜਮੀਨ ਅਕਵਾਇਅਰ ਹੋਈ ਸੀ ਤਾਂ ਕਿਸਾਨਾਂ ਨੇ ਗਮਾਡਾ ਵਲੋਂ ਦਿੱਤੇ ਮੁਆਵਜੇ ਦੇ ਖਿਲਾਫ ਉਦੋਂ ਹੀ ਕੇਸ ਕਰ ਦਿੱਤਾ ਸੀ ਜਿਸਦਾ ਫੈਸਲਾ ਵੀ 2015 ਵਿੱਚ ਹੋ ਗਿਆ ਸੀ, ਜਦੋਂਕਿ ਗਮਾਡਾ ਵਲੋਂ ਆਈ ਟੀ ਸਿਟੀ ਦੇ ਪਲਾਟਾਂ ਦੀ ਅਲਾਟਮੈਂਟ 2019 ਅਤੇ 2020 ਵਿੱਚ ਕੀਤੀ ਗਈ ਹੈ ਫਿਰ ਗਮਾਡਾ ਵਲੋਂ ਪਲਾਟਾਂ ਦੀ ਅਲਾਟਮੈਂਟ ਕਰਨ ਵੇਲੇ ਹੀ ਇਹ ਇਨਹਾਂਸਮੈਂਟ ਕਿਉਂ ਨਹੀਂ ਕੀਤੀ ਗਈ ਅਤੇ ਹੁਣ ਗਮਾਡਾ 2015 ਤੋਂ ਲੈ ਕੇ 2020 ਤਕ ਦੇ ਪੈਸੇ ਤੇ ਵਿਆਜ ਦੀ ਰਕਮ ਕਿਸ ਹੱਕ ਨਾਲ ਮੰਗ ਰਿਹਾ ਹੈ।

ਸz. ਨਸੀਬ ਸਿੰਘ ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ ਵਸਨੀਕਾਂ ਵਲੋਂ ਪੁੱਛੇ ਗਏ ਇਹਨਾਂ ਸਵਾਲਾਂ ਦਾ ਗਮਾਡਾ ਦੇ ਅਧਿਕਾਰੀਆਂ ਕੋਲ ਕੋਈ ਜਵਾਬ ਨਹੀਂ ਸੀ ਅਤੇ ਉਹ ਗੋਲ ਮੋਲ ਗੱਲਾਂ ਕਰਕੇ ਮੀਟਿੰਗ ਖਤਮ ਕਰਨ ਦੀ ਕੋਸ਼ਿਸ਼ ਵਿੱਚ ਸਨ ਪਰੰਤੂ ਵਸਨੀਕਾਂ ਵਲੋਂ ਜੋਰ ਦੇਣ ਤੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਵਲੋਂ ਵਸਨੀਕਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਹੋਰ ਸਮੈਂ ਦੀ ਮੰਗ ਕੀਤੀ ਗਈ ਅਤੇ ਕਿਹਾ ਗਿਆ ਕਿ ਇਸ ਸੰਬੰਧੀ 29 ਸਤੰਬਰ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।

ਸz. ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਇਹ ਸਵਾਲ ਵੀ ਕੀਤਾ ਗਿਆ ਕਿ ਜਦੋਂ ਮਾਹਣਯੋਗ ਹਾਈਕੋਰਟ ਵਲੋਂ ਗਮਾਡਾ ਦਾ ਇਨਹਾਂਸਮੈਂਟ ਦਾ ਨੋਟਿਸ ਰੱਦ ਕੀਤਾ ਜਾ ਚੁੱਕਿਆ ਹੈ ਫਿਰ ਗਮਾਡਾ ਵਲੋਂ ਪਲਾਟ ਮਾਲਕਾਂ ਨੂੰ ਐਨ ਓ ਸੀ, ਐਨ ਡੀ ਸੀ ਅਤੇ ਕੰਪਲੀਸ਼ਨ ਦੇ ਸਰਟੀਫਿਕੇਟ ਜਾਰੀ ਕਿਉਂ ਨਹੀਂ ਕੀਤੇ ਜਾ ਰਹੇ ਅਤੇ ਇਨਹਾਂਸਮੈਂਟ ਦੀ ਰਕਮ ਜਮ੍ਹਾਂ ਕਰਵਾਉਣ ਲਈ ਦਬਾਅ ਕਿਉਂ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਇਹ ਵੀ ਕਿਹਾ ਗਿਆ ਕਿ ਜਿਹਨਾਂ ਵਿਅਕਤੀਆਂ ਵਲੋਂ ਮਕਾਨ ਦੀ ਕੰਪਲੀਸ਼ਨ ਸੰਬੰਧੀ ਅਰਜੀ ਦਾਖਿਲ ਕਰਨ ਦੇ ਬਾਵਜੂਦ ਗਮਾਡਾ ਵਲੋਂ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ , ਉਹਨਾਂ ਤੇ ਬਾਅਦ ਵਿੱਚ ਗਮਾਡਾ ਵਲੋਂ ਨਾਨ ਕੰਸਟ੍ਰਕਸ਼ਨ ਫੀਸ ਵੀ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਪਲਾਟ ਮਾਲਕ ਤੇ ਦੋਹਰੀ ਮਾਰ ਪੈਂਦੀ ਹੈ। ਇਸ ਮੌਕੇ ਇਹ ਫੈਸਲਾ ਕੀਤਾ ਗਿਆ ਕਿ ਗਮਾਡਾ ਵਲੋਂ ਇਹ ਸਾਰੇ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਅਤੇ ਕੰਪਲੀਸ਼ਨ ਵਾਸਤੇ ਪਲਾਟ ਮਾਲਕ ਵਲੋਂ ਜਦੋਂ ਤੋਂ ਅਰਜੀ ਦਾਖਿਲ ਕੀਤੀ ਗਈ ਹੋਵਗੀ, ਉਸ ਸਮੇਂ ਤੋਂ ਹੀ ਉਸਨੂੰ ਮੁਕੰਮਲ ਮੰਨਿਆ ਜਾਵੇਗਾ।

ਸz. ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ ਇਹ ਸਾਬਿਤ ਹੋ ਗਿਆ ਹੈ ਕਿ ਗਮਾਡਾ ਕੋਲ ਪਲਾਟ ਮਾਲਕਾਂ ਤੋਂ ਵਧੀ ਹੋਈ ਕੀਮਤ ਵਸੂਲਣ ਦਾ ਕੋਈ ਜਾਇਜ ਕਾਰਨ ਨਹੀਂ ਹੈ ਅਤੇ ਗਮਾਡਾ ਆਪਣੀਆਂ ਗਲਤੀਆਂ ਦੀ ਸਜਾ ਵਸਨੀਕਾਂ ਸਿਰ ਥੋਪ ਰਿਹਾ ਹੈ। ਉਹਨਾਂ ਕਿਹਾ ਕਿ ਆਈ ਟੀ ਸਿਟੀ ਦੇ ਵਸਨੀਕ ਗਮਾਡਾ ਦੇ ਖਿਲਾਫ ਆਰ ਪਾਰ ਦੀ ਲੜਾਈ ਲਈ ਤਿਆਰ ਹਨ ਅਤੇ ਗਮਾਡਾ ਵਲੋਂ ਲੋਕਾਂ ਦੀ ਲੁੱਟ ਦੀ ਕਾਰਵਾਈ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending