Chandigarh
ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲੀਸ ਨੇ ਵਾਟਰ ਕੈਨਨ ਦੀ ਵਰਤੋਂ ਕਰਕੇ ਮਾਰੀਆਂ ਪਾਣੀ ਦੀਆਂ ਵਾਛੜਾਂ
ਕਾਂਗਰਸ ਦੇ ਕਈ ਨੇਤਾ ਹੋਏ ਜ਼ਖ਼ਮੀ, ਆਸ਼ੂ ਦੀ ਮੰਚ ਤੇ ਵਿਗੜੀ ਤਬੀਅਤ
ਚੰਡੀਗੜ੍ਹ, 15 ਸਤੰਬਰ (ਸ.ਬ.) ਪੰਜਾਬ ਕਾਂਗਰਸ ਵੱਲੋਂ ਅੱਜ ਸੈਕਟਰ-15 ਸਥਿਤ ਕਾਂਗਰਸ ਭਵਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਜੰਮ ਕੇ ਹੰਗਾਮਾ ਹੋਇਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਵਲੋਂ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਆਰੰਭ ਕਰਨ ਤੇ ਚੰਡੀਗੜ੍ਹ ਪੁਲੀਸ ਵਲੋਂ ਉਹਨਾਂ ਨੂੰ ਰੋਕ ਦਿੱਤਾ ਗਿਆ ਅਤੇ ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਟਕਰਾਅ ਵਾਲੇ ਹਾਲਾਤ ਬਣ ਗਏ।
ਇਸ ਮੌਕੇ ਪੁਲੀਸ ਦੀ ਬੈਰੀਕੇਡਿੰਗ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰਨ ਵਾਲੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਤੇ ਪੁਲੀਸ ਵਲੋਂ ਵਾਟਰ ਕੈਨਨ (ਪਾਣੀ ਦੀਆਂ ਬੁਛਾੜਾਂ) ਦੀ ਵਰਤੋਂ ਕੀਤੀ ਗਈ। ਇਸ ਦੌਰਾਨ ਕਈ ਕਾਂਗਰਸੀ ਨੇਤਾ ਜ਼ਖ਼ਮੀ ਹੋ ਗਏ, ਜਦਕਿ ਕੁਝ ਆਗੂਆਂ ਦੀ ਤਬੀਅਤ ਵੀ ਵਿਗੜ ਗਈ। ਪ੍ਰਦਰਸ਼ਨ ਦੌਰਾਨ ਵਾਟਰ ਕੈਨਨ ਦੀ ਬੁਛਾੜਾਂ ਤੋਂ ਬਾਅਦ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਹੇਠਾਂ ਡਿੱਗ ਪਏ। ਉਨ੍ਹਾਂ ਨੂੰ ਸੱਟਾਂ ਲੱਗੀਆਂ ਅਤੇ ਤਬੀਅਤ ਵਿਗੜਨ ਤੇ ਮੌਕੇ ਤੇ ਹੀ ਮੁਢਲੀ ਮੈਡੀਕਲ ਸਹਾਇਤਾ (ਫ਼ਸਟ ਏਡ) ਦਿੱਤੀ ਗਈ।
ਇਸ ਦੌਰਾਨ ਮੰਚ ਤੇ ਮੌਜੂਦ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵੀ ਅਚਾਨਕ ਤਬੀਅਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਲਿਜਾਇਆ ਗਿਆ। ਪ੍ਰਦਰਸ਼ਨ ਦੌਰਾਨ ਰਾਹੁਲ ਭੱਠਲ ਦੀ ਅੱਖ ਤੇ ਵੀ ਸੱਟ ਲੱਗੀ ਅਤੇ ਕੁੱਝ ਹੋਰ ਨੇਤਾ ਵੀ ਜ਼ਖ਼ਮੀ ਹੋਏ। ਪੁਲੀਸ ਕਾਰਵਾਈ ਦੌਰਾਨ ਕਈ ਕਾਂਗਰਸੀ ਵਰਕਰਾਂ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਹਾਲਾਂਕਿ ਇਸ ਦੌਰਾਨ ਇਹ ਗੱਲ ਵੀ ਨਜਰ ਆਈ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਮੌਜੂਦਗੀ ਵਿੱਚ ਸੂਬਾ ਕਾਂਗਰਸ ਦੇ ਲਗਪਗ ਸਾਰੇ ਵੱਡੇ ਨੇਤਾ ਇੱਕੋ ਮੰਚ ਤੇ ਨਜ਼ਰ ਆਏ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਘਾਨਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਸੀਨੀਅਰ ਨੇਤਾ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।
ਇਸ ਮੌਕੇ ਕਾਂਗਰਸੀ ਨੇਤਾਵਾਂ ਨੇ ਸੰਗਰੂਰ ਵਿੱਚ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਰਖ਼ਾਸਤ ਕਰਨ, ਉਨ੍ਹਾਂ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ। ਪਾਇਲਟ ਦੀ ਮੌਜੂਦਗੀ ਵਿੱਚ ਹੋਏ ਇਸ ਪ੍ਰਦਰਸ਼ਨ ਨੂੰ ਕਾਂਗਰਸ ਦੇ ਸ਼ਕਤੀ ਪ੍ਰਦਰਸ਼ਨ ਦੇ ਨਾਲ-ਨਾਲ ਸੰਗਠਨ ਦੀ ਇਕਜੁੱਟਤਾ ਦੇ ਸੁਨੇਹੇ ਵਜੋਂ ਵੀ ਦੇਖਿਆ ਜਾ ਰਿਹਾ ਹੈ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
