Connect with us

Chandigarh

ਡਾ. ਲਾਭ ਸਿੰਘ ਖੀਵਾ ਦੀ ਪੁਸਤਕ ‘ਮਲਵਈ ਗਾਉਣ, ਅਧਿਐਨ ਅਤੇ ਸੰਪਾਦਨ’ ਰਿਲੀਜ਼

Published

on

ਚੰਡੀਗੜ੍ਹ, 16 ਸਤੰਬਰ (ਸ.ਬ.) ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਉੱਘੇ ਲੇਖਕ, ਆਲੋਚਕ ਤੇ ਚਿੰਤਕ ਡਾ. ਲਾਭ ਸਿੰਘ ਖੀਵਾ ਦੀ ਪੁਸਤਕ ‘ਮਲਵਈ ਗਾਉਣ: ਅਧਿਐਨ ਅਤੇ ਸੰਪਾਦਨ’ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ਼ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਲੋਕ- ਅਰਪਣ ਕੀਤੀ ਗਈ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕੀਤੀ ਜਦੋਂਕਿ ਪ੍ਰਸਿੱਧ ਸਾਹਿਤਕਾਰ ਜੰਗ ਬਹਾਦਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਡਾ. ਜਲੌਰ ਸਿੰਘ ਖੀਵਾ ਤੇ ਡਾ. ਦਵਿੰਦਰ ਸਿੰਘ ਬੋਹਾ ਨੇ ਬਤੌਰ ਬੁਲਾਰੇ ਸ਼ਿਰਕਤ ਕੀਤੀ।

ਗੁਰਨਾਮ ਕੰਵਰ ਨੇ ਸੁਆਗਤੀ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਉਪਰਾਲੇ ਪੰਜਾਬੀ ਲੇਖਕ ਸਭਾ ਦੇ ਵਿਲੱਖਣ ਕਾਰਜਾਂ ਲਈ ਹੋਰ ਪ੍ਰੇਰਣਾ ਸਰੋਤ ਬਣਦੇ ਹਨ। ਮੰਚ ਸੰਚਾਲਨ ਕਰਦਿਆਂ ਸਭਾ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਆਖਿਆ ਕਿ ਮਲਵਈ ਗਾਉਣ ਪ੍ਰੰਪਰਾ ਇੱਕ ਅਮੀਰ ਵਿਰਾਸਤ ਦੀ ਤਰਜਮਾਨੀ ਕਰਦੀ ਹੈ। ਅਮਰਜੀਤ ਕੌਰ ਅਤੇ ਹਰਪ੍ਰੀਤ ਕੌਰ ਨੇ ਲੰਮੀ ਹੇਕ ਵਾਲ਼ੇ ਦੋ ਮਲਵਈ ਗੀਤ ਸੁਣਾਏ। ਲਾਭ ਸਿੰਘ ਲਹਿਲੀ ਨੇ ਵੀ ਇੱਕ ਗੀਤ ਸੁਣਾਇਆ।

ਇਸ ਮੌਕੇ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਲੋਕਧਾਰਾ ਦੇ ਮਾਧਿਅਮ ਨਾਲ਼ ਪੰਜਾਬ ਅਤੇ ਵਿਸ਼ੇਸ਼ਕਰ ਮਾਲਵੇ ਦੀ ਇਤਿਹਾਸਕਾਰੀ ਬੇਹਤਰ ਕੀਤੀ ਜਾ ਸਕਦੀ ਹੈ। ਡਾ. ਜਲੌਰ ਸਿੰਘ ਖੀਵਾ ਦਾ ਕਹਿਣਾ ਸੀ ਕਿ ਮਾਲਵੇ ਦੀ ਲੋਕਧਾਰਾ ਬਹੁਤ ਮਜ਼ਬੂਤ ਹੈ। ਇਹ ਖਿੱਤਾ ਪਰਾਕ੍ਰਿਤੀ ਦੇ ਬਹੁਤ ਨੇੜੇ ਹੈ, ਜਿੱਥੇ ਸਭਤੋਂ ਵੱਧ ਲੋਕ ਬੋਲੀਆਂ, ਕਿੱਸਾ-ਕਾਵਿ ਅਤੇ ਕਵੀਸ਼ਰੀ ਦੀ ਸਿਰਜਣਾ ਹੋਈ। ਡਾ. ਦਵਿੰਦਰ ਸਿੰਘ ਬੋਹਾ ਨੇ ਕਿਹਾ ਕਿ ਘੱਗਰ ਤੋਂ ਸਤਲੁਜ ਤੱਕ ਫੈਲੇ ਇਸ ਇਲਾਕੇ ਦੇ ਭੂਗੋਲਿਕ ਅਤੇ ਭਾਸ਼ਾਈ ਤੱਤ ਨੇ ਇਸ ਦੀਆਂ ਬਾਕਮਾਲ ਗਾਉਣ ਸ਼ੈਲੀਆਂ ਵਿਕਸਿਤ ਕੀਤੀਆਂ ਹਨ। ਕਹਾਣੀਕਾਰ ਪਰਮਜੀਤ ਮਾਨ ਨੇ ਕਿਹਾ ਕਿ ਮਲਵਈ ਸਾਹਿਤ ਨੂੰ ਸਮਾਜਿਕ, ਆਰਥਿਕ, ਇਤਿਹਾਸਕ ਅਤੇ ਧਾਰਮਿਕ ਪਰਿਪੇਖ ਰਾਹੀਂ ਜਾਣ ਕੇ ਇਸਨੂੰ ਸਮਝਿਆ ਜਾ ਸਕਦਾ ਹੈ।

ਲੇਖਕ ਡਾ. ਲਾਭ ਸਿੰਘ ਖੀਵਾ ਨੇ ਆਪਣੀ ਸਿਰਜਣ ਪ੍ਰਕ੍ਰਿਆ ਬਾਰੇ ਬੋਲਦਿਆਂ ਕਿਹਾ ਕਿ ਖਿੱਤੇ ਦੀ ਮਾਨਸਿਕਤਾ ਗੀਤਾਂ ਅਤੇ ਰੀਤਾਂ ਵਿੱਚ ਹੁੰਦੀ ਹੈ, ਜਿਸਦੀ ਵਿਰਾਸਤੀ ਮਹੱਤਤਾ ਹੈ। ਜੰਗ ਬਹਾਦਰ ਗੋਇਲ ਨੇ ਕਿਹਾ ਕਿ ਸਾਡੀ ਗਾਇਕੀ ਵਾਲੀ ਵਿਰਾਸਤ ਲੋਰੀ ਤੋਂ ਲੈ ਕੇ ਵੈਣ ਪਾਉਣ ਤੱਕ ਹੈ, ਜਿਹੜੀ ਮਲਵਈਆਂ ਦੀ ਮੂਲ ਪਛਾਣ ਹੈ।

ਸਭਾ ਦੇ ਮੀਤ ਪ੍ਰਧਾਨ ਡਾ. ਗੁਰਮੇਲ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਉਹਨਾਂ ਸਾਰਿਆਂ ਵਾਸਤੇ ਬੜੇ ਲਾਹੇਵੰਦ ਹਨ, ਜਿਹੜੇ ਇਸ ਲੋਕ ਪਰੰਪਰਾ ਨਾਲ਼ ਜੁੜੇ ਰਹਿਣਾ ਚਾਹੁੰਦੇਹਨ। ਕਿਤਾਬ ਰਿਲੀਜ਼ ਕਰਨ ਵੇਲ਼ੇ ਪੰਜਾਬੀ ਲੇਖਕ ਸਭਾ ਵੱਲੋਂ ਸੱਚਪ੍ਰੀਤ ਖੀਵਾ ਨੇ ਵੀ ਮੌਜੂਦਗੀ ਦਰਜ ਕਰਵਾਈ।

ਸਮਾਗਮ ਦੌਰਾਨ ਬਲਕਾਰ ਸਿੱਧੂ, ਕੈਪਟਨ ਨਰਿੰਦਰ ਸਿੰਘ, ਡਾ. ਅਵਤਾਰ ਸਿੰਘ ਪਤੰਗ, ਦਵਿੰਦਰ ਦਮਨ, ਜਸਵੰਤ ਦਮਨ, ਊਸ਼ਾ ਕੰਵਰ, ਮਨਜੀਤ ਕੌਰ ਮੀਤ, ਸੁਖਵਿੰਦਰ ਸਿੱਧੂ, ਹਰਮਿੰਦਰ ਕਾਲੜਾ, ਧਿਆਨ ਸਿੰਘ ਕਾਹਲੋਂ, ਗੁਰਮੇਲ ਸਿੰਘ ਮੋਜੋਵਾਲ, ਹਰਿੰਦਰ ਸਿੰਘ ਸੋਹਲ, ਹਰਪ੍ਰੀਤ ਸਿੰਘ ਚੰਨੂੰ, ਦਿਲਦਾਰ ਸਿੰਘ, ਅਮੀਰ ਸੁਲਤਾਨਾ, ਮਨਦੀਪ ਸਿੰਘ, ਡਾ. ਗੁਰਦੇਵ ਸਿੰਘ ਗਿੱਲ, ਡਾ. ਹਰਬੰਸ ਕੌਰ ਗਿੱਲ, ਅਮਰਾਓ ਗਿੱਲ, ਤੇਜਾ ਸਿੰਘ ਥੂਹਾ, ਸੰਜੀਤ ਕੁਮਾਰ, ਪਰਮਜੀਤ ਪਰਮ, ਸਰਦਾਰਾ ਸਿੰਘ ਚੀਮਾ, ਰਮਨ ਸੰਧੂ, ਵਰਿੰਦਰ ਚੱਠਾ, ਡਾ. ਸੁਰਿੰਦਰ ਗਿੱਲ, ਕਮਲਜੀਤ ਸਿੰਘ ਬਣਵੈਤ, ਵਿੰਦਰਮਾਝੀ, ਡਾ. ਰੇਖਾ ਮਿੱਤਲ, ਪੂਜਾ ਕੰਬੋਜ, ਕੋਮਲ, ਰਾਜਵੀਰ ਕੌਰ, ਬੇਅੰਤ ਕੌਰ, ਸਰਬਜੀਤ ਸਿੰਘ ਪੱਡਾ, ਡਾ. ਰਿਚਪਾਲ ਕੌਰ, ਇਕਬਾਲ ਸਿੰਘ ਭਾਕਰ, ਸ਼ਮਸ਼ੀਲ ਸਿੰਘ ਸੋਢੀ, ਚਰਨਜੀਤ ਕੌਰ ਬਾਠ, ਸੁਖਵਿੰਦਰ ਸਿੰਘ, ਸੁਰਿੰਦਰ ਕੁਮਾਰ, ਕੁਲਦੀਪ ਕੌਰ, ਗੁਰਵਿੰਦਰ ਸਿੰਘ ਭੁੱਲਰ, ਦੀਪਕ ਮਹਿਤਾ, ਸੁਖਰਾਜ ਕੌਰ, ਸੀਮਾ ਸ਼ਰਮਾ, ਪ੍ਰਤਾਪ ਪਾਰਸ ਗੁਰਦਾਸਪੁਰੀ, ਬਲਦੇਵ ਸਿੰਘ ਬਿੰਦਰਾ, ਦਿਲਬਾਗ ਬਾਗ, ਗੁਰਮੀਤ ਸਿੰਘ ਸਿੰਗਲ, ਕੰਵਲਦੀਪ ਕੌਰ, ਸਰੂਪ ਸਿਆਲਵੀ, ਸੁਰਜੀਤ ਸੁਮਨ, ਇੰਦਰਜੀਤ ਪ੍ਰੇਮੀ, ਗੁਰਲਾਲ ਸਿੰਘ, ਰਾਜ ਸਮੱਧਰ, ਗੁਰਚਰਨ ਸਿੰਘ, ਨਰਿੰਦਰ ਕੌਰ ਮਠਾੜੂ, ਨਿਰਵੈਰ ਕੌਰ, ਹਰਨਾਮ ਸਿੰਘ ਡੱਲਾ, ਗੁਰਮੀਤ ਸਿੰਘ ਸਿੰਗਲ, ਗੁਰਜੰਟ ਸਿੰਘ, ਮੋਹਣ ਲਾਲ ਰਾਹੀ, ਰੂਪ ਸਿੰਘ ਦਿਓਲ, ਕਮਲਜੀਤ ਕੌਰ, ਸਰਵਜੀਤ ਸਿੰਘ, ਗੁਰਪ੍ਰੀਤ ਖੋਖਰ, ਰਾਣੀ ਸੁਨੀਤਾ ਸਿੰਘ, ਰਾਬਿੰਦਰ ਸ਼ਰਮਾ, ਇੰਦਰਜੀਤ ਪ੍ਰੇਮੀ, ਪਰਮਿੰਦਰ ਸਿੰਘ ਮਦਾਨ, ਬਲਰਾਜ ਸਹੋਤਾ, ਰੈਕਟਰ ਕਥੂਰੀਆ, ਕਾਰਤਿਕਾ ਸਿੰਘ, ਤਰਲੋਚਨ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਅਨੁਰਾਧਾ ਵਸ਼ਿਸ਼ਟ ਅਤੇਸਰਬਜੀਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending