Connect with us

Mohali

ਸੈਕਟਰ 70 ਵਿੱਚ 16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ

Published

on

ਵੱਖ-ਵੱਖ ਵੈਲਫੇਅਰ ਐਸੋਸੀਏਸ਼ਨਾਂ ਨੇ ਵਿਧਾਇਕ ਕੁਲਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ, 16 ਸਤੰਬਰ (ਸ.ਬ.) ਸੈਕਟਰ 70 ਵਿੱਚ ਐਲ ਆਈ ਜੀ ਅਤੇ ਐਮਆਈਜੀ (ਸ਼ੁਪਰ) ਫਲੈਟਾਂ ਦੇ ਵਿਚਕਾਰ ਬਣ ਰਹੀ ਸਾਹਿਬਜ਼ਾਦਾ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਦੀ 16 ਮੰਜ਼ਿਲਾ ਇਮਾਰਤ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਅੱਜ ਸੈਕਟਰ 70 ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਹਲਕਾ ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸੈਕਟਰ 70 ਪਹਿਲਾਂ ਹੀ ਬਹੁਤ ਸੰਘਣੀ ਆਬਾਦੀ ਵਾਲਾ ਸੈਕਟਰ ਹੈ। ਸੈਕਟਰ ਵਿੱਚ ਪਿੰਡ ਮਟੌਰ ਸਮੇਤ ਲਗਭਗ 26,000 ਲੋਕ ਵੱਸਦੇ ਹਨ। ਖਾਸ ਕਰਕੇ ਸੈਕਟਰ ਦੇ ਉਸ ਹਿੱਸੇ ਵਿੱਚ ਜਿੱਥੇ ਐਲ ਆਈ ਜੀ ਅਤੇ ਐਮ ਆਈ ਜੀ (ਸ਼ੁਪਰ) ਫਲੈਟ, ਵੱਖ-ਵੱਖ ਹਾਊਸਿੰਗ ਸੁਸਾਇਟੀਆਂ ਅਤੇ ਹੋਰ ਰਿਹਾਇਸ਼ੀ ਇਲਾਕੇ ਮੌਜੂਦ ਹਨ, ਆਬਾਦੀ ਦੀ ਘਣਤਾ ਕਾਫ਼ੀ ਜ਼ਿਆਦਾ ਹੈ।

ਨੁਮਾਇੰਦਿਆਂ ਅਨੁਸਾਰ ਐਲ ਆਈ ਜੀ ਅਤੇ ਐਮਆਈਜੀ (ਸ਼ੁਪਰ) ਫਲੈਟਾਂ ਦੇ ਵਿਚਕਾਰ ਲਗਭਗ 1.70 ਏਕੜ ਜ਼ਮੀਨ ਗਮਾਡਾ ਵੱਲੋਂ ਸਾਹਿਬਜ਼ਾਦਾ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਨੂੰ ਅਲਾਟ ਕੀਤੀ ਗਈ ਹੈ, ਜਿੱਥੇ 16 ਮੰਜ਼ਿਲਾ ਰਿਹਾਇਸ਼ੀ ਇਮਾਰਤ ਬਣ ਰਹੀ ਹੈ। ਨੁਮਾਇੰਦਿਆਂ ਨੇ ਕਿਹਾ ਕਿ ਇਸ ਤੋਂ ਲਗਭਗ 150 ਮੀਟਰ ਦੀ ਦੂਰੀ ਤੇ ਪਹਿਲਾਂ ਹੀ ਇੱਕ 16 ਮੰਜ਼ਿਲਾ ਹਾਊਸਿੰਗ ਸੁਸਾਇਟੀ ਮੌਜੂਦ ਹੈ।

ਮੰਗ ਪੱਤਰ ਵਿੱਚ ਦੱਸਿਆ ਗਿਆ ਕਿ ਇਸ ਇਮਾਰਤ ਦੇ ਆਲੇ ਦੁਆਲੇ ਗਮਾਡਾ ਦੇ 534 ਐਲ ਆਈ ਜੀ ਮਕਾਨ, 784 ਐਮਆਈਜੀ (ਸੁਪਰ) ਮਕਾਨ, ਐਮ ਆਈ ਜੀ (ਇੰਡੀਪੈਂਡਟ) ਮਕਾਨ, ਕਮਿਊਨਿਟੀ ਸੈਂਟਰ ਅਤੇ ਸੀ-ਡੈਕ ਕਲੋਨੀ ਮੌਜੂਦ ਹਨ। ਇਸ ਤੋਂ ਇਲਾਵਾ ਇਲਾਕੇ ਵਿੱਚ ਕਈ ਸਕੂਲ ਹੋਣ ਕਾਰਨ ਪਹਿਲਾਂ ਹੀ ਟ੍ਰੈਫਿਕ ਦਾ ਕਾਫ਼ੀ ਦਬਾਅ ਰਹਿੰਦਾ ਹੈ।

ਵਸਨੀਕਾਂ ਨੇ ਚਿੰਤਾ ਜ਼ਾਹਰ ਕੀਤੀ ਕਿ ਨਵੀਂ 16 ਮੰਜ਼ਿਲਾ ਇਮਾਰਤ ਬਣਨ ਨਾਲ ਇਲਾਕੇ ਵਿੱਚ ਟ੍ਰੈਫਿਕ ਕੰਜੈਸ਼ਨ ਵਧਣ ਦੇ ਨਾਲ-ਨਾਲ ਸੀਵਰੇਜ, ਡਰੇਨੇਜ ਪਾਈਪ ਲਾਈਨਾਂ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਵੇਸਟ ਮਟੀਰੀਅਲ ਦੇ ਨਿਪਟਾਰੇ ਨਾਲ ਸਬੰਧਤ ਸਮੱਸਿਆਵਾਂ ਹੋਰ ਗੰਭੀਰ ਹੋ ਸਕਦੀਆਂ ਹਨ। ਉਨ੍ਹਾਂ ਅਨੁਸਾਰ ਮੌਜੂਦਾ ਰਿਹਾਇਸ਼ੀ ਮਕਾਨਾਂ ਦੀ ਕੁਦਰਤੀ ਧੁੱਪ ਅਤੇ ਹਵਾ ਵੀ ਪ੍ਰਭਾਵਿਤ ਹੋ ਸਕਦੀ ਹੈ। ਉਹਨਾਂ ਕਿਹਾ ਕਿ ਸੈਕਟਰ 70 ਵਿੱਚ ਪਹਿਲਾਂ ਹੀ ਖੇਡ ਮੈਦਾਨ ਜਾਂ ਸਟੇਡੀਅਮ ਦੀ ਕਮੀ ਹੈ, ਜਦਕਿ ਨੇੜਲੇ ਫੇਜ਼-7, ਸੈਕਟਰ 69, ਸੈਕਟਰ 71 ਅਤੇ ਸੈਕਟਰ 78 ਵਿੱਚ ਖੇਡ ਸਹੂਲਤਾਂ ਮੌਜੂਦ ਹਨ। ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਜ਼ਮੀਨ ਦੀ ਵਰਤੋਂ ਅਤੇ ਇਲਾਕੇ ਦੀ ਆਬਾਦੀ ਦੀ ਘਣਤਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਪ੍ਰਾਜੈਕਟ ਦੀ ਮੁੜ ਸਮੀਖਿਆ ਕੀਤੀ ਜਾਵੇ ਅਤੇ ਲੋੜ ਪੈਣ ਤੇ ਸੁਸਾਇਟੀ ਨੂੰ ਕਿਸੇ ਹੋਰ ਢੁਕਵੀਂ ਥਾਂ ਤੇ ਤਬਦੀਲ ਕੀਤਾ ਜਾਵੇ।

ਇਸ ਮੌਕੇ ਡਿਪਟੀ ਮੇਅਰ ਸz. ਹਰਪਾਲ ਸਿੰਘ ਚੰਨਾ, ਸੈਕਟਰ 70 ਤੋਂ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਅਤੇ ਗੁਰਜੀਤ ਸਿੰਘ ਮਾਮਾ ਮਟੌਰ ਤੋਂ ਇਲਾਵਾ ਐਮ ਆਈ ਜੀ ਸੁਪਰ ਐਸੋਸੀਏਸ਼ਨ ਦੇ ਪ੍ਰਧਾਨ ਆਰ. ਪੀ. ਕੰਬੋਜ ਅਤੇ ਜਨਰਲ ਸਕੱਤਰ ਆਰ. ਕੇ. ਗੁਪਤਾ, ਐਲ ਆਈ ਜੀ ਐਸੋਸੀਏਸ਼ਨ ਦੇ ਖ਼ਜ਼ਾਨਚੀ ਮਨਜੀਤ ਸਿੰਘ, ਸਾਬਕਾ ਪ੍ਰਧਾਨ ਸੰਤੋਖ ਸਿੰਘ ਅਤੇ ਸਕੱਤਰ ਚਰਨਜੀਤ ਸਿੰਘ, ਐਮ ਆਈ ਜੀ ਇੰਡੀਪੈਂਡਟ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ, ਐਸ ਸੀ ਐਲ ਸੁਸਾਇਟੀ ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ, ਐਮ ਆਈ ਜੀ ਇੰਡੀਪੈਂਡਟ 2000 ਦੇ ਪ੍ਰਧਾਨ ਬਿਪਨਜੀਤ ਸਿੰਘ, ਮੰਜੂ ਪਾਠਕ ਅਤੇ ਮੁੰਡੀ ਸੁਸਾਇਟੀ ਸਮੇਤ ਬਹੁਤ ਸਾਰੇ ਨੁਮਾਇੰਦੇ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਵਸਨੀਕਾਂ ਦੀ ਗੱਲ ਨੂੰ ਧਿਆਨ ਪੂਰਵਕ ਸੁਣ ਕੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਇਸ ਬਾਰੇ ਢੁਕਵੀਂ ਕਾਰਵਾਈ ਦੀ ਹਦਾਇਤ ਕੀਤੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending