Connect with us

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Mohali

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ 2.31 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਅੰਡਰਗਰਾਊਂਡ ਸਰਵਿਸ ਰਿਜ਼ਰਵਾਇਰ ਉਦਯੋਗਿਕ ਖੇਤਰ ਦੇ ਲੋਕਾਂ ਨੂੰ ਸਮਰਪਿਤ

Published

on

By

5.40 ਲੱਖ ਗੈਲਨ ਸਮਰੱਥਾ ਵਾਲੇ ਪ੍ਰੋਜੈਕਟ ਨਾਲ ਫੇਜ਼-8 ਅਤੇ 8-ਬੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਹੋਵੇਗੀ ਯਕੀਨੀ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਇੰਡਸਟਰੀਅਲ ਏਰੀਆ ਫੇਜ਼-8 ਵਿਖੇ 2 ਕਰੋੜ 31 ਲੱਖ 16 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਅੰਡਰਗਰਾਊਂਡ ਸਰਵਿਸ ਰਿਜ਼ਰਵਾਇਰ (ਯੂ.ਜੀ.ਐਸ.ਆਰ.) ਦਾ ਉਦਘਾਟਨ ਕਰਦਿਆਂ ਇਸਨੂੰ ਇਲਾਕੇ ਦੇ ਲੋਕਾਂ ਲੂੰ ਸਮਰਪਿਤ ਕੀਤਾ। ਇਸ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਸ. ਕੁਲਵੰਤ ਸਿੰਘ ਵੱਲੋਂ 28 ਫਰਵਰੀ, 2024 ਨੂੰ ਰੱਖਿਆ ਗਿਆ ਸੀ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਨੇ ਦੱਸਿਆ ਕਿ 5.40 ਲੱਖ ਗੈਲਨ ਸਮਰੱਥਾ ਵਾਲੇ ਇਸ ਯੂ.ਜੀ.ਐਸ.ਆਰ. ਦੇ ਚਾਲੂ ਹੋਣ ਨਾਲ ਇੰਡਸਟਰੀਅਲ ਏਰੀਆ ਫੇਜ਼-8 ਅਤੇ 8-ਬੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਨੂੰ ਪਿੰਡ ਸ਼ੀਰਪੁਰ ਵਿਖੇ ਸਥਿਤ ਵਾਟਰ ਟ੍ਰੀਟਮੈਂਟ ਪਲਾਂਟ ਤੋਂ ਰੋਜ਼ਾਨਾ 1.121 ਐਮ. ਜੀ. ਡੀ. ਨਹਿਰੀ ਪਾਣੀ ਦੀ ਸਪਲਾਈ ਮਿਲੇਗੀ।

ਉਹਨਾਂ ਕਿਹਾ ਕਿ ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਟਿਊਬਵੈਲਾਂ ਤੇ ਨਿਰਭਰਤਾ ਘਟੇਗੀ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਨੂੰ ਲਗਭਗ ਇੱਕ ਸਾਲ ਦੇ ਸਮੇਂ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਪੀਣ ਵਾਲੇ ਪਾਣੀ ਦੀ ਉਪਲਬਧਤਾ ਨੂੰ ਹੋਰ ਮਜ਼ਬੂਤ ਕਰਨ ਲਈ ਕਜੌਲੀ ਤੋਂ 20 ਐਮ.ਜੀ.ਡੀ. ਪਾਣੀ ਦੀ ਉਪਲਬਧਤਾ ਵੀ ਹੋਣ ਜਾ ਰਹੀ ਹੈ, ਜਿਸ ਨਾਲ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਉਪਲਬਧਤਾ ਹੋਰ ਵਧੇਗੀ।

ਇਸ ਮੌਕੇ ਮੇਅਰ ਸ. ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਨਗਰ ਨਿਗਮ ਦੇ ਕਮਿਸ਼ਨਰ ਸ. ਸੰਦੀਪ ਸਿੰਘ ਗਾੜ੍ਹਾ, ਚੀਫ ਇੰਜੀਨੀਅਰ ਨਰੇਸ਼ ਕੁਮਾਰ ਬੱਤਾ, ਕੌਂਸਲਰ ਸ. ਹਰਪਾਲ ਸਿੰਘ ਬਰਾੜ, ਤਰਲੋਚਨ ਸਿੰਘ ਮਟੌਰ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਸਿੰਘ ਬਰਿਆਲੀ, ਗੁਰਜਿੰਦਰ ਸਿੰਘ ਬੱਲੋਮਾਜਰਾ, ਜਸਵੀਰ ਸਿੰਘ ਐਡਵੋਕੇਟ, ਐਮ. ਆਈ. ਏ. ਦੇ ਪ੍ਰਧਾਨ ਅਸ਼ੋਕ ਗੁਪਤਾ, ਸਾਬਕਾ ਪ੍ਰਧਾਨ ਬਲਜੀਤ ਸਿੰਘ, ਹਰਿੰਦਰਪਾਲ ਸਿੰਘ ਬਿੱਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Continue Reading

Latest News

Trending