Connect with us

Mohali

ਸੂਬੇ ਵਿਚਲੀ ਨਸ਼ੇ ਦੀ ਸਮੱਸਿਆ ਲਈ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਦੀ ਭਾਜਪਾ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ : ਹਰਕੇਸ਼ ਚੰਦ ਮਛਲੀ ਕਲਾਂ

Published

on

ਐਸ ਏ ਐਸ ਨਗਰ, 22 ਸਤੰਬਰ (ਸ.ਬ.) ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੂਬੇ ਵਿਚ ਫੈਲੇ ਨਸ਼ੇ ਲਈ ਪੰਜਾਬ ਸਰਕਾਰ ਦੇ ਨਾਲ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ। ਭਾਜਪਾ ਵਲੋਂ ਕੱਢੀ ਜਾ ਰਹੀ ਨਸ਼ਾ ਵਿਰੋਧੀ ਯਾਤਰਾ ਤੇ ਟਿੱਪਣੀ ਕਰਦਿਆਂ ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜੇਕਰ ਪੰਜਾਬ ਪ੍ਰਤੀ ਜਰਾ ਜਿੰਨੀ ਵੀ ਗੰਭੀਰ ਹੁੰਦੀ ਤਾਂ ਅੱਜ ਸੂਬੇ ਵਿਚ ਨਸ਼ੇ ਦਾ ਛੇਵਾਂ ਦਰਿਆ ਸਾਡੀ ਨੌਜਵਾਨ ਪੀੜੀ ਨੂੰ ਖੋਖਲਾ ਨਾ ਕਰ ਰਿਹਾ ਹੁੰਦਾ।

ਪਿੰਡ ਤੰਗੌਰੀ ਵਿਖੇ ਕਾਂਗਰਸੀ ਮਨਜੀਤ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬੀਆਂ ਦੀ ਹਮਦਰਦੀ ਬਟੋਰਨ ਲਈ ਨਸ਼ਾ ਵਿਰੋਧੀ ਯਾਤਰਾ ਦਾ ਢੋਂਗ ਰਚਾਇਆ ਜਾ ਰਿਹਾ ਹੈ ਪਰ ਪੰਜਾਬ ਦਾ ਬੱਚਾ ਬੱਚਾ ਇਹ ਗੱਲ ਜਾਣਦਾ ਹੈ ਕਿ ਕੇਂਦਰ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਅੱਖਾਂ ਬੰਦ ਕਰਕੇ ਸੁੱਤੀ ਰਹੀ ਅਤੇ ਇਕ ਵਾਰ ਵੀ ਨਸ਼ਿਆਂ ਵਰਗੇ ਇੰਨੇ ਗ਼ੰਭੀਰ ਮਸਲੇ ਉੱਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਸਪਸ਼ਟੀਕਰਨ ਤੇ ਜਵਾਬ ਨਹੀਂ ਮੰਗਿਆ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਪ੍ਰਤੀ ਸੌਤੇਲਾ ਰਵੱਈਆ ਹੀ ਅਖਤਿਆਰ ਕੀਤਾ ਹੈ ਅਤੇ ਹੁਣ ਨਸ਼ੇ ਵਿਰੋਧੀ ਯਾਤਰਾ ਨਾਲ ਪੰਜਾਬ ਨੂੰ ਹਮਦਰਦੀ ਦੇ ਜਾਲ ਵਿਚ ਫਸਾਉਣ ਚਾਹੁੰਦੀ ਹੈ।

ਇਸ ਮੌਕੇ ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਸ਼ੇਰ ਸਿੰਘ ਦੈੜ੍ਹੀ, ਹਰਜੀਤ ਸਿੰਘ ਸਿਆਊ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਗਿਆਨੀ ਗੁਰਮੇਲ ਸਿੰਘ ਮਨੌਲੀ, ਸਾਬਕਾ ਸਰਪੰਚ ਮਨਜੀਤ ਸਿੰਘ ਤੰਗੌਰੀ, ਮੇਜਰ ਸਿੰਘ ਮਨੌਲੀ, ਜਸਵਿੰਦਰ ਸਿੰਘ ਭੱਪਾ ਸਾਬਕਾ ਸਰਪੰਚ, ਨਵਾਬ ਅਲੀ, ਸਰਦਾਰ ਅਲੀ, ਰਜਿੰਦਰ ਸਿੰਘ ਧਰਮਗੜ ਆਦਿ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending