Connect with us

Mohali

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਮੁਹਾਲੀ ਵਿੱਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਫੇਜ਼-11 ਤੋਂ ਫੇਜ਼-1 ਤੱਕ ਕੱਢੀ ਨਸ਼ਾ ਮੁਕਤ ਪੰਜਾਬ ਯਾਤਰਾ

Published

on

ਪੰਜਾਬ ਵਿੱਚ ਫਰਾਰੀ ਕੱਟਣ ਆਏ ਕੇਜਰੀਵਾਲ ਨੂੰ ਸਿਰਫ਼ ਆਪਣੀ ਐਸ਼ਪਰਸਤੀ ਨਾਲ ਮਤਲਬ: ਆਸ਼ੀਸ਼ ਸੂਦ

ਐਸ ਏ ਐਸ ਨਗਰ, 22 ਸਤੰਬਰ (ਭਗਵੰਤ ਸਿੰਘ ਬੇਦੀ) ਭਾਰਤੀ ਜਨਤਾ ਪਾਰਟੀ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਅੱਜ ਮੁਹਾਲੀ ਪਹੁੰਚਣ ਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਭਾਜਪਾ ਵਲੋਂ ਸ਼ਕਤੀ ਪ੍ਰਦਰਸ਼ਨ ਕਰਦਿਆਂ ਫੇਜ਼-11 ਅਤੇ ਫੇਜ਼-1 ਦੇ ਰਾਮਲੀਲਾ ਮੈਦਾਨ ਵਿੱਚ ਦੋ ਜਨਸਭਾਵਾਂ ਕਰਵਾਈਆਂ ਗਈਆਂ। ਇਹਨਾਂ ਦੋਵਾਂ ਜਨ ਸਭਾਵਾਂ ਵਿੱਚ ਪਾਰਟੀ ਵਰਕਰਾਂ ਅਤੇ ਲੋਕਾਂ ਦੀ ਵੱਡੀ ਗਿਣਤੀ ਨਜ਼ਰ ਆਈ। ਫੇਜ਼-11 ਵਿੱਚ ਪ੍ਰੋਗਰਾਮ ਤੋਂ ਬਾਅਦ ਇਹ ਯਾਤਰਾ ਵੱਡੇ ਰੱਥਨੁਮਾ ਵਾਹਨਾਂ ਨਾਲ ਫੇਜ਼-1 ਵੱਲ ਰਵਾਨਾ ਹੋਈ। ਇਸ ਮੌਕੇ ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਮਹਿਲਾ ਮੋਰਚਾ ਦੇ ਮੀਤ ਪ੍ਰਧਾਨ ਸ੍ਰੀਮਤੀ ਆਭਾ ਬੰਸਲ, ਸਤਵਿੰਦਰ ਸੱਤੀ ਸਮੇਤ ਹੋਰ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।

ਇਸ ਮੌਕੇ ਖਚਾ ਖੱਚ ਭਰੇ ਪੰਡਾਲ ਵਿੱਚ ਜੁੜੇ ਪਾਰਟੀ ਆਗੂਆਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਪਹਿਲਾ ਕੰਮ ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਹੋਈ ਹੈ। ਉਸ ਵੱਲੋਂ ਨਾ ਬਿਜਲੀ ਦਿੱਤੀ ਜਾ ਸਕੀ ਹੈ ਨਾ ਹੀ ਸੂਬੇ ਵਿੱਚ ਕਾਨੂੰਨ ਵਿਵਸਥਾ ਬਚੀ ਹੈ। ਸਰਕਾਰ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਵਿਚ ਵੀ ਫੇਲ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਜੋ ਵੀ ਵਾਇਦੇ ਕੀਤੇ ਸਨ ਉਹ ਪੂਰੇ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ ਉਲਟਾ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਤਰਸਯੋਗ ਪਹੁੰਚ ਗਈ ਹੈ। ਚੋਰੀਆਂ, ਲੁੱਟਾਂ, ਕਤਲ, ਗੈਂਗਸਟਰਵਾਦ ਅਤੇ ਨਸ਼ਾ ਪੰਜਾਬ ਨੂੰ ਬਰਬਾਦ ਕਰ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਆਸ਼ੀਸ਼ ਸੂਦ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਲੋਕਾਂ ਵਲੋਂ ਨਕਾਰਿਆ ਜਾ ਚੁੱਕਿਆ ਹੈ ਅਤੇ ਹੁਣ ਉਹ ਪੰਜਾਬ ਵਿੱਚ ‘ਫਰਾਰੀ ਕੱਟਣ’ ਆਏ ਹਨ। ਸੂਦ ਨੇ ਕਿਹਾ ਕਿ ਕੇਜਰੀਵਾਲ ਕੋਲ ਪੰਜਾਬ ਤੋਂ ਇਲਾਵਾ ਅਜਿਹੀ ਕੋਈ ਥਾਂ ਨਹੀਂ ਬਚੀ, ਜਿੱਥੇ ਉਹ ਆਪਣੀ ‘ਐਸ਼-ਪਰਸਤੀ’ ਕਰ ਸਕਣ। ਉਹਨਾਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਖੜ੍ਹੇ ਹੋਣ ਦਾ ਸੱਦਾ ਦਿੱਤਾ। ਆਸ਼ੀਸ਼ ਸੂਦ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਪਰ ਅੱਜ ਇੱਥੇ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਨੂੰ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣਾ ਪਵੇਗਾ। ਸੂਦ ਨੇ ਦੋਸ਼ ਲਾਇਆ ਕਿ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਨੇ ਲੋਕਾਂ ਦੇ ਹਿੱਤਾਂ ਦੀ ਬਜਾਏ ਆਪਣੇ ਸਵਾਰਥਾਂ ਤੇ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਨੇ ਉੱਤਰ ਪ੍ਰਦੇਸ਼ ਵਿੱਚ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ ਅਤੇ ਇਸੇ ਤਰ੍ਹਾਂ ਪੰਜਾਬ ਵਿੱਚ ਨਸ਼ਿਆਂ ਦੇ ਨੈਟਵਰਕ ਖ਼ਿਲਾਫ਼ ਵੀ ਸਖ਼ਤ ਕਦਮ ਚੁੱਕੇ ਜਾਣਗੇ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੋਕਾਂ ਦੀ ਇਹ ਭਾਗੀਦਾਰੀ ਅੱਗੇ ਚੱਲ ਕੇ ਵੱਡੇ ਅੰਦੋਲਨ ਦਾ ਰੂਪ ਧਾਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ ਹੈ। ਉਹਨਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਵਿੱਚ ਲੋਕਾਂ ਦੀ ਭਾਗੀਦਾਰੀ ਇਸ ਗੱਲ ਦਾ ਸੰਕੇਤ ਹੈ ਕਿ ਸਮਾਜ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਫੇਜ਼-11 ਤੋਂ ਫੇਜ਼-1 ਤੱਕ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਲੋਕ ਸ਼ਾਮਲ ਹੋਏ ਹਨ ਅਤੇ ਇਹ ਮੁਹਿੰਮ ਅੱਗੇ ਹੋਰ ਵੱਡੇ ਪੱਧਰ ਤੇ ਪਹੁੰਚੇਗੀ।

ਯਾਤਰਾ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਸੁਭਾਸ਼ ਸ਼ਰਮਾ, ਸਤਿੰਦਰ ਸੱਤੀ, ਪਰਮਿੰਦਰ ਸਿੰਘ ਬਰਾੜ, ਸੁਖਵਿੰਦਰ ਸਿੰਘ ਗੋਲਡੀ, ਮੀਨੂੰ ਸੇਠੀ ਅਤੇ ਸੰਜੀਵ ਜੋਸ਼ੀ ਨੇ ਪਾਰਟੀ ਵਰਕਰਾਂ ਨੂੰ ਨਸ਼ਿਆਂ ਖਿਲਾਫ ਆਰ ਪਾਰ ਦੀ ਲੜਾਈ ਵਿੱਢਣ ਲਈ ਤਿਆਰ ਰਹਿਣੀ ਦੀ ਅਪੀਲ ਕੀਤੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending