Connect with us

Chandigarh

ਐਸ ਜੀ ਪੀ ਸੀ ਸਰਾਂ ਮਾਮਲੇ ਤੇ ਆਪਣੀ ਚੁੱਪ ਤੋੜਨ ਸੁਖਬੀਰ ਬਾਦਲ, ਹਰਸਿਮਰਤ ਕੌਰ, ਬਿਕਰਮ ਮਜੀਠੀਆ, ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ : ਬਲਤੇਜ ਪੰਨੂ

Published

on

ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਚੰਡੀਗੜ੍ਹ 23 ਸਤੰਬਰ (ਸ.ਬ.) ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅਕਾਲੀ ਦਲ (ਬਾਦਲ) ਦੇ ਆਗੂਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ-ਨਾਲ ਭਾਜਪਾ ਆਗੂਆਂ ਦੀ ਇੱਕ ਔਰਤ ਨਾਲ ਜੁੜੇ ਦੋਸ਼ਾਂ ਅਤੇ ਇਸ ਮਾਮਲੇ ਵਿੱਚ ਦਰਜ ਹੋਈ ਐਫ ਆਈ ਆਰ ਤੇ ਧਾਰੀ ਚੁੱਪੀ ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਰੈਲੀਆਂ ਅਤੇ ਸਿਆਸੀ ਪ੍ਰੋਗਰਾਮਾਂ ਵਿੱਚ ਸਰਗਰਮ ਇਹਨਾਂ ਆਗੂਆਂ ਨੂੰ ਇਸ ਘਟਨਾ ਬਾਰੇ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇਣ ਲਈ ਅੱਗੇ ਆ ਕੇ ਆਪਣੀ ਚੁੱਪੀ ਤੋੜਣੀ ਚਾਹੀਦੀ ਹੈ।

ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਆਪ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਹਨਾਂ ਸਾਰੇ ਆਗੂਆਂ ਨੂੰ ਇਸ ਮਾਮਲੇ ਬਾਰੇ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਅਤੇ ਭਾਜਪਾ ਦੇ ਨੁਮਾਇੰਦੇ ਇਸ ਮੁੱਦੇ ਤੇ ਟੈਲੀਵਿਜ਼ਨ ਬਹਿਸਾਂ ਵਿੱਚ ਹਿੱਸਾ ਕਿਉਂ ਨਹੀਂ ਲੈ ਰਹੇ? ਜੇਕਰ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਨਹੀਂ ਹੈ ਅਤੇ ਉਹ ਮੰਨਦੇ ਹਨ ਕਿ ਉਨ੍ਹਾਂ ਕੋਲ ਪੂਰੇ ਪੰਜਾਬ ਵਿੱਚ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਹਨ, ਤਾਂ ਉਨ੍ਹਾਂ ਨੂੰ ਅੱਗੇ ਆ ਕੇ ਜਵਾਬ ਦੇਣਾ ਚਾਹੀਦਾ ਹੈ।

ਸz. ਪੰਨੂ ਨੇ ਕਿਹਾ ਕਿ ਇਸ ਮਾਮਲੇ ਵਿੱਚ ਐਸ ਜੀ ਪੀ ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਲਗਭਗ ਇੱਕ ਮਹੀਨੇ ਬਾਅਦ ਸਾਹਮਣੇ ਆਏ, ਪਰ ਮੀਡੀਆ ਦਾ ਸਾਹਮਣਾ ਕਰਨ ਅਤੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ, ਉਨ੍ਹਾਂ ਨੇ ਇੱਕ ਵੀਡੀਓ ਬਿਆਨ ਜਾਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਇਹ ਦੱਸਣ ਕਿ ਐਸ ਜੀ ਪੀ ਸੀ ਦੇ ਅਧੀਨ ਆਉਂਦੇ ਕਿੰਨੇ ਗੁਰਦੁਆਰਿਆਂ ਵਿੱਚ ਛੇਕੇ ਗਏ ਵਿਅਕਤੀਆਂ ਸਬੰਧੀ ਬੋਰਡ ਲਗਾਏ ਗਏ ਹਨ। ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਨਾਲ ਜੁੜੇ ਸਵਾਲਾਂ ਦੇ ਜਵਾਬ ਵੀ ਦੇਣੇ ਚਾਹੀਦੇ ਹਨ।

ਸz. ਪੰਨੂ ਨੇ ਕਿਹਾ ਕਿ ਐਫ ਆਈ ਆਰ ਦੇ ਅਨੁਸਾਰ, ਅਕਾਲੀ ਦਲ ਬਾਦਲ ਦਾ ਆਗੂ ਅਮਰਜੀਤ ਸਿੰਘ ਚਾਵਲਾ ਇਸ ਕੇਸ ਵਿੱਚ ਮੁਲਜ਼ਮ ਹੈ। ਉਹਨਾਂ ਸਵਾਲ ਕੀਤਾ ਕਿ ਜਨਤਾ ਇਹ ਜਾਨਣਾ ਚਾਹੁੰਦੀ ਹੈ ਕਿ ਇੱਕ ਔਰਤ ਐਸ ਜੀ ਪੀ ਸੀ ਵਲੋਂ ਸੰਚਾਲਿਤ ਸਰਾਂ ਵਿੱਚ ਛੇ ਮਹੀਨਿਆਂ ਤੋਂ ਵੱਧ ਸਮੇਂ ਤੱਕ ਕਿਵੇਂ ਰਹਿ ਸਕਦੀ ਹੈ? ਉਸ ਦੇ ਠਹਿਰਨ ਦਾ ਪ੍ਰਬੰਧ ਕਿਸ ਨੇ ਕੀਤਾ? ਕਮਰਿਆਂ ਦਾ ਪ੍ਰਬੰਧ ਕਿਸ ਨੇ ਕੀਤਾ? ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਪ੍ਰੈਸ ਸਾਹਮਣੇ ਆ ਕੇ ਇਹਨਾਂ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਐਸ ਜੀ ਪੀ ਸੀ ਪ੍ਰਸ਼ਾਸਨ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੀ ਸਥਿਤੀ ਮਹੀਨਿਆਂ ਤੱਕ ਕਿਵੇਂ ਚੱਲਦੀ ਰਹੀ ਅਤੇ ਕਮਰੇ ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੌਣ ਜ਼ਿੰਮੇਵਾਰ ਸੀ।

ਬਲਤੇਜ ਪੰਨੂ ਨੇ ਕਿਹਾ ਕਿ ਔਰਤ ਵੱਲੋਂ ਪੁਲੀਸ ਤੱਕ ਪਹੁੰਚ ਕਰਨ ਅਤੇ ਐਫ ਆਈ ਆਰ ਦਰਜ ਹੋਣ ਤੋਂ ਬਾਅਦ ਸੰਬੰਧਿਤ ਦੋਸ਼ਾਂ ਅਤੇ ਐਫ ਆਈ ਆਰ ਨਾਲ ਸਬੰਧਤ ਪ੍ਰਸਥਿਤੀਆਂ ਬਾਰੇ ਸਵਾਲਾਂ ਦੇ ਜਵਾਬ ਦੇਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂ ਔਰਤ ਤੇ ਨਿੱਜੀ ਅਤੇ ਅਪਮਾਨਜਨਕ ਟਿੱਪਣੀਆਂ ਕਰਕੇ ਤੱਥਾਂ ਨੂੰ ਭਟਕਾਊਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤ ਨੇ ਖ਼ੁਦ ਕਿਹਾ ਹੈ ਕਿ ਉਸ ਨੇ ਆਪਣਾ ਫ਼ੋਨ ਪੁਲੀਸ ਨੂੰ ਸੌਂਪ ਦਿੱਤਾ ਹੈ ਅਤੇ ਜਾਂਚਕਰਤਾਵਾਂ ਨੂੰ ਜਾਂਚ ਨਾਲ ਸਬੰਧਤ ਚੈਟਾਂ, ਤਸਵੀਰਾਂ ਜਾਂ ਹੋਰ ਸਮੱਗਰੀ ਦੀ ਜਾਂਚ ਕਰਨ ਅਤੇ ਉਸ ਨੂੰ ਜਨਤਕ ਕਰਨ ਲਈ ਕਿਹਾ ਹੈ।

ਉਹਨਾਂ ਸਵਾਲ ਕੀਤਾ ਕਿ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਇਸ ਮੁੱਦੇ ਤੇ ਕੋਈ ਪ੍ਰੈਸ ਕਾਨਫਰੰਸ ਕਿਉਂ ਨਹੀਂ ਕੀਤੀ। ਬਿਕਰਮ ਮਜੀਠੀਆ ਅਤੇ ਵਿਰੋਧੀ ਧਿਰ ਦੇ ਹੋਰ ਆਗੂ ਵੀ ਚੁੱਪ ਹਨ। ਉਹਨਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਹ ਸਪੱਸ਼ਟ ਕਰਨ ਕਿ ਔਰਤ ਦੇ ਠਹਿਰਨ ਦਾ ਪ੍ਰਬੰਧ ਕਿਸ ਨੇ ਕੀਤਾ, ਕਮਰੇ ਅਤੇ ਸਹੂਲਤਾਂ ਕਿਸ ਨੇ ਦਿੱਤੀਆਂ, ਅਤੇ ਇਸ ਮਾਮਲੇ ਵਿੱਚ ਅਕਾਲੀ ਦਲ ਬਾਦਲ ਦੇ ਵੱਖ-ਵੱਖ ਅਹੁਦੇਦਾਰਾਂ ਦੀ ਕੀ ਭੂਮਿਕਾ ਸੀ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending