Connect with us

Mohali

ਗਮਾਡਾ ਵਿਖੇ ਈ. ਡੀ. ਦੀ ਜਾਂਚ ਤੇ ਸਿਆਸੀ ਬਿਆਨਬਾਜ਼ੀ ਛੱਡ ਕੇ ਜਨਤਾ ਨੂੰ ਸਥਿਤੀ ਸਪੱਸ਼ਟ ਕਰੇ ਪੰਜਾਬ ਸਰਕਾਰ : ਅਮਨਜੋਤ ਕੌਰ ਰਾਮੂਵਾਲੀਆ

Published

on

ਐਸ ਏ ਐਸ ਨਗਰ, 24 ਸਤੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਗਮਾਡਾ ਵਿਖੇ ਈ. ਡੀ. ਦੀ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ ਸਿਆਸੀ ਬਿਆਨਬਾਜ਼ੀ ਛੱਡ ਕੇ ਰਿਕਾਰਡ ਦੇ ਆਧਾਰ ਤੇ ਜਨਤਾ ਸਾਹਮਣੇ ਪੂਰੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਈ. ਡੀ. ਦੀ ਜਾਂਚ ਦੌਰਾਨ ਗਮਾਡਾ ਦਫ਼ਤਰ ਦੀਆਂ ਕੁਝ ਮੰਜ਼ਿਲਾਂ ਸੀਲ ਕੀਤੇ ਜਾਣ ਅਤੇ ਸਰਕਾਰੀ ਰਿਕਾਰਡ ਤੇ ਅਧਿਕਾਰੀਆਂ ਦੇ ਮੋਬਾਈਲ ਫੋਨ ਜਾਂਚ ਲਈ ਕਬਜ਼ੇ ਵਿੱਚ ਲਏ ਜਾਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਜਾਂਚ ਵਿੱਚ ਜ਼ਮੀਨ ਐਕੁਜ਼ੀਸ਼ਨ, ਜ਼ਮੀਨ ਦੀ ਵਰਤੋਂ ਬਦਲਣ ਦੀਆਂ ਮਨਜ਼ੂਰੀਆਂ, ਮੁਆਵਜ਼ੇ ਅਤੇ ਨਿੱਜੀ ਡਿਵੈਲਪਰਾਂ ਨਾਲ ਜੁੜੇ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਬੀਬੀ ਰਾਮੂਵਾਲੀਆ ਨੇ ਕਿਹਾ ਕਿ ਜੇਕਰ ਗਮਾਡਾ ਨਾਲ ਸਬੰਧਤ ਜ਼ਮੀਨਾਂ ਅਤੇ ਸਰਕਾਰੀ ਖ਼ਜ਼ਾਨੇ ਨਾਲ ਜੁੜੇ ਸਾਰੇ ਫ਼ੈਸਲੇ ਨਿਯਮਾਂ ਅਤੇ ਪਾਰਦਰਸ਼ੀ ਪ੍ਰਕਿਰਿਆ ਅਨੁਸਾਰ ਹੋਏ ਹਨ ਤਾਂ ਪੰਜਾਬ ਸਰਕਾਰ ਨੂੰ ਸਬੰਧਤ ਰਿਕਾਰਡ ਅਤੇ ਤੱਥ ਜਨਤਾ ਸਾਹਮਣੇ ਰੱਖਣੇ ਚਾਹੀਦੇ ਹਨ। ਇਸਦੇ ਨਾਲ ਹੀ ਸਰਕਾਰ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਫ਼ੈਸਲਿਆਂ ਲਈ ਕਿਹੜੇ ਨਿਯਮ ਅਤੇ ਕਿਹੜੀਆਂ ਮਨਜ਼ੂਰੀਆਂ ਲਾਗੂ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਗਮਾਡਾ ਦਫ਼ਤਰ ਦੇ ਬਾਹਰ ਈ.ਡੀ. ਦੀ ਕਾਰਵਾਈ ਵਿਰੁੱਧ ਧਰਨਾ ਦੇਣਾ ਆਪਣੀ ਜਗ੍ਹਾ ਹੈ, ਪਰ ਸਿਆਸੀ ਨਾਅਰੇਬਾਜ਼ੀ ਨਾਲ ਜਾਂਚ ਵਿੱਚ ਉੱਠੇ ਸਵਾਲਾਂ ਦੇ ਜਵਾਬ ਨਹੀਂ ਮਿਲਦੇ। ਜੇਕਰ ਸਰਕਾਰ ਕੋਲ ਆਪਣਾ ਪੱਖ ਸਪੱਸ਼ਟ ਕਰਨ ਲਈ ਤੱਥ ਅਤੇ ਰਿਕਾਰਡ ਮੌਜੂਦ ਹਨ ਤਾਂ ਉਹ ਪੰਜਾਬ ਦੇ ਲੋਕਾਂ ਸਾਹਮਣੇ ਰੱਖੇ ਜਾਣ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਿਆਨਬਾਜ਼ੀ ਨਹੀਂ, ਸਪੱਸ਼ਟ ਜਵਾਬ ਚਾਹੀਦਾ ਹੈ। ਸਰਕਾਰ ਰਿਕਾਰਡ ਸਾਹਮਣੇ ਰੱਖੇ ਅਤੇ ਦੱਸੇ ਕਿ ਗਮਾਡਾ ਨਾਲ ਸਬੰਧਤ ਫ਼ੈਸਲੇ ਕਿਹੜੇ ਨਿਯਮਾਂ ਅਤੇ ਕਿਸ ਆਧਾਰ ਤੇ ਲਏ ਗਏ। ਸਥਿਤੀ ਬਿਆਨਾਂ ਨਾਲ ਨਹੀਂ, ਤੱਥਾਂ ਨਾਲ ਸਪੱਸ਼ਟ ਹੋਣੀ ਚਾਹੀਦੀ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending