Connect with us

Mohali

ਈ ਡੀ ਦੀ ਕਾਰਵਾਈ ਖਿਲਾਫ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ

Published

on

ਬੈਰੀਕੇਡਾਂ ਨੂੰ ਤੋੜਕੇ ਗਮਾਡਾ ਵਿੱਚ ਦਾਖ਼ਲ ਹੋਏ ਪ੍ਰਦਰਸ਼ਨਕਾਰੀਆਂ ਨੇ ਈ ਡੀ ਦੀਆਂ ਗੱਡੀਆਂ ਦੇ ਸ਼ੀਸ਼ੇ ਭੰਨੇ, ਪੁਲੀਸ ਨੇ ਹਿਰਾਸਤ ਵਿੱਚ ਲਿਆ

ਐਸ ਏ ਐਸ ਨਗਰ, 24 ਸਤੰਬਰ (ਸ.ਬ.) ਈ ਡੀ ਵਲੋਂ ਬੀਤੇ ਮੰਗਲਵਾਰ ਤੋਂ ਗਮਾਡਾ ਦਫਤਰ ਦੀ ਲਗਾਤਾਰ ਕੀਤੀ ਜਾ ਰਹੀ ਜਾਂਚ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਉੱਥੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੁਰੱਖਿਆ ਘੇਰੇ ਅਤੇ ਬੈਰੀਕੇਡਾਂ ਨੂੰ ਤੋੜ ਦਿੱਤਾ ਅਤੇ ਗਮਾਡਾ ਭਵਨ ਦੇ ਅੰਦਰ ਦਾਖ਼ਲ ਹੋ ਗਏ। ਇਸ ਦੌਰਾਨ ਉੱਥੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ ਹੋਈ। ਰੋਸ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਗਮਾਡਾ ਦੀ ਇਮਾਰਤ ਦੇ ਅੰਦਰ ਦਾਖਿਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਗੱਡੀਆਂ ਦੇ ਸ਼ੀਸ਼ੇ ਭੰਨ ਦਿੱਤੇ ਗਏ ਅਤੇ ਟਾਇਰਾਂ ਦੀ ਹਵਾ ਵੀ ਕੱਢ ਦਿੱਤੀ ਗਈ।

ਇਸ ਦੌਰਾਨ ਈ ਡੀ ਦੀ ਟੀਮ ਦੇ ਪਿਛਲੇ ਗੇਟ ਰਾਹੀਂ ਬਾਹਰ ਨਿਕਲਣ ਦੀ ਭਿਣਕ ਪੈਣ ਤੇ ਗਮਾਡਾ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਰਹੇ ਆਪ ਵਲੰਟੀਅਰਾਂ ਨੇ ਪਿਛਲੇ ਦਰਵਾਜੇ ਰਾਹੀਂ ਗਮਾਡਾ ਦਫ਼ਤਰ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਉੱਥੇ ਤੈਨਾਤ ਪੁਲੀਸ ਨੇ ਉਨ੍ਹਾਂ ਦਾ ਰਾਹ ਰੋਕ ਲਿਆ। ਇਸ ਮੌਕੇ ਵਲੰਟੀਅਰਾਂ ਨੇ ਦਰਵਾਜ਼ਿਆਂ ਅਤੇ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੱਥਰ ਮਾਰ ਕੇ ਸ਼ੀਸ਼ਾ ਵੀ ਤੋੜ ਦਿੱਤਾ। ਪ੍ਰਦਰਸ਼ਨ ਦੌਰਾਨ ਗਮਾਡਾ ਦਫ਼ਤਰ ਦੇ ਬਾਹਰ ਖੜ੍ਹੀ ਯੂਪੀ ਨੰਬਰ ਦੀ ਇਨੋਵਾ ਗੱਡੀ ਤੇ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ ਕੀਤਾ ਗਿਆ।

ਜਿਕਰਯੋਗ ਹੈ ਕਿ ਆਪ ਨੇ ਈਡੀ ਦੀ ਜਾਂਚ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਗਮਾਡਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰਾਂ, ਅਹੁਦੇਦਾਰਾਂ ਅਤੇ ਸਥਾਨਕ ਆਗੂਆਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਸੀ। ਪ੍ਰਦਰਸ਼ਨ ਦੌਰਾਨ ਵਰਕਰਾਂ ਵੱਲੋਂ ‘ਜਦੋਂ ਵੀ ਮੋਦੀ ਡਰਦੈ, ਈਡੀ ਨੂੰ ਅੱਗੇ ਕਰਦੈ’ ਸਮੇਤ ਹੋਰ ਨਾਅਰੇ ਲਗਾਏ ਗਏ।

ਰੋਸ ਪ੍ਰਦਰਸ਼ਨ ਨੂੰ ਮੁੱਖ ਰੱਖਦਿਆਂ ਪੁਲੀਸ ਵਲੋਂ ਪਹਿਲਾਂ ਹੀ ਗਮਾਡਾ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਸਨ ਅਤੇ ਮੌਕੇ ਤੇ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਸੀ। ਐਸ. ਐਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਕੁਝ ਵਿਅਕਤੀ ਹਮਲਾਵਰ ਹੋ ਗਏ ਸਨ, ਪਰ ਪੁਲੀਸ ਨੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਐਸ. ਐਸ. ਪੀ. ਨੇ ਦੱਸਿਆ ਕਿ ਇਸ ਦੌਰਾਨ ਇੱਕ ਵਾਹਨ ਦੀ ਭੰਨ-ਤੋੜ ਕੀਤੀ ਗਈ ਹੈ ਅਤੇ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਸਬੰਧ ਵਿੱਚ ਲਗਭਗ 8 ਤੋਂ 10 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਰੋਸ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੁਹਾਲੀ ਤੋਂ ਕੌਂਸਲਰ ਸੰਨੀ ਸਿੰਘ ਆਹਲੂਵਾਲੀਆ ਨੇ ਈ ਡੀ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਅਤੇ ਬਦਲਾਖੋਰੀ ਦੀ ਰਾਜਨੀਤੀ ਦੱਸਦਿਆਂ ਕਿਹਾ ਕਿ ਈਡੀ ਦੀ ਇਹ ਸਾਰੀ ਕਾਰਵਾਈ ਵਿਰੋਧੀਆਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ।

ਇੱਥੇ ਜਿਕਰ ਕਰਨਾ ਬਣਦਾ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਦਖ਼ਲ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਕਥਿਤ ਤੌਰ ਤੇ ਨਜ਼ਰਬੰਦ ਰੱਖਣ ਦੇ ਖ਼ਿਲਾਫ਼ ਪਾਈ ਹੰਗਾਮੀ ਅਰਜ਼ੀ ਤੇ ਜਸਟਿਸ ਸੰਜੇ ਵਸ਼ਿਸ਼ਟ ਦੇ ਬੈਂਚ ਨੇ ਬੀਤੀ ਦੇਰ ਰਾਤ 1 ਵਜੇ ਤੱਕ ਵਿਸ਼ੇਸ਼ ਸੁਣਵਾਈ ਕੀਤੀ। ਅਦਾਲਤ ਨੇ ਗਮਾਡਾ ਦਫ਼ਤਰ ਅੰਦਰ ਚੱਲ ਰਹੀ ਕਾਰਵਾਈ ਦੀ ਨਿਗਰਾਨੀ ਲਈ ਇੱਕ ਸੀਨੀਅਰ ਵਾਰੰਟ ਅਫ਼ਸਰ ਨਿਯੁਕਤ ਕਰ ਦਿੱਤਾ। ਅਦਾਲਤ ਨੇ ਚੰਡੀਗੜ੍ਹ ਦੇ ਡੀ ਜੀ ਪੀ ਅਤੇ ਐਸ ਐਸ ਪੀ ਮੁਹਾਲੀ ਨੂੰ ਵਾਰੰਟ ਅਫ਼ਸਰ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੰਦਿਆਂ ਅੱਜ ਦੁਪਹਿਰ 2 ਵਜੇ ਤੱਕ ਇਸ ਪੂਰੇ ਘਟਨਾਕ੍ਰਮ ਦੀ ਸਥਿਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਸੀ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending