Connect with us

Chandigarh

ਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ

Published

on

ਚੰਡੀਗੜ, 25 ਸਤੰਬਰ (ਸ.ਬ.) ਚੰਡੀਗੜ੍ਹ ਦੇ ਸੈਕਟਰ-22 ਵਿਚ ਚੰਡੀਗੜ੍ਹ ਪੁਲੀਸ ਦੇ ਇੱਕ ਹੈਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੈਡ ਕਾਂਸਟੇਬਲ ਨਿਤਿਨ ਨੂੰ ਉਸਦੇ ਘਰ ਵਿੱਚ ਹੀ ਗੋਲੀ ਮਾਰੀ ਗਈ। ਗੋਲ਼ੀ ਚੱਲਣ ਦੀ ਆਵਾਜ਼ ਸੁਣ ਕੇ ਗੁਆਂਢੀਆਂ ਨੇ ਪੁਲੀਸ ਕੰਟੋਰਲ ਰੂਮ ਨੂੰ ਸੂਚਨਾ ਦਿੱਤੀ । ਜਦੋਂ ਪੁਲੀਸ ਮੌਕੇ ਤੇ ਪਹੁੰਚੀ ਤਾਂ ਹੈਡ ਕਾਂਸਟੇਬਲ ਜ਼ਖ਼ਮੀ ਹਾਲਤ ਵਿਚ ਬੈਡ ਤੇ ਪਿਆ ਮਿਲਿਆ। ਨਿਤਿਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਮੌਕੇ ਤੋਂ ਦੇਸੀ ਕੱਟਾ ਬਰਾਮਦ ਕੀਤਾ ਹੈ। ਸ਼ੁਰੂਆਤੀ ਜਾਂਚ ਵਿਚ ਨਿਤਿਨ ਦੇ ਨਾਬਾਲਗ ਬੇਟੇ ਨੇ ਕਿਸੇ ਵਿਅਕਤੀ ਤੇ ਗੋਲ਼ੀ ਮਾਰਨ ਦਾ ਦੋਸ਼ ਲਗਾਇਆ ਪਰ ਪੁਲੀਸ ਨੂੰ ਉਸ ਦੇ ਬਿਆਨ ਤੇ ਸ਼ੱਕ ਹੋਇਆ। ਪੁਲੀਸ ਨੇ ਨਾਬਾਲਗ ਬੇਟੇ ਨੂੰ ਹਿਰਾਸਤ ਵਿਚ ਲਿਆ ਹੈ। ਵਾਰਦਾਤ ਦੌਰਾਨ ਮਾਂ-ਪੁੱਤ ਘਰ ਵਿਚ ਹੀ ਮੌਜੂਦ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 9 ਵਜੇ ਦੇ ਕਰੀਬ ਵਾਪਰੀ। ਹੈਡ ਕਾਂਸਟੇਬਲ ਨਿਤਿਨ (ਉਮਰ 42 ਸਾਲ) ਸੈਕਟਰ-9 ਵਿੱਚ ਸਥਿਤ ਪੁਲੀਸ ਹੈਡਕੁਆਰਟਰ ਵਿੱਚ ਅਕਾਊਂਟਸ ਬਰਾਂਚ ਵਿੱਚ ਤਾਇਨਾਤ ਸੀ।

ਗੁਆਂਢੀਆਂ ਮੁਤਾਬਕ ਸ਼ੁਰੂ ਵਿੱਚ ਨਿਤਿਨ ਦੇ ਘਰੋਂ ਰੌਲੇ ਦੀਆਂ ਆਵਾਜ਼ਾਂ ਆ ਰਹੀਆਂ ਸਨ। ਥੋੜ੍ਹੀ ਦੇਰ ਬਾਅਦ ਅਚਾਨਕ ਗੋਲ਼ੀ ਚੱਲਣ ਦੀ ਆਵਾਜ਼ ਆਈ। ਗੁਆਂਢੀਆਂ ਨੇ ਪੁਲੀਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਸੈਕਟਰ-17 ਦੀ ਪੁਲੀਸ ਤੁਰੰਤ ਮੌਕੇ ਤੇ ਪਹੁੰਚੀ ਘਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਘਟਨਾ ਉਪਰੰਤ ਪੁਲੀਸ ਨੇ ਨਿਤਿਨ ਦੇ 17 ਸਾਲਾ ਪੁੱਤਰ ਤੋਂ ਪੁੱਛਗਿੱਛ ਕੀਤੀ। ਆਪਣੇ ਸ਼ੁਰੂਆਤੀ ਬਿਆਨ ਵਿੱਚ ਪੁੱਤਰ ਨੇ ਪੁਲੀਸ ਨੂੰ ਦੱਸਿਆ ਕਿ ਬਾਹਰੋਂ ਆ ਕੇ ਕਿਸੇ ਵਿਅਕਤੀ ਨੇ ਉਸ ਦੇ ਪਿਤਾ ਨੂੰ ਗੋਲ਼ੀ ਮਾਰ ਦਿੱਤੀ ਅਤੇ ਮੌਕੇ ਤੋਂ ਭੱਜ ਗਿਆ। ਜਦੋਂ ਪੁਲੀਸ ਨੇ ਉਸ ਤੋਂ ਘਟਨਾ ਬਾਰੇ ਦੋਬਾਰਾ ਪੁੱਛਗਿੱਛ ਕੀਤੀ ਤਾਂ ਉਸ ਦੇ ਬਿਆਨ ਵਿੱਚ ਸ਼ੱਕ ਸਾਹਮਣੇ ਆਇਆ। ਪੁਲੀਸ ਨੂੰ ਪੁੱਤਰ ਦੇ ਬਿਆਨ ਤੇ ਸ਼ੱਕ ਹੋਣ ਤੋਂ ਬਾਅਦ ਉਸ ਤੋਂ ਵਾਰ-ਵਾਰ ਪੁੱਛਗਿੱਛ ਕੀਤੀ ਗਈ। ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਗੋਲ਼ੀ ਕਿਸਨੇ ਚਲਾਈ। ਪੁਲੀਸ ਘਟਨਾ ਸਥਾਨ ਤੋਂ ਬਰਾਮਦ ਕੀਤੇ ਗਏ ਸਬੂਤਾਂ, ਦੇਸੀ ਪਿਸਤੌਲ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਨੂੰ ਜੋੜ ਕੇ ਘਟਨਾਵਾਂ ਦੇ ਕ੍ਰਮ ਨੂੰ ਜੋੜ ਰਹੀ ਹੈ। ਪੁਲੀਸ ਮੁਤਾਬਕ ਕੁਝ ਦਿਨ ਪਹਿਲਾਂ ਮਨੀਮਾਜਰਾ ਵਿਚ ਨਿਤਿਨ ਦੇ ਨਾਬਾਲਗ ਬੇਟੇ ਦਾ ਥਾਰ ਗੱਡੀ ਨਾਲ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲੀਸ ਇਸ ਘਟਨਾ ਬਾਰੇ ਵੀ ਜਾਣਕਾਰੀ ਇਕੱਠੀ ਕਰ ਰਹੀ ਹੈ। ਉਹ ਜਾਂਚ ਕਰ ਰਹੇ ਹਨ ਕਿ ਕੀ ਇਸ ਪੁਰਾਣੇ ਮਾਮਲੇ ਅਤੇ ਅੱਜ ਸਵੇਰੇ ਵਾਪਰੀ ਗੋਲ਼ੀਬਾਰੀ ਦੀ ਘਟਨਾ ਵਿਚਕਾਰ ਕੋਈ ਸਬੰਧ ਹੈ।

ਘਟਨਾ ਦੀ ਸੂਚਨਾ ਮਿਲਣ ਤੇ ਐਸ. ਐਸ. ਪੀ. ਕੰਵਰਦੀਪ ਕੌਰ ਨੇ ਵੀ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਉਹਨਾਂ ਕਿਹਾ ਕਿ ਦੱਸਿਆ ਕਿ ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਹਨ। ਇਕ ਦੇਸੀ ਪਿਸਤੌਲ ਬਰਾਮਦ ਹੋਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨਾਬਾਲਗ ਤੋਂ ਪੁੱਛਗਿੱਛ ਅਤੇ ਘਟਨਾ ਸਥਾਨ ਤੋਂ ਬਰਾਮਦ ਹੋਏ ਸਬੂਤਾਂ ਦੇ ਆਧਾਰ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Continue Reading

Chandigarh

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਐਸ ਆਈ ਟੀ ਵਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤਲਬ

Published

on

By

ਬਿਕਰਮ ਸਿੰਘ ਮਹੀਠੀਆ ਅਤੇ ਜਗਦੀਸ਼ ਭੋਲਾ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ

ਚੰਡੀਗੜ੍ਹ, 30 ਸਤੰਬਰ (ਸ.ਬ.) 6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ ਐਸ. ਆਈ. ਟੀ. ਵੱਲੋਂ ਡਰੱਗ ਰੈਕੇਟ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਤਲਬ ਕੀਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਾਂਚ ਟੀਮ ਵੱਲੋਂ ਪਹਿਲੀ ਵਾਰ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਮਜੀਠੀਆ ਦਾ ਨਾਂ ਸਭ ਤੋਂ ਪਹਿਲਾਂ 2013-14 ਦੇ ਜਗਦੀਸ਼ ਭੋਲਾ ਡਰੱਗ ਰੈਕੇਟ ਵਿੱਚ ਉਭਰਿਆ ਸੀ। ਇਸ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਂਚ ਦੌਰਾਨ ਇਸ ਮਨੀ ਲਾਂਡਰਿੰਗ ਅਤੇ ਡਰੱਗ ਰੈਕੇਟ ਦੇ ਨੈਟਵਰਕ ਨੂੰ 6,000 ਕਰੋੜ ਰੁਪਏ ਤੱਕ ਦਾ ਦੱਸਿਆ ਸੀ। ਇਸ ਮਾਮਲੇ ਵਿੱਚ ਭੋਲਾ ਨੇ 2014 ਵਿੱਚ ਮਜੀਠੀਆ ਦਾ ਨਾਂ ਲਿਆ ਸੀ।

ਪੰਜਾਬ ਪੁਲੀਸ ਨੇ ਐਂਟੀ-ਡਰੱਗ ਸਪੈਸ਼ਲ ਟਾਸਕ ਫੋਰਸ ਦੀ 2018 ਦੀ ਰਿਪੋਰਟ ਦੀ ਸਿਫ਼ਾਰਸ਼ ਦੇ ਆਧਾਰ ਤੇ ਦਸੰਬਰ 2021 ਵਿੱਚ ਮਜੀਠੀਆ ਵਿਰੁੱਧ ਐਨ. ਡੀ. ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾਗਿਆ ਸੀ।

Continue Reading

Chandigarh

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

Published

on

By

ਚੰਡੀਗੜ੍ਹ, 29 ਸਤੰਬਰ (ਸ.ਬ.) ਪੰਜਾਬ ਦੀਆਂ ਆਂਗਣਵਾੜੀ ਵਰਕਰ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜ ਕੇ ਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ਤੇ ਇੱਕ ਨੈਟਵਰਕ ਤਿਆਰ ਕਰ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ‘ਨਸ਼ਾ ਮੁਕਤੀ ਮਿੱਤਰ’ ਵਜੋਂ ਸੇਵਾਵਾਂ ਨਿਭਾਅ ਰਹੀਆਂ 20 ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।

ਬੁਲਾਰੇ ਨੇ ਕਿਹਾ ਕਿ ਪਰਿਵਾਰਾਂ ਅਤੇ ਬੱਚਿਆਂ ਦੇ ਨਾਲ ਨਿਯਮਿਤ ਸੰਪਰਕ ਵਿੱਚ ਰਹਿਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਭਾਈਚਾਰਕ ਪੱਧਰ ਤੇ ਜਾਗਰੂਕਤਾ ਦੂਤ ਵਜੋਂ ਭੂਮਿਕਾ ਦਿੱਤੀ ਜਾ ਰਹੀ ਹੈ। ਉਹ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਜਾਗਰੂਕ ਕਰਨ, ਸਮੇਂ ਸਿਰ ਦਖ਼ਲ ਲਈ ਪ੍ਰੇਰਿਤ ਕਰਨ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਸੇਵਾਵਾਂ ਨਾਲ ਜੋੜਨ ਵਿੱਚ ਮਦਦ ਕਰਨਗੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਸਿਹਤਮੰਦ ਵਿਕਲਪ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਰੀਬ 3,000 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਾਲ ਜਨਵਰੀ ਵਿੱਚ 500 ਪਿੰਡ ਜਿੰਮਾਂ ਦਾ ਉਦਘਾਟਨ ਕੀਤਾ ਸੀ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਬਠਿੰਡਾ ਤੋਂ ਸ਼ੁਰੂ ਹੋਏ ਸਾਲਾਨਾ ਖੇਡ ਮਹੋਤਸਵ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਰਾਹੀਂ ਵੀ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Continue Reading

Chandigarh

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਰਿਪੋਰਟ ਤਲਬ

Published

on

By

ਚੰਡੀਗੜ੍ਹ, 28 ਸਤੰਬਰ (ਸ.ਬ.) ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਹਾਲ ਹੀ ਵਿੱਚ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਘਟਨਾਵਾਂ ਦੇ ਸੰਦਰਭ ਵਿੱਚ ਰਿਪੋਰਟ ਤਲਬ ਕੀਤੀ ਹੈ। ਮਹਿਲਾ ਕਮਿਸ਼ਨ ਨੇ ਇਨ੍ਹਾਂ ਦੋਵੇਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਵਾਪਰੇ ਮਾਮਲਿਆਂ ਦਾ ਸੂ ਮੋਟੋ ਨੋਟਿਸ ਲਿਆ ਹੈ ਅਤੇ ਇਸ ਬਾਬਤ ਵਿਸਥਾਰਤ ਰਿਪੋਰਟ ਮੰਗੀ ਗਈ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵੇਂ ਯੂਨੀਵਰਸਿਟੀਆਂ ਵਿੱਚ ਉੱਪਰੋਥਲੀ ਵਾਪਰੀਆਂ ਘਟਨਾਵਾਂ ਕਾਰਨ ਸੂਬਾ ਸਰਕਾਰ ਦੀ ਕਿਰਕਿਰੀ ਹੋਈ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਵਿਗਾੜ ਨੂੰ ਲੈ ਕੇ ‘ਆਪ’ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਗਿਆ ਹੈ ਅਤੇ ਸਰਕਾਰ ਤੇ ਸਵਾਲ ਚੁੱਕੇ ਗਏ ਹਨ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਦੇ ਮਾਮਲੇ ਤੇ ਦੋਵੇਂ ਯੂਨੀਵਰਸਿਟੀਆਂ ਦੇ ਕੈਂਪਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ, ਵਾਪਰੀਆਂ ਘਟਨਾਵਾਂ ਬਾਰੇ ਸਪਸ਼ਟੀਕਰਨ ਅਤੇ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਪੁਲੀਸ ਕੇਸਾਂ ਦੇ ਸਬੰਧ ਵਿੱਚ ਵੇਰਵੇ ਤਲਬ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਅਹਿਮ ਹੈ ਅਤੇ ਕਮਿਸ਼ਨ ਲਈ ਵਿਦਿਆਰਥੀਆਂ ਦੀ ਸੁਰੱਖਿਆ ਤਰਜੀਹ ਹੈ। ਮਹਿਲਾ ਕਮਿਸ਼ਨ ਨੇ ਵਿਦਿਆਰਥਣਾਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਹੈ।

Continue Reading

Latest News

Trending