Connect with us

Mohali

40 ਪ੍ਰਤੀਸ਼ਤ ਤੋਂ ਵੱਧ ਰਾਖਵੀਂ ਆਬਾਦੀ ਵਾਲੇ ਪਿੰਡਾਂ ਨੂੰ ਵਿਸ਼ੇਸ਼ ਗ੍ਰਾਟਾਂ ਦੇਣ ਦੀ ਨੀਤੀ ਫ਼ੁੱਟ ਪਾਊ ਰਾਜਨੀਤੀ ਦਾ ਹਿੱਸਾ : ਜਨਰਲ ਕੈਟਾਗਿਰੀਜ਼ ਫ਼ੈਡਰੇਸ਼ਨ

Published

on

ਪੰਜਾਬ ਦੇ ਸਾਰੇ ਪਿੰਡਾਂ ਦਾ ਬਿਨ੍ਹਾਂ ਵਿਤਕਰੇ ਦੇ ਵਿਕਾਸ ਕੀਤਾ ਜਾਵੇ

ਐਸ ਏ ਐਸ ਨਗਰ, 26 ਸਤੰਬਰ (ਸ.ਬ.) ਜਨਰਲ ਕੈਟਾਗਿਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 40 ਪ੍ਰਤੀਸ਼ਤ ਵੱਧ ਐਸ. ਸੀ ਅਬਾਦੀ ਵਾਲੇ 3763 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਖਾਸ ਯੋਜਨਾ ਤਹਿਤ 750 ਕਰੋੜ ਰੁਪਏ ਦੇਣ ਦਾ ਐਲਾਨ, ਵੋਟ ਰਾਜ ਨੀਤੀ ਤਹਿਤ ਮਾੜੀ ਵੰਡ ਪਾਊ ਨੀਤੀ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਸਾਰੇ ਪਿੰਡਾਂ ਦਾ ਬਿਨ੍ਹਾਂ ਵਿਤਕਰੇ ਦੇ ਵਿਕਾਸ ਕੀਤਾ ਜਾਣਾ ਚਾਹੀਦਾ ਹੈ।

ਫ਼ੈਡਰੇਸ਼ਨ ਦੇ ਆਗੂਆਂ ਸੁਖਬੀਰ ਸਿੰਘ, ਜਸਵੀਰ ਸਿੰਘ ਗੜਾਂਗ, ਸੁਰਿੰਦਰ ਕੁਮਾਰ ਸੈਣੀ, ਦਿਲਬਾਗ ਸਿੰਘ, ਜਸਵੰਤ ਸਿੰਘ ਬਰਾੜ ਅਤੇ ਹਰਚੰਦ ਸਿੰਘ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਫ਼ੁੱਟ ਪਾਓ ਅਤੇ ਰਾਜ ਕਰੋ ਦੀ ਵੰਡ ਵਾਲੀ ਨੀਤੀ ਤੇ ਕੰਮ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਭਾਵੇ ਵੱਧ ਰਿਜ਼ਰਵ ਅਬਾਦੀ ਵਾਲੇ ਪਿੰਡਾਂ ਨੂੰ ਹੋਰ ਵੱਧ ਗ੍ਰਾਂਟ ਦੇਵੇ ਪਰ ਇਹ ਦੱਸੇ ਕਿ ਵੱਧ ਜਨਰਲ ਵਰਗ ਦੀ ਆਬਾਦੀ ਵਾਲੇ ਪਿੰਡਾਂ ਨੂੰ ਇਹ ਗ੍ਰਾਂਟ ਕਿਉਂ ਨਹੀਂ ਦਿੱਤੀ ਜਾ ਰਹੀ। ਕੀ ਜਨਰਲ ਵਰਗ ਦੀ ਵੱਧ ਅਬਾਦੀ ਵਾਲੇ ਪਿੰਡਾਂ ਨੂੰ ਵਿਕਾਸ ਦੀ ਲੋੜ ਨਹੀ ਹੈ।

ਆਗੂਆਂ ਨੇ ਕਿਹਾ ਕਿ ਅਸਲ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਜਨਰਲ ਵਰਗ ਨੂੰ ਹਰ ਨੀਤੀ ਵਿਚ ਪਿਛੇ ਧੱਕ ਰਹੀ ਹੈ ਅਤੇ ਉਨ੍ਹਾਂ ਨੂੰ ਦੂਸਰੇ ਦਰਜੇ ਦਾ ਨਾਗਰਿਕ ਮੰਨ ਰਹੀ ਹੈ। ਫ਼ੈਡਰੇਸ਼ਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਇਹ ਮਾੜੀਆਂ ਨੀਤੀਆ ਕਾਮਯਾਬ ਨਹੀ ਹੋਣਗੀਆ ਤੇ ਜਨਰਲ ਵਰਗ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਖਤ ਵਿਰੋਧ ਕਰੇਗਾ।

ਆਗੂਆਂ ਨੇ ਕਿਹਾ ਕਿ ਸਰਕਾਰਾਂ ਦਾ ਕੰਮ ਸਾਰੇ ਵਰਗਾਂ ਅਤੇ ਸਾਰੇ ਪਿੰਡਾਂ ਤੇ ਸ਼ਹਿਰਾਂ ਲਈ ਬਿਨਾ ਭੇਦ ਭਾਵ ਦੇ ਵਿਕਾਸ ਦਾ ਕੰਮ ਕਰਨਾ ਹੁੰਦਾ ਹੈ। ਪਰ ਮੌਜੂਦਾ ਪੰਜਾਬ ਸਰਕਾਰ ਲੋਕਾਂ ਨੂੰ ਆਪਸ ਵਿਚ ਵੰਡ ਕੇ ਵੋਟ ਰਾਜ ਨੀਤ ਤਹਿਤ ਮਾੜੀ ਰਾਜਨੀਤ ਕਰ ਰਹੀ ਹੈ, ਜਿਸ ਦਾ ਸਮਾਂ ਆਉਣ ਤੇ ਢੁੱਕਵਾਂ ਜਵਾਬ ਦਿੱਤਾ ਜਾਵੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending