Connect with us

Chandigarh

ਧਿਆਨ ਸਿੰਘ ਕਾਹਲ਼ੋਂ ਗੀਤ ਸੰਗ੍ਰਹਿ ‘ਤੇਤਰੇ ਮੇਤਰੇ ਬੋਲ’ ‘ਤੇ ਹੋਈ ਵਿਚਾਰ ਚਰਚਾ

Published

on

ਚੰਡੀਗੜ੍ਹ, 26 ਸਤੰਬਰ (ਸ.ਬ.) ਕਵੀ ਮੰਚ (ਰਜਿ.) ਮੁਹਾਲ਼ੀ ਵੱਲੋਂ ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ.), ਚੰਡੀਗੜ੍ਹ ਦੇ ਸਹਿਯੋਗ ਨਾਲ਼ ਧਿਆਨ ਸਿੰਘ ਕਾਹਲ਼ੋਂ ਦੇ ਗੀਤ ਸੰਗ੍ਰਹਿ ‘ਤੇਤਰੇ ਮੇਤਰੇ ਬੋਲ’ ਤੇ ਵਿਚਾਰ ਚਰਚਾ ਕਰਵਾਈ ਗਈ, ਜਿਸ ਵਿੱਚ ਡਾ. ਲਾਭ ਸਿੰਘ ਖੀਵਾ, ਮੁੱਖ ਮਹਿਮਾਨ ਅਤੇ ਮਲਕੀਅਤ ਸਿੰਘ ਔਜਲਾ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੀ ਪ੍ਰਧਾਨਗੀ ਭਗਤ ਰਾਮ ਰੰਘਾੜਾ ਵੱਲੋਂ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਡਾ. ਲਾਭ ਸਿੰਘ ਖੀਵਾ ਨੇ ਕਿਹਾ ਕਿ ਕਾਹਲ਼ੋਂ ਨਾਲ਼ ਉਹਨਾਂ ਦਾ ਬਹੁਤ ਪੁਰਾਣਾ ਰਿਸ਼ਤਾ ਹੈ। ਉਸ ਦੀ ਗੀਤਕਾਰੀ ਵਿੱਚ ਪ੍ਰਪੱਕਤਾ ਹੈ। ਇਸ ਮੌਕੇ ਪੇਪਰ ਪੜ੍ਹਦਿਆਂ ਰਾਜ ਕੁਮਾਰ ਸਾਹੋਵਾਲ਼ੀਆ ਨੇ ਪੇਪਰ ਪੜ੍ਹਦਿਆ ਕਿਹਾ ਕਿ ਕਾਹਲ਼ੋਂ ਦੇ ਪਹਿਲੇ ਗੀਤ ਸੰਗ੍ਰਹਿ ਰਸੀਲੇ ਬੋਲ, ਟੰਬਵੇਂ ਬੋਲ ਅਤੇ ਹੁਣ ਤੇਤਰੇ ਬੋਲ ਤੱਕ ਉਹ ਸ਼ਬਦ ਸ਼ਬਦ ਦੇ ਗਵਾਹ ਰਹੇ ਹਨ। ਉਨ੍ਹਾਂ ਕਾਹਲ਼ੋਂ ਦੀ ਹਰ ਰੰਗ ਦੀ ਗੀਤਕਾਰੀ ਨੂੰ ਸਰੋਤਿਆਂ ਸਨਮੁੱਖ ਕਰਦਿਆਂ ਕਿਹਾ ਕਿ ਬੇਸ਼ੱਕ ਗੀਤ ਲਿਖਣਾ ਔਖਾ ਕਾਰਜ ਹੈ, ਪਰ ਗੀਤ ਲਿਖਣ ਦੇ ਨਾਲ਼ ਨਾਲ਼ ਕਾਹਲ਼ੋਂ ਸੁਰ-ਤਾਲ ਦਾ ਵੀ ਪੂਰਾ ਧਿਆਨ ਰੱਖਦਾ ਹੈ। ਉਹਦੇ ਗੀਤਾਂ ਵਿੱਚੋਂ ਬਹੁ-ਪੱਖੀ ਗਿਆਨ ਝਲਕਦਾ ਹੈ, ਜਿਸ ਵਿੱਚ ਕੋਈ ਨਾ ਕੋਈ ਸੁਨੇਹਾ ਹੁੰਦਾ ਹੈ। ਭਗਤ ਰਾਮ ਰੰਗਾੜਾ ਨੇ ਕਾਹਲ਼ੋਂ ਦੀ ਗੀਤਕਾਰੀ, ਸੁਭਾਅ ਤੇ ਸਮਰਪਣ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਗੀਤਕਾਰ ਦੇ ਨਾਲ਼ ਨਾਲ਼ ਉਹ ਇੱਕ ਚੰਗੇ ਇਨਸਾਨ ਵੀ ਹਨ।

ਇਸ ਮੌਕੇ ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਸੁਰਜੀਤ ਸੁਮਨ ਨੇ ਕਿਹਾ ਕਿ ਧਿਆਨ ਸਿੰਘ ਕਾਹਲ਼ੋ ਗੀਤਕਾਰੀ ਦਾ ਭਰ ਵਹਿੰਦਾ ਦਰਿਆ ਹੈ। ਪੱਤਰਕਾਰ ਗੁਰਪ੍ਰੀਤ ਸਿੰਘ ਨਿਆਮੀਆਂਨੇ ਕਾਹਲ਼ੋਂ ਨਾਲ਼ ਆਪਣੇ ਲੰਬੇ ਮੁਹੱਬਤੀ ਸਫਰ ਬਾਰੇ ਕਿਹਾ ਕਿ ਕਿਸੇ ਵੇਲ਼ੇ ਉਹ ਸਟੇਜ ਤੇ ਡਿਊਟ ਗੀਤ ਗਾਉਂਦੇ ਸਨ। ਹੁਣ ਉਨ੍ਹਾਂ ਵੱਲੋਂ ਰਚੇ ਜਾ ਰਹੇ ਗੀਤਾਂ ਦੇ ਉਹ ਕਾਇਲ ਹਨ।

ਇਸ ਮੌਕੇ ਗਾਇਕ ਗੁਰਿੰਦਰ ਗੁਰੀ, ਗੀਤਕਾਰ ਧਿਆਨ ਸਿੰਘ ਕਾਹਲ਼ੋ, ਮਲਕੀਅਤ ਸਿੰਘ ਔਜਲਾ, ਅਮਰਜੀਤ ਕੌਰ ਮੋਰਿੰਡਾ ਤੇ ਭੁਪਿੰਦਰ ਸਿੰਘ ਭਾਗੋਮਾਜਰੀ ਨੇ ਗੀਤ ਸੁਣਾਏ। ਵਲੋਂ ਗੀਤ ਸੁਣਾਏ ਗਏ। ਇਸ ਮੌਕੇ ਰਣਜੀਤ ਕੌਰ ਕੰਗ ਟਿਵਾਣਾ, ਗੁਰਜੀਤ ਸਿੰਘ ਲਾਂਬਾ ਅਤੇ ਐਡਵੋਕੇਟ ਨੀਲਮ ਨਾਰੰਗ ਨੇ ਵੀ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਕਹਾਣੀਕਾਰ ਗੁਰਮੀਤ ਸਿੰਗਲ, ਮਹਿੰਦਰ ਸਿੰਘ ਕਲਸੀ,ਜਸਵਿੰਦਰ ਸਿੰਘ ਕਾਈਨੌਰ, ਪਿਆਰਾ ਸਿੰਘ ਰਾਹੀ, ਸਰਬਜੀਤ ਸਿੰਘ ਪੱਡਾ, ਡਾ. ਪੰਨਾ ਲਾਲ ਮੁਸਤਫਾਬਾਦੀ, ਗੁਰਸ਼ਰਨ ਸਿੰਘ ਕਾਕਾ, ਸੁਮਿੱਤਰ ਸਿੰਘ ਦੋਸਤ, ਬਾਬੂ ਰਾਮ ਦੀਵਾਨਾ ਅਤੇ ਵੱਡੀ ਗਿਣਤੀ ਵਿੱਚ ਸਾਹਿਤ ਪ੍ਰੇਮੀਆਂ ਵੱਲੋਂ ਹਿੱਸਾ ਲਿਆ ਗਿਆ।

Continue Reading

Chandigarh

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਐਸ ਆਈ ਟੀ ਵਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤਲਬ

Published

on

By

ਬਿਕਰਮ ਸਿੰਘ ਮਹੀਠੀਆ ਅਤੇ ਜਗਦੀਸ਼ ਭੋਲਾ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ

ਚੰਡੀਗੜ੍ਹ, 30 ਸਤੰਬਰ (ਸ.ਬ.) 6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ ਐਸ. ਆਈ. ਟੀ. ਵੱਲੋਂ ਡਰੱਗ ਰੈਕੇਟ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਤਲਬ ਕੀਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਾਂਚ ਟੀਮ ਵੱਲੋਂ ਪਹਿਲੀ ਵਾਰ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਮਜੀਠੀਆ ਦਾ ਨਾਂ ਸਭ ਤੋਂ ਪਹਿਲਾਂ 2013-14 ਦੇ ਜਗਦੀਸ਼ ਭੋਲਾ ਡਰੱਗ ਰੈਕੇਟ ਵਿੱਚ ਉਭਰਿਆ ਸੀ। ਇਸ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਂਚ ਦੌਰਾਨ ਇਸ ਮਨੀ ਲਾਂਡਰਿੰਗ ਅਤੇ ਡਰੱਗ ਰੈਕੇਟ ਦੇ ਨੈਟਵਰਕ ਨੂੰ 6,000 ਕਰੋੜ ਰੁਪਏ ਤੱਕ ਦਾ ਦੱਸਿਆ ਸੀ। ਇਸ ਮਾਮਲੇ ਵਿੱਚ ਭੋਲਾ ਨੇ 2014 ਵਿੱਚ ਮਜੀਠੀਆ ਦਾ ਨਾਂ ਲਿਆ ਸੀ।

ਪੰਜਾਬ ਪੁਲੀਸ ਨੇ ਐਂਟੀ-ਡਰੱਗ ਸਪੈਸ਼ਲ ਟਾਸਕ ਫੋਰਸ ਦੀ 2018 ਦੀ ਰਿਪੋਰਟ ਦੀ ਸਿਫ਼ਾਰਸ਼ ਦੇ ਆਧਾਰ ਤੇ ਦਸੰਬਰ 2021 ਵਿੱਚ ਮਜੀਠੀਆ ਵਿਰੁੱਧ ਐਨ. ਡੀ. ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾਗਿਆ ਸੀ।

Continue Reading

Chandigarh

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

Published

on

By

ਚੰਡੀਗੜ੍ਹ, 29 ਸਤੰਬਰ (ਸ.ਬ.) ਪੰਜਾਬ ਦੀਆਂ ਆਂਗਣਵਾੜੀ ਵਰਕਰ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜ ਕੇ ਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ਤੇ ਇੱਕ ਨੈਟਵਰਕ ਤਿਆਰ ਕਰ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ‘ਨਸ਼ਾ ਮੁਕਤੀ ਮਿੱਤਰ’ ਵਜੋਂ ਸੇਵਾਵਾਂ ਨਿਭਾਅ ਰਹੀਆਂ 20 ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।

ਬੁਲਾਰੇ ਨੇ ਕਿਹਾ ਕਿ ਪਰਿਵਾਰਾਂ ਅਤੇ ਬੱਚਿਆਂ ਦੇ ਨਾਲ ਨਿਯਮਿਤ ਸੰਪਰਕ ਵਿੱਚ ਰਹਿਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਭਾਈਚਾਰਕ ਪੱਧਰ ਤੇ ਜਾਗਰੂਕਤਾ ਦੂਤ ਵਜੋਂ ਭੂਮਿਕਾ ਦਿੱਤੀ ਜਾ ਰਹੀ ਹੈ। ਉਹ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਜਾਗਰੂਕ ਕਰਨ, ਸਮੇਂ ਸਿਰ ਦਖ਼ਲ ਲਈ ਪ੍ਰੇਰਿਤ ਕਰਨ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਸੇਵਾਵਾਂ ਨਾਲ ਜੋੜਨ ਵਿੱਚ ਮਦਦ ਕਰਨਗੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਸਿਹਤਮੰਦ ਵਿਕਲਪ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਰੀਬ 3,000 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਾਲ ਜਨਵਰੀ ਵਿੱਚ 500 ਪਿੰਡ ਜਿੰਮਾਂ ਦਾ ਉਦਘਾਟਨ ਕੀਤਾ ਸੀ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਬਠਿੰਡਾ ਤੋਂ ਸ਼ੁਰੂ ਹੋਏ ਸਾਲਾਨਾ ਖੇਡ ਮਹੋਤਸਵ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਰਾਹੀਂ ਵੀ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Continue Reading

Chandigarh

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਰਿਪੋਰਟ ਤਲਬ

Published

on

By

ਚੰਡੀਗੜ੍ਹ, 28 ਸਤੰਬਰ (ਸ.ਬ.) ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਹਾਲ ਹੀ ਵਿੱਚ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਘਟਨਾਵਾਂ ਦੇ ਸੰਦਰਭ ਵਿੱਚ ਰਿਪੋਰਟ ਤਲਬ ਕੀਤੀ ਹੈ। ਮਹਿਲਾ ਕਮਿਸ਼ਨ ਨੇ ਇਨ੍ਹਾਂ ਦੋਵੇਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਵਾਪਰੇ ਮਾਮਲਿਆਂ ਦਾ ਸੂ ਮੋਟੋ ਨੋਟਿਸ ਲਿਆ ਹੈ ਅਤੇ ਇਸ ਬਾਬਤ ਵਿਸਥਾਰਤ ਰਿਪੋਰਟ ਮੰਗੀ ਗਈ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵੇਂ ਯੂਨੀਵਰਸਿਟੀਆਂ ਵਿੱਚ ਉੱਪਰੋਥਲੀ ਵਾਪਰੀਆਂ ਘਟਨਾਵਾਂ ਕਾਰਨ ਸੂਬਾ ਸਰਕਾਰ ਦੀ ਕਿਰਕਿਰੀ ਹੋਈ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਵਿਗਾੜ ਨੂੰ ਲੈ ਕੇ ‘ਆਪ’ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਗਿਆ ਹੈ ਅਤੇ ਸਰਕਾਰ ਤੇ ਸਵਾਲ ਚੁੱਕੇ ਗਏ ਹਨ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਦੇ ਮਾਮਲੇ ਤੇ ਦੋਵੇਂ ਯੂਨੀਵਰਸਿਟੀਆਂ ਦੇ ਕੈਂਪਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ, ਵਾਪਰੀਆਂ ਘਟਨਾਵਾਂ ਬਾਰੇ ਸਪਸ਼ਟੀਕਰਨ ਅਤੇ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਪੁਲੀਸ ਕੇਸਾਂ ਦੇ ਸਬੰਧ ਵਿੱਚ ਵੇਰਵੇ ਤਲਬ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਅਹਿਮ ਹੈ ਅਤੇ ਕਮਿਸ਼ਨ ਲਈ ਵਿਦਿਆਰਥੀਆਂ ਦੀ ਸੁਰੱਖਿਆ ਤਰਜੀਹ ਹੈ। ਮਹਿਲਾ ਕਮਿਸ਼ਨ ਨੇ ਵਿਦਿਆਰਥਣਾਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਹੈ।

Continue Reading

Latest News

Trending