Mohali
ਆਪ ਸਰਕਾਰ ਦੇ ਰਾਜ ਵਿੱਚ ਘਰ ਘਰ ਪਹੁੰਚ ਰਹੀ ਹੈ ਨਸ਼ਿਆਂ ਦੀ ਸਪਲਾਈ : ਹਰਸਿਮਰਤ ਬਾਦਲ
ਪੰਜਾਬ ਦੀਆਂ ਮਾਵਾਂ ਧੀਆਂ ਨਾਲ ਹੋਣਾ ਚਾਹੀਦਾ ਹੈ ਇਨਸਾਫ਼
ਐਸ ਏ ਐਸ ਨਗਰ, 26 ਸਤੰਬਰ (ਸ.ਬ.) ਸਾਬਕਾ ਕੇਂਦਰੀ ਮੰਤਰੀ, ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੇ ਵਾਇਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾ ਨਾਕਾਮ ਰਹੀ ਹੈ ਅਤੇ ਵਿਧਾਨਸਭਾ ਚੋਣ ਮੌਕੇ ਪੰਜਾਬ ਦੀ ਜਨਤਾ ਨੂੰ ਗਾਰੰਟੀਆਂ ਦੇਣ ਦਾ ਲਾਰਾ ਲਗਾਉਣ ਵਾਲੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਉਹਨਾਂ ਦੀ ਜੁੰਡਲੀ ਉਲਟਾ ਪੰਜਾਬ ਨੂੰ ਲੁੱਟਣ ਵਿੱਚ ਲੱਗੀ ਹੋਈ ਹੈ।
ਅੱਜ ਇੱਥੇ ਕਰਵਾਈ ਗਈ ਮਾਵਾਂ ਧੀਆਂ ਇਨਸਾਫ ਰੈਲੀ ਦੌਰਾਨ ਸੰਬੋਧਨ ਕਰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ ਪੂਰੀ ਰਕਮ ਦੇਣ ਦੀ ਬਜਾਏ ਕਿਸ਼ਤਾਂ ਵਿੱਚ ਰਕਮ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਮਹਿਲਾਵਾਂ ਨੂੰ 60 ਹਜ਼ਾਰ ਰੁਪਏ ਦੇਣ ਦਾ ਭਰੋਸਾ ਦਿੱਤਾ ਸੀ, ਪਰ ਹੁਣ 1,000 ਰੁਪਏ ਦੀਆਂ ਕਿਸ਼ਤਾਂ ਦੀ ਗੱਲ ਹੋ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਵਿੱਚ ਸਰਕਾਰ ਨੂੰ ਮੁਸ਼ਕਲ ਕਿਉਂ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਨੇ ਸਰਕਾਰ ਤੇ ਭਰੋਸਾ ਕੀਤਾ ਸੀ, ਪਰ ਹੁਣ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣੀ ਪੈ ਰਹੀ ਹੈ। ਮਹਿਲਾਵਾਂ ਦੀ ਸੁਰੱਖਿਆ, ਸਨਮਾਨ, ਆਰਥਿਕ ਹੱਕ ਅਤੇ ਇਨਸਾਫ਼ ਨਾਲ ਜੁੜੇ ਮੁੱਦਿਆਂ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਇੱਕ ਪਾਸੇ ਮਾਵਾਂ ਧੀਆਂ ਨੂੰ ਇਨਸਾਫ ਦੇਣ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਬਲਾਤਕਾਰੀਆਂ ਨੂੰ ਬਚਾਉਂਦੀ ਹੈ।
ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਨਸ਼ੇ ਦਾ ਪ੍ਰਭਾਵ ਪਿੰਡ-ਪਿੰਡ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਅਤੇ ਨਸ਼ਿਆਂ ਨਾਲ ਜੁੜੇ ਮਾਮਲਿਆਂ ਵਿੱਚ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਉਨ੍ਹਾਂ ਪੁਲੀਸ ਕਾਰਵਾਈ ਅਤੇ ਕਥਿਤ ਤੌਰ ਤੇ ਦਬਾਏ ਗਏ ਮਾਮਲਿਆਂ ਦੀ ਸਮਾਂਬੱਧ ਜਾਂਚ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮਹਿਲਾਵਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ‘ਮਾਵਾਂ-ਧੀਆਂ’ ਮੁਹਿੰਮ ਰਾਹੀਂ ਇਨ੍ਹਾਂ ਮੁੱਦਿਆਂ ਨੂੰ ਲਗਾਤਾਰ ਉਠਾਉਂਦਾ ਰਹੇਗਾ।
ਲਾਂਡਰਾਂ-ਬਨੂੜ ਰੋਡ ਵਿਖੇ ਇੱਕ ਪੈਲੇਸ ਵਿਖੇ ਹੋਈ ਇਸ ਮਹਿਲਾ ਇਕੱਤਰਤਾ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦਾ ਆਯੋਜਨ ਸ਼੍ਰੋਮਣੀ ਅਕਾਲੀ ਦਲ ਦੀ ਮੁਹਾਲੀ ਇਕਾਈ ਦੇ ਮਹਿਲਾ ਵਿੰਗ ਵੱਲੋਂ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਹਾਲੀ ਹਲਕੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ ਅਤੇ ਮੁਹਾਲੀ ਹਲਕੇ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਅਕਾਲੀ ਸਰਕਾਰ ਸਮੇਂ ਹੀ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਅੱਧੀ ਆਬਾਦੀ ਮਹਿਲਾਵਾਂ ਦੀ ਹੈ ਅਤੇ ਉਨ੍ਹਾਂ ਦੇ ਹੱਕਾਂ, ਸੁਰੱਖਿਆ ਅਤੇ ਇਨਸਾਫ਼ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਮਾਵਾਂ ਅਤੇ ਧੀਆਂ ਦੀ ਆਵਾਜ਼ ਨੂੰ ਜਨਤਕ ਮੰਚ ਤੇ ਲਗਾਤਾਰ ਉਠਾਉਂਦੀ ਰਹੇਗੀ।
ਇਸ ਮੌਕੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ, ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਪਾਰਟੀ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ ਪਾਰਸ ਗੁਰਦੀਪ ਸਿੰਘ, ਸੁਖਵਿੰਦਰ ਸਿੰਘ ਛਿੰਦੀ, ਨਗਰ ਨਿਗਮ ਦੇ ਹਰਵਿੰਦਰ ਸਿੰਘ ਅਤੇ ਸੁਖਬੀਰ ਸਿੰਘ ਗਿੱਲ, ਸੀਨੀਅਰ ਆਗੂ ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਸਾਬਕਾ ਕੌਂਸਲਰ ਮਨਮੋਹਨ ਕੌਰ, ਭੁਪਿੰਦਰ ਕੋਰ ਗੋਸਲ, ਰੁਪਿੰਦਰ ਕੋਰ ਧੜਾਕ ਸਮੇਤ ਕਈ ਮਹਿਲਾ ਆਗੂ ਅਤੇ ਵਰਕਰ ਮੌਜੂਦ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
Editorial1 month ago
ਟ੍ਰੈਫਿਕ ਸਮੱਸਿਆ ਦੇ ਹਲ ਲਈ ਸ਼ਹਿਰ ਦੀਆਂ ਮੁੱਖ ਸੜਕਾਂ ਕਿਨਾਰੇ ਗੱਡੀਆਂ ਖੜ੍ਹਾਉਣ ਦੀ ਕਾਰਵਾਈ ਤੇ ਸਖਤੀ ਨਾਲ ਰੋਕ ਲੱਗੇ
