Connect with us

Mohali

ਨਗਰ ਨਿਗਮ ਦੇ ਮੇਅਰ ਵਲੋਂ ਫ਼ੇਜ਼ 11 ਨੇੜੇ ਲੱਗਿਆ ਕੂੜੇ ਦਾ ਢੇਰ ਚੁਕਵਾਉਣ ਦਾ ਕੀਤਾ ਵਾਅਦਾ ਪੂਰਾ ਨਾ ਹੋਣ ਤੇ ਵਸਨੀਕਾਂ ਵਿੱਚ ਰੋਸ

Published

on

ਇਲਾਕਾ ਵਾਸੀਆਂ ਵੱਲੋਂ ਕੂੜੇ ਦੇ ਢੇਰ ਨੂੰ ਚੁੱਕਵਾਉਣ ਲਈ ਮੋਰਚਾ ਲਗਾਉਣ ਦੀ ਤਿਆਰੀ

ਐਸ ਏ ਐਸ ਨਗਰ, 28 ਸਤੰਬਰ ( ਭਗਵੰਤ ਸਿੰਘ ਬੇਦੀ) ਨਗਰ ਨਿਗਮ ਦੇ ਮੇਅਰ ਵਲੋਂ ਸਥਾਨਕ ਫੇਜ਼ 11 ਨੇੜੇ ਕੰਬਾਲੀ ਪਿੰਡ ਦੇ ਨਜਦੀਕ ਲੱਗਿਆ ਕੂੜੇ ਦਾ ਵੱਡਾ ਢੇਰ ਚੁਕਵਾ ਕੇ ਇਸ ਸਮੱਸਿਆ ਦਾ ਪੱਕਾ ਹਲ ਕਰਨ ਸੰਬੰਧੀ ਕੀਤਾ ਵਾਇਦਾ ਪੂਰਾ ਨਾ ਹੋਣ ਤੇ ਇਲਾਕਾ ਵਾਸੀਆਂ ਵਿੱਚ ਰੋਸ ਦਾ ਮਾਹੌਲ ਹੈ ਅਤੇ ਇਲਾਕਾ ਵਾਸੀਆਂ ਵੱਲੋਂ ਕੂੜੇ ਦੇ ਢੇਰ ਨੂੰ ਚੁੱਕਵਾਉਣ ਲਈ ਮੋਰਚਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਵਸਨੀਕਾਂ ਦਾ ਕਹਿਣਾ ਹੈ ਕਿ ਮੁਹਾਲੀ ਪ੍ਰਸ਼ਾਸਨ ਵੱਲੋਂ ਮੁਹਾਲੀ ਸ਼ਹਿਰ ਨੂੰ ਪੂਰੀ ਤਰ੍ਹਾਂ ਕੂੜਾ ਮੁਕਤ ਬਣਾਉਣ ਦਾ ਦਾਅਵਾ ਪੂਰੀ ਤਰ੍ਹਾਂ ਖੋਖਲਾ ਸਾਬਤ ਹੋਇਆ ਹੈ ਅਤੇ ਪ੍ਰਸ਼ਾਸਨ ਵੱਲੋਂ ਇਹ ਕੂੜੇ ਦਾ ਪਹਾੜ ਜਿੱਡਾ ਢੇਰ ਤਾਂ ਕੀ ਚੁਕਵਾਉਣਾ ਸੀ ਬਲਕਿ ਇਸ ਇਲਾਕੇ ਵਿੱਚ ਧਰਮਗੜ੍ਹ ਨੂੰ ਜਾਂਦੀ ਸੜਕ ਉੱਪਰ ਵੀ ਜੇ.ਸੀ.ਬੀ. ਮਸ਼ੀਨਾਂ ਨਾਲ ਸੜਕ ਤੋਂ ਕੂੜਾ ਹਟਾ ਕੇ ਇੱਕ ਕੂੜੇ ਦਾ ਹੋਰ ਨਵਾਂ ਵੱਡਾ ਢੇਰ ਬਣਾਇਆ ਜਾ ਰਿਹਾ ਹੈ।

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਫੇੇਜ਼ 11 ਨੇੜੇ ਲੱਗੇ ਇਸ ਵੱਡੇ ਕੂੜੇ ਦੇ ਢੇਰ ਨੂੰ ਚੁਕਵਾਉਣ ਲਈ ਕੁਝ ਸਮਾਂ ਪਹਿਲਾਂ ਇਲਾਕੇ ਦੇ ਮਿਉਂਸਪਲ ਕੌਂਸਲਰ ਗੌਰਵ ਜੈਨ, ਕੌਂਸਲਰ ਅਮਰਜੀਤ ਸਿੰਘ, ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ ਅਤੇ ਕੁਲਵੰਤ ਸਿੰਘ ਕਲੇਰ ਸਮੇਤ ਵੱਡੀ ਗਿਣਤੀ ਵਿੱਚ ਫ਼ੇਜ਼ 11 ਵਸਨੀਕਾਂ ਦੀ ਇੱਕ ਮੀਟਿੰਗ ਨਗਰ ਨਿਗਮ ਦੇ ਮੇਅਰ ਨਾਲ ਫੇਜ਼ 11 ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਸੀ, ਜਿਸ ਵਿੱਚ ਮੇਅਰ ਨੇ ਕੂੜੇ ਦਾ ਇਹ ਢੇਰ ਇੱਕ ਮਹੀਨੇ ਦੇ ਵਿੱਚ ਵਿੱਚ ਚੁਕਵਾਉਣ ਦਾ ਵਾਅਦਾ ਕੀਤਾ ਸੀ ਜਿਸਤੋਂ ਬਾਅਦ ਵਾਤਾਵਰਣ ਕਮੇਟੀ ਵੱਲੋਂ ਮੋਰਚਾ ਲਗਾਉਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਸੀ ਪਰ ਮੇਅਰ ਵੱਲੋਂ ਅਜੇ ਤੱਕ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਕੂੁੜੇ ਦਾ ਇਹ ਢੇਰ ਦਿਨੋਂ ਦਿਨ ਹੋਰ ਵੱਡਾ ਹੁੰਦਾ ਜਾ ਰਿਹਾ ਹੈ।

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਹਰ ਦਿਨ ਇਸ ਕੂੜੇ ਦੇ ਢੇਰ ਉੱਤੇ ਨਵਾਂ ਕੂੜਾ ਸੁੱਟੇ ਜਾਣ ਕਾਰਨ ਇਹ ਢੇਰ ਬਹੁਤ ਦੂਰ ਤੱਕ ਫੈਲ ਗਿਆ ਹੈ। ਇਸ ਕੂੜੇ ਨੂੰ ਆਵਾਰਾ ਪਸ਼ੂ ਅਤੇ ਅਵਾਰਾ ਕੁੱਤੇ ਫਰੋਲਦੇ ਰਹਿੰਦੇ ਹਨ ਅਤੇ ਗੰਦਗੀ ਨੂੰ ਦੂਰ ਦੂਰ ਤੱਕ ਫੈਲਾ ਦਿੰਦੇ ਹਨ। ਇਸ ਕੂੜੇ ਦੇ ਢੇਰ ਵਿਚੋਂ ਬਹੁਤ ਦੂਰ ਤੱਕ ਬਦਬੂ ਆਉਂਦੀ ਹੈ। ਬਰਸਾਤ ਪੈਣ ਸਮੇਂ ਇਸ ਦੀ ਹਾਲਤ ਹੋਰ ਵੀ ਬਦਤਰ ਹੋ ਜਾਂਦੀ ਹੈ ਅਤੇ ਬਰਸਾਤੀ ਪਾਣੀ ਦੇ ਵਹਾਅ ਨਾਲ ਇਹ ਕੂੜਾ ਬਹੁਤ ਦੂਰ ਤੱਕ ਫੈਲ ਜਾਂਦਾ ਹੈ।

ਉਹਨਾਂ ਕਿਹਾ ਕਿ ਇਸ ਕੂੜੇ ਦੇ ਢੇਰ ਕਾਰਨ ਫੇਜ਼ 11, ਪਿੰਡ ਕੰਬਾਲੀ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਮੱਖੀਆਂ, ਮੱਛਰਾਂ ਅਤੇ ਹੋਰ ਜਹਿਰੀਲੇ ਜੀਵਾਂ ਦੀ ਭਰਮਾਰ ਹੋ ਗਈ ਹੈ, ਜੋ ਕਿ ਇਲਾਕੇ ਦੇ ਵਸਨੀਕਾਂ ਦੇ ਘਰਾਂ ਅੰਦਰ ਚਲੇ ਜਾਂਦੇ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਸ ਕੂੜੇ ਦੇ ਢੇਰ ਤੋਂ ਕਦੇ ਵੀ ਇਲਾਕੇ ਵਿੱਚ ਕੋਈ ਬਿਮਾਰੀ ਫੈਲਣ ਦਾ ਖਤਰਾ ਬਣਿਆ ਹੋਇਆ ਹੈ ਪਰ ਮੁਹਾਲੀ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।

ਫੇਜ਼ 11 ਦੇ ਸਾਬਕਾ ਕੌਂਸਲਰ ਕੁਲਵੰਤ ਸਿੰਘ ਕਲੇਰ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਦੇ ਮੇਅਰ ਦੇ ਇੱਕ ਮਹੀਨੇ ਵਿੱਚ ਕੂੜੇ ਦੀ ਸਮੱਸਿਆ ਹੱਲ ਕਰਨ ਦੇ ਵਾਅਦੇ ਉਤੇ ਭਰੋਸਾ ਕਰਦਿਆਂ ਵਾਤਾਵਰਣ ਕਮੇਟੀ ਨੇ ਆਪਣਾ ਸੰਘਰਸ਼ ਵਾਪਸ ਲਿਆ ਸੀ, ਪਰ ਇੱਕ ਮਹੀਨੇ ਦਾ ਸਮਾਂ ਖਤਮ ਹੋਣ ਨੂੰ ਕੁਝ ਦਿਨ ਰਹਿ ਗਏ ਹਨ ਅਜੇ ਤੱਕ ਇਸ ਕੂੜੇ ਨੂੰ ਚੁਕਵਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ। ਸਮਾਜ ਸੇਵੀ ਕੈਪਟਨ ਕਰਨੈਲ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਫੇੇਜ਼ 11 ਨਿਵਾਸੀਆਂ ਅਤੇ ਨਜ਼ਦੀਕੀ ਪਿੰਡਾਂ ਦੇ ਵਸਨੀਕਾਂ ਦੀ ਸਿਹਤ ਦੀ ਕੋਈ ਚਿੰਤਾ ਨਹੀਂ ਹੈ ਅਤੇ ਦਿਨੋ ਦਿਨ ਇਸ ਕੂੜੇ ਦੀ ਬਦਬੂ ਨਾਲ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਭਗਤ ਪੂਰਨ ਸਿੰਘ ਵਾਤਾਵਰਣ ਸੋਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੌਜੋਵਾਲ ਨੇ ਕਿਹਾ ਕਿ ਫੇਜ਼ 11 ਦੇ ਵਿੱਚ ਸਭ ਤੋਂ ਵੱਧ ਵਸੋਂ ਵੱਸਦੀ ਹੈ ਇਸ ਦੇ ਨਾਲ ਦੇ ਪਿੰਡਾਂ ਦੇ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਰਹਿੰਦੇ ਹਨ ਪਰ ਸਾਰਿਆਂ ਨੂੰ ਨਰਕ ਵਰਗੀ ਜ਼ਿੰਦਗੀ ਹੰਡਾਉਂਦਿਆਂ ਇੱਥੇ ਮਜਬੂਰੀ ਵਸ ਰਹਿਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁਹਾਲੀ ਦਾ ਮੇਅਰ, ਵਿਧਾਇਕ ਅਤੇ ਰਾਜ ਵਿੱਚ ਸਰਕਾਰ ਇੱਕ ਹੀ ਸਿਆਸੀ ਪਾਰਟੀ ਦੀ ਹੈ, ਜਿਸ ਕਾਰਨ ਕੂੜੇ ਦੀ ਇਸ ਸਮੱਸਿਆ ਨੂੰ ਹੱਲ ਕਰਨਾ ਮੁਸ਼ਕਿਲ ਨਹੀਂ ਹੈ ਪਰ ਪ੍ਰਸ਼ਾਸਨ ਵੱਲੋਂ ਕੂੜੇ ਦੇ ਇਸ ਢੇਰ ਨੂੰ ਨਾ ਚੁੱਕਿਆ ਜਾਣਾ ਨਗਰ ਨਿਗਮ ਮੁਹਾਲੀ ਅਤੇ ਮੁਹਾਲੀ ਪ੍ਰਸ਼ਾਸਨ, ਹਲਕਾ ਵਿਧਾਇਕ ਦੇ ਨਾਲ ਪੰਜਾਬ ਸਰਕਾਰ ਉਤੇ ਵੀ ਵੱਡੇ ਸਵਾਲ ਖੜੇ ਕਰਦਾ ਹੈ।

ਉਹਨਾਂ ਮੰਗ ਕੀਤੀ ਕਿ ਨਗਰ ਨਿਗਮ ਵੱਲੋਂ ਕੂੜੇ ਦੇ ਢੇਰ ਨੂੰ ਇਸ ਤੁਰੰਤ ਚੁਕਵਾਇਆ ਜਾਵੇ। ਉਹਨਾਂ ਚਿਤਾਵਨੀ ਦਿੱਤੀ ਕਿ ਇਸ ਥਾਂ ਤੋਂ ਜੇ ਕੂੜੇ ਦਾ ਇਹ ਢੇਰ ਜਲਦੀ ਨਾ ਚੁੱਕਵਾਇਆ ਗਿਆ ਤਾਂ ਇਲਾਕਾ ਵਾਸੀ ਵੱਡਾ ਸੰਘਰਸ਼ ਸ਼ੁਰੂ ਕਰਨਗੇ ਅਤੇ ਮੋਰਚਾ ਲਗਾਉਣਗੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਪਵਨਜੀਤ ਸਿੰਘ ਭੰਗੂ, ਜੀ. ਐਸ. ਕਲਸੀ, ਕਰਮ ਸਿੰਘ, ਪਾਲਾ ਸਿੰਘ, ਗੁਰਸ਼ਰਨਜੀਤ ਸਿੰਘ, ਚਰਨਜੀਤ ਸਿੰਘ ਰੀਹਲ, ਨਿਰਮਲ ਸਿੰਘ ਸੰਧੂ ਵੀ ਹਾਜ਼ਰ ਸਨ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending