Connect with us

Mohali

ਰਾਜ ਪੱਧਰੀ ਸਕੂਲ ਖੇਡਾਂ: ਬਾਸਕਟਬਾਲ ਵਿੱਚ ਮੇਜ਼ਬਾਨ ਮੁਹਾਲੀ, ਕਪੂਰਥਲਾ, ਬਰਨਾਲਾ, ਜਲੰਧਰ ਤੇ ਸ਼੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਕੁਆਰਟਰ ਫਾਈਨਲ ਵਿੱਚ ਪੁੱਜੀਆਂ

Published

on

ਕ੍ਰਿਕਟ ਵਿੱਚ ਹੁਸ਼ਿਆਰਪੁਰ, ਸੰਗਰੂਰ ਤੇ ਪਟਿਆਲਾ ਨੇ ਜਿੱਤਾਂ ਦਰਜ਼ ਕੀਤੀਆਂ

ਐਸ ਏ ਐਸ ਨਗਰ, 29 ਸਤੰਬਰ (ਸ.ਬ.) ਐਸ ਏ ਐਸ ਨਗਰ ਵਿੱਚ ਚੱਲ ਰਹੀਆਂ ਸਕੂਲ ਖੇਡਾਂ ਦੌਰਾਨ ਅੱਜ ਸਥਾਨਕ ਸੈਕਟਰ 78 ਦੇ ਬਹੁਮੰਤਵੀ ਸਪੋਰਟਸ ਕੰਪਲੈਕਸ ਵਿਖੇ ਕੁੜੀਆਂ ਦੇ 17 ਸਾਲ ਵਰਗ ਦੇ ਬਾਸਕਟਬਾਲ ਦੇ ਪ੍ਰੀ-ਕੁਆਰਟਰ ਫਾਈਨਲ ਗੇੜ ਦੇ ਮੈਚ ਖੇਡੇ ਗਏ ਜਦਕਿ ਚੱਪਰਚਿੜੀ ਦੇ ਮੈਦਾਨ ਵਿੱਚ ਕ੍ਰਿਕਟ ਦੇ ਦੂਜੇ ਗੇੜ ਦੇ ਮੁਕਾਬਲੇ ਹੋਏ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ: ਗਿੰਨੀ ਦੁੱਗਲ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਦੀ ਦੇਖਰੇਖ ਹੇਠ ਅੱਜ ਹੋਏ ਬਾਸਕਟਬਾਲ ਦੇ ਪ੍ਰੀ-ਕੁਆਰਟਰ ਫਾਈਨਲ ਗੇੜ ਦਾ ਉਦਘਾਟਨ ਕੌਮਾਂਤਰੀ ਬਾਸਕਟਬਾਲ ਖਿਡਾਰੀ ਗਗਨਦੀਪ ਸਿੰਘ ਨੇ ਕੀਤਾ। ਬਾਸਕਟਬਾਲ ਦੇ ਪ੍ਰੀ-ਕੁਆਰਟਰ ਫਾਈਨਲ ਗੇੜ ਦੇ ਪਹਿਲੇ ਮੈਚ ਵਿੱਚ ਕਪੂਰਥਲਾ ਜ਼ਿਲ੍ਹੇ ਦੀ ਟੀਮ ਨੇ ਗੁਰਦਾਸਪੁਰ ਨੂੰ 50-29 ਦੇ ਅੰਤਰ ਨਾਲ ਹਰਾਇਆ। ਇਸ ਗੇੜ ਦੇ ਹੋਰਨਾਂ ਮੈਚਾਂ ਵਿੱਚ ਮੇਜ਼ਬਾਨ ਐਸ. ਏ.ਐਸ.ਨਗਰ (ਮੁਹਾਲੀ) ਦੀ ਟੀਮ ਨੇ ਸੰਗਰੂਰ ਨੂੰ 47-15 ਦੇ ਅੰਤਰ ਨਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿੰਗ ਦੀ ਟੀਮ ਨੇ ਬਰਨਾਲਾ ਨੂੰ 39-05 ਨਾਲ, ਜਲੰਧਰ ਨੇ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ 34-12 ਨਾਲ ਅਤੇ ਪਟਿਆਲਾ ਨੇ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ 74-57 ਦੇ ਅੰਤਰ ਨਾਲ ਹਰਾ ਕੇ ਅਗਲੇ ਗੇੜ ਵਿੱਚ ਥਾਂ ਪੱਕੀ ਕੀਤੀ। ਬਾਸਕਟਬਾਲ ਵਿੱਚ ਅੱਜ ਜਿੱਤ ਦਰਜ਼ ਕਰਕੇ ਕਪੂਰਥਲਾ, ਮੇਜ਼ਬਾਨ ਮੁਹਾਲੀ,ਬਰਨਾਲਾ, ਜਲੰਧਰ ਤੇ ਸ਼੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਨੇ ਕੁਆਰਟਰ ਫਾਈਨਲ ਵਿੱਚ ਆਪਣੀ ਥਾਂ ਪੱਕੀ ਕੀਤੀ।

ਚੱਪਰਚਿੜੀ ਦੇ ਚੈਂਪੀਅਨਜ਼ ਕ੍ਰਿਕਟ ਅਕੈਡਮੀ ਮੈਦਾਨ ਵਿੱਚ ਅੱਜ ਹੋਏ 17 ਸਾਲ ਵਰਗ ਦੀਆਂ ਕੁੜੀਆਂ ਦੇ ਕ੍ਰਿਕਟ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਮਾਨਸਾ ਨੂੰ 7 ਵਿਕਟਾਂ ਨਾਲ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਰੂਪਨਗਰ ਨੂੰ 53 ਦੌੜਾਂ ਨਾਲ, ਸੰਗਰੂਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ 37 ਦੌੜਾਂ ਨਾਲ, ਮਲੇਰਕੋਟਲਾ ਨੇ ਬਰਨਾਲਾ ਨੂੰ 8 ਵਿਕਟਾਂ ਨਾਲ, ਪਟਿਆਲਾ ਨੇ ਫ਼ਤਹਿਗੜ੍ਹ ਸਾਹਿਬ ਨੂੰ 10 ਵਿਕਟਾਂ ਨਾਲ ਅਤੇ ਲੁਧਿਆਣਾ ਨੇ ਮੋਗਾ ਨੂੰ 29 ਦੌੜਾਂ ਦੇ ਅੰਤਰ ਨਾਲ ਹਰਾ ਕੇ ਟੂਰਨਾਮੈਂਟ ਦੇ ਅਗਲੇ ਗੇੜ ਵਿੱਚ ਥਾਂ ਬਣਾਈ।

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਨੇ ਦੱਸਿਆ ਕਿ ਬੁੱਧਵਾਰ ਨੂੰ ਬਾਸਕਟਬਾਲ ਤੇ ਕ੍ਰਿਕਟ ਦੇ ਅਗਲੇ ਗੇੜ ਦੇ ਮੈਚ ਕਰਵਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵਿੰਦਰ ਕੁਮਾਰ ਨਾਢਾ, ਅਮਨਦੀਪ ਕੌਰ, ਰਵਿੰਦਰ ਸਿੰਘ, ਸੀਮਾ ਧਾਰੀਵਾਲ, ਸਵੀਟੀ ਰਾਣਾ, ਨਿਤਿਨ ਰਾਏ,ਰਵਿੰਦਰ ਕੁਮਾਰ, ਸੰਦੀਪ ਖਾਨ,ਆਰਜ਼ੂ ਆਦਿ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਖੇਡ ਅਧਿਆਪਕ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending