Connect with us

Mohali

ਪੈਟਰੋਲ, ਡੀਜਲ ਅਤੇ ਬਿਜਲੀ ਦੀਆਂ ਵਧਾਈਆਂ ਕੀਮਤਾਂ ਤੁਰੰਤ ਵਾਪਸ ਲਏ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ

Published

on

 

 

ਤੇਲ ਅਤੇ ਬਿਜਲੀ ਕੀਮਤਾਂ ਵਿੱਚ ਵਾਧੇ ਵਿਰੁਧ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਮੁਜਾਹਰਾ

ਐਸ ਏ ਐਸ ਨਗਰ, 6 ਸਤੰਬਰ (ਸ.ਬ.) ਪੰਜਾਬ ਸਰਕਾਰ ਵਲੋਂ ਬੀਤੇ ਕੱਲ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਧਾਏ ਜਾਣ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਵਲੋਂ ਲਏ ਗਏ ਇਹ ਲੋਕ ਵਿਰੋਧੀ ਤੇ ਗਰੀਬ ਮਾਰੂ ਫੈਸਲੇ ਬਿਨਾਂ ਦੇਰ ਵਾਪਸ ਲਏ ਜਾਣ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਧਾਉਣ ਦਾ ਫ਼ੈਸਲਾ ਪੂਰੀ ਤਰ੍ਹਾਂ ਲੋਕ ਵਿਰੋਧੀ ਅਤੇ ਆਮ ਆਦਮੀ ਦੀ ਜੇਬ ਤੇ ਡਾਕਾ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਿਹਾ ਹੈ ਤੇ ਇਹ ਨਵਾਂ ਵਿੱਤੀ ਬੋਝ ਉਸ ਦਾ ਜਿਊਣਾ ਮੁਹਾਲ ਕਰ ਦੇਵੇਗਾ।

ਸ. ਸਿੱਧੂ ਨੇ ਕਿਹਾ ਕਿ ਆਪ ਸਰਕਾਰ ਦੇ ਇਹ ਕਦਮ ਉਸਦੇ ਚੋਣ ਵਾਅਦਿਆਂ ਤੋਂ ਭੱਜਣ ਅਤੇ ਆਮ ਆਦਮੀ ਨਾਲ ਧੋਖਾਧੜੀ ਕਰਨ ਦੇ ਸਬੂਤ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਖ਼ਾਸਕਰ ਮੱਧ ਅਤੇ ਘੱਟ ਆਮਦਨ ਵਾਲੇ ਵਰਗ ਇਸ ਵਿੱਤੀ ਦਬਾਅ ਦਾ ਸਾਹਮਣਾ ਕਰ ਰਹੇ ਹਨ ਅਤੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਸਾਰੇ ਜ਼ਰੂਰੀ ਸਮਾਨ ਅਤੇ ਸੇਵਾਵਾਂ ਦੀਆਂ ਕੀਮਤਾਂ ਵਧਾ ਦੇਵੇਗਾ, ਜਿਸ ਨਾਲ ਆਮ ਨਾਗਰਿਕ ਦੀ ਖ਼ਰੀਦਣ ਦੀ ਸਮਰੱਥਾ ਹੋਰ ਘੱਟ ਜਾਵੇਗੀ। ਉਹਨਾਂ ਕਿਹਾ ਕਿ ਬਿਜਲੀ ਦੀਆਂ ਕੀਮਤਾਂ ਵਿਚ ਵਾਧਾ ਨਾ ਸਿਰਫ਼ ਘਰਾਂ ਨੂੰ ਪ੍ਰਭਾਵਤ ਕਰੇਗਾ, ਸਗੋਂ ਸਾਡੇ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਜਿਵੇਂ ਛੋਟੇ ਕਾਰੋਬਾਰਾਂ ਅਤੇ ਉਦਯੋਗਾਂ ਦਾ ਭਾਰੀ ਨੁਕਸਾਨ ਕਰੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਖ਼ੁਦ ਨੂੰ ਲੋਕਾਂ ਦੀ ਹਿਤੈਸ਼ੀ ਦੱਸਣ ਵਾਲੀ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ। ਉਹਨਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਕੀਮਤਾਂ ਵਾਪਸ ਨਹੀਂ ਲਈਆਂ ਤਾਂ ਕਾਂਗਰਸ ਪਾਰਟੀ ਹੋਰ ਵੱਡੇ ਪੱਧਰ ਤੇ ਵਿਰੋਧ ਪ੍ਰਦਰਸ਼ਨ ਕਰੇਗੀ ਅਤੇ ਸਰਕਾਰ ਨੂੰ ਕੀਮਤਾਂ ਵਾਪਸ ਲੈਣ ਲਈ ਮਜਬੂਰ ਕਰੇਗੀ।

ਇਸ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਵਲੋਂ ਸਰਕਾਰ ਦੇ ਖਿਲਾਫ ਜਬਰਦਸਤ ਨਾਹਰੇਬਾਜੀ ਕੀਤੀ ਗਈ। ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ਵਲੋਂ ਮੁਹਾਲੀ ਦੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ। ਧਰਨੇਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਨਿਭਾਈ ਗਈ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਜਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ, ਭਗਤ ਸਿੰਘ ਨਾਮਧਾਰੀ, ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸਿਟੀ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਸੁੱਚਾ ਸਿੰਘ ਕਲੌੜ ਅਤੇ ਨਵਜੋਤ ਸਿੰਘ ਬਾਛਲ (ਦੋਵੇਂ ਕੌਂਸਲਰ), ਮੰਗਤ ਖਾਨ ਝੰਜੇੜੀ, ਬਾਬੂ ਸਿੰਘ ਪਮੋਰ, ਧਰਮ ਸਿੰਘ ਸੈਣੀ, ਰਾਜੇਸ਼ ਲਖੋਤਰਾ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਖਰੜ, ਜਸਵੀਰ ਸਿੰਘ ਮਣਕੂ, ਵਿਨੀਤ ਮਲਿਕ, ਕਮਲਪ੍ਰੀਤ ਸਿੰਘ ਬੰਨੀ (ਸਾਰੇ ਕੌਂਸਲਰ), ਗੁਰਚਰਨ ਸਿੰਘ ਭਮਰਾ, ਰਮਾਕਾਂਤ ਕਾਲੀਆ ਕੁਰਾਲੀ, ਪ੍ਰਦੀਪ ਸੋਨੀ, ਗੁਰਿੰਦਰਜੀਤ ਸਿੰਘ ਬਡਾਲਾ, ਅਮਰੀਕ ਸਿੰਘ ਸਰਪੰਚ ਮਟੌਰ, ਅਸ਼ੋਕ ਕੌਂਡਲ, ਸੰਜੀਵ ਵਰਮਾ, ਧਰਮਪਾਲ, ਇੰਦਰ ਜੀਤ ਸ਼ਰਮਾ ਮੋਲੀ ਬੈਦਵਾਨ, ਰਾਜਾ ਨੰਬਰਦਾਰ ਮੋਲੀ, ਸੁਖਦੀਪ ਸਿੰਘ ਨਿਆਂ ਸ਼ਹਿਰ ਬਡਾਲਾ, ਮਨਜੀਤ ਸਿੰਘ ਤੰਗੌਰੀ, ਟਹਿਲ ਸਿੰਘ ਮਾਣਕਪੁਰ ਕੱਲਰ, ਸ਼ੇਰ ਸਿੰਘ ਦੈੜ੍ਹੀ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਚੌਧਰੀ ਰਿਸ਼ੀ ਪਾਲ ਸਨੇਟਾ, ਅਜੈਬ ਸਿੰਘ ਬਕਾਰਪੁਰ, ਹਰਚਰਨ ਸਿੰਘ ਗਰੇਵਾਲ, ਪਰਮਜੀਤ ਸਿੰਘ ਚੌਹਾਨ, ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇ ਮਾਜਰਾ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ, ਰਮਨਦੀਪ ਸਿੰਘ ਸਰਪੰਚ ਸਫ਼ੀਪੁਰ, ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending