Connect with us

Mohali

ਮੁਹਾਲੀ ਦੇ ਅੰਤਰਰਾਜੀ ਬੱਸ ਅੱਡੇ ਅਤੇ ਨਾਲ ਲੱਗਦੀ ਸੜਕ ਨੂੰ ਚਾਲੂ ਕਰਵਾਉਣ ਲਈ ਡਿਪਟੀ ਮੇਅਰ ਦੀ ਪਟੀਸ਼ਨ ਤੇ ਹੋਈ ਕਾਰਵਾਈ

Published

on

 

ਹਾਈਕਰੋਟ ਵਲੋਂ ਮੁੱਖ ਸਕੱਤਰ ਸਮੇਤ 5 ਅਧਿਕਾਰੀਆਂ ਨੂੰ 23 ਅਕਤੂਬਰ ਲਈ ਨੋਟਿਸ ਆਫ ਮੋਸ਼ਨ ਜਾਰੀ

ਐਸ ਏ ਐਸ ਨਗਰ, 6 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਮੁਹਾਲੀ ਦੇ ਬੱਸ ਸਟੈਂਡ ਨੂੰ ਸਹੀ ਢੰਗ ਨਾਲ ਚਾਲੂ ਕਰਵਾਉਣ ਅਤੇ ਇਸ ਦੇ ਨਾਲ ਲੱਗਦੀ ਗਮਾਡਾ ਦੀ ਸੜਕ ਨੂੰ ਖੁਲਵਾਉਣ ਦੀ ਮੰਗ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਾਏ ਗਏ ਕੇਸ ਸਬੰਧੀ ਮਾਨਯੋਗ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਸਮੇਤ ਪੰਜ ਵਿਭਾਗਾਂ ਦੇ ਅਧਿਕਾਰੀਆਂ ਨੂੰ 23 ਅਕਤੂਬਰ ਲਈ ਨੋਟਿਸ ਆਫ ਮੋਸ਼ਨ ਜਾਰੀ ਕੀਤਾ ਹੈ। ਇਸ ਸੰਬੰਧੀ ਅਦਾਲਤ ਵਲੋਂ ਮੁੱਖ ਸਕੱਤਰ, ਪੰਜਾਬ ਤੋਂ ਇਲਾਵਾ ਪ੍ਰਮੁੱਖ ਸਕੱਤਰ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ, ਪ੍ਰਮੁੱਖ ਸਕੱਤਰ, ਟਰਾਂਸਪੋਰਟ ਵਿਭਾਗ, ਪੰਜਾਬ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ, ਐਸ. ਏ. ਐਸ. ਨਗਰ, ਮੁਹਾਲੀ ਅਤੇ ਮੁੱਖ ਪ੍ਰਸ਼ਾਸਕ, ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਮੁਹਾਲੀ ਨੂੰ ਨੋਟਿਸ ਆਫ ਮੋਸ਼ਨ ਜਾਰੀ ਕੀਤਾ ਗਿਆ ਹੈ।

ਸz. ਬੇਦੀ ਵਲੋਂ ਆਪਣੇ ਵਕੀਲਾਂ ਰੰਜੀਵਨ ਸਿੰਘ ਅਤੇ ਰਿਸ਼ਮਰਾਗ ਸਿੰਘ ਰਾਂਹੀ ਦਾਇਰ ਕੀਤੀ ਜਨਹਿਤ ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਜੀ ਬੱਸ ਟਰਮੀਨਲ (ਮੁਹਾਲੀ) ਦੇ ਨਾਲ ਲੱਗਦੀ ਮੁੱਖ ਸੜਕ ਦੇ ਬੰਦ ਪਏ ‘ਵਨ ਵੇਅ’ ਨੂੰ ਬਹਾਲ ਕਰਨ ਅਤੇ ਮੁਰੰਮਤ ਕਰਨ ਲਈ ਸੰਬੰਧਿਤ ਵਿਭਾਗਾਂ ਦੇ ਅਧਿਆਰੀਆਂ ਨੂੰ ਨਿਰਦੇਸ਼ ਦਿੱਤੇ ਜਾਣ।

ਜਿਕਰਯੋਗ ਹੈ ਕਿ ਬੱਸ ਸਟੈਂਡ ਚਾਲੂ ਨਾ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਅਤੇ ‘ਵਨ ਵੇਅ’ ਸੜਕ ਦੇ ਬੰਦ ਹੋਣ ਕਾਰਨ ਮਨੁੱਖੀ ਜਾਨਾਂ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ ਕਿਉਂਕਿ ਇਸ ਸੜਕ ਦਾ ਜੋ ਹਿੱਸਾ ਬੱਸ ਅੱਡੇ ਦੇ ਕਬਜੇ ਵਿਚ ਹੈ, ਉਹ ਲਗਾਤਾਰ ਧਸਦਾ ਜਾ ਰਿਹਾ ਹੈ। ਇਸ ਬੱਸ ਅੱਡੇ ਦੇ ਨਾਲ ਵਾਲੀ ਸੜਕ ਅਸਲ ਵਿੱਚ 2009 ਤੋਂ ਹੀ ਬੰਦ ਪਈ ਹੈ, ਜਦੋਂ ਕਿ ਇਹ ਬੱਸ ਅੱਡਾ ਵੀ 2016 ਤੋਂ ਬੰਦ ਵਰਗਾ ਹੀ ਹੈ।

ਇਸ ਸੰਬੰਧੀ ਗੱਲ ਕਰਦਿਆਂ ਡਿਪਟੀ ਮੇਅਰ ਮੁਹਾਲੀ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਅੱਜ ਮੁਹਾਲੀ ਵਾਸੀਆਂ ਦੇ ਬੱਸ ਅੱਡੇ ਅਤੇ ਵਨ ਵੇ ਸੜਕ ਚਾਲੂ ਕਰਨ ਸਬੰਧੀ ਮਾਨਯੋਗ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਵਲੋਂ ਉਕਤ ਅਧਿਕਾਰੀਆਂ ਨੂੰ ਨੋਟਿਸ ਆਫ ਮੋਸ਼ਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਲੰਬੇ ਸਮੇਂ ਤੋਂ ਮੁਹਾਲੀ ਬੱਸ ਸਟੈਂਡ ਤੇ ਉਸਦੇ ਨਾਲ ਦੀ ਸੜਕ (ਜਿਹੜੀ ਬਲੌਂਗੀ ਦੇ ਪੁੱਲ ਤੋਂ ਉਤਰ ਕੇ ਵੇਰਕਾ ਚੌਂਕ ਤੋਂ ਮੁਹਾਲੀ ਦਾ ਐਂਟਰੀ ਪੁਆਇੰਟ ਹੈ) ਦਾ ਮਸਲਾ ਲਮਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਨ ਵੇ ਸੜਕ ਰਾਹੀਂ ਮੁਹਾਲੀ ਦੀਆਂ ਲਾਈਟਾਂ ਤੋਂ ਲੋਕ ਆਉਂਦੇ ਹਨ ਪਰ ਸੜਕ ਦਾ ਇਕ ਹਿੱਸਾ ਚਾਲੂ ਨਾ ਹੋਣ ਕਾਰਨ ਉੱਥੇ ਬਹੁਤ ਜਾਮ ਲੱਗਦਾ ਹੈ ਜਿਸ ਵਿੱਚ ਸੈਂਕੜੇ ਲੋਕ ਫਸਦੇ ਹਨ ਜਿਸ ਕਾਰਨ ਲੋਕਾਂ ਦਾ ਵਾਧੂ ਸਮਾਂ ਬਰਬਾਦ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿਚ ਡਿਪਟੀ ਕਮਿਸ਼ਨਰ, ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਸਮੇਤ ਮੁੱਖ ਮੰਤਰੀ ਤਕ ਨੂੰ ਪੱਤਰ ਲਿਖੇ ਪਰ ਕੋਈ ਕਾਰਵਾਈ ਨਾ ਹੋਈ ਤਾਂ ੳਨ੍ਹਾਂ ਨੂੰ ਮਾਨਯੋਗ ਅਦਾਲਤ ਦਾ ਦਰਵਾਜਾ ਖੜਕਾਉਣਾ ਪਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਮਾਨਯੋਗ ਅਦਾਲਤ ਨੇ ਅਧਿਕਾਰੀਆਂ ਨੂੰ ਨੋਟਿਸ ਆਫ ਮੋਸ਼ਨ ਜਾਰੀ ਕੀਤਾ ਹੈ ਜਿਸ ਨਾਲ ਉਨ੍ਹਾਂ ਨੂੰ ਇਨਸਾਫ਼ ਦੀ ਆਸ ਹੈ ਕਿਉਂਕਿ ਮੁਹਾਲੀ ਵਾਸੀਆਂ ਵਾਸਤੇ ਇਹ ਬਹੁਤ ਵੱਡਾ ਮਸਲਾ ਹੈ।

ਉਹਨਾਂ ਕਿਹਾ ਕਿ ਉਨ੍ਹਾਂ ਨੂੰ ਤਸੱਲੀ ਤੇ ਭਰੋਸਾ ਹੈ ਕਿ ਮਾਨਯੋਗ ਅਦਾਲਤ ਦੇ ਦਖਲ ਦੇ ਚਲਦੇ ਸਰਕਾਰ ਹੁਣ ਇਸ ਬੱਸ ਸਟੈਂਡ ਨੂੰ ਵਧੀਆ ਤਰੀਕੇ ਨਾਲ ਚਲਾਏਗੀ, ਅਧੂਰੇ ਬੱਸ ਸਟੈਂਡ ਨੂੰ ਬਣਾਏਗੀ ਅਤੇ ਨਾਲ ਲਗਦੀ ਸੜਕ ਲੋਕਾਂ ਨੂੰ ਸਮਰਪਿਤ ਹੋਏਗੀ ਜਿਹਦੇ ਨਾਲ ਲੋਕਾਂ ਨੂੰ ਰਾਹਤ ਮਿਲ ਸਕੇਗੀ।

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending