Connect with us

Mohali

ਪਠਾਨਕੋਟ-ਗੁਰਦਾਸਪੁਰ ਵਿੱਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਬਾਰੇ ਚੁਪ ਕਿਉਂ ਹੈ ਸਰਕਾਰ : ਅਮਨਜੋਤ ਕੌਰ ਰਾਮੂਵਾਲੀਆ

Published

on

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਦੇਵੇ ਜਵਾਬ

ਐਸ ਏ ਐਸ ਨਗਰ, 1 ਅਕਤੂਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੌਮੀ ਕਾਰਜਕਾਰੀ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਵੱਡੇ ਪੱਧਰ ਤੇ ਗੈਰਕਾਨੂੰਨੀ ਮਾਈਨਿੰਗ ਹੋ ਰਹੀ ਹੈ ਪਰੰਤੂ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਉਹਨਾਂ ਕਿਹਾ ਕਿ ਜਦੋਂ ਹਾਈਕੋਰਟ ਦੇ ਸਾਹਮਣੇ ਸਰਵੇ ਆਫ ਇੰਡੀਆ ਦੀ ਰਿਪੋਰਟ ਵਿੱਚ 233 ਥਾਵਾਂ ਤੇ ਗੈਰਕਾਨੂੰਨੀ ਮਾਈਨਿੰਗ ਦੀ ਪਛਾਣ ਹੋਣ ਦੀ ਗੱਲ ਸਾਹਮਣੇ ਆ ਚੁੱਕੀ ਹੈ ਤਾਂ ਸਰਕਾਰ ਹੁਣ ਇਸ ਮਾਮਲੇ ਤੋਂ ਪੱਲਾ ਨਹੀਂ ਝਾੜ ਸਕਦੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਮਲੇ ਨੂੰ ਗੰਭੀਰ ਦੱਸਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਰਵੇ ਆਫ ਇੰਡੀਆ ਦੀ 3 ਜੁਲਾਈ 2026 ਦੀ ਰਿਪੋਰਟ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਢੁਕਵੀਂ ਕਾਰਵਾਈ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਢੁਕਵੀਂ ਕਾਰਵਾਈ ਨਾ ਹੋਈ ਤਾਂ ਜਾਂਚ ਕਿਸੇ ਸੁਤੰਤਰ ਏਜੰਸੀ ਨੂੰ ਸੌਂਪੀ ਜਾ ਸਕਦੀ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਲੁੱਟ ਕੋਈ ਛੋਟਾ ਮਾਮਲਾ ਨਹੀਂ ਹੈ। ਜੇਕਰ ਅਧਿਕਾਰਤ ਰਿਪੋਰਟਾਂ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਥਾਵਾਂ ਦੀ ਪਛਾਣ ਹੋ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਲੋਕਾਂ ਸਾਹਮਣੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਹੁਣ ਤੱਕ ਇਨ੍ਹਾਂ ਥਾਵਾਂ ਤੇ ਕੀ ਕਾਰਵਾਈ ਕੀਤੀ ਗਈ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਕਿਵੇਂ ਤੈਅ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮਾਮਲਾ ਸਿਰਫ਼ ਰੇਤ-ਬੱਜਰੀ ਦੀ ਮਾਈਨਿੰਗ ਤੱਕ ਸੀਮਤ ਨਹੀਂ ਬਲਕਿ ਨਦੀਆਂ, ਵਾਤਾਵਰਣ, ਲੋਕਾਂ ਦੀ ਜ਼ਮੀਨ ਅਤੇ ਸਰਕਾਰੀ ਖ਼ਜ਼ਾਨੇ ਨਾਲ ਜੁੜਿਆ ਹੋਇਆ ਹੈ। ਉਹਨਾਂ ਕਿਹਾ ਕਿ ਪਠਾਨਕੋਟ ਅਤੇ ਗੁਰਦਾਸਪੁਰ ਵਰਗੇ ਸਰਹੱਦੀ ਇਲਾਕਿਆਂ ਵਿੱਚ ਜੇਕਰ ਗੈਰਕਾਨੂੰਨੀ ਗਤੀਵਿਧੀਆਂ ਸਬੰਧੀ ਅਦਾਲਤ ਨੇ ਗੰਭੀਰਤਾ ਦਿਖਾਈ ਹੈ ਤਾਂ ਸਰਕਾਰ ਨੂੰ ਇਸਨੂੰ ਸਿਰਫ਼ ਵਿਭਾਗੀ ਕਾਰਵਾਈ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਹੁਕਮਾਂ ਦੀ ਉਡੀਕ ਕਰਨ ਦੀ ਬਜਾਏ ਖੁਦ ਕਾਰਵਾਈ ਕਰੇ ਅਤੇ ਮਾਈਨਿੰਗ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰਕੇ ਜਿਹੜੇ ਵੀ ਅਧਿਕਾਰੀ ਜਾਂ ਹੋਰ ਵਿਅਕਤੀ ਜ਼ਿੰਮੇਵਾਰ ਪਾਏ ਜਾਂਦੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending