Connect with us

Mohali

ਸੀਟੂ ਜ਼ਿਲ੍ਹਾ ਮੁਹਾਲੀ ਦੀ ਜਨਰਲ ਬਾਡੀ ਮੀਟਿੰਗ ਦੌਰਾਨ ਆਉਣ ਵਾਲੇ ਸੰਘਰਸ਼ਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ

Published

on

ਐਸ ਏ ਐਸ ਨਗਰ, 5 ਅਕਤੂਬਰ (ਸ.ਬ.) ਸੀਟੂ ਜ਼ਿਲ੍ਹਾ ਮੁਹਾਲੀ ਦੀ ਜਨਰਲ ਬਾਡੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਡਾ. ਸ਼ੇਰ ਸਿੰਘ ਟਰੱਸਟ ਮੁਹਾਲੀ ਵਿਖੇ ਹੋਈ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ, ਨੁਮਾਇੰਦਿਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਵਿੱਚ ਮੁਲਾਜ਼ਮਾਂ ਅਤੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ, ਉਨ੍ਹਾਂ ਦੇ ਹੱਲ ਅਤੇ ਆਉਣ ਵਾਲੇ ਸੰਘਰਸ਼ਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ ਕਰਮਚਾਰੀ ਯੂਨੀਅਨ ਵੱਲੋਂ 13 ਅਕਤੂਬਰ ਨੂੰ ਕੀਤੀ ਜਾ ਰਹੀ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ।

ਸੀਟੂ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਹਰਕੇਸ਼ ਰਾਣਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਸੀਟੂ ਪੰਜਾਬ ਦੇ ਪ੍ਰਧਾਨ ਚੰਦਰਸ਼ੇਖਰ ਨੇ ਕਿਹਾ ਕਿ ਮਜ਼ਦੂਰਾਂ, ਮੁਲਾਜ਼ਮਾਂ, ਦਲਿਤਾਂ ਅਤੇ ਹੋਰ ਮਿਹਨਤਕਸ਼ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਜਥੇਬੰਦਕ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਹਨਾਂ ਦੇਸ਼ ਵਿੱਚ ਵਾਪਰ ਰਹੀਆਂ ਵੱਖ-ਵੱਖ ਘਟਨਾਵਾਂ, ਭਾਜਪਾ ਦੀਆਂ ਨੀਤੀਆਂ ਅਤੇ ਉਨ੍ਹਾਂ ਵਿਰੁੱਧ ਬਣ ਰਹੇ ਲੋਕ ਰੋਹ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਦਲਿਤਾਂ ਉੱਪਰ ਹੋ ਰਹੇ ਅੱਤਿਆਚਾਰਾਂ ਦੇ ਵਿਰੋਧ ਵਿੱਚ 3 ਨਵੰਬਰ ਨੂੰ ਧੂਰੀ ਵਿਖੇ ਸੀਟੂ ਦੀ ਅਗਵਾਈ ਹੇਠ ਕੀਤੀ ਜਾਣ ਵਾਲੀ ਰੈਲੀ ਵਿੱਚ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਸੱਦਾ ਦਿੱਤਾ।

ਇਸਤੋਂ ਇਲਾਵਾ, ਸੀਟੂ ਵੱਲੋਂ 1 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾਣ ਵਾਲੇ ਦੇਸ਼-ਵਿਆਪੀ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨ ਲਈ ਕਿਹਾ ਗਿਆ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ, ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਹੋਰ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸਾਂਝੇ ਸੰਘਰਸ਼ਾਂ ਨੂੰ ਤੇਜ਼ ਕਰਨਾ ਸਮੇਂ ਦੀ ਲੋੜ ਹੈ।

ਮੀਟਿੰਗ ਵਿੱਚ ਪੰਜਾਬ ਬੋਰਡ ਅਤੇ ਕਾਰਪੋਰੇਸ਼ਨ ਮਹਾਂਸੰਘ ਦੇ ਪ੍ਰਧਾਨ ਕਾਮਰੇਡ ਤਾਰਾ ਸਿੰਘ, ਪੀ. ਐਸ. ਆਈ. ਈ. ਸੀ. ਸਟਾਫ਼ ਐਸੋਸੀਏਸ਼ਨ ਤੋਂ ਸ਼ੀਨਾ ਮੁਹਾਲੀ, ਡੇਲੀਵੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜਕੁਮਾਰ, ਆਂਗਣਵਾੜੀ ਵਰਕਰਾਂ ਵੱਲੋਂ ਗੁਰਪ੍ਰੀਤ ਕੌਰ, ਭੁਪਿੰਦਰ ਕੌਰ, ਸਿੱਖਿਆ ਬੋਰਡ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਫੋਰੈਂ ਕੰਪਨੀ ਯੂਨੀਅਨ ਤੋਂ ਸਮੀਰ ਸ਼ਰਮਾ ਅਤੇ ਰਿਟਾਇਰੀ ਬਲਵਿੰਦਰ ਸਿੰਘ ਬਟਾਲਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

ਮੀਟਿੰਗ ਦੀ ਕਾਰਵਾਈ ਦੌਰਾਨ ਮੀਟਿੰਗ ਵਿੱਚ ਸ਼ਾਮਲ ਹੋਏ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸੰਘਰਸ਼ਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending