Connect with us

Chandigarh

ਪੰਜਾਬ ਸਰਕਾਰ ਦੀਆਂ ਨੌਕਰੀਆਂ ਹਾਸਲ ਕਰਨ ਲਈ ਵਤਨ ਵਾਪਸੀ ਕਰ ਰਹੇ ਹਨ ਨੌਜਵਾਨ : ਭਗਵੰਤ ਸਿੰਘ ਮਾਨ

Published

on

 

ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 7 ਸਤੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਨੌਕਰੀਆਂ ਹਾਸਲ ਕਰਨ ਲਈ ਨੌਜਵਾਨ ਵਤਨ ਵਾਪਸੀ ਕਰ ਰਹੇ ਹਨ। ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚੋਂ ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਜਾ ਚੁੱਕੇ ਹਨ, ਉਹ ਵੀ ਹੁਣ ਵਾਪਸ ਆ ਰਹੇ ਹਨ ਅਤੇ ਨੌਕਰੀਆਂ ਲੈਣ ਲਈ ਮਿਹਨਤ ਕਰ ਰਹੇ ਹਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਨੂੰ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।

ਉਹਨਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 44,000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਤਲਾਸ਼ਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਨ।

ਉਹਨਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਹ ਇਨ੍ਹਾਂ ਨੌਜਵਾਨਾਂ ਤੋਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਕਰਦੇ ਹਨ। ਉਹਨਾਂ ਆਸ ਜਾਹਿਰ ਕੀਤੀ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ।

Chandigarh

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ. ਐਸ. ਆਈ. ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 14 ਜੁਲਾਈ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਮਹਿਲਾ ਪੁਲੀਸ ਥਾਣਾ, ਪੁਲੀਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ. ਐਸ. ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲੀਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ. ਐਸ. ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ. ਐਸ. ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਮੰਗੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏ. ਐਸ. ਆਈ. ਨੂੰ 3,000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7,000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ।

ਬੁਲਾਰੇ ਨੇ ਦੱਸਿਆ ਕਿ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ. ਐਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Chandigarh

ਏਂਜਲ ਪਬਲਿਕ ਸਕੂਲ ਵਿੱਚ ਗੁਰਮਤਿ ਸਮਾਗਮ ਕਰਵਾਇਆ

Published

on

By

ਚੰਡੀਗੜ੍ਹ , 14 ਜੁਲਾਈ (ਸ.ਬ.) ਚੰਡੀਗੜ੍ਹ ਦੇ ਪਿੰਡ ਬਹਿਲਾਨਾ ਵਿੱਚ ਸਥਿਤ ਏਂਜਲ ਪਬਲਿਕ ਸਮਾਰਟ ਸਕੂਲ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵਲੋਂ ਸੰਗਤਾਂ ਨੂੰ ਕੀਰਤਨ ਗੁਰਬਾਣੀ ਰਾਹੀ ਨਿਹਾਲ ਕੀਤਾ ਗਿਆ।

ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਹਿਮਾਚਲ ਪ੍ਰਦੇਸ਼ ਦੇ ਸਹਿ ਪ੍ਰਭਾਰੀ ਸੰਜੈ ਟੰਡਨ ਮੁੱਖ ਮਹਿਮਾਨ ਵਜੋਂ ਹਾਜ਼ਿਰ ਹੋਏ। ਸਕੂਲ ਦੇ ਚੇਅਰਮੈਨ ਸ. ਦਵਿੰਦਰ ਸਿੰਘ ਅਰੋੜਾ ਵਲੋਂ ਸਕੂਲ ਦੇ ਪਿਛਲੇ 25 ਸਾਲਾਂ ਦੌਰਾਨ ਸਿਖਿਆ ਦੇ ਖੇਤਰ ਵਿੱਚ ਕੀਤੇ ਖਾਸ ਕਾਰਜਾਂ ਅਤੇ ਵਿਦਿਆਰਥੀਆਂ ਦੇ ਸਵਰਪੱਖੀ ਵਿਕਾਸ ਲਈ ਕੀਤੇ ਕੰਮਾਂ ਬਾਰੇ ਜਾਣਕਾਰੀ ਦਿਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੇਮ ਕੌਸਿਕ, ਡਾ. ਕੁਲਭੂਸ਼ਨ ਸ਼ਰਮਾ, ਹਿਮਾਨੀ ਸ਼ਰਮਾ, ਅਨਮੋਲ ਸਿੰਘ, ਜਸਲੀਨ ਅਰੋੜਾ, ਜਸਬੀਰ ਸਿੰਘ, ਬੀਰਪਾਲ ਸਿੰਘ, ਸਤਵੰਤ ਸਿੰਘ, ਵਿਨੋਦ ਰਾਣਾ, ਦਵਿੰਦਰ ਸਿੰਘ ਔਲਖ, ਕੁਲਵੰਤ ਸਿੰਘ, ਜਸਲੀਨ ਕਥੁਰੀਆ, ਡਾ. ਨਰੇਸ਼ ਪੰਚਾਲ ਅਤੇ ਸਕੂਲ ਦੇ ਟੀਚਰ ਅਤੇ ਸਟਾਫ ਵੀ ਹਾਜਿਰ ਸੀ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

Continue Reading

Chandigarh

ਪੰਜਾਬ ਦੇ ਕਿਸਾਨਾਂ ਵਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਅਤੇ ਮੋਟਰਸਾਈਕਲ ਮਾਰਚ

Published

on

By

ਆਪਣੀ ਮੰਗਾਂ ਸੰਬੰਧੀ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਮ ਸੌਂਪੇ ਮੰਗ ਪੱਤਰ

ਚੰਡੀਗੜ੍ਹ, 13 ਜੁਲਾਈ (ਸ.ਬ.) ਪੰਜਾਬ ਦੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸz. ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਦੇ ਪਾਣੀਆਂ ਦੇ ਅਧਿਕਾਰਾਂ ਦੀ ਰਾਖੀ, ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਪੱਖੀ ਬਣਾਉਣ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿੱਚ ਜਬਰਦਸਤ ਰੋਸ ਪ੍ਰਦਰਸ਼ਨ ਅਤੇ ਮੋਟਰਸਾਈਕਲ ਮਾਰਚ ਦਾ ਆਯੋਜਨ ਕੀਤਾ ਗਿਆ।

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੱਢਿਆ ਗਿਆ ਇਹ ਵਿਸ਼ਾਲ ਮੋਟਰਸਾਈਕਲ ਅਤੇ ਕਾਰਾਂ ਦਾ ਮਾਰਚ ਚੰਡੀਗੜ੍ਹ ਦੇ ਸੈਕਟਰ 34 ਸਥਿਤ ਪ੍ਰਦਰਸ਼ਨੀ ਮੈਦਾਨ ਵਿਖੇ ਪਹੁੰਚਿਆ ਜਿੱਥੇ ਕਿਸਾਨਾਂ ਦੇ ਇਸ ਵੱਡੇ ਕਾਫ਼ਲੇ ਦੇ ਪਹੁੰਚਣ ਨਾਲ ਇੱਕ ਵਾਰ ਪੂਰਾ ਖੇਤਰ ਕਿਸਾਨੀ ਨਾਅਰਿਆਂ ਨਾਲ ਗੂੰਜ ਉੱਠਿਆ। ਇਹ ਮਾਰਚ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਅਤੇ ਪ੍ਰਮੁੱਖ ਚੌਕਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਮੁਹਾਲੀ ਆ ਕੇ ਸਮਾਪਤ ਹੋਵੇਗਾ। ਇਸ ਮਾਰਚ ਦੇ ਚੱਲਦਿਆਂ ਟਰੈਫ਼ਿਕ ਪੁਲੀਸ ਵੱਲੋਂ ਵੀ ਸੁਰੱਖਿਆ ਅਤੇ ਰੂਟ ਡਾਇਵਰਜਨ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਕਾਫ਼ਲਿਆਂ ਦੇ ਸ਼ਹਿਰ ਵਿੱਚ ਦਾਖ਼ਲ ਹੋਣ ਨਾਲ ਅੱਜ ਚੰਡੀਗੜ੍ਹ ਦੀਆਂ ਪ੍ਰਮੁੱਖ ਸੜਕਾਂ ਤੇ ਸੈਂਕੜੇ ਵਾਹਨ ਟ੍ਰੈਫਿਕ ਜਾਮ ਵਿੱਚ ਫਸ ਗਏ। ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀ ਵੱਲੋਂ ਸੈਕਟਰ 34 ਸਥਿਤ ਐਗਜ਼ੀਬਿਸ਼ਨ ਗਰਾਊਂਡ (ਪ੍ਰਦਰਸ਼ਨੀ ਮੈਦਾਨ) ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੇ ਮੱਦੇਨਜ਼ਰ ਸੈਕਟਰ 42 ਦੇ ਚੌਕ (ਅਟਾਵਾ ਚੌਕ), ਸੈਕਟਰ 35-43 ਦੀ ਵੰਡਦੀ ਸੜਕ ਅਤੇ ਸੈਕਟਰ 44 ਦੇ ਚੌਕ ਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ। ਇਨ੍ਹਾਂ ਮਾਰਗਾਂ ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗਣ ਕਾਰਨ ਟ੍ਰੈਫਿਕ ਪੁਲੀਸ ਨੂੰ ਸਥਿਤੀ ਸੰਭਾਲਣ ਲਈ ਲਾਈਟਾਂ ਬੰਦ ਕਰਕੇ ਹੱਥੀਂ ਟਰੈਫਿਕ ਨੂੰ ਚਲਾਉਣਾ ਪਿਆ।

ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਆਏ ਕਿਸਾਨ ਪੰਜਾਬ ਅਤੇ ਕਿਸਾਨੀ ਨਾਲ ਜੁੜੀਆਂ ਅਹਿਮ ਮੰਗਾਂ ਨੂੰ ਲੈ ਕੇ ਮੁਹਾਲੀ ਦੇ ਫੇਜ਼ 8 ਸਥਿਤ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਵਿਖੇ ਇਕੱਠੇ ਹੋਏ, ਜਿੱਥੋਂ ਉਹ ਕਾਫ਼ਲੇ ਦੇ ਰੂਪ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਏ। ਇਸ ਰੈਲੀ ਵਿੱਚ ਪੰਜਾਬ ਭਰ ਤੋਂ ਆਏ ਸੈਂਕੜੇ ਕਿਸਾਨ ਆਪੋ-ਆਪਣੇ ਮੋਟਰਸਾਈਕਲਾਂ ਅਤੇ ਕਾਰਾਂ ਵਿੱਚ ਸਵਾਰ ਹੋ ਕੇ ਪਹੁੰਚੇ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਗੱਲ ਕਰਦਿਆਂ ਸz. ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਬਹੁਤ ਸਾਰੀਆਂ ਮੰਗਾਂ ਹਨ ਜਿਹੜੀ ਭਾਰਤ ਸਰਕਾਰ ਨਾਲ ਸੰਬੰਧਿਤ ਹਨ। ਸਭ ਤੋਂ ਵੱਡੀ ਮੰਗ ਇਹ ਹੈ ਕਿ ਅਮਰੀਕਾ ਨਾਲ ਕੀਤਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਉਹਨਾਂ ਕਿਹਾ ਕਿ ਭਾਰਤ ਵਿੱਚ ਜਿਆਦਾਤਰ ਛੋਟੇ ਕਿਸਾਨ ਹਨ ਅਤੇ 86 ਫੀਸਦੀ ਕਿਸਾਨਾਂ ਕੋਲ 5 ਏਕੜ ਤੋਂ ਘੱਟ ਜਮੀਨ ਹੈ ਜਦੋਂਕਿ ਅਮਰੀਕਾ ਵਿੱਚ ਕਿਸਾਨਾਂ ਕੋਲ ਹਜ਼ਾਰਾਂ ਏਕੜ ਤੋਂ ਗਿਣਤੀ ਸ਼ੁਰੂ ਹੁੰਦੀ ਹੈ। ਅਮਰੀਕਾ ਕੋਲ ਸਾਡੇ ਤੋਂ ਪੰਜ ਗੁਣਾ ਵੱਡਾ ਖੇਤਰ ਹੈ ਅਤੇ ਉੱਥੇ ਬਹੁਤ ਜਿਆਦਾ ਪੈਦਾਵਾਰ ਹੁੰਦੀ ਹੈ, ਜਿਸ ਲਈ ਉਸਨੂੰ ਬਾਜਾਰ ਚਾਹੀਦਾ ਹੈ ਅਤੇ ਜੇਕਰ ਇਹ ਸਮਝੌਤਾ ਲਾਗੂ ਹੋਇਆ ਤਾਂ ਇੱਥੋਂ ਦੀ ਖੇਤੀ ਡੁੱਬ ਜਾਵੇਗੀ। ਜੇਕਰ ਡੇਅਰੀ ਸੈਕਟਰ ਖੋਲ ਦਿੱਤਾ ਤਾਂ ਪਹਿਲਾਂ ਤੋਂ ਘਾਟੇ ਵਿੱਚ ਚਲ ਰਿਹਾ ਡੇਅਰੀ ਸੈਕਟਰ ਖਤਮ ਹੋ ਜਾਵੇਗਾ। ਇਹੀ ਹਾਲ ਪੋਲਟਰੀ ਦਾ ਹੈ ਅਤੇ ਇਸ ਮਾਮਲੇ ਵਿੱਚ ਅਮਰੀਕਾ ਨਾਲ ਮੁਕਾਬਲਾ ਸੰਭਵ ਨਹੀਂ ਹੈ।

ਉਹਨਾਂ ਕਿਹਾ ਕਿ ਕਿਸਾਨ ਦੀ ਤਰਾਸਦੀ ਅਲੱਗ ਕਿਸਮ ਦੀ ਹੈ। ਜੇਕਰ ਇਕੱਠੇ ਹੋ ਕੇ ਲੜਾਂਗੇ ਤਾਂ ਬਚੇ ਰਹਾਂਗੇ। ਪੰਜਾਬ ਦਾ ਪਾਣੀ ਪ੍ਰਦੂਸ਼ਿਤ ਹੋ ਗਿਆ ਹੈ। ਪਾਣੀ ਵਿੱਚ ਭਾਰੀ ਧਾਤਾਂ ਰਲ ਗਈਆਂ ਹਨ ਜਿਸ ਕਾਰਨ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਜੇ ਇਹਦਾ ਕੋਈ ਹੱਲ ਨਾ ਹੋਇਆ ਤਾਂ ਹਰ ਘਰ ਵਿੱਚ ਕੈਂਸਰ ਦਾ ਮਰੀਜ਼ ਹੋਵੇਗਾ। ਉਹਨਾ ਕਿਹਾ ਕਿ ਸੈਕਟਰ 34 ਜਾ ਕੇ ਮੈਮੋਰੈਂਡਮ ਕੇਂਦਰ ਸਰਕਾਰ ਅਤੇ ਇੱਕ ਪੰਜਾਬ ਸਰਕਾਰ ਨੂੰ ਦੇਵਾਂਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਹ ਵਪਾਰਕ ਸਮਝੌਤੇ ਕੀਤੇ ਗਏ, ਤਾਂ ਕਿਸਾਨਾਂ ਵੱਲੋਂ ਤਿੱਖਾ ਦੇਸ਼ ਪੱਧਰੀ ਅੰਦੋਲਨ ਵਿੱਢਿਆ ਜਾਵੇਗਾ।

ਇਸ ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਗਏ। ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਪੰਜਾਬ ਨਾਲ ਸਬੰਧਤ 20 ਅਹਿਮ ਮੁੱਦਿਆਂ ਨੂੰ ਉਭਾਰਿਆ ਗਿਆ ਹੈ। ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਭੇਜੇ ਗਏ ਮੰਗ ਪੱਤਰ ਵਿੱਚ ਕੇਂਦਰ ਸਰਕਾਰ ਨਾਲ ਸਬੰਧਤ 12 ਪ੍ਰਮੁੱਖ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਹੈ।

Continue Reading

Latest News

Trending