Connect with us

Mohali

ਜਗਤਪੁਰਾ ਵਿਖੇ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ 550 ਤੋਂ ਵੱਧ ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਵੀ ਵੰਡੀਆਂ

Published

on

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਦਿੱਤੀਆਂ ਸੇਵਾਵਾਂ

ਐਸ ਏ ਐਸ ਨਗਰ, 10 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਪਿੰਡ ਜਗਤਪੁਰਾ ਵਿਖੇ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 550 ਤੋਂ ਵੱਧ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਕੈਂਪ ਦੌਰਾਨ ਜਗਤਪੁਰਾ ਤੋਂ ਇਲਾਵਾ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਵੀ ਆਪਣੀ ਸਿਹਤ ਜਾਂਚ ਕਰਵਾਈ।

ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਕੈਂਪ ਦੌਰਾਨ ਚਮੜੀ ਦੇ ਰੋਗਾਂ, ਦੰਦਾਂ ਦੀਆਂ ਸਮੱਸਿਆਵਾਂ ਅਤੇ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਡਾਕਟਰੀ ਟੀਮਾਂ ਪਹੁੰਚੀਆਂ। ਇਸ ਤੋਂ ਇਲਾਵਾ ਮਰੀਜ਼ਾਂ ਦੇ ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ ਵੀ ਕੀਤੀ ਗਈ। ਮਰੀਜ਼ਾਂ ਨੂੰ ਉਨ੍ਹਾਂ ਦੀ ਸਿਹਤ ਸਬੰਧੀ ਲੋੜ ਅਨੁਸਾਰ ਡਾਕਟਰੀ ਸਲਾਹ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ।

ਕੈਂਪ ਦੀ ਸਫ਼ਲਤਾ ਤੇ ਤਸੱਲੀ ਪ੍ਰਗਟ ਕਰਦਿਆਂ ਸz. ਬੇਦੀ ਨੇ ਕਿਹਾ ਕਿ ਵੱਖ-ਵੱਖ ਤਰ੍ਹਾਂ ਦੇ ਸੇਵਾ ਕਾਰਜਾਂ ਰਾਹੀਂ ਲੋਕਾਂ ਦੀ ਮਦਦ ਕਰਨ ਦਾ ਉਪਰਾਲਾ ਲਗਾਤਾਰ ਜਾਰੀ ਹੈ ਅਤੇ ਭਵਿੱਖ ਵਿੱਚ ਵੀ ਪਿੰਡਾਂ ਅੰਦਰ ਅਜਿਹੇ ਮੈਡੀਕਲ ਕੈਂਪ ਲਗਾਏ ਜਾਣਗੇ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਜਗਤਪੁਰਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚਾਂ, ਨੰਬਰਦਾਰਾਂ ਅਤੇ ਹੋਰ ਸਹਿਯੋਗੀਆਂ ਨੇ ਵੀ ਆਪਣਾ ਯੋਗਦਾਨ ਪਾਇਆ। ਉਨ੍ਹਾਂ ਸਾਰੇ ਸਹਿਯੋਗੀਆਂ ਅਤੇ ਮੈਡੀਕਲ ਟੀਮਾਂ ਦਾ ਧੰਨਵਾਦ ਕੀਤਾ।

ਕੈਂਪ ਦੀ ਸ਼ੁਰੂਆਤ ਗੁਰੂ ਸਾਹਿਬ ਅੱਗੇ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਦੌਰਾਨ ਤੇਰਾ-ਤੇਰਾ ਸੰਸਥਾ ਵੱਲੋਂ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਦੌਰਾਨ ਕੈਂਪ ਵਿੱਚ ਪਹੁੰਚੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਸੇਵਾ ਭਾਵਨਾ ਨਾਲ ਲੰਗਰ ਛਕਾਇਆ ਗਿਆ।

ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਵਿੱਚ ਗੁਰਦੇਵ ਸਿੰਘ ਚੌਹਾਨ, ਗੁਰਮੀਤ ਸਿੰਘ, ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ, ਸਿਮਰ ਸਿੰਘ, ਅਜੈਬ ਸਿੰਘ ਬਾਕਰਪੁਰ, ਡਾ. ਤੇਹਲ ਸਿੰਘ (ਜਗਤਪੁਰਾ), ਹਰਵਿੰਦਰ ਸਿੰਘ ਲੰਬਰਦਾਰ (ਕੰਡਾਲਾ), ਸੁਰਿੰਦਰ ਸਿੰਘ ਲੰਬਰਦਾਰ (ਜਗਤਪੁਰਾ), ਇੰਦਰਜੀਤ ਸਿੰਘ (ਨਡਿਆਲੀ), ਰੋਸ਼ਨ ਅਲੀ (ਨਡਿਆਲੀ), ਕਰਮਜੀਤ ਸਿੰਘ (ਅਲੀਪੁਰ), ਰਣਜੀਤ ਸਿੰਘ ਪੰਚਾਇਤ ਮੈਂਬਰ (ਰੁੜਕਾ), ਦੇਵ ਸਿੰਘ (ਕੰਬਾਲੀ) ਅਤੇ ਨਾਇਬ ਸਿੰਘ (ਪਾਪੜੀ) ਸ਼ਾਮਲ ਸਨ।

Continue Reading

Mohali

ਗ੍ਰੀਨ ਬੈਲਟ ਵਿੱਚ ਲਗਾਏ ਬੂਟੇ ਪੁੱਟੇ, ਟੈਂਟ ਵੀ ਚੋਰੀ ਕੀਤਾ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਸਥਾਨਕ ਫੇਜ਼ 5 ਅਤੇ ਸ਼ਾਹੀ ਮਾਜਰਾ ਦੇ ਵਿਚਕਾਰ ਸਥਿਤ ਗ੍ਰੀਨ ਬੈਲਟ ਵਿੱਚ ਬੀਤੇ ਦਿਨ ਵਸਨੀਕਾਂ ਵਲੋਂ ਲਗਾਏ ਗਏ 35 ਦੇ ਕਰੀਬ ਬੂਟੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਜੇ ਸੀ ਬੀ ਮਸ਼ੀਨ ਚਲਾ ਜਮੀਂਦੋਜ ਕਰ ਦਿੱਤੇ ਗਏ। ਇਸਦੇ ਨਾਲ ਹੀ ਤੜਕਸਾਰ ਇੱਥੇ ਆਏ ਕੁੱਝ ਵਿਅਕਤੀਆਂ ਵਲੋਂ ਇੱਥੇ ਲੱਗਿਆ ਟੈਂਟ ਅਤੇ ਪਾਈਪਾਂ ਵੀ ਚੋਰੀ ਕਰ ਲਈਆਂ ਗਈਆਂ ਅਤੇ ਇਹ ਸਾਰਾ ਸਾਮਾਨ ਇੱਕ ਜੀਪ ਨੁਮਾ ਗੱਡੀ ਵਿੱਚ ਲੱਦ ਕੇ ਲੈ ਗਏ।

ਵਾਰਡ ਨੰਬਰ 9 ਦੀ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ, ਸਮਾਜ ਸੇਵੀ ਐਨ ਐਸ ਕਲਸੀ ਅਤੇ ਸਥਾਨਕ ਵਸਨੀਕਾਂ ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਅਤੇ ਹੋਰਨਾਂ ਨੇ ਇਲਜਾਮ ਲਗਾਇਆ ਕਿ ਇਹ ਸਾਰਾ ਕੁੱਝ ਵਸਨੀਕਾਂ ਤੇ ਦਬਾਅ ਪਾਉਣ ਦੀ ਨੀਤੀ ਦੇ ਤਹਿਤ ਕੀਤਾ ਗਿਆ ਹੈ ਕਿਉਂਕਿ ਵਸਨੀਕਾਂ ਵਲੋਂ ਇੱਥੇ ਟੈਂਟ ਲਗਾ ਕੇ ਧਰਨਾ ਲਗਾਇਆ ਗਿਆ ਸੀ ਅਤੇ ਇੱਥੇ ਹਫਤਾਵਾਰੀ ਸਬਜੀ ਮੰਡੀ ਲਗਾਉਣ ਦਾ ਵਿਰੋਧ ਕਰ ਰਹੇ ਹਨ।

ਉਹਨਾਂ ਕਿਹਾ ਕਿ ਜਾਹਿਰ ਤੌਰ ਤੇ ਇਹ ਕੰਮ ਇਸ ਲਈ ਕੀਤਾ ਗਿਆ ਹੈ ਤਾਂ ਜੋ ਇੱਥੇ ਜਬਰੀ ਮੰਡੀ ਲਗਵਾਈ ਜਾ ਸਕੇ।

ਉਹਨਾਂ ਕਿਹਾ ਕਿ ਵਸਨੀਕ ਇੱਥੇ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਇਸ ਕਾਰਵਾਈ ਦੇ ਖਿਲਾਫ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।

Continue Reading

Mohali

ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਪਸ਼ਚਾਤਾਪ ਕਰਨ ਦੀ ਥਾਂ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਕਾਂਗਰਸ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਪੰਥਕ ਆਗੂ ਅਤੇ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਕਾਂਗਰਸ ਪਾਰਟੀ ਪਸ਼ਚਾਤਾਪ ਕਰਨ ਅਤੇ ਮਾਫੀ ਮੰਗਣ ਦੀ ਥਾਂ ਤੇ ਦਿੱਲੀ ਅਤੇ ਪੰਜਾਬ ਅੰਦਰ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਅਤੇ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

ਉਹਨਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਨਹੀਂ ਕੀਤਾ। ਪਹਿਲਾਂ ਆਪਰੇਸ਼ਨ ਬਲੂ ਸਟਾਰ ਵੇਲੇ ਪੰਜਾਬ ਵਿੱਚ 35 ਗੁਰੂ ਧਾਮਾਂ ਤੇ ਫੌਜ ਤੋਂ ਹਮਲਾ ਕਰਵਾਇਆ ਜਦੋਂ ਸਿੱਖ ਨੌਜਵਾਨਾਂ ਨੇ ਇਸ ਦਾ ਬਦਲਾ ਲਿਆ ਤਾਂ ਨਵੰਬਰ ਦੇ ਪਹਿਲੇ ਹਫਤੇ ਤੇ ਦੇਸ਼ ਦੇ ਬਹੁਤ ਸਾਰੇ ਸ਼ਹਿਰਾਂ ਵਿੱਚ ਸਿੱਖ ਨਸਲਕੁਸ਼ੀ ਕਰਵਾਈ, ਜਿਸ ਦਾ ਇਨਸਾਫ ਲੈਣ ਲਈ ਕੌਮ ਅੱਜ 42 ਸਾਲਾਂ ਬਾਅਦ ਵੀ ਦਰ ਦਰ ਭਟਕ ਰਹੀ ਹੈ ਅਤੇ ਕਾਂਗਰਸ ਪਾਰਟੀ ਪੀੜਿਤ ਪਰਿਵਾਰਾਂ ਦੇ ਜ਼ਖਮਾਂ ਤੇ ਮਰਹਮ ਲਗਾਉਣ ਦੀ ਥਾਂ ਆਪਣੇ ਦੋਸ਼ੀ ਲੀਡਰ ਬਚਾ ਰਹੀ ਹੈ। ਉਹਨਾਂ ਨੂੰ ਉੱਚ ਅਹੁਦੇ ਤੇ ਸਨਮਾਨਿਤ ਕਰ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਆਗੂ ਆਪਣੀ ਜਮੀਰ ਮਾਰ ਕੇ ਦੋਸ਼ੀ ਲੀਡਰਾਂ ਸਾਹਮਣੇ ਝੁੱਕ ਝੁੱਕ ਕੇ ਸਲਾਮ ਕਰਕੇ ਆਪਣਾ ਮਨ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਲਾਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਕਾਂਗਰਸ ਦੀਆਂ ਸਿੱਖ ਵਿਰੋਧੀ ਨੀਤੀਆਂ ਅਤੇ ਭਾਈਚਾਰਕ ਸਾਂਝ ਤੋੜਨ ਦੀਆਂ ਪੁਰਾਣੀਆਂ ਚਾਲਾਂ ਨੂੰ ਨਕਾਰ ਕੇ ਉਹਨਾਂ ਨੂੰ ਸਬਕ ਸਿਖਾਇਆ ਜਾਵੇ।

Continue Reading

Mohali

ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਲੱਗੀ ਅੱਗ ਨਾਲ 22 ਸ਼ੈਡ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

Published

on

By

ਜ਼ੀਰਕਪੁਰ, 4 ਨਵੰਬਰ (ਸ.ਬ.) ਜ਼ੀਰਕਪੁਰ ਦੀ ਮਸ਼ਹੂਰ ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਅੱਜ ਤੜਕੇ ਲੱਗੀ ਭਿਆਨਕ ਅੱਗ ਕਾਰਨ ਟੀਨ ਦੇ 22 ਟੀਨ ਸ਼ੈਡ ਸੜ ਕੇ ਸੁਆਹ ਹੋ ਗਏ। ਅੱਜ ਸਵੇਰੇ 4 ਵਜੇ ਦੇ ਕਰੀਬ ਲੱਗੀ ਇਹ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ ਅਤੇ ਇਹਨਾਂ ਦੁਕਾਨਾਂ ਵਿੱਚ ਪਿਆ ਲੱਖਾਂ ਰੁਪਏ ਦਾ ਕੀਮਤੀ ਫ਼ਰਨੀਚਰ ਅਤੇ ਸਾਮਾਨ ਸੜ ਕੇ ਸੁਆਹ ਹੋ ਗਿਆ।

ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਤੜਕੇ 4 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਅੱਗ ਦੀ ਭਿਆਨਕਤਾ ਨੂੰ ਦੇਖਦਿਆਂ ਮੌਕੇ ਤੇ ਜ਼ੀਰਕਪੁਰ ਤੋਂ ਇਲਾਵਾ ਮੁਹਾਲੀ, ਡੇਰਾਬੱਸੀ, ਪੰਚਕੂਲਾ ਅਤੇ ਏਅਰ ਫੋਰਸ ਸਟੇਸ਼ਨ ਤੋਂ ਫਾਇਰ ਟੈਂਡਰ ਸੱਦੇ ਗਏ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਸਮਾਨ ਛੂੰਹਦੀਆਂ ਅੱਗ ਦੀਆਂ ਲਪਟਾਂ ਇੱਕ ਸ਼ੈਡ ਤੋਂ ਦੂਜੇ ਸ਼ੈਡ ਤੱਕ ਫੈਲਦੀਆਂ ਦੇਖ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਬਾਲਟੀਆਂ ਵਿੱਚ ਪਾਣੀ ਭਰ ਕੇ ਅੱਗ ਬੁਝਾਉਣ ਵਿੱਚ ਫਾਇਰ ਕਰਮੀਆਂ ਦੀ ਮਦਦ ਲਈ ਅੱਗੇ ਆਏ।

ਸਥਾਨਕ ਵਸਨੀਕਾਂ ਅਨੁਸਾਰ ਅੱਗ ਬਹੁਤ ਭਿਆਨਕ ਸੀ। ਸ਼ੁਰੂਆਤ ਵਿੱਚ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਭਾਂਬੜ ਇੰਨੇ ਤੇਜ਼ ਸਨ ਕਿ ਦੁਕਾਨਦਾਰ ਆਪਣੇ ਮਾਲ ਨੂੰ ਸੁਆਹ ਹੁੰਦਾ ਦੇਖ ਬੇਵੱਸ ਨਜ਼ਰ ਆਏ। ਇੱਕ ਦੁਕਾਨਦਾਰ ਨੇ ਕਿਹਾ ਕਿ ਘਟਨਾ ਦੇ ਪੰਜ ਘੰਟੇ ਬਾਅਦ ਵੀ ਸਾਮਾਨ ਬਚਾਉਣ ਦਾ ਕੰਮ ਜਾਰੀ ਸੀ ਅਤੇ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ। ਪੁਲੀਸ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਮੁੱਢਲੇ ਤੌਰ ਤੇ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਮਾਰਕੀਟ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਨਹੀਂ ਵਾਪਰੀ। ਇੱਥੇ ਨਾਜਾਇਜ਼ ਤੌਰ ਤੇ ਬਣੇ ਸ਼ੈਡਾਂ ਵਿੱਚ ਲੱਕੜ ਦੇ ਫ਼ਰਨੀਚਰ ਦੇ ਨਾਲ-ਨਾਲ ਪੇਂਟ, ਥਿਨਰ, ਕੈਮੀਕਲ ਤੇ ਤੇਲ ਜਮ੍ਹਾਂ ਰੱਖੇ ਹੋਏ ਹਨ ਅਤੇ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਲਏ ਹੋਏ ਹਨ, ਜਿਸ ਕਾਰਨ ਇਹ ਬਾਜ਼ਾਰ ਹਰ ਸਮੇਂ ਵੱਡੇ ਹਾਦਸਿਆਂ ਦੇ ਖ਼ਤਰੇ ਹੇਠ ਰਹਿੰਦਾ ਹੈ।

Continue Reading

Latest News

Trending