Connect with us

Mohali

ਸਮਾਜ ਵਿਰੋਧੀ ਅਨਸਰਾਂ ਨਾਲ ਸਖਤੀ ਨਾਲ ਨਿਪਟ ਰਹੀ ਹੈ ਪੁਲੀਸ : ਵਰੁਣ ਸ਼ਰਮਾ

Published

on

ਮੁਹਾਲੀ ਪੁਲੀਸ ਨੇ ਚਲਾਇਆ ਕਾਸੋ ਆਪਰੇਸ਼ਨ, ਐਨ ਡੀ ਪੀ ਐਸ ਦੇ 7 ਮਾਮਲੇ ਦਰਜ ਕੀਤੇ

ਐਸ ਏ ਐਸ ਨਗਰ, 10 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਤੇ ਸੌਦਾਗਰਾਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੰਬ ਸਾਹਿਬ ਕਾਲੋਨੀ, ਜਗਤਪੁਰਾ, ਸੋਹਾਣਾ, ਫੇਜ਼ 11, ਕੁੰਭੜਾ ਅਤੇ ਹੋਰਨਾਂ ਥਾਵਾਂ ਤੇ ਕਾਾਸੋ ਆਪਰੇਸ਼ਨ ਚਲਾਇਆ ਗਿਆ ਜਿਸ ਦੌਰਾਨ ਪੁਲੀਸ ਵਲੋਂ ਇਹਨਾਂ ਖੇਤਰਾਂ ਦੀ ਮੁਕੰਮਲ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

ਇਸ ਸੰਬੰਧੀ ਐਸ ਐਸ ਪੀ ਮੁਹਾਲੀ ਸ੍ਰੀ ਵਰੁਣ ਸ਼ਰਮਾ ਨੇ ਕਿਹਾ ਕਿ ਪੰਜਾਬ ਪੁਲੀਸ ਵਲੋਂ ਸਮਾਜ ਵਿਰੋਧੀ ਅਨਸਰਾਂ ਦ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸਦੇ ਤਹਿਤ ਅੱਜ ਤੜਕਸਾਰ ਤੋਂ ਸਰਚ ਆਪਰੇਸ਼ਨ ਚਲਾਇਆ ਗਿਆ ਹੈ ਜਿਸ ਦੌਰਾਨ ਨਸ਼ਾ ਸਪਲਾਇਰਾਂ ਅਤੇ ਸਮਾਜਵਿਰੋਧੀ ਅਨਸਰਾਂ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਸਰਚ ਆਪਰੇਸ਼ਨ ਦੌਰਾਨ ਸਬ ਡਿਵੀਜਨ 2 ਦੇ ਖੇਤਰ ਵਿੱਚ 200 ਤੇ ਕਰੀਬ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਭਾਗ ਲਿਆ ਗਿਆ ਹੈ।

ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਦੌਰਾਨ ਕੁਲ ਸੱਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਵੱਖ ਵੱਖ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਹਨਾਂ ਵਿੱਚੋਂ 2 ਲਿਸਟਡ ਪੈਡਲਰ ਹਨ ਅਤੇ 1 ਸਪਲਾਇਰ ਹੈ। ਇਸ ਦੌਰਾਨ ਰਜਿੰਦਰਾ ਵਾਸੀ ਅੰਬ ਸਾਹਿਬ ਕਲੋਨੀ, ਬਿੰਦਰ ਵਾਸੀ ਉੱਤਰ ਪ੍ਰਦੇਸ਼, ਹਾਲ ਵਾਸੀ ਅੰਬ ਸਾਹਿਬ ਕਲੋਨੀ, ਸਪਲਾਇਰ ਮਨਿੰਦਰਪਾਲ ਸਿੰਘ ਸੋਢੀ ਵਾਸੀ ਫੇਜ਼-11 ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ 161/2026 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਦੌਰਾਨ 10 ਲਾਵਾਰਿਸ ਮੋਟਰਸਾਈਕਲਾਂ ਨੂੰ ਬਰਾਮਦ ਕੀਤਾ ਗਿਆ ਹੈ।

ਇਸਦੇ ਨਾਲ ਹੀ ਇੱਕ ਖਾਲੀ ਮਕਾਨ ਦਾ ਢਾਂਚਾ ਵੀ ਢਾਹਿਆ ਗਿਆ ਹੈ ਜਿਸ ਬਾਰੇ ਵਸਨੀਕਾਂ ਦੀ ਸ਼ਿਕਾਇਤ ਸੀ ਕਿ ਇੱਥੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇੜੀਆਂ ਵਲੋਂ ਟਿਕਾਣਾ ਬਣਾਇਆ ਗਿਆ ਹੈ ਅਤੇ ਇੱਥੇ ਬੈਠ ਕੇ ਉਹ ਨਸ਼ੇ ਕਰਦੇ ਅਤੇ ਵਿਉਂਤਬੰਦੀ ਕਰਦੇ ਸਨ।

Mohali

ਗ੍ਰੀਨ ਬੈਲਟ ਵਿੱਚ ਲਗਾਏ ਬੂਟੇ ਪੁੱਟੇ, ਟੈਂਟ ਵੀ ਚੋਰੀ ਕੀਤਾ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਸਥਾਨਕ ਫੇਜ਼ 5 ਅਤੇ ਸ਼ਾਹੀ ਮਾਜਰਾ ਦੇ ਵਿਚਕਾਰ ਸਥਿਤ ਗ੍ਰੀਨ ਬੈਲਟ ਵਿੱਚ ਬੀਤੇ ਦਿਨ ਵਸਨੀਕਾਂ ਵਲੋਂ ਲਗਾਏ ਗਏ 35 ਦੇ ਕਰੀਬ ਬੂਟੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਜੇ ਸੀ ਬੀ ਮਸ਼ੀਨ ਚਲਾ ਜਮੀਂਦੋਜ ਕਰ ਦਿੱਤੇ ਗਏ। ਇਸਦੇ ਨਾਲ ਹੀ ਤੜਕਸਾਰ ਇੱਥੇ ਆਏ ਕੁੱਝ ਵਿਅਕਤੀਆਂ ਵਲੋਂ ਇੱਥੇ ਲੱਗਿਆ ਟੈਂਟ ਅਤੇ ਪਾਈਪਾਂ ਵੀ ਚੋਰੀ ਕਰ ਲਈਆਂ ਗਈਆਂ ਅਤੇ ਇਹ ਸਾਰਾ ਸਾਮਾਨ ਇੱਕ ਜੀਪ ਨੁਮਾ ਗੱਡੀ ਵਿੱਚ ਲੱਦ ਕੇ ਲੈ ਗਏ।

ਵਾਰਡ ਨੰਬਰ 9 ਦੀ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ, ਸਮਾਜ ਸੇਵੀ ਐਨ ਐਸ ਕਲਸੀ ਅਤੇ ਸਥਾਨਕ ਵਸਨੀਕਾਂ ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਅਤੇ ਹੋਰਨਾਂ ਨੇ ਇਲਜਾਮ ਲਗਾਇਆ ਕਿ ਇਹ ਸਾਰਾ ਕੁੱਝ ਵਸਨੀਕਾਂ ਤੇ ਦਬਾਅ ਪਾਉਣ ਦੀ ਨੀਤੀ ਦੇ ਤਹਿਤ ਕੀਤਾ ਗਿਆ ਹੈ ਕਿਉਂਕਿ ਵਸਨੀਕਾਂ ਵਲੋਂ ਇੱਥੇ ਟੈਂਟ ਲਗਾ ਕੇ ਧਰਨਾ ਲਗਾਇਆ ਗਿਆ ਸੀ ਅਤੇ ਇੱਥੇ ਹਫਤਾਵਾਰੀ ਸਬਜੀ ਮੰਡੀ ਲਗਾਉਣ ਦਾ ਵਿਰੋਧ ਕਰ ਰਹੇ ਹਨ।

ਉਹਨਾਂ ਕਿਹਾ ਕਿ ਜਾਹਿਰ ਤੌਰ ਤੇ ਇਹ ਕੰਮ ਇਸ ਲਈ ਕੀਤਾ ਗਿਆ ਹੈ ਤਾਂ ਜੋ ਇੱਥੇ ਜਬਰੀ ਮੰਡੀ ਲਗਵਾਈ ਜਾ ਸਕੇ।

ਉਹਨਾਂ ਕਿਹਾ ਕਿ ਵਸਨੀਕ ਇੱਥੇ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਇਸ ਕਾਰਵਾਈ ਦੇ ਖਿਲਾਫ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।

Continue Reading

Mohali

ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਪਸ਼ਚਾਤਾਪ ਕਰਨ ਦੀ ਥਾਂ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਕਾਂਗਰਸ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਪੰਥਕ ਆਗੂ ਅਤੇ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਕਾਂਗਰਸ ਪਾਰਟੀ ਪਸ਼ਚਾਤਾਪ ਕਰਨ ਅਤੇ ਮਾਫੀ ਮੰਗਣ ਦੀ ਥਾਂ ਤੇ ਦਿੱਲੀ ਅਤੇ ਪੰਜਾਬ ਅੰਦਰ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਅਤੇ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

ਉਹਨਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਨਹੀਂ ਕੀਤਾ। ਪਹਿਲਾਂ ਆਪਰੇਸ਼ਨ ਬਲੂ ਸਟਾਰ ਵੇਲੇ ਪੰਜਾਬ ਵਿੱਚ 35 ਗੁਰੂ ਧਾਮਾਂ ਤੇ ਫੌਜ ਤੋਂ ਹਮਲਾ ਕਰਵਾਇਆ ਜਦੋਂ ਸਿੱਖ ਨੌਜਵਾਨਾਂ ਨੇ ਇਸ ਦਾ ਬਦਲਾ ਲਿਆ ਤਾਂ ਨਵੰਬਰ ਦੇ ਪਹਿਲੇ ਹਫਤੇ ਤੇ ਦੇਸ਼ ਦੇ ਬਹੁਤ ਸਾਰੇ ਸ਼ਹਿਰਾਂ ਵਿੱਚ ਸਿੱਖ ਨਸਲਕੁਸ਼ੀ ਕਰਵਾਈ, ਜਿਸ ਦਾ ਇਨਸਾਫ ਲੈਣ ਲਈ ਕੌਮ ਅੱਜ 42 ਸਾਲਾਂ ਬਾਅਦ ਵੀ ਦਰ ਦਰ ਭਟਕ ਰਹੀ ਹੈ ਅਤੇ ਕਾਂਗਰਸ ਪਾਰਟੀ ਪੀੜਿਤ ਪਰਿਵਾਰਾਂ ਦੇ ਜ਼ਖਮਾਂ ਤੇ ਮਰਹਮ ਲਗਾਉਣ ਦੀ ਥਾਂ ਆਪਣੇ ਦੋਸ਼ੀ ਲੀਡਰ ਬਚਾ ਰਹੀ ਹੈ। ਉਹਨਾਂ ਨੂੰ ਉੱਚ ਅਹੁਦੇ ਤੇ ਸਨਮਾਨਿਤ ਕਰ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਆਗੂ ਆਪਣੀ ਜਮੀਰ ਮਾਰ ਕੇ ਦੋਸ਼ੀ ਲੀਡਰਾਂ ਸਾਹਮਣੇ ਝੁੱਕ ਝੁੱਕ ਕੇ ਸਲਾਮ ਕਰਕੇ ਆਪਣਾ ਮਨ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਲਾਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਕਾਂਗਰਸ ਦੀਆਂ ਸਿੱਖ ਵਿਰੋਧੀ ਨੀਤੀਆਂ ਅਤੇ ਭਾਈਚਾਰਕ ਸਾਂਝ ਤੋੜਨ ਦੀਆਂ ਪੁਰਾਣੀਆਂ ਚਾਲਾਂ ਨੂੰ ਨਕਾਰ ਕੇ ਉਹਨਾਂ ਨੂੰ ਸਬਕ ਸਿਖਾਇਆ ਜਾਵੇ।

Continue Reading

Mohali

ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਲੱਗੀ ਅੱਗ ਨਾਲ 22 ਸ਼ੈਡ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

Published

on

By

ਜ਼ੀਰਕਪੁਰ, 4 ਨਵੰਬਰ (ਸ.ਬ.) ਜ਼ੀਰਕਪੁਰ ਦੀ ਮਸ਼ਹੂਰ ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਅੱਜ ਤੜਕੇ ਲੱਗੀ ਭਿਆਨਕ ਅੱਗ ਕਾਰਨ ਟੀਨ ਦੇ 22 ਟੀਨ ਸ਼ੈਡ ਸੜ ਕੇ ਸੁਆਹ ਹੋ ਗਏ। ਅੱਜ ਸਵੇਰੇ 4 ਵਜੇ ਦੇ ਕਰੀਬ ਲੱਗੀ ਇਹ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ ਅਤੇ ਇਹਨਾਂ ਦੁਕਾਨਾਂ ਵਿੱਚ ਪਿਆ ਲੱਖਾਂ ਰੁਪਏ ਦਾ ਕੀਮਤੀ ਫ਼ਰਨੀਚਰ ਅਤੇ ਸਾਮਾਨ ਸੜ ਕੇ ਸੁਆਹ ਹੋ ਗਿਆ।

ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਤੜਕੇ 4 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਅੱਗ ਦੀ ਭਿਆਨਕਤਾ ਨੂੰ ਦੇਖਦਿਆਂ ਮੌਕੇ ਤੇ ਜ਼ੀਰਕਪੁਰ ਤੋਂ ਇਲਾਵਾ ਮੁਹਾਲੀ, ਡੇਰਾਬੱਸੀ, ਪੰਚਕੂਲਾ ਅਤੇ ਏਅਰ ਫੋਰਸ ਸਟੇਸ਼ਨ ਤੋਂ ਫਾਇਰ ਟੈਂਡਰ ਸੱਦੇ ਗਏ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਸਮਾਨ ਛੂੰਹਦੀਆਂ ਅੱਗ ਦੀਆਂ ਲਪਟਾਂ ਇੱਕ ਸ਼ੈਡ ਤੋਂ ਦੂਜੇ ਸ਼ੈਡ ਤੱਕ ਫੈਲਦੀਆਂ ਦੇਖ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਬਾਲਟੀਆਂ ਵਿੱਚ ਪਾਣੀ ਭਰ ਕੇ ਅੱਗ ਬੁਝਾਉਣ ਵਿੱਚ ਫਾਇਰ ਕਰਮੀਆਂ ਦੀ ਮਦਦ ਲਈ ਅੱਗੇ ਆਏ।

ਸਥਾਨਕ ਵਸਨੀਕਾਂ ਅਨੁਸਾਰ ਅੱਗ ਬਹੁਤ ਭਿਆਨਕ ਸੀ। ਸ਼ੁਰੂਆਤ ਵਿੱਚ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਭਾਂਬੜ ਇੰਨੇ ਤੇਜ਼ ਸਨ ਕਿ ਦੁਕਾਨਦਾਰ ਆਪਣੇ ਮਾਲ ਨੂੰ ਸੁਆਹ ਹੁੰਦਾ ਦੇਖ ਬੇਵੱਸ ਨਜ਼ਰ ਆਏ। ਇੱਕ ਦੁਕਾਨਦਾਰ ਨੇ ਕਿਹਾ ਕਿ ਘਟਨਾ ਦੇ ਪੰਜ ਘੰਟੇ ਬਾਅਦ ਵੀ ਸਾਮਾਨ ਬਚਾਉਣ ਦਾ ਕੰਮ ਜਾਰੀ ਸੀ ਅਤੇ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ। ਪੁਲੀਸ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਮੁੱਢਲੇ ਤੌਰ ਤੇ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਮਾਰਕੀਟ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਨਹੀਂ ਵਾਪਰੀ। ਇੱਥੇ ਨਾਜਾਇਜ਼ ਤੌਰ ਤੇ ਬਣੇ ਸ਼ੈਡਾਂ ਵਿੱਚ ਲੱਕੜ ਦੇ ਫ਼ਰਨੀਚਰ ਦੇ ਨਾਲ-ਨਾਲ ਪੇਂਟ, ਥਿਨਰ, ਕੈਮੀਕਲ ਤੇ ਤੇਲ ਜਮ੍ਹਾਂ ਰੱਖੇ ਹੋਏ ਹਨ ਅਤੇ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਲਏ ਹੋਏ ਹਨ, ਜਿਸ ਕਾਰਨ ਇਹ ਬਾਜ਼ਾਰ ਹਰ ਸਮੇਂ ਵੱਡੇ ਹਾਦਸਿਆਂ ਦੇ ਖ਼ਤਰੇ ਹੇਠ ਰਹਿੰਦਾ ਹੈ।

Continue Reading

Latest News

Trending